Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਘੱਟ ਗਿਣਤੀ ਵਰਗਾਂ ਲਈ ਬੰਦ ਕਰਜਾ ਸਕੀਮਾਂ ਨੂੰ ਦੋਬਾਰਾ ਚਲਾਉਣ ਦੇ ਉੱਦੇਸ਼ ਨਾਲ 

ਮੁਹੱਮਦ ਗੁਲਾਬ ਵਲੋਂ ਕੈਬਿਨੇਟ ਮੰਤਰੀ ਸਾਧੂ ਸਿੰਘ ਧਰਮਸੋਤ ਨਾਲ ਕੀਤੀ ਮੀਟਿੰਗ 

Sadhu Singh Dharamsot, Punjab Social Welfare and Minorities, Punjab Pradesh Congress Committee, Congress, Chandigarh, Punjab Congress, Government of Punjab, Punjab Government, Punjab, Mohd Gulab, Backfinco, National Backward Classes Finance and Development Corporation, NBCFDC

Web Admin

Web Admin

5 Dariya News

ਲੁਧਿਆਣਾ , 13 May 2021

Last updated on: May 13, 2021, 00:00 IST

ਰਾਜ ਪੱਧਰ ਤੇ ਘੱਟ ਗਿਣਤੀ ਵਰਗ (ਸਿੱਖ, ਕ੍ਰਿਸਚਿਅਨ, ਮੁਸਲਮਾਨ, ਬੋਧੀ, ਪਾਰਸੀ ਅਤੇ ਜੈਨੀ) ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾਂ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਜੋ ਬੰਦ ਹੋ ਗਈਆਂ ਹਨ ਨੂੰ ਮੁੜ ਸੁਰੂ ਕਰਾਉਣ ਦੇ ਉਦੇਸ਼ ਨਾਲ ਮੁਹੱਮਦ ਗੁਲਾਬ (ਵਾਈਸ ਚੈਅਰਮੈਨ ਪੰਜਾਬ ਪੱਛੜੀਆਂ ਸ੍ਰੇਣੀਆਂ ਭੌ ਵਿਕਾਸ ਅਤੇ ਵਿੱਤ ਕਾਰਪੋਰੇਸਨ (ਬੈਕਫਿੰਕੋ),ਵਲੋਂ ਕੈਬਿਨੇਟ ਮੰਤਰੀ ਸਾਧੂ ਸਿੰਘ ਧਰਮਸੋਤ ਨਾਲ ਖਾਸ ਮੁਲਾਕਾਤ ਕੀਤੀ ਗਈ।ਜਾਰੀ ਪ੍ਰੈਸ ਨੋਟ ਬਾਰੇ ਜਾਣਕਾਰੀ ਸਾਂਝਾ ਕਰਦਿਆਂ ਮੁਹੱਮਦ ਗੁਲਾਬ ਨੇ ਦਸਿਆ ਕਿ ਰਾਜ ਸਰਕਾਰ ਵਲੋਂ ਘੱਟ ਗਿਣਤੀ ਵਰਗਾਂ ਦੇ ਲੋਕਾਂ ਨੂੰ ਛੋਟੇ-ਛੋਟੇ ਧੰਦਿਆਂ ਲਈ ਕਰਜੇ ਦੇ ਕੇ ਉਹਨਾਂ ਦੀ ਆਰਥਿਕ ਦਸਾ ਸੁਧਾਰਨ ਲਈ ਉਹਨਾਂ ਨੂੰ ਕਰਜਾ ਦੇਕੇ ਆਰਥਿਕ ਤੋਰ ਤੋਂ ਮਦਦ ਕੀਤੀ ਜਾਂਦੀ ਸੀ। ਉਹਨਾਂ ਵਲੋਂ  ਮਾਨਯੋਗ ਮੰਤਰੀ ਜੀ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਬੈਕਫਿੰਕੋ ਦੀ ਸਥਾਪਨਾ ਸਾਲ 1976 ਵਿੱਚ ਰਾਜ ਦੀਆ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾਂ ਦਾ ਆਰਥਿਕ ਮਿਆਰ ਉੱਚਾ ਚੁੱਕਣ ਲਈ ਕੀਤੀ ਗਈ ਸੀ। ਭਾਰਤ ਸਰਕਾਰ ਵਲੋ ਰਾਸਟਰੀ ਪਛੜੀਆਂ ਸ੍ਰੇਣੀਆਂ ਵਿੱਤ ਤੇ ਵਿਕਾਸ ਕਾਰਪੋਰੇਸਨ (ਐਨ.ਬੀ.ਸੀ.ਐਫ.ਡੀ.ਸੀ.) ਅਤੇ ਰਾਸਟਰੀ ਘੱਟ ਗਿਣਤੀ ਵਿੱਤ ਅਤੇ ਵਿਕਾਸ ਕਾਰਪੋਰੇਸਨ ( ਐਨ਼ ਐਮ਼ ਡੀ਼ ਐਫ਼ ਸੀ਼ ) ਦੀ ਸਥਾਪਨਾ ਕਰਨ ਉਪਰੰਤ ਬੈਕਫਿੰਕੋ ਨੂੰ ਪੰਜਾਬ ਸਰਕਾਰ ਵਲੋ ਇਹਨਾਂ ਦੋਵੇ ਰਾਸਟਰੀ ਕਾਰਪੋਰੇਸਨਾਂ ਦੀਆਂ ਸਵੈੑ-ਰੁਜਗਾਰ ਸਕੀਮਾਂ ਨੂੰ ਰਾਜ ਵਿੱਚ ਲਾਗੂ ਕਰਨ ਲਈ ਨੋਡਲ ਏਜੰਸੀ ਬਣਾਇਆ ਗਿਆ ਹੈ ਅਤੇ ਇਨਾਂ ਸਕੀਮਾਂ ਤਹਿਤ ਕੇਵਲ 6% ਸਲਾਨਾ ਵਿਆਜ ਦਰ ਉਪਰ ਟਾਰਗਟ ਗਰੁੱਪ ਨੂੰ ਕਰਜੇ ਮੁਹੱਈਆਂ ਕਰਵਾਏ ਜਾਂਦੇ ਹਨ।ਉਹਨਾਂ ਕਿਹਾ ਕਿ ਬੈਕਫਿੰਕੋ ਆਰਥਿਕ ਤੌਰ ਤੇ ਕਮਜੋਰ ਵਰਗਾਂ ਲਈ ਪੰਜਾਬ ਸਰਕਾਰ ਵਲੋ ਦਿੱਤੀ ਜਾਂਦੀ ਪੂੰਜੀ ਰਾਸੀ ਵਿਚੋ ਸਵੈੑ-ਰੋਜਗਾਰ ਸਥਾਪਤ ਕਰਨ ਲਈ  6% ਸਲਾਨਾ ਵਿਆਜ ਦਰ ਤੇ ਕਰਜੇ ਮੁਹੱਈਆਂ ਕਰ ਰਹੀ ਹੈ। ਟਾਰਗਟ ਗਰੁੱਪ ਲਈ ਉਮਰ ਹੱਦ 18 ਸਾਲ ਤੋ 55 ਸਾਲ ਤੱਕ ਹੈ ਅਤੇ ਸਲਾਨਾ ਆਮਦਨ ਪੇਂਡੂ ਇਲਾਕਿਆਂ ਅਤੇ ਸਹਿਰੀ ਇਲਾਕਿਆਂ ਲਈ  300,000/- ਤੋ ਘੱਟ ਹੋਣੀ ਚਾਹੀਦੀ ਹੈ। ( 50% ਕਰਜੇ ਪੱਛੜੀਆਂ ਸ੍ਰੇਣੀਆਂ ਦੇ ਉਨਾਂ ਬਿਨੈਕਾਰਾਂ ਨੂੰ ਦਿੱਤੇ ਜਾਣਗੇ ਜਿਨ੍ਹਾਂ ਦੀ ਸਾਲਾਨਾ ਪਰਿਵਾਰਕ ਆਮਦਨ 1,50,000/- ਰੁਪਏ ਤੱਕ ਹੋਵੇਗੀ) ਨਿਗਮ ਵਲੋ ਪਛੜੀਆਂ ਸ੍ਰੇਣੀਆਂ ਲਈ ਐਜੂਕੇਸਨ ਲੋਨ ਸਕੀਮ ਤਹਿਤ ਕਰਜੇ ਦਿੱਤੇ ਜਾਂਦੇ ਹਨ। ਇਸ ਸਕੀਮ ਤਹਿਤ ਪੜ੍ਹਾਈ ਕਰਨ ਲਈ 4% ਵਿਆਜ ਦੀ ਦਰ ਤੇ ਦਿਤਾ ਜਾਂਦਾ ਹੈ। ਲੜਕੀਆਂ ਲਈ ਵਿਆਜ ਦੀ ਦਰ 3.5% ਸਲਾਨਾ ਹੈ।  ਕਰਜੇ ਦੀ ਵਾਪਸੀ ਕੋਰਸ ਖਤਮ ਹੋਣ ਤੋ 6 ਮਹੀਨੇ ਬਾਅਦ ਮਹੀਨਾਵਾਰ ਕਿਸਤਾਂ ਵਿੱਚ 5 ਸਾਲਾਂ ਵਿੱਚ ਕੀਤੀ ਜਾਂਦੀ ਹੈ।  ਵਿਦੇਸਾਂ ਵਿੱਚ ਪੜ੍ਹਾਈ ਲਈ 20 ਲੱਖ ਰੁਪਏ ਤੱਕ ਦਾ ਕਰਜਾ ਮੁਹੱਈਆਂ ਕਰਨ ਦਾ ਉਪਬੰਧ ਹੈ।ਹੱਮਦ ਗੁਲਾਬ ਨੇ ਕਿਹਾ ਕਿ ਸਾਲ 2017 ਤੋ ਰਾਸਟਰੀ ਕਾਰਪੋਰੇਸਨ (ਐਨ.ਐਮ.ਡੀ.ਐਫ.ਸੀ.) ਨਵੀ ਦਿੱਲੀ ਦੀ ਦੇਣਦਾਰੀ ਜਿਆਦਾ ਹੋਣ ਕਰਕੇ ਉਹਨਾਂ ਵਲੋ ਘੱਟ ਗਿਣਤੀ ਵਰਗ (ਸਿੱਖ, ਮੁਸਲਮਾਨ, ਕ੍ਰਿਸਚਿਅਨ, ਬੋਧੀ, ਪਾਰਸੀ ਅਤੇ ਜੈਨੀ) ਨੂੰ ਸਸਤੇ ਵਿਆਜ ਦਰਾਂ ਤੇ ਟਰਮ ਲੋਨ ਦੇਣਾ ਬੰਦ ਕਰ ਦਿੱਤਾ ਹੈ, ਜਿਸ ਕਰਕੇ ਇਹਨਾਂ ਵਰਗਾਂ ਦੇ ਲੋੜਵੰਦ ਨੌਜਵਾਨ /ਵਿਅਕਤੀ ਇਹਨਾਂ ਸਕੀਮਾਂ ਦਾ ਲਾਭ ਲੈਣ ਤੋ ਵਾਂਝੇ ਹੋ ਗਏ ਹਨ। ਮੁਹੱਮਦ ਗੁਲਾਬ ਨੇ ਕੈਬਿਨੇਟ ਮੰਤਰੀ ਨੂੰ ਵਿਨਤੀ ਕੀਤੀ ਕਿ ਉਕਤ ਸਾਰੇ ਵਰਗ ਸਮਾਜ ਦਾ ਅੰਗ ਹਨ ਅਤੇ ਉਹਨਾਂ ਦੇ ਚੰਗੇ ਭਵਿੱਖ ਲਈ ਸਰਕਾਰ ਨੂੰ ਇਸ ਵਿਸ਼ੇ ਤੇ ਗੰਭੀਰਤਾ ਨਾਲ ਵਿਚਾਰ ਕਰਨਾ ਚਾਹੀਦਾ ਹੈ ਕਿਓਂਕਿ ਇਹਨਾਂ ਵਿਚ ਉਹ ਨੌਜਵਾਨ ਵੀ ਸ਼ਾਮਿਲ ਹਨ ਜਿਨ੍ਹਾਂ ਦਾ ਕਰਜੇ ਦੀ ਘਾਟ ਦੇ ਚਲਦਿਆਂ ਅੱਜ ਭਵਿੱਖ ਸੰਕਟ ਵਿਚ ਹੈ। ਇਸ ਮੌਕੇ ਮਾਨਯੋਗ ਮੰਤਰੀ ਜੀ ਨੇ ਭਰੋਸਾ ਦਿਵਾਇਆ ਕਿ ਘੱਟ ਗਿਣਤੀ ਵਰਗ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾਂ ਲਈ ਕਰਜੇ ਵੰਡਣ ਦੀਆਂ ਸਕੀਮਾਂ ਜੋ ਬੰਦ ਪਈਆਂ ਹਨ, ਉਹਨਾਂ ਸਕੀਮਾਂ ਨੂੰ ਮੁੜ ਸੁਰੂ ਕਰਨ ਲਈ ਜਲਦ ਹੀ ਉਹਨਾਂ ਵਲੋ ਮਹਿਕਮੇ ਦੇ ਉਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਰਣਨੀਤੀ ਬਣਾਈ ਜਾਵੇਗੀ। ਉਹਨਾਂ ਵਲੋ ਬੈਕਫਿੰਕੋ ਵਿੱਚ ਸਟਾਫ ਦੀ ਘਾਟ ਅਤੇ ਹੋਰ ਮੁਸਕਲਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਵਾਉਣ ਦਾ ਭਰੋਸਾ ਦਿੱਤਾ ਗਿਆ।ਮੁਹੱਮਦ ਗੁਲਾਬ ਨੇ ਕਿਹਾ ਕਿ ਉਹਨਾਂ ਦਾ ਮਕਸਦ ਹੈ ਕਮਜ਼ੋਰ ਵਰਗ ਨੂੰ ਸਰਕਾਰ ਦੀ ਹਰ ਸੁਵਿਧਾ ਦਾ ਫਾਇਦਾ ਮਿਲੇ ਤਾਂਕਿ ਉਹਨਾਂ ਦਾ ਭਵਿੱਖ ਉੱਜਵਲ ਹੋ ਸਕੇ।

 

Tags: Sadhu Singh Dharamsot , Punjab Social Welfare and Minorities , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab , Mohd Gulab , Backfinco , National Backward Classes Finance and Development Corporation , NBCFDC

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD