Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਐਸ. ਐਸ. ਪੀ. ਵੱਲੋਂ ਲੋੜਵੰਦ ਕੋਵਿਡ ਮਰੀਜਾਂ ਨੂੰ ਮੁਫ਼ਤ ਭੋਜਨ ਮੁਹੱਈਆ ਕਰਵਾਉਣ ਦੀ ਸ਼ੁਰੂਆਤ

112/181 ਹੈਲਪਲਾਈਨ ‘ਤੇ ਫ਼ੋਨ ਆਉਣ ਉਪਰੰਤ ਵਿਸ਼ੇਸ਼ ਟੀਮਾਂ ਮਰੀਜ਼ਾਂ ਦੇ ਘਰਾਂ ‘ਚ ਪਹੁੰਚਾਉਣਗੀਆਂ ਤਿਆਰ ਭੋਜਨ: ਨਵਜੋਤ ਸਿੰਘ ਮਾਹਲ

Punjab Fights Corona, Coronavirus, COVID 19, Novel Coronavirus, Fight Against Corona, Covaxin, Covishield, Covid-19 Vaccine, Oxygen, #OxygenCylinders, #oxygen, Oxygen Cylinders, SARS-CoV-2, Sputnik V, Oxygen Plants, Pfizer, Astra Zeneca, Oxygen Concentrator, Remdesivir, Covifor, Oxygen supply, Navjot Singh Mahal, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 14 May 2021

Last updated on: May 14, 2021, 00:00 IST

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੀਤੇ ਕੱਲ ਗਰੀਬ ਕੋਵਿਡ ਮਰੀਜ਼ਾਂ ਨੂੰ ਮੁਫ਼ਤ ਭੋਜਨ ਮੁਹੱਈਆ ਕਰਾਉਣ ਦੇ ਐਲਾਨ ਉਪਰੰਤ ਅੱਜ ਸਥਾਨਕ ਪੁਲਿਸ ਲਾਈਨ ‘ਚ ਬਣਾਈ ‘ਕੋਵਿਡ ਕੈਂਟੀਨ’ ਤੋਂ ਐਸ. ਐਸ. ਪੀ. ਨਵਜੋਤ ਸਿੰਘ ਮਾਹਲ ਨੇ ਇਸ ਭਲਾਈ ਕਾਰਜ ਦੀ ਸ਼ੁਰੂਆਤ ਕਰਾਈ।ਲ਼ੋੜਵੰਦ ਕੋਵਿਡ ਮਰੀਜ਼ਾਂ ਲਈ ਇਸ ਉਪਰਾਲੇ ਨੂੰ ਸ਼ੁਰੂ ਕਰਨ ਮੌਕੇ ਐਸ. ਐਸ. ਪੀ. ਨਵਜੋਤ ਸਿੰਘ ਮਾਹਲ ਨੇ ਕਿਹਾ ਕਿ ਡੀ. ਜੀ. ਪੀ. ਦਿਨਕਰ ਗੁਪਤਾ ਦੇ ਨਿਰਦੇਸ਼ਾਂ ‘ਤੇ ਅੱਜ ਜਿਲੇ ‘ਚ ਭੋਜਨ ਮੁਹੱਈਆ ਕਰਾਉਣ ਦੀ ਸ਼ੁਰੂਆਤ ਨਾਲ ਹੁਣ ਗਰੀਬ ਅਤੇ ਬੇਸਹਾਰਾ ਕੋਵਿਡ ਮਰੀਜ ਹੈਲਪਲਾਈਨ ਨੰਬਰ 112 ਤੇ 181 ਉਤੇ ਕਾਲ ਕਰ ਸਕਦੇ ਹਨ ।ਉਨ੍ਹਾਂ ਦੱਸਿਆ ਕਿ ਮਰੀਜਾਂ ਦੇ ਘਰਾਂ ਤੱਕ ਭੋਜਨ ਪਹੁੰਚਾਉਣ ਲਈ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ ਜਿਹੜੀਆਂ ਉਨ੍ਹਾਂ ਨੂੰ ਬਿਲਕੁਲ ਤਿਆਰ ਭੋਜਨ ਸੌਂਪਣਗੀਆਂ। ਉਨ੍ਹਾਂ ਦੱਸਿਆ ਕਿ ਇਹ ਭੋਜਨ ਬਹੁਤ ਹੀ ਪੌਸ਼ਟਿਕ, ਸਿਹਤਮੰਦ, ਸ਼ੁੱਧ ਅਤੇ ਸਾਫ਼-ਸੁਥਰਾ ਹੈ ਜਿਸ ਵਿੱਚ ਇਕ ਦਾਲ, ਇਕ ਸਬਜ਼ੀ, ਸਲਾਦ ਅਤੇ ਫੁਲਕੇ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਜਿਲਾ ਪੁਲਿਸ ਨੂੰ ਅੱਜ ਸਭ ਤੋਂ ਪਹਿਲੀ ਕਾਲ ਟਾਂਡਾ ਖੇਤਰ ਤੋਂ ਇਕ ਪਾਜਿਟਿਵ ਮਰੀਜ਼ ਦੀ ਆਈ ਜਿਸ ਨੂੰ ਸੰਬੰਧਤ ਟੀਮ ਵੱਲੋਂ ਉਸਦੇ ਘਰ ਭੋਜਨ ਪਹੁੰਚਾਇਆ ਗਿਆ। ਉਨ੍ਹਾਂ ਦੱਸਿਆ ਕਿ ਟੀਮਾਂ ਵੱਲੋਂ ਫੂਡ ਡਲਿਵਿਰੀ ਵੈਨਾਂ ਰਾਹੀਂ ਭਿੱਜਣ ਮਰੀਜਾਂ ਤੱਕ ਪੁਜੱਦਾ ਕੀਤਾ ਜਾਵੇਗਾ।

ਐਸ. ਐਸ. ਪੀ. ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਇਸ ਮਨੁੱਖਤਾਵਾਦੀ ਉਪਰਾਲੇ ਹੇਠ ਮਰੀਜ ਦਿਨ-ਰਾਤ ਕਿਸੇ ਵੀ ਸਮੇਂ ਉਤੇ ਇਨ੍ਹਾਂ ਨੰਬਰਾਂ ਉਤੇ ਕਾਲ ਕਰ ਸਕਦੇ ਹਨ ਅਤੇ ਪੰਜਾਬ ਪੁਲੀਸ ਵੱਲੋਂ ਕੋਵਿਡ ਰਸੋਈਆਂ ਅਤੇ ਡਲਿਵਰੀ ਟੀਮਾਂ ਰਾਹੀਂ ਉਨ੍ਹਾਂ ਦੇ ਘਰ ਤੱਕ ਪੱਕਿਆ ਹੋਇਆ ਭੋਜਨ ਮੁਹੱਈਆ ਕਰਵਾਇਆ ਜਾਵੇਗਾ। ਹੁਸ਼ਿਆਰਪੁਰ ਪੁਲਿਸ ਲਾਈਨ ‘ਚ ਸਥਾਪਿਤ ‘ਕੋਵਿਡ ਕੈਂਟੀਨ’ ਤੋਂ ਵੱਖ-ਵੱਖ ਟੀਮਾਂ ਐਸ.ਪੀ. (ਡੀ) ਰਵਿੰਦਰਪਾਲ ਸਿੰਘ ਸੰਧੂ ਦੀ  ਅਗਵਾਈ ਹੇਠ ਡੀ ਐਸ ਪੀਜ ਜਸਪ੍ਰੀਤ ਸਿੰਘ ਅਤੇ ਮਾਧਵੀ ਸ਼ਰਮਾ ਦੀ ਦੇਖ-ਰੇਖ ‘ਚ ਹੁਸ਼ਿਆਰਪੁਰ ਸ਼ਹਿਰ ਅਤੇ ਇਸਦੇ ਨਾਲ ਲੱਗਦੇ ਪਿੰਡਾਂ ਵਿੱਚ ਹੈਲਪਲਾਈਨ ਨੰਬਰ ‘ਤੇ ਕਾਲ ਪ੍ਰਾਪਤ ਹੋਣ ਉਪਰੰਤ ਖਾਣਾ ਪਹੁੰਚਾਉਣਾ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਬਾਕੀ ਸਬ-ਡਵੀਜ਼ਨਾਂ ‘ਚ ਸੰਬੰਧਤ ਡੀ.ਐਸ. ਪੀਜ ਦੀ ਨਿਗਰਾਨੀ ਹੇਠ ਟੀਮਾਂ ਮਰੀਜ਼ਾਂ ਦੇ ਘਰੀਂ ਭੋਜਨ ਪਹੁੰਚਾਉਣਗੀਆਂ।ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਇਹ ਸੁਵਿਧਾ ਦਾ ਆਗਾਜ਼ ਹੋਣ ਨਾਲ ਜਿਲੇ ਵਿੱਚ ਕਿਤੇ ਵੀ ਰਹਿ ਰਹੇ ਕੋਵਿਡ ਮਰੀਜ ਭੋਜਨ ਨਾ ਮਿਲਣ ਦੀ ਸੂਰਤ ਵਿਚ 181 ਅਤੇ 112 ਹੈਲਪਲਾਈਨ ਨੰਬਰਾਂ ਉਤੇ ਦਿਨ-ਰਾਤ ਕਿਸੇ ਵੀ ਵੇਲੇ ਕਾਲ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਦੀਆ ਟੀਮਾਂ ਵੱਲੋਂ ਪਹਿਲੀ ਕੋਵਿਡ ਲਹਿਰ ਦੌਰਾਨ ਵੀ ਕੋਵਿਡ ਮਰੀਜ਼ਾਂ ਦੀ ਭਲਾਈ ਲਈ ਕਰੀ ਅਹਿਮ ਉਪਰਾਲੇ ਕੀਤੇ ਗਏ ਸਨ ਜਿਨ੍ਹਾਂ ਵਿੱਚ 112 ਐਮਰਜੈਂਸੀ ਹੈਲਪਲਾਈਨ ਰਾਹੀੰ ਮੁਫ਼ਤ ਭੋਜਨ ਮੁਹੱਈਆ ਕਰਾਇਆ ਗਿਆ ਸੀ ।ਉਨ੍ਹਾਂ ਨੇ ਵੱਧ ਰਹੇ ਕੇਸਾਂ ਨੂੰ ਲੈ ਕੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ-19 ਸੰਬੰਧੀ ਜਾਰੀ ਸਿਹਤ ਸਲਾਹਕਾਰੀਆਂ ‘ਤੇ ਅਮਲ ਕਰਨ ਵਿੱਚ ਬਿਲਕੁਲ ਵੀ ਲਾਪ੍ਰਵਾਹ ਨਾ ਹੋਣ ਅਤੇ ਮਾਸਕ ਪਹਿਨਣ, ਸੋਸ਼ਲ ਡਿਸਟੈਂਸਿੰਗ ਅਤੇ ਨਿਰਧਾਰਤ ਗਿਣਤੀ ਤੋਂ ਵੱਧ ਇਕੱਠ ਨਾ ਕਰਨ ਨੂੰ ਹਰ ਹਾਲ ਯਕੀਨੀ ਬਣਾਉਣ ।

 

Tags: Punjab Fights Corona , Coronavirus , COVID 19 , Novel Coronavirus , Fight Against Corona , Covaxin , Covishield , Covid-19 Vaccine , Oxygen , #OxygenCylinders , #oxygen , Oxygen Cylinders , SARS-CoV-2 , Sputnik V , Oxygen Plants , Pfizer , Astra Zeneca , Oxygen Concentrator , Remdesivir , Covifor , Oxygen supply , Navjot Singh Mahal , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD