Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਧਾਇਕ ਡਾਵਰ ਵੱਲੋਂ ਕਿਦਵਈ ਨਗਰ ਵਿਖੇ ਸ.ਸੀ.ਸੈ.ਸ. ਸਕੂਲ ਦੇ ਨਿਰਮਾਣ ਕਾਰਜ਼ਾਂ ਦਾ ਕੀਤਾ ਉਦਘਾਟਨ

8.5 ਕਰੋੜ ਦੀ ਲਾਗਤ ਨਾਲ ਤਿਆਰ ਹੋਵੇਗਾ ਸਮਾਰਟ ਸਕੂਲ - ਡਾਵਰ

Punjab Congress, Surinder Dawar, Kidwai Nagar, Ludhiana

Web Admin

Web Admin

5 Dariya News

ਲੁਧਿਆਣਾ , 14 May 2021

Last updated on: May 14, 2021, 00:00 IST

ਵਿਧਾਇਕ ਸ੍ਰੀ ਸੁਰਿੰਦਰ ਡਾਵਰ ਨੇ ਅੱਜ ਸ਼ਹਿਰ ਦੇ ਕਿਦਵਈ ਨਗਰ ਇਲਾਕੇ ਵਿੱਚ ਨਵੇਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੀ ਉਸਾਰੀ ਦੀ ਸ਼ੁਰੂਆਤ ਦਾ ਉਦਘਾਟਨ ਕੀਤਾ। ਉਨ੍ਹਾਂ ਨਾਲ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ੍ਰੀ ਰਮਨ ਬਾਲਾਸੁਬਰਾਮਨੀਅਮ ਅਤੇ ਸ੍ਰੀ ਮਾਣਿਕੈਡਾਵਰ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।ਜਿਕਰਯੋਗ ਹੈ ਕਿ ਵਿਧਾਇਕ ਸ੍ਰੀ ਸੁਰਿੰਦਰ ਡਾਵਰ ਦੇ ਯਤਨਾਂ ਸਦਕਾ, ਨਗਰ ਸੁਧਾਰ ਟਰੱਸਟ ਨੇ ਸ਼ਹਿਰ ਦੇ ਕਿਦਵਈ ਨਗਰ ਇਲਾਕੇ ਵਿੱਚ 8250 ਵਰਗ ਗਜ਼ ਵਾਲੀ ਜ਼ਮੀਨ ਦਾ ਇੱਕ ਪ੍ਰਮੁੱਖ ਹਿੱਸਾ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੀ ਉਸਾਰੀ ਲਈ ਸਿੱਖਿਆ ਵਿਭਾਗ ਨੂੰ ਸੌਂਪਿਆ ਸੀ।ਵਿਧਾਇਕ ਸ੍ਰੀ ਸੁਰਿੰਦਰ ਡਾਵਰ ਨੇ ਦੱਸਿਆ ਕਿ ਲਗਭਗ 50 ਕਰੋੜ ਰੁਪਏ ਦੀ ਇਹ ਜ਼ਮੀਨ ਐਲ.ਆਈ.ਟੀ. ਨੇ ਸਿਖਿਆ ਵਿਭਾਗ ਨੂੰ ਪੂਰੀ ਤਰ੍ਹਾਂ ਮੁਫਤ ਸੌਂਪ ਦਿੱਤੀ ਸੀ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਦਿਆਰਥੀਆਂ ਨੂੰ ਉੱਤਮ ਵਿਦਿਅਕ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਇਸੇ ਲਈ ਰਾਜ ਦੇ ਕਈ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਿਦਵਈ ਨਗਰ ਵਿਚ ਜ਼ਮੀਨ ਦੇ ਇਸ ਖ਼ਾਸ ਹਿੱਸੇ ਵਿਚ ਇਹ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਥਾਪਤ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਇਸ ਸਮਾਰਟ ਸਕੂਲ ਦੀ ਉਸਾਰੀ ਨਾਲ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀਆਂ ਨੂੰ ਲਾਭ ਪਹੁੰਚੇਗਾ। ਉਨ੍ਹਾਂ ਕੈਬਨਿਟ ਮੰਤਰੀਆਂ ਸ੍ਰੀ ਬ੍ਰਹਮ ਮਹਿੰਦਰਾ ਅਤੇ ਸ੍ਰੀ ਭਾਰਤ ਭੂਸ਼ਣ ਆਸ਼ੂ, ਸੰਸਦ ਮੈਂਬਰ ਸ. ਰਵਨੀਤ ਸਿੰਘ ਬਿੱਟੂ, ਕੈਪਟਨ ਸੰਦੀਪ ਸੰਧੂ ਤੋਂ ਇਲਾਵਾ ਹੋਰਨਾਂ ਵੱਲੋਂ ਕੀਤੀ ਸਖਤ ਮਿਹਨਤ ਲਈ ਧੰਨਵਾਦ ਕੀਤਾ ਜਿਨ੍ਹਾਂ ਸਦਕਾ ਇਹ ਜ਼ਮੀਨ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੀ ਉਸਾਰੀ ਲਈ ਸਿੱਖਿਆ ਵਿਭਾਗ ਨੂੰ ਸੌਂਪੀ ਗਈ ਸੀ।ਉਨ੍ਹਾਂ ਦੱਸਿਆ ਕਿ 8.5 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲਾ ਹੈ ਇਹ ਸਕੂਲ ਅਗਲੇ 6 ਮਹੀਨਿਆਂ ਵਿਚ ਮੁਕੰਮਲ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਕੂਲ ਨਾਲ ਲੁਧਿਆਣਾ ਕੇਂਦਰੀ ਹਲਕੇ ਦੇ 8 ਵਾਰਡਾਂ ਦੇ ਲੱਖਾਂ ਵਸਨੀਕਾਂ ਨੂੰ ਲਾਭ ਪਹੁੰਚਾਇਆ ਜਾਵੇਗਾ।

 

Tags: Punjab Congress , Surinder Dawar , Kidwai Nagar , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD