Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਿਵਲ ਅਤੇ ਫੌਜ ਅਧਿਕਾਰੀਆਂ ਨੇ ਕੋਵਿਡ ਸਹੂਲਤ ਲਈ ਜਗ੍ਹਾ ਦਾ ਲਿਆ ਜਾਇਜਾ

ਸਾਂਝੀਆਂ ਜਰੂਰਤਾਂ ਦਾ ਕੀਤਾ ਮੁਲਾਂਕਣ, ਸਹੂਲਤ ਜਲਦ ਸਥਾਪਤ ਕਰਨ ਲਈ ਸਰੋਤ ਜੁਟਾਉਣ ਲਈ ਹੋਈ ਸਹਿਮਤੀ

 Girish Dayalan, S.A.S. Nagar, S.A.S. Nagar Mohali, Mohali, Punjab Fights Corona, Coronavirus, COVID 19, Novel Coronavirus, Fight Against Corona, Covaxin, Covishield, Covid-19 Vaccine, Oxygen, #OxygenCylinders, #oxygen, Oxygen Cylinders, SARS-CoV-2, Sputnik V, Oxygen Plants, Pfizer, Astra Zeneca, Oxygen Concentrator, Remdesivir, Covifor

Web Admin

Web Admin

5 Dariya News

ਐਸ.ਏ.ਐਸ.ਨਗਰ , 13 May 2021

Last updated on: May 13, 2021, 00:00 IST

ਜ਼ਿਲ੍ਹੇ ਦੇ ਸਿਹਤ ਬੁਨਿਆਦੀ ਢਾਂਚੇ ਵਿੱਚ ਵਾਧਾ ਕਰਨ ਦੇ ਮੱਦੇਨਜ਼ਰ ਪੱਛਮੀ ਕਮਾਂਡ ਦੇ ਫੌਜ ਦੇ ਅਧਿਕਾਰੀਆਂ ਅਤੇ ਸਿਵਲ ਪ੍ਰਸ਼ਾਸਨ ਨੇ ਅੱਜ ਮੁਹਾਲੀ ਵਿਖੇ ਕੋਵਿਡ-19 ਮਰੀਜ਼ਾਂ ਲਈ 100 ਬੈੱਡ ਵਾਲੀ ਸਹੂਲਤ ਸਥਾਪਤ ਕਰਨ ਲਈ ਜਗ੍ਹਾ ਦਾ ਸਾਂਝੇ ਤੌਰ 'ਤੇ ਜਾਇਜ਼ਾ ਲਿਆ।ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਕਿਹਾ ਕਿ ਸ਼ੁਰੂਆਤੀ ਯੋਜਨਾ ਆਰਜ਼ੀ ਸਹੂਲਤ ਸਥਾਪਤ ਕਰਨ ਦੀ ਸੀ ਪਰ ਜਦ ਤੱਕ ਉਸ ਲਈਪਹਿਲਾਂ ਤੋਂ ਤਿਆਰ ਢਾਂਚਾ ਜ਼ਿਲ੍ਹੇ ਵਿੱਚ ਪਹੁੰਚੇਗਾ, ਉਦੋਂ ਤੱਕਅਸੀਂ ਇਸ ਸਹੂਲਤ ਨੂੰ ਸਿਵਲ ਹਸਪਤਾਲ ਮੁਹਾਲੀ ਦੀ ਦੂਜੀ / ਤੀਜੀ ਮੰਜ਼ਲ 'ਤੇ ਸ਼ੁਰੂ ਕਰਨ ਦਾ ਫੈਸਲਾ ਲਿਆ ਤਾਂ ਜੋ ਮਹਾਂਮਾਰੀ ਤੋਂ ਪੀੜਤ ਲੋਕਾਂ ਨੂੰ ਜਲਦ ਤੋਂ ਜਲਦ ਰਾਹਤ ਦਿੱਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਸਾਂਝੀਆਂ ਜਰੂਰਤਾਂ ਦੇ ਮੁਲਾਂਕਣ ਦਾ ਕੰਮ ਸ਼ੁਰੂ ਹੋ ਗਿਆ ਹੈ ਅਤੇ ਪੱਛਮੀ ਕਮਾਂਡ ਨਾਲ ਸਰੋਤਾਂ ਨੂੰ ਜੁਟਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ ਤਾਂ ਜੋ ਆਈਸੀਐਮਆਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੋਵਿਡ-19 ਮਰੀਜ਼ਾਂ ਦੇ ਸੰਪੂਰਨ ਇਲਾਜ ਲਈ ਸਹੂਲਤਾਂ ਨਾਲ ਪੂਰੀ ਤਰ੍ਹਾਂ ਲੈਸ ਐਲ 2 ਸੁਵਿਧਾ ਸਥਾਪਤ ਕੀਤੀ ਜਾ ਸਕੇ।ਉਨ੍ਹਾਂ ਦੱਸਿਆ ਕਿ ਜਗ੍ਹਾ, ਡਾਕਟਰਾਂ, ਨਰਸਾਂ, ਪੈਰਾਮੇਡਿਕਸ, ਐਂਬੂਲੈਂਸ ਸੇਵਾਵਾਂ, ਪ੍ਰਬੰਧਨ ਅਤੇ ਪ੍ਰਬੰਧਨ ਲਈ ਸਿਖਿਅਤ ਕਰਮਚਾਰੀ, ਨਿਰਵਿਘਨ ਆਕਸੀਜਨ ਸਪਲਾਈ ਆਦਿ ਵੱਖ-ਵੱਖ ਪਹਿਲੂਆਂ 'ਤੇ ਵਿਚਾਰ ਕੀਤਾ ਜਾ ਰਿਹਾ ਹੈ।

ਡੀਸੀ ਨੇ ਕਿਹਾ ਕਿ ਐਲ 2 / ਐਲ 3 ਬੈਡਾਂ ਦੀ ਬਹੁਤ ਘੱਟ ਉਪਲਬਧਤਾ ਹੋਣ ਕਾਰਨ ਅਸੀਂ ਕੋਵਿਡ-19 ਮਰੀਜ਼ਾਂ ਨੂੰ ਵੱਧ ਤੋਂ ਵੱਧ ਆਕਸੀਜਨ ਬੈਡ ਉਪਲਬਧ ਕਰਾਉਣ ਦੀ ਕੋਸ਼ਿਸ਼ ਕਰ ਰਹੇ ਹਾਂ।ਮੁਹਾਲੀ ਦੇ ਆਰਜ਼ੀ ਹਸਪਤਾਲ ਨੂੰ ਕਾਰਜਸ਼ੀਲ ਨਾ ਕਰਨ ਕਰਕੇ ਪੱਛਮੀ ਕਮਾਂਡ ਵੱਲੋਂ ਰਜਿੰਦਰਾ ਹਸਪਤਾਲ, ਪਟਿਆਲਾ ਵਿਖੇ ਕੋਵਿਡ ਸਹੂਲਤਾਂ ਮੁਹੱਈਆ ਕਰਵਾਉਣ ਨਾਲ ਮੁਹਾਲੀ ਵਾਸੀਆਂ ਨੂੰ ਨੁਕਸਾਨ ਹੋਣ ਸਬੰਧੀ ਰਿਪੋਰਟਾਂ ਨੂੰ ਨਿਰਾਰਥਕ ਦੱਸਦਿਆਂ ਸ੍ਰੀ ਗਿਰੀਸ਼ ਦਿਆਲਨ ਨੇ ਕਿਹਾ ਕਿ ਰਜਿੰਦਰਾ ਹਸਪਤਾਲ ਸਰਕਾਰੀ ਐਲ 3 ਸਹੂਲਤ ਹੈ ਜੋ ਅਧਿਕਾਰਤ ਤੌਰ 'ਤੇ ਮੁਹਾਲੀ ਨਾਲ ਜੁੜੀ ਹੋਈ ਹੈ ਅਤੇ ਮੋਹਾਲੀ ਤੋਂ ਕਿਸੇ ਵੀ ਗੰਭੀਰ ਕੋਵੀਡ-19 ਮਰੀਜ਼ ਨੂੰ ਰਾਜਿੰਦਰਾ ਹਸਪਤਾਲ ਰੈਫਰ ਕੀਤਾ ਜਾ ਸਕਦਾ ਹੈ। ਇਸ ਲਈ ਫੌਜ ਵੱਲੋਂ ਰਾਜਿੰਦਰਾ ਹਸਪਤਾਲ ਨੂੰ ਸਮਰਥਨ ਦੇਣ ਨਾਲ ਮੁਹਾਲੀ ਦੇ ਲੋਕਾਂ ਦਾ ਕੋਈ ਨੁਕਸਾਨ ਨਹੀਂ ਹੈ। ਇਸ ਦੌਰਾਨ, ਅਸੀਂ ਸਿਵਲ-ਆਰਮੀ ਦੇ ਸਾਂਝੇ ਉੱਦਮ ਰਾਹੀਂ ਮੋਹਾਲੀ ਵਿਚ ਕਵਿਡ ਹਸਪਤਾਲ ਬਣਾਉਣ ਲਈ ਕੰਮ ਕਰ ਰਹੇ ਹਾਂ।”ਸਿਵਲ ਅਤੇ ਮਿਲਟਰੀ ਅਫੇਅਰਜ਼, ਪੱਛਮੀ ਕਮਾਂਡ ਦੇ ਡਾਇਰੈਕਟਰ ਕਰਨਲ ਜਸਦੀਪ ਸੰਧੂ ਨੇ ਇਕ ਜ਼ਿਲ੍ਹੇ ਲਈ ਰਾਖਵਾਂ ਸਟਾਫ ਦੂਜੇ ਜ਼ਿਲੇ ਵਿਚ ਭੇਜਣ ਦੇ ਵਿਚਾਰ ਨੂੰ ਸਿਰੋਂ ਰੱਦ ਕਰਦਿਆਂ ਕਿਹਾ ਕਿ ਫੌਜ ਜਿੱਥੇ ਵੀ ਜ਼ਰੂਰਤ ਹੋਵੇਗੀ, ਕੋਵਿਡ ਦੇ ਵਾਧੇ ਦਾ ਮੁਕਾਬਲਾ ਕਰਨ ਵਿਚ ਸਿਵਲ ਅਥਾਰਟੀਆਂ ਦੀ ਸਹਾਇਤਾ ਕਰੇਗੀ।ਇਸ ਮੌਕੇ ਹੋਰਨਾਂ ਤੋਂ ਇਲਾਵਾ ਆਸ਼ਿਕਾ ਜੈਨ ਵਧੀਕ ਡਿਪਟੀ ਕਮਿਸ਼ਨਰ ਜਨਰਲ, ਡਾਕਟਰ ਭਵਨੀਤ ਭਾਰਤੀ ਡਾਇਰੈਕਟਰ ਪ੍ਰਿੰਸੀਪਲ ਬੀ ਆਰ ਅੰਬੇਦਕਰ ਮੈਡੀਕਲ ਕਾਲਜ ਮੋਹਾਲੀ, ਡਾਕਟਰ ਆਦਰਸ਼ ਪਾਲ ਕੌਰ ਸਿਵਲ ਸਰਜਨ ਅਤੇ ਜਗਦੀਪ ਸਹਿਗਲ ਐਸ ਡੀ ਐਮ ਮੁਹਾਲੀ ਹਾਜ਼ਰ ਸਨ।

 

Tags: Girish Dayalan , S.A.S. Nagar , S.A.S. Nagar Mohali , Mohali , Punjab Fights Corona , Coronavirus , COVID 19 , Novel Coronavirus , Fight Against Corona , Covaxin , Covishield , Covid-19 Vaccine , Oxygen , #OxygenCylinders , #oxygen , Oxygen Cylinders , SARS-CoV-2 , Sputnik V , Oxygen Plants , Pfizer , Astra Zeneca , Oxygen Concentrator , Remdesivir , Covifor

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD