Saturday, 11 May 2024

 

 

ਖ਼ਾਸ ਖਬਰਾਂ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਤੋਂ ਨਾਂਹ ਕਰ ਕੇ ਤੁਸੀਂ ਉਹਨਾਂ ਤੋਂ ਵੋਟਾਂ ਕਿਵੇਂ ਮੰਗ ਰਹੇ ਹੋ: ਹਰਸਿਮਰਤ ਕੌਰ ਬਾਦਲ ਨੇ ਗੁਰਮੀਤ ਖੁੱਡੀਆਂ ਨੂੰ ਕੀਤਾ ਸਵਾਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਸਟਰਾਂਗ ਰੂਮਾਂ ਦੀ ਜਾਂਚ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 3 ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖ਼ਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਅੰਤਰਰਾਜੀ ਨਾਕਿਆਂ ਦੀ ਜਾਂਚ ਲੋਕ ਸਭਾ ਚੋਣਾਂ ਦੇ ਮੱਦੇਨਜਰ ਬਿਤਹਰ ਤਾਲਮੇਲ ਲਈ ਅੰਤਰਰਾਜੀ ਸਮੀਖਿਆ ਬੈਠਕ ਆਯੋਜਿਤ ਕਣਕ ਦੀ ਆਮਦ ਨੇ ਪਿਛਲੇ ਸਾਲ ਦਾ ਰਿਕਾਰਡ ਤੋੜਿਆ ਜਗਰਾਉਂ ਵਿੱਚ ਗਰਜੇ ਵੜਿੰਗ; ਵੋਟਰਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸੰਕਲਪ ਲਿਆ ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਸ੍ਰੀਮਤੀ ਯਾਮਿਨੀ ਗੋਮਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਕਾਂਗਰਸ ਵੰਡ ਪਾਊ ਮੁੱਦਿਆਂ 'ਤੇ ਨਹੀਂ, ਸਗੋਂ ਅਸਲ ਮੁੱਦਿਆਂ 'ਤੇ ਚੋਣ ਲੜ ਰਹੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਸੁਖਵਿੰਦਰ ਬਿੰਦਰਾ ਨੇ ਰਾਣਾ ਗੁਰਮੀਤ ਸਿੰਘ ਸੋਢੀ ਦਾ ਘਰ ਪਹੁੰਚਣ ਤੇ ਕੀਤਾ ਨਿੱਘਾ ਸਵਾਗਤ

 

ਰਾਧਾ ਸੁਆਮੀ ਸਤਿਸੰਗ ਬਿਆਸ ਦੇ ਸਹਿਯੋਗ ਨਾਲ ਲੈਵਲ-1 ਤੇ ਲੈਵਲ-2 ਦੇ 220 ਬੈਡ ਵਾਲੇ ਕੋਵਿਡ ਸੈਂਟਰ ਸ਼ੁਰੂ

ਐਮ.ਪੀ. ਬਿੱਟੂ, ਐਮ.ਐਲ.ਏ. ਤਲਵਾੜ, ਕੌਸਲਰ ਮਮਤਾ ਆਸ਼ੂ ਤੇ ਡੀ.ਸੀ. ਵੱਲੋਂ ਕੀਤਾ ਉਦਘਾਟਨ

Ravneet Singh Bittu, Punjab Pradesh Congress Committee, Congress, Punjab Congress, Surinder Dawar, Varinder Kumar Sharma, Ludhiana, Punjab Fights Corona, Coronavirus, COVID 19, Novel Coronavirus, Fight Against Corona, Radha Soami Satsang Beas, Dr Kiran Ahluwalia Gill, Mamta Ashu, Satwinder Kaur Bitti, J Elanchezhian

Web Admin

Web Admin

5 Dariya News

ਲੁਧਿਆਣਾ , 14 May 2021

ਰਾਧਾ ਸੁਆਮੀ ਸਤਿਸੰਗ ਬਿਆਸ ਦੇ ਸਹਿਯੋਗ ਸਦਕਾ ਅੱਜ ਲੁਧਿਆਣਾ ਸ਼ਹਿਰ ਵਿੱਚ ਲੈਵਲ-1 ਅਤੇ ਲੈਵਲ-2 ਮਰੀਜ਼ਾਂ ਦੇ ਇਲਾਜ਼ ਲਈ 220 ਬੈਡਾਂ ਵਾਲੇ ਕੋਵਿਡ ਕੇਅਰ ਸੈਂਟਰਾਂ ਦਾ ਉਦਘਾਟਨ ਕੀਤਾ ਗਿਆ। ਇਨ੍ਹਾਂ ਕੇਂਦਰਾਂ ਦਾ ਉਦਘਾਟਨ ਅੱਜ ਲੁਧਿਆਣਾ ਦੇ ਸੰਸਦ ਮੈਂਬਰ ਸ. ਰਵਨੀਤ ਸਿੰਘ ਬਿੱਟੂ, ਵਿਧਾਇਕ ਸ੍ਰੀ ਸੰਜੇ ਤਲਵਾੜ, ਨਿਗਮ ਕੌਂਸਲਰ ਸ੍ਰੀਮਤੀ ਮਮਤਾ ਆਸ਼ੂ ਅਤੇ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਸ਼ਹਿਰ ਦੇ ਹੰਬੜਾਂ ਰੋਡ ਅਤੇ ਮੁੰਡੀਆਂ ਇਲਾਕੇ ਵਿੱਚ ਕੀਤਾ।ਸਥਾਨਕ ਹੰਬੜਾਂ ਰੋਡ 'ਤੇ ਕੋਵਿਡ ਕੇਅਰ ਸੈਂਟਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੰਸਦ ਮੈਂਬਰ    ਸ. ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਹਰੇਕ ਕੇਂਦਰ ਵਿੱਚ 110 ਬੈਡ (55 ਮਰਦਾਂ ਅਤੇ 55 ਔਰਤਾਂ ਹੋਣਗੇ। ਉਨ੍ਹਾਂ ਰਾਧਾ ਸੁਆਮੀ ਸਤਸੰਗ ਬਿਆਸ ਦਾ ਵੀ ਧੰਨਵਾਦ ਕੀਤਾ ਜਿਨ੍ਹਾਂ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਨੂੰ ਇਨ੍ਹਾਂ ਕੋਵਿਡ ਕੇਅਰ ਸੈਂਟਰਾਂ ਦੀ ਸ਼ੁਰੂਆਤ ਲਈ ਸਹਿਯੋਗ ਦਿੱਤਾ।ਉਨ੍ਹਾਂ ਕਿਹਾ ਕਿ ਲੁਧਿਆਣਾ ਵਿਚ ਸਿਹਤ ਦੇ ਬੁਨਿਆਦੀ ਢਾਂਚੇੇ ਦੇ ਪਸਾਰ ਲਈ, ਜੋ ਕੋਵਿਡ ਮਹਾਂਮਾਰੀ ਨਾਲ ਪ੍ਰਭਾਵਿਤ ਹੋਇਆ ਹੈ, ਇਹ ਕੋਵਿਡ ਕੇਅਰ ਸੈਂਟਰ ਲੈਵਲ-1 ਅਤੇ ਲੈਵਲ-2 ਦੇ ਮਰੀਜ਼ਾਂ ਲਈ ਬਹੁਤ ਲਾਹੇਵੰਦ ਸਿੱਧ ਹੋਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੇ ਬੈਡਾਂ ਲਈ ਆਕਸੀਜਨ ਦੀ ਸਪਲਾਈ ਵੀ ਯਕੀਨੀ ਬਣਾਈ ਜਾਵੇਗੀ।ਸ੍ਰੀਮਤੀ ਮਮਤਾ ਆਸ਼ੂ ਨੇ ਰਾਧਾ ਸੁਆਮੀ ਸਤਸੰਗ ਬਿਆਸ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕਰਦਿਆਂ ਕਿਹਾ ਕਿ ਉਹ ਹਮੇਸ਼ਾਂ ਕੋਵਿਡ-19 ਦੇ ਵਿਰੁੱਧ ਲੜਨ ਵਿਚ ਜ਼ਿਲ੍ਹਾ ਪ੍ਰਸ਼ਾਸਨ ਦੀ ਸਹਾਇਤਾ ਕਰਦੇ ਰਹੇ ਹਨ। 

ਉਨ੍ਹਾਂ ਕਿਹਾ ਕਿ ਪਿਛਲੇ ਸਾਲ ਵੀ ਉਨ੍ਹਾਂ ਲੋੜਵੰਦਾਂ ਲਈ ਪਨਾਹ ਅਤੇ ਲੰਗਰ ਮੁਹੱਈਆ ਕਰਵਾ ਕੇ ਜ਼ਿਲ੍ਹਾ ਪ੍ਰਸ਼ਾਸਨ ਦਾ ਸਹਿਯੋਗ ਕੀਤਾ ਸੀ।ਸਥਾਨਕ ਮੁੰਡਿਆਂ ਵਿਖੇ ਫੋਰਟਿਸ ਹਸਪਤਾਲ ਨਾਲ ਲੱਗਦੇ ਕੋਵਿਡ ਕੇਅਰ ਸੈਂਟਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਸ੍ਰੀ ਸੰਜੇ ਤਲਵਾੜ ਨੇ ਕਿਹਾ ਕਿ ਮਹਾਂਮਾਰੀ ਦੀ ਵਿਨਾਸ਼ਕਾਰੀ ਦੂਜੀ ਲਹਿਰ ਦਾ ਅਸਰਦਾਰ ਢੰਗ ਨਾਲ ਮੁਕਾਬਲਾ ਕਰਨ ਲਈ ਇਹ ਕੇਂਦਰ ਸਥਾਪਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਸਹੂਲਤਾਂ ਕੋਵਿਡ ਕੇਅਰ ਸੈਂਟਰ ਸ਼ੁਰੂ ਕਰਨ ਲਈ ਇਕ ਆਦਰਸ਼ ਜਗ੍ਹਾ ਹਨ ਅਤੇ ਇਸ ਵਿਚ ਲੈਵਲ-1 ਅਤੇ ਲੈਵਲ-2 ਦੇ ਮਰੀਜ਼ਾਂ ਲਈ ਆਕਸੀਜਨ ਬੈੱਡ ਹੋਣਗੇ। ਇਥੇ ਵੀ ਇਲਾਜ ਲਈ ਆਕਸੀਜਨ ਸਪਲਾਈ ਯਕੀਨੀ ਬਣਾਈ ਜਾਵੇਗੀ।ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਆਕਸੀਜਨ ਦੀ ਸਪਲਾਈ ਜਾਂ ਆਕਸੀਜਨ ਵਾਲੇ ਬੈਡਾਂ ਦੀ ਕੋਈ ਘਾਟ ਨਹੀਂ ਹੈ। ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਕੋਈ ਵੀ ਫਲੂ ਵਰਗੀ ਜਾਂ ਕੋਵਿਡ ਲੱਛਣ ਹੋਣ ਤਾਂ ਉਹ ਖੁਦ ਦਾ ਟੈਸਟ ਕਰਵਾਉਣ। ਉਨ੍ਹਾਂ ਲੁਧਿਆਣਾ ਉਦਯੋਗ ਦਾ ਵੀ ਧੰਨਵਾਦ ਕੀਤਾ ਕਿਉਂਕਿ ਪਿਛਲੇ 10 ਦਿਨਾਂ ਵਿਚ ਉਨ੍ਹਾਂ ਕੋਵਿਡ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਲੜਨ ਲਈ 835 ਸਿਲੰਡਰ ਪ੍ਰਸ਼ਾਸਨ ਨੂੰ ਸਪੁਰਦ ਕੀਤੇ ਹਨ।ਇਸ ਮੌਕੇ ਹਾਜ਼ਰ ਪ੍ਰਮੁੱਖ ਸਖ਼ਸ਼ੀਅਤਾਂ ਵਿੱਚ ਸੀਨੀਅਰ ਕਾਂਗਰਸੀ ਆਗੂ ਸਤਵਿੰਦਰ ਕੌਰ ਬਿੱਟੀ, ਏ.ਡੀ.ਸੀ. (ਡੀ) ਸ੍ਰੀ ਸੰਦੀਪ ਕੁਮਾਰ, ਜੁਆਇੰਟ ਸੀ.ਪੀ. ਸ੍ਰੀ ਜੇ. ਐਲਨਚੇਜ਼ੀਅਨ, ਏ.ਡੀ.ਸੀ. (ਜਨਰਲ) ਸ੍ਰੀ ਅਮਰਜੀਤ ਬੈਂਸ, ਸਿਵਲ ਸਰਜਨ ਡਾ. ਕਿਰਨ ਆਹਲੂਵਾਲੀਆ ਗਿੱਲ ਤੋਂ ਇਲਾਵਾ ਹੋਰ ਵੀ ਸ਼ਾਮਲ ਸਨ।

 

Tags: Ravneet Singh Bittu , Punjab Pradesh Congress Committee , Congress , Punjab Congress , Surinder Dawar , Varinder Kumar Sharma , Ludhiana , Punjab Fights Corona , Coronavirus , COVID 19 , Novel Coronavirus , Fight Against Corona , Radha Soami Satsang Beas , Dr Kiran Ahluwalia Gill , Mamta Ashu , Satwinder Kaur Bitti , J Elanchezhian

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD