Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਬਾਬਾ ਬੰਦਾ ਸਿੰਘ ਬਹਾਦਰ ਜੰਗੀ ਯਾਦਗਾਰ ਦੇ ਖੇਤਰ ਨੂੰ ਨਗਰ ਨਿਗਮ ਅਧੀਨ ਲਿਆ ਕੇ ਕੀਤਾ ਜਾਵੇਗਾ ਬਹੁਪੱਖੀ ਵਿਕਾਸ: ਬਲਬੀਰ ਸਿੰਘ ਸਿੱਧੂ

 Balbir Singh Sidhu, Congress, Chandigarh, S.A.S.Nagar, Mohali, S.A.S. Nagar Mohali, Punjab Congress, Punjab Government, Government of Punjab, Sahibzada Ajit Singh Nagar, Baba Banda Singh Bahadar, Chapparchiri, Baba Banda Singh Bahadar War Memorial, Krishan Kumar Bawa

Web Admin

Web Admin

5 Dariya News

ਐਸ.ਏ.ਐਸ. ਨਗਰ , 13 May 2021

Last updated on: May 13, 2021, 00:00 IST

ਬਾਬਾ ਬੰਦਾ ਸਿੰਘ ਬਹਾਦਰ ਜੰਗੀ ਯਾਦਗਾਰ, ਚੱਪੜਚਿੜੀ ਦੇ ਖੇਤਰ ਨੂੰ ਨਗਰ ਨਿਗਮ ਅਧੀਨ ਲਿਆ ਕੇ ਇਸ ਖੇਤਰ ਦਾ ਬਹੁਪੱਖੀ ਵਿਕਾਸ ਕਰਵਾਇਆ ਜਾਵੇਗਾ, ਜਿਸ ਨਾਲ ਇਹ ਇਤਿਹਾਸਕ ਥਾਂ ਵਿਸ਼ਵ ਪੱਧਰ ਉਤੇ ਉੱਭਰ ਕੇ ਸਾਹਮਣੇ ਆਵੇਗੀ ਤੇ ਨੌਜਵਾਨ ਪੀੜ੍ਹੀ ਇਸ ਥਾਂ ਨੂੰ ਵੇਖ ਕੇ ਆਪਣੀ ਅਮੀਰ ਵਿਰਾਸਤ ਨਾਲ ਜੁੜੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ, ਸ. ਬਲਬੀਰ ਸਿੰਘ ਸਿੱਧੂ ਨੇ ਬਾਬਾ ਬੰਦਾ ਸਿੰਘ ਬਹਾਦਰ ਜੰਗੀ ਯਾਦਗਾਰ, ਚੱਪੜਚਿੜੀ ਵਿਖੇ ਮਹਾਨ ਸਿੱਖ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਨੂੰ ਅਕੀਦਤ ਭੇਟ ਕਰਨ ਮੌਕੇ ਕੀਤਾ।ਇਸ ਮੌਕੇ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫ਼ਾਊਂਡੇਸ਼ਨ ਵੱਲੋਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦਾ ਸਨਮਾਨ ਵੀ ਕੀਤਾ ਗਿਆ ਤੇ ਸਨਮਾਨ ਦੇਣ ਦੀ ਰਸਮ ਫ਼ਾਊਂਡੇਸ਼ਨ ਦੇ ਪ੍ਰਧਾਨ ਤੇ ਚੇਅਰਮੈਨ ਪੰਜਾਬ ਸਟੇਟ ਇੰਨ ਡਿਵੈਲਪਮੈਂਟ ਕਾਰਪੋਰੇਸ਼ਨ, ਸ਼੍ਰੀ ਕ੍ਰਿਸ਼ਨ ਕੁਮਾਰ ਬਾਵਾ ਨੇ ਨਿਭਾਈ।ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਨੇ ਜ਼ਾਲਮ ਹਕੂਮਤ ਨਾਲ ਵੱਖ-ਵੱਖ ਲੜਾਈਆਂ ਬਹੁਤ ਹੀ ਦਲੇਰੀ ਨਾਲ ਲੜ ਕੇ ਜ਼ੁਲਮ ਰਾਜ ਦੀ ਜੜ੍ਹ ਪੁੱਟੀ। ਅੱਜ ਜੇ ਭਾਰਤ ਸੁਰੱਖਿਅਤ ਹੈ ਤਾਂ ਇਹ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਜ਼ੁਲਮ ਰਾਜ ਦੀ ਇੱਟ ਨਾਲ ਇੱਟ ਖੜਕਾਉਣ ਸਦਕਾ ਹੀ ਸੰਭਵ ਹੋਇਆ ਹੈ।ਇਸ ਦੌਰਾਨ ਮੀਡੀਆ ਵੱਲੋਂ ਖ਼ਰਾਬ ਵੈਂਟੀਲੇਟਰਾਂ ਦੇ ਮਾਮਲੇ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਸਿਹਤ ਮੰਤਰੀ ਨੇ ਕਿਹਾ ਕਿ ਇਹ ਵੈਂਟੀਲੇਟਰ ਕੇਂਦਰ ਸਰਕਾਰ ਵੱਲੋਂ ਸਪਲਾਈ ਕੀਤੇ ਗਏ ਹਨ ਤੇ ਇਸ ਸਬੰਧੀ ਪੜਤਾਲ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਨਾਲ ਹੀ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਅਜਿਹੇ ਵੈਂਟੀਲੇਟਰ ਸਪਲਾਈ ਕਰਨ ਵਾਲੀ ਕੰਪਨੀ ਸਬੰਧੀ ਪੜਤਾਲ ਕਰਵਾ ਕੇ ਢੁੱਕਵੀਂ ਕਾਰਵਾਈ ਕੀਤੀ ਜਾਵੇ।ਸ. ਸਿੱਧੂ ਨੇ ਕਿਹਾ ਕਿ ਕਰੋਨਾ ਤੋਂ ਬਚਾਅ ਲਈ ਹੋਰਨਾਂ ਸੂਬਿਆਂ ਦੇ ਮੁਕਾਬਲੇ ਪੰਜਾਬ ਨੂੰ ਘੱਟ ਟੀਕੇ ਮੁਹੱਈਆ ਕਰਵਾਏ ਜਾਣ ਦਾ ਮਾਮਲਾ ਉਨ੍ਹਾਂ ਨੇ ਕੇਂਦਰ ਕੋਲ ਚੁੱਕਿਆ ਹੈ ਤੇ ਪੰਜਾਬ ਨੂੰ ਹੋਰਨਾਂ ਸੂਬਿਆਂ ਦੀ ਤਰ੍ਹਾਂ ਹੀ ਟੀਕੇ ਮੁਹੱਈਆ ਕਰਵਾਉਣ ਦੀ ਗੱਲ ਜ਼ੋਰ ਸ਼ੋਰ ਨਾਲ ਰੱਖੀ ਹੈ। 

ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਟੈਸਟਿੰਗ ਤੇ ਵੈਕਸੀਨੇਸ਼ਨ ਵੱਡੇ ਪੱਧਰ ਉਤੇ ਜਾਰੀ ਹੈ।ਉਨ੍ਹਾਂ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਲਗਾਤਾਰ ਟੈਸਟਿੰਗ ਕਰਵਾਉਣ ਅਤੇ ਜੇ ਕਿਸੇ ਨੂੰ ਸਿਹਤ ਸਬੰਧੀ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਦਿੱਕਤ ਆਉਂਦੀ ਹੈ ਤਾਂ ਫ਼ੌਰੀ ਡਾਕਟਰ ਨਾਲ ਸੰਪਰਕ ਕਰਨ। ਮੁੱਢਲੇ ਪੜਾਅ ਉਤੇ ਕਰੋਨਾ ਦਾ ਪਤਾ ਲੱਗਣ `ਤੇ ਇਸ ਤੋਂ ਸਹਿਜੇ ਵੀ ਬਚਿਆ ਜਾ ਸਕਦਾ ਹੈ ਪਰ ਦੇਰੀ ਕਰਨ ਨਾਲ ਇਹ ਬਿਮਾਰੀ ਗੰਭੀਰ ਰੂਪ ਧਾਰ ਲੈਂਦੀ ਹੈ ਤੇ ਮਰੀਜ਼ ਨੂੰ ਸੰਭਾਲਣਾ ਮੁਸ਼ਕਲ ਹੋ ਜਾਂਦਾ ਹੈ।ਇਸ ਮੌਕੇ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫ਼ਾਊਂਡੇਸ਼ਨ ਦੇ ਪ੍ਰਧਾਨ ਤੇ ਚੇਅਰਮੈਨ ਪੰਜਾਬ ਸਟੇਟ ਇੰਨ ਡਿਵੈਲਪਮੈਂਟ ਕਾਰਪੋਰੇਸ਼ਨ, ਸ਼੍ਰੀ ਕ੍ਰਿਸ਼ਨ ਕੁਮਾਰ ਬਾਵਾ ਨੇ ਕਿਹਾ ਕਿ ਸਰਹਿੰਦ ਫ਼ਤਹਿ ਦਿਵਸ ਦਾ ਇਤਿਹਾਸਕ ਦਿਹਾੜਾ ਮਾਣਮੱਤਾ ਦਿਹਾੜਾ ਹੈ।ਇਸ ਦਿਨ ਬਾਬਾ ਬੰਦਾ ਸਿੰਘ ਬਹਾਦਰ ਨੇ ਚੱਪੜਚਿੜੀ ਦੇ ਮੈਦਾਨ ਵਿੱਚ ਸਰਹਿੰਦ ਦੇ ਨਵਾਬ ਵਜੀਦ ਖਾਨ ਦਾ ਖਾਤਮਾ ਕੀਤਾ। ਇਸ ਉਪਰੰਤ ਉਨ੍ਹਾਂ ਨੇ ਸਿੱਖ ਰਾਜ ਦੀ ਸਥਾਪਨਾ ਕੀਤੀ ਤੇ ਮੁਖ਼ਲਸਗੜ੍ਹ (ਲੋਹਗੜ੍ਹ) ਨੂੰ ਸਿੱਖ ਰਾਜ ਦੀ ਰਾਜਧਾਨੀ ਬਣਾਇਆ। ਬਾਬਾ ਬੰਦਾ ਸਿੰਘ ਬਹਾਦਰ ਨੇ ਕਿਸਾਨਾਂ ਨੂੰ ਮੁਜਾਰਿਆਂ ਤੋਂ ਜ਼ਮੀਨਾਂ ਦੇ ਮਾਲਕ ਬਣਾਇਆ। ਸ਼੍ਰੀ ਬਾਵਾ ਨੇ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਹੱਕ ਤੇ ਸੱਚ ਦੇ ਮਾਰਗ ਉਤੇ ਤੁਰਨ ਵਾਲਿਆਂ ਲਈ ਪ੍ਰੇਰਨਾ ਦੇ ਸਰੋਤ ਹਨ ਤੇ ਸਦਾ ਬਣੇ ਰਹਿਣਗੇ। ਇਸ ਮੌਕੇ ਉਨ੍ਹਾਂ ਮੰਗ ਕੀਤੀ ਕਿ ਦਸਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਮਿਲਾਪ ਤੋਂ ਬਾਅਦ, ਜਿਸ ਰਸਤੇ ਬਾਬਾ ਬੰਦਾ ਸਿੰਘ ਬਹਾਦਰ ਚੱਪੜਚਿੜੀ ਤੱਕ ਪੁੱਜੇ, ਉਸ ਰਸਤੇ ਦਾ ਨਾਂ ਬਾਬਾ ਬੰਦਾ ਸਿੰਘ ਬਹਾਦਰ ਮਾਰਗ ਰੱਖਿਆ ਜਾਵੇ ਅਤੇ ਕੌਮਾਂਤਰੀ ਏਅਰਪੋਰਟ, ਐਸ.ਏ.ਐਸ. ਨਗਰ-ਚੰਡੀਗੜ੍ਹ ਦਾ ਨਾਂ ਵੀ ਬਾਬਾ ਬੰਦਾ ਸਿੰਘ ਬਹਾਦਰ ਦੇ ਨਾਂ ਉੱਤੇ ਰੱਖਿਆ ਜਾਵੇ।ਇਸ ਮੌਕੇ ਸ. ਸਿੱਧੂ ਦੇ ਸਿਆਸੀ ਸਕੱਤਰ ਤੇ ਮਾਰਕਿਟ ਕਮੇਟੀ ਖਰੜ ਦੇ ਚੇਅਰਮੈਨ ਸ਼੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਪਿਆਰਾ ਸਿੰਘ ਸਰਪੰਚ ਚੱਪੜਚਿੜੀ ਕਲਾਂ, ਰਾਜਵੀਰ ਕੌਰ ਸਰਪੰਚ ਚੱਪੜਚਿੜੀ ਖੁਰਦ, ਸੁਰਜੀਤ ਸਿੰਘ ਸਾਬਕਾ ਸਰਪੰਚ ਚੱਪੜਚਿੜੀ ਖੁਰਦ, ਗੁਰਦੇਵ ਸਿੰਘ, ਜ਼ੋਰਾ ਸਿੰਘ ਸਾਬਕਾ ਸਰਪੰਚ, ਅਮਰਜੀਤ ਸਿੰਘ ਕੈਲੋਂ, ਗੁਰਦੇਵ ਸਿੰਘ, ਅਮਰਜੀਤ ਸਿੰਘ ਪਹਿਲਵਾਨ ਲਖਨੌਰ, ਹਰਿੰਦਰ ਸਿੰਘ ਹੰਸ, ਮਨੋਜ ਲਾਕੜਾ, ਕੁਲਵਿੰਦਰ ਸਿੰਘ ਚਾਨੇ, ਅਮਨਦੀਪ ਬਾਵਾ ਤੇ ਲਲਿਤ ਸ਼ਰਮਾ ਨੇ ਵੀ ਬਾਬਾ ਬੰਦਾ ਸਿੰਘ ਬਹਾਦਰ ਨੂੰ ਅਕੀਦਤ ਭੇਟ ਕੀਤੀ। 

 

Tags: Balbir Singh Sidhu , Congress , Chandigarh , S.A.S.Nagar , Mohali , S.A.S. Nagar Mohali , Punjab Congress , Punjab Government , Government of Punjab , Sahibzada Ajit Singh Nagar , Baba Banda Singh Bahadar , Chapparchiri , Baba Banda Singh Bahadar War Memorial , Krishan Kumar Bawa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD