Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਜ਼ੀਰਕਪੁਰ ਅਤੇ ਢਕੋਲੀ ਪੁਲਿਸ ਨੇ ਭੋਜਨ ਹੈਲਪਲਾਈਨ ਦਾ ਕੀਤਾ ਆਗਾਜ

ਗਰੀਬ ਕੋਵਿਡ ਮਰੀਜ਼ਾਂ ਨੂੰ ਮੁਫ਼ਤ ਭੋਜਨ ਮੁਹੱਈਆ ਕਰਵਾਏਗੀ ਪੰਜਾਬ ਪੁਲਿਸ: ਐੱਸ ਪੀ

Punjab Fights Corona, Coronavirus, COVID 19, Novel Coronavirus, Fight Against Corona, Covaxin, Covishield, Covid-19 Vaccine, Oxygen, #OxygenCylinders, #oxygen, Oxygen  Cylinders, SARS-CoV-2, Sputnik V, Oxygen Plants, Pfizer, Astra Zeneca, Oxygen Concentrator, Remdesivir, Covifor, Oxygen supply

Web Admin

Web Admin

5 Dariya News

ਜ਼ੀਰਕਪੁਰ/ਐਸ ਏ ਐਸ ਨਗਰ , 14 May 2021

Last updated on: May 14, 2021, 00:00 IST

ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਐਲਾਨੀ ਗਈ "ਭੋਜਨ ਹੈਲਪਲਾਈਨ" ਦਾ ਅੱਜ ਐੱਸ.ਪੀ (ਦਿਹਾਤੀ) ਰਵਜੋਤ ਕੌਰ ਨੇ ਜ਼ੀਰਕਪੁਰ ਅਤੇ ਢਕੋਲੀ ਥਾਣਾ ਖੇਤਰਾਂ ਵਿੱਚ ਆਗਾਜ ਕਰ ਦਿੱਤਾ ਹੈ। ਜਿਕਰਯੋਗ ਹੈ ਕਿ ਪੰਜਾਬ ਵਿਚ ਗਰੀਬ ਅਤੇ ਬੇਸਹਾਰਾ ਕੋਵਿਡ ਮਰੀਜ ਆਪਣੀ ਭੁੱਖ ਮਿਟਾਉਣ ਲਈ ਭੋਜਨ ਲੈਣ ਵਾਸਤੇ ਹੈਲਪਲਾਈਨ ਨੰਬਰ 181 ਅਤੇ 112 ਉਤੇ ਕਾਲ ਕਰ ਸਕਦੇ ਹਨ ਅਤੇ ਪੰਜਾਬ ਪੁਲੀਸ ਵਿਭਾਗ ਰਾਹੀਂ ਉਨ੍ਹਾਂ ਦੇ ਘਰਾਂ ਤੱਕ ਤਿਆਰ ਭੋਜਨ ਮੁਫ਼ਤ ਮੁਹੱਈਆ ਕਰਵਾਇਆ ਜਾਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਪੀ (ਦਿਹਾਤੀ) ਰਵਜੋਤ ਕੌਰ ਗਰੇਵਾਲ ਨੇ ਦੱਸਿਆ ਕਿ ਕੋਰੋਨਾ ਦੇ ਗਰੀਬ ਅਤੇ ਬੇਸਹਾਰਾ ਮਰੀਜਾਂ ਦੀ ਖਾਣ-ਪੀਣ ਦੀ ਜ਼ਰੂਰਤ ਨੂੰ ਮੁੱਖ ਰੱਖਦਿਆਂ ਮੁੱਖਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਵਿਚ ਕਿਸੇ ਨੂੰ ਵੀ ਭੁੱਖਾ ਨਹੀਂ ਸੌਣ ਦੇਵਾਂਗੇ ਦੇ ਮੰਤਵ ਨਾਲ਼ 181 ਅਤੇ 112 ਹੈਲਪਲਾਈਨ ਦੀ ਸ਼ੁਰਵਾਤ ਕੀਤੀ ਗਈ ਹੈ ਜਿਸ ਦੇ ਤਹਿਤ ਹੈਲਪਲਾਈਨ ਤੇ ਗਰੀਬ ਅਤੇ ਬੇਸਹਾਰਾ ਕੋਵਿਡ ਮਰੀਜ ਕਾਲ ਕਰ ਸਕਦੇ ਹਨ ਅਤੇ ਪੰਜਾਬ ਪੁਲੀਸ ਉਨ੍ਹਾਂ ਦੇ ਘਰਾਂ ਤੱਕ ਤਿਆਰ ਭੋਜਨ ਮੁਫ਼ਤ ਮੁਹੱਈਆ ਕਰਵਾਏਗੀ। ਉਨ੍ਹਾਂ ਕਿਹਾ ਕਿ ਮੁੜ ਤੋਂ ਵੱਧ ਰਹੀ ਕੋਰੋਨਾ ਮਹਾਮਾਰੀ ਦੇ ਮੱਦੇਨਜ਼ਰ ਮੁੱਖ ਮੰਤਰੀ ਪੰਜਾਬ ਵੱਲੋਂ ਇਸ ਮਾਨਵਤਾਵਾਦੀ ਉਪਰਾਲੇ ਦਾ ਫੈਸਲਾ ਕੀਤਾ ਗਿਆ ਸੀ ਜਿਸ ਦੇ ਤਹਿਤ ਜ਼ੀਰਕਪੁਰ ਅਤੇ ਢਕੋਲੀ ਥਾਣਾ ਖ਼ੇਤਰ ਦੀ ਪੁਲਿਸ ਨੇ ਕਮਰਕੱਸੇ ਕਸ ਲਏ ਹਨ। 

ਉਨ੍ਹਾਂ ਕਿਹਾ ਕਿ ਮੁਖਮੰਤਰੀ ਸਾਹਿਬ ਨੇ ਐਲਾਨ ਕੀਤਾ ਹੈ ਕਿ, “ਅਸੀਂ ਪੰਜਾਬ ਵਿਚ ਕਿਸੇ ਨੂੰ ਵੀ ਭੁੱਖਾ ਨਹੀਂ ਸੌਣ ਦੇਵਾਂਗੇ” ਜਿਸ ਲਈ ਪੰਜਾਬ ਪੁਲਿਸ ਵਚਨਬੱਧ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਉਦੇਸ਼ ਲਈ ਪੁਲਿਸ ਰਸੋਈਆਂ ਅਤੇ ਡਲਿਵਰੀ ਏਜੰਟਾਂ ਨਾਲ ਰਾਬਤਾ ਬਣਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸ਼ਹਿਰ ਵਿੱਚ ਕਿਤੇ ਵੀ ਰਹਿ ਰਹੇ ਕੋਵਿਡ ਮਰੀਜ ਭੋਜਨ ਨਾ ਮਿਲਣ ਦੀ ਸੂਰਤ ਵਿਚ 181 ਅਤੇ 112 ਹੈਲਪਲਾਈਨ ਨੰਬਰਾਂ ਉਤੇ ਦਿਨ-ਰਾਤ ਕਿਸੇ ਵੀ ਵੇਲੇ ਕਾਲ ਕਰ ਸਕਦੇ ਹਨ ਜਿਨ੍ਹਾਂ ਨੂੰ ਉਨ੍ਹਾਂ ਦੇ ਘਰ ਪੱਕਿਆ ਹੋਇਆ ਭੋਜਨ ਮੁਹੱਈਆ ਕਰਵਾਇਆ ਜਾਵੇਗਾ। ਡਾ. ਗਰੇਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਦੇ ਹੁਕਮਾਂ ਉਤੇ 2020 ਵਿੱਚ ਕੋਵਿਡ ਦੀ ਪਹਿਲੀ ਲਹਿਰ ਦੌਰਾਨ ਵੀ ਪੰਜਾਬ ਨੇ 112 ਐਮਰਜੈਂਸੀ ਹੈਲਪਲਾਈਨ ਨੂੰ ਮੁਫ਼ਤ ਭੋਜਨ ਮੁਹੱਈਆ ਕਰਵਾਉਣ ਲਈ ਹੈਲਪਲਾਈਨ ਨੰਬਰ ਵਿਚ ਤਬਦੀਲ ਕਰ ਦਿੱਤਾ ਸੀ। ਵਿਭਾਗ ਨੇ ਬੀਤੇ ਸਾਲ ਅਪ੍ਰੈਲ-ਜੂਨ ਮਹੀਨੇ ਦੌਰਾਨ ਗੈਰ-ਸਰਕਾਰੀ ਸੰਸਥਾਵਾਂ, ਗੁਰਦੁਆਰਿਆਂ, ਮੰਦਰਾਂ ਅਤੇ ਹੋਰ ਧਾਰਮਿਕ ਸੰਸਥਾਵਾਂ ਦੀ ਸਰਗਰਮ ਭਾਈਵਾਲੀ ਨਾਲ ਪੰਜਾਬ ਦੇ ਲੋਕਾਂ ਤੱਕ ਪੱਕਿਆ ਹੋਇਆ ਅਤੇ ਸੁੱਕਾ ਰਾਸ਼ਨ ਸਫਲਤਾ ਨਾਲ ਪਹੁੰਚਾਇਆ ਸੀ। ਇਸ ਨੇਕ ਕਾਰਜ ਵਿੱਚ ਸੇਵਾ ਦੀ ਭਾਵਨਾ ਦਾ ਪ੍ਰਗਟਾਵਾ ਕਰਦੇ ਹੋਏ ਪੰਜਾਬ ਪੁਲੀਸ ਦੇ ਬਹੁਤ ਸਾਰੇ ਮੁਲਾਜ਼ਮਾਂ ਨੇ ਆਪਣੀਆਂ ਜੇਬਾਂ ਵਿੱਚੋਂ ਯੋਗਦਾਨ ਪਾਇਆ ਸੀ ਅਤੇ ਸ਼ਹਿਰ ਵਿਚ ਕਮਿਊਨਿਟੀ ਕਿਚਨ ਸਥਾਪਤ ਕਰਨ ਦੇ ਨਾਲ-ਨਾਲ ਅਤੇ ਇੱਥੋਂ ਤੱਕ ਇਸ ਉਦੇਸ਼ ਦੀ ਖਾਤਰ ਆਪਣੇ ਘਰਾਂ ਵਿਚ ਵੀ ਭੋਜਨ ਤਿਆਰ ਕੀਤਾ ਸੀ।ਇਸ ਮੌਕੇ ਡੀਐਸਪੀ ਗੁਰਪ੍ਰੀਤ ਸਿੰਘ ਬੈਂਸ, ਡੀਐਸਪੀ ਜ਼ੀਰਕਪੁਰ ਅਮਰੋਜ਼ ਸਿੰਘ ਅਤੇ ਐਸਐਚਓ ਢਕੋਲੀ ਦੀਪਇੰਦਰ ਸਿੰਘ ਬਰਾੜ ਮੌਜੂਦ ਸਨ।                   

 

Tags: Punjab Fights Corona , Coronavirus , COVID 19 , Novel Coronavirus , Fight Against Corona , Covaxin , Covishield , Covid-19 Vaccine , Oxygen , #OxygenCylinders , #oxygen , Oxygen Cylinders , SARS-CoV-2 , Sputnik V , Oxygen Plants , Pfizer , Astra Zeneca , Oxygen Concentrator , Remdesivir , Covifor , Oxygen supply

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD