Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਡਿਪਟੀ ਕਮਿਸ਼ਨਰ ਵੱਲੋਂ ਕੋਵਿਡ ਮੈਨੇਜਮੈਂਟ ਸੰਬੰਧੀ ਅਧਿਕਾਰੀਆਂ ਨਾਲ ਮੀਟਿੰਗ

DC Faridkot, Vimal Kumar Setia, Deputy Commissioner Faridkot, Faridkot

Web Admin

Web Admin

5 Dariya News

ਫਰੀਦਕੋਟ , 14 May 2021

Last updated on: May 14, 2021, 00:00 IST

ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਜਿਲ੍ਹੇ ਵਿੱਚ ਕਰੋਨਾ ਦੀ ਰੋਕਥਾਮ ਲਈ ਟੀਕਾਕਰਨ ਮੁਹਿੰਮ ਨੂੰ ਹੋਰ ਤੇਜ਼ ਕਰਨ, ਟੈਸਟਿੰਗ ਵਧਾਉਣ ਅਤੇ ਹੋਮ ਆਈਸੋਲੇਟ ਕੀਤੇ ਗਏ ਲੋਕਾਂ ਦੀ ਟਰੈਕਿੰਗ ,ਉਪਚਾਰ ਆਦਿ ਸਬੰਧੀ ਜਾਇਜ਼ਾ ਲੈਣ ਲਈ ਕੋਵਿਡ 19 ਮਨੇਜਮੈਂਟ ਕਮੇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ ਸ਼੍ਰੀ ਵਿਮਲ ਕੁਮਾਰ ਸੇਤੀਆ ਦੀ ਪ੍ਰਧਾਨਗੀ ਹੇਠ ਹੋਈ  ਜਿਸ ਵਿੱਚ ਵਧੀਕ ਡਿਪਟੀ ਕਮਿਸਨਰ (ਜ) ਸ: ਗੁਰਜੀਤ ਸਿੰਘ, ਵਧੀਕ ਡਿਪਟੀ ਕਮਿਸਨਰ (ਵਿਕਾਸ) ਸ੍ਰੀ ਪ੍ਰੀਤ ਮਹਿੰਦਰ ਸਿੰਘ ਸਹੋਤਾ, ਐਸ.ਡੀ.ਐਮ ਫ਼ਰੀਦਕੋਟ ਪੂਨਮ ਸਿੰਘ,  ਐਸ.ਡੀ.ਐਮ ਕੋਟਕਪੂਰਾ ਅਮਰਿੰਦਰ ਸਿੰਘ ਟਿਵਾਣਾ, ਐਸ.ਡੀ.ਐਮ ਜੈਤੋ ਡਾ. ਮਨਦੀਪ ਕੌਰ, ਸਿਵਲ ਸਰਜਨ ਡਾ. ਸੰਜੇ ਕਪੂਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਵਿਡ ਮਨੇਜਮੈਟ ਲਈ ਜਿਲ੍ਹੇ ਵਿੱਚ 27 ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਹੈ। ਜਿਸ ਵਿੱਚ ਸਿਹਤ , ਪੁਲਿਸ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਸ਼ਾਮਲ ਕੀਤੇ ਗਏ ਹਨ। ਇਹ ਟੀਮਾਂ ਦੇ ਸੈਕਟਰ ਅਫਸਰ ਆਪਣੇ ਆਪਣੇ ਇਲਾਕੇ ਦੇ ਸੈਕਟਰ ਮੈਜਿਸਟਰੇਟ ਵੀ ਹੋਣਗੇ।ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ  ਉਪਰੋਕਤ ਟੀਮਾਂ ਉਨ੍ਹਾਂ ਨੂੰ ਅਲਾਟ ਕੀਤੇ ਗਏ ਏਰੀਏ, ਪਿੰਡਾਂ ਵਿੱਚ ਕਰੋਨਾ ਟੀਕਾਕਰਨ ਕਰਨ ਵੱਧ ਤੋਂ ਵੱਧ ਲੋਕਾਂ ਦੀ ਟੈਸਟਿੰਗ, ਘਰਾਂ ਵਿੱਚ ਇਕਾਂਤਵਾਸ ਕੀਤੇ ਗਏ ਕਰੋਨਾ ਪਾਜੀਟਿਵ ਮਰੀਜਾਂ ਦੀ ਟਰੈਕਿੰਗ ਆਦਿ , ਉਨ੍ਹਾਂ ਦੇ ਉਪਚਾਰ ਸਮੇਤ ਕਰੋਨਾ ਨਾਲ ਸਬੰਧਤ ਹਰ ਤਰ੍ਹਾਂ ਦੇ ਕੰਮ ਲਈ ਜਿੰਮੇਵਾਰ ਹੋਣਗੇ।ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਐਸ.ਡੀ.ਐਮ, ਫ਼ਰੀਦਕੋਟ, ਕੋਟਕਪੂਰਾ, ਜੈਤੋ ਤੋਂ ਉਨ੍ਹਾਂ ਦੀ ਸਬ ਡਵੀਜ਼ਨ ਵਿਚ ਟੀਕਾਕਰਨ ਮੁਹਿੰਮ, ਕਰੋਨਾ ਟੈਸਟਿੰਗ, ਘਰੇਲੂ ਇਕਾਂਤਵਾਸ ਸਮੇਤ ਮਰੀਜ਼ਾਂ ਦੇ ਇਲਾਜ ਆਦਿ ਪ੍ਰਬੰਧਾਂ ਸਬੰਧੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਉਨ੍ਹਾਂ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਦੇ ਸੁਪਰਡੈਂਟ ਡਾ. ਸੁਲੇਖ ਮਿੱਤਲ ਤੋਂ ਹਸਪਤਾਲ ਵਿਚ ਕੋਵਿਡ ਵਾਰਡ ਵਿੱਚ ਮਰੀਜ਼ਾਂ ਦੇ ਇਲਾਜ, ਮਰੀਜ਼ਾਂ ਦੀ ਗਿਣਤੀ, ਆਕਸੀਜਨ ਵੈਂਟੀਲੇਟਰ, ਆਕਸੀਜਨ ਦੀ ਉਪਲਬਧਾ ਸਮੇਤ ਵੱਖ ਵੱਖ ਪਹਿਲੂਆਂ ਤੇ ਚਰਚਾ ਕੀਤੀ । ਉਨ੍ਹਾਂ ਸਿਵਲ ਸਰਜਨ ਤੋਂ ਕਰੋਨਾ ਟੈਸਟਿੰਗ, ਟੀਕਾਕਰਣ, ਟਰੈਕਿੰਗ ਆਦਿ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਹਾਸਲ ਕੀਤੀ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਦੱਸਿਆ ਕਿ ਸਰਕਾਰ ਦੇ ਆਦੇਸ਼ਾਂ ਅਨੁਸਾਰ 18 ਤੋਂ 45 ਸਾਲ ਉਮਰ ਵਰਗ ਦੇ ਲੋਕਾਂ ਦਾ ਟੀਕਾਕਰਣ ਸ਼ੁਰੂ ਹੋ ਚੁਕਾ ਹੈ ਤੇ ਰਜਿਸਟਰਡ ਕਿਰਤੀ ਕਾਮਿਆਂ , ਉਨ੍ਹਾਂ ਦੇ ਪਰਿਵਾਰਾਂ ਦਾ ਵੀ ਟੀਕਾਕਰਨ ਪਹਿਲ ਦੇ ਆਧਾਰ ਤੇ ਬਿਲਕੁਲ ਮੁਫਤ ਕੀਤਾ ਜਾ ਰਿਹਾ ਹੈ । ਉਨ੍ਹਾਂ ਜਨਰਲ ਮੈਨੇਜਰ ਜਿਲ੍ਹਾ ਉਦਯੋਗ ਕੇਂਦਰ ਨੂੰ ਕਿਹਾ ਕਿ ਉਹ ਰਜਿਸਟਰਡ ਕਿਰਤੀ ਕਾਮਿਆਂ ਨੂੰ ਵੱਧ ਤੋਂ ਵੱਧ ਟੀਕਾ ਕਰਨ ਲਈ ਉਤਸ਼ਾਹਤ ਕਰਨ ।ਇਸ ਮੀਟਿੰਗ ਵਿੱਚ ਡਾ. ਹਰਿੰਦਰ ਸਿੰਘ, ਡਾ. ਚੰਦਰ ਸ਼ੇਖਰ, ਡਾ. ਮਨਜੀਤ ਕੌਰ, ਡਾ. ਪਰਵਿੰਦਰ ਕੌਰ,  ਸਮੇਤ ਸਮੂਹ ਐਸ.ਐਮ.ਓ. ਅਤੇ ਸਾਰੀਆਂ ਟੀਮਾਂ ਦੇ ਇੰਚਾਰਜ ਅਤੇ ਪ੍ਰਬੰਧਕ ਆਦਿ ਵੀ ਹਾਜ਼ਰ ਸਨ।

 

Tags: DC Faridkot , Vimal Kumar Setia , Deputy Commissioner Faridkot , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD