Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡੀ.ਸੀ. ਵੱਲੋਂ ਇੱਕ ਨਿੱਜੀ ਹਸਪਤਾਲ ਵੱਲੋਂ ਕਥਿਤ ਤੌਰ 'ਤੇ ਵਧੇਰੇ ਖਰਚਾ ਲੈਣ ਅਤੇ ਲਾਸ਼ ਹਵਾਲੇ ਨਾ ਕਰਨ ਸਬੰਧੀ ਘਟਨਾ ਦੀ ਜਾਂਚ ਦੇ ਹੁਕਮ

ਐਸਡੀਐਮ, ਡੀਐਸਪੀ ਅਤੇ ਐਸਐਮਓ ਦੀ ਤਿੰਨ ਮੈਂਬਰੀ ਕਮੇਟੀ ਨੂੰ 24 ਘੰਟਿਆਂ ਅੰਦਰ ਲਿਖਤੀ ਰਿਪੋਰਟ ਪੇਸ਼ ਕਰਨ ਲਈ ਕਿਹਾ

DC Mohali, Girish Dayalan, Deputy Commissioner Mohali, S.A.S. Nagar, S.A.S. Nagar Mohali, Mohali, Punjab Fights Corona, Coronavirus, COVID 19, Novel Coronavirus, India Fights Corona, Fight Against Corona, Sahibzada Ajit Singh Nagar

Web Admin

Web Admin

5 Dariya News

ਐਸ.ਏ.ਐਸ.ਨਗਰ , 15 May 2021

Last updated on: May 15, 2021, 00:00 IST

ਇੱਕ ਨਿੱਜੀ ਹਸਪਤਾਲ ਵੱਲੋਂ ਕੋਵਿਡ ਦੇ ਇਲਾਜ ਲਈ ਵਧੇਰੇ ਖਰਚਾ ਲੈਣ ਅਤੇ ਬਿੱਲਾਂ ਦੀ ਅਦਾਇਗੀ ਤੋਂ ਬਿਨ੍ਹਾਂ ਮਰੀਜ਼ ਦੀ ਲਾਸ਼ ਸੌਂਪਣ ਤੋਂ ਇਨਕਾਰ ਕਰਨ ਸੰਬੰਧੀ ਮ੍ਰਿਤਕ ਕੋਵਿਡ-19 ਮਰੀਜ਼ ਦੇ ਪਰਿਵਾਰ ਵੱਲੋਂ ਲਗਾਏ ਗਏ ਦੋਸ਼ਾਂ ਦਾ ਗੰਭੀਰ ਨੋਟਿਸ ਲੈਂਦਿਆਂ ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਾਨ ਨੇ ਇਸ ਘਟਨਾ ਦੀ ਤੁਰੰਤ ਜਾਂਚ ਕਰਨ ਲਈ ਕਿਹਾ। ਮਾਮਲੇ ਦੀ ਜਾਂਚ ਲਈ ਸਥਾਨਕ ਐਸਡੀਐਮ, ਡੀਐਸਪੀ ਅਤੇ ਐਸਐਮਓ ਦੀ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਅਤੇ ਇਸ ਕਮੇਟੀ ਨੂੰ 24 ਘੰਟਿਆਂ ਦੇ ਅੰਦਰ-ਅੰਦਰ ਲਿਖਤੀ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਹੈ।ਮੁੱਢਲੀ ਰਿਪੋਰਟ ਅਨੁਸਾਰ, ਪਰਮਜੀਤ ਸਿੰਘ ਕੋਵਿਡ-19 ਕਾਰਨ ਗੰਭੀਰ ਨਿਮੋਨੀਆ ਤੋਂ ਪੀੜਤ ਸੀ। ਉਸ ਨੂੰ 26 ਅਪ੍ਰੈਲ, 2021 ਨੂੰ ਜ਼ੀਰਕਪੁਰ ਦੇ ਲਾਈਫਲਾਈਨ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਅਤੇ ਇਸ ਹਸਪਤਾਲ ਵਿੱਚ ਉਸ ਦਾ ਇਲਾਜ ਚੱਲ ਰਿਹਾ ਸੀ। ਮਰੀਜ਼ ਦੇ ਪਰਿਵਾਰ ਨੇ ਮਰੀਜ਼ ਨੂੰ ਮੁਕਟ ਹਸਪਤਾਲ, ਸੈਕਟਰ 34, ਚੰਡੀਗੜ੍ਹ ਵਿਖੇ ਟਰਾਂਸਫਰ ਕਰਨ ਲਈ 10 ਮਈ ਨੂੰ ਲਾਈਫਲਾਈਨ ਹਸਪਤਾਲ ਤੋਂ ਲਾਮਾ (ਡਾਕਟਰੀ ਸਲਾਹ ਦੇ ਵਿਰੁੱਧ ਟਰਾਂਸਫਰ) ਲਿਆ। ਮੁਕਟ ਹਸਪਤਾਲ ਦੀ ਐਂਬੂਲੈਂਸ ਮਰੀਜ਼ ਨੂੰ ਲਿਜਾਣ ਦਾ ਪ੍ਰਬੰਧ ਨਹੀਂ ਕਰ ਸਕੀ ਜਿਸ ਕਾਰਨ ਟਰਾਂਸਫਰ ਦੀ ਪ੍ਰਕਿਰਿਆ ਵਿਚ ਮਰੀਜ਼ ਦੀ ਸਥਿਤੀ ਵਿਗੜਦੀ ਗਈ ਅਤੇ ਉਸਨੂੰ ਟਰਾਂਸਫਰ ਨਹੀਂ ਕੀਤਾ ਜਾ ਸਕਿਆ; ਇਸ ਤਰ੍ਹਾਂ, ਅਜਿਹੀ ਸਥਿਤੀ ਕਾਰਨ ਮਰੀਜ਼ ਨੂੰ ਉਸੇ ਹਸਪਤਾਲ ਵਿੱਚ ਰੱਖਿਆ ਗਿਆ ਅਤੇ 14 ਮਈ ਨੂੰ ਉਸਦੀ ਮੌਤ ਹੋ ਗਈ।ਮਰੀਜ਼ ਦੀ ਮੌਤ ਹੋਣ 'ਤੇ ਮਰੀਜ਼ ਦੇ ਅਟੈਂਡੈਂਟ ਨੇ ਹਸਪਤਾਲ ਦੇ ਸਟਾਫ ਨਾਲ ਬਹਿਸ ਕੀਤੀ ਜਿਸ ਕਾਰਨ ਹਫੜਾ-ਦਫੜੀ ਮੱਚ ਗਈ ਅਤੇ ਇਸ ਦੌਰਾਨ ਹਸਪਤਾਲ ਦੀ ਐਲਈਡੀ ਟੀ.ਵੀ. ਟੁੱਟ ਗਈ। ਉਨ੍ਹਾਂ ਨੇ ਸਹੀ ਦੇਖਭਾਲ ਨਾ ਕੀਤੇ ਜਾਣ 'ਤੇ ਰੌਲਾ ਪਾਇਆ ਅਤੇ ਹਸਪਤਾਲ ਵੱਲੋਂ ਜ਼ਿਆਦਾ ਬਿੱਲ ਲਗਾਉਣ ਬਾਰੇ ਇਲਜ਼ਾਮ ਲਗਾਏ। 

ਉਨ੍ਹਾਂ ਦੋਸ਼ ਲਾਇਆ ਕਿ ਹਸਪਤਾਲ ਨੇ ਬਿੱਲਾਂ ਦਾ ਭੁਗਤਾਨ ਕੀਤੇ ਬਿਨ੍ਹਾਂ ਮਰੀਜ਼ ਦੀ ਲਾਸ਼ ਦੇਣ ਤੋਂ ਇਨਕਾਰ ਕਰ ਦਿੱਤਾ। ਜਦੋਂ ਕਿ ਹਸਪਤਾਲ ਦਾ ਦਾਅਵਾ ਹੈ ਕਿ ਮਰੀਜ਼ ਨੂੰ ਕੋਈ ਘਟੀਆ ਇਲਾਜ ਨਹੀਂ ਦਿੱਤਾ ਗਿਆ। ਮਰੀਜ਼ ਦੀ ਹਾਲਤ ਗੰਭੀਰ ਸੀ ਅਤੇ ਬਦਕਿਸਮਤੀ ਨਾਲ ਉਸ ਦੀ ਮੌਤ ਹੋ ਗਈ। ਦਰਅਸਲ, ਉਨ੍ਹਾਂ ਨੇ ਮਰੀਜ਼ ਦੇ ਪਰਿਵਾਰ ਦੇ ਕਹਿਣ ‘ਤੇ ਲਾਮਾ ਜਾਰੀ ਕੀਤਾ ਅਤੇ ਜਦੋਂ ਦੂਜਾ ਹਸਪਤਾਲ ਮਰੀਜ਼ ਨੂੰ ਦਾਖਲ ਨਾ ਕਰ ਸਕਿਆਂ ਤਾਂ ਉਹਨਾਂ ਨੇ ਮਰੀਜ਼ ਨੂੰ ਦੁਬਾਰਾ ਦਾਖਲ ਕੀਤਾ। ਉਹਨਾਂ ਦੱਸਿਆ ਕਿ ਬਿੱਲ ਸਰਕਾਰ ਦੇ ਨਿਯਮਾਂ ਅਨੁਸਾਰ ਹਨ; 19 ਦਿਨ ਵੈਂਟੀਲੇਟਰ 'ਤੇ ਰਹਿਣ ਲਈ ਨਿਰਧਾਰਤ ਰੇਟ ਲਗਾਏ ਗਏ ਜਦੋਂਕਿ ਕਮਰੇ ਲਈ 3+ ਲੱਖ ਰੁਪਏ ਲਏ ਗਏ ਹਨ।ਹਸਪਤਾਲ ਵਿੱਚ ਹੰਗਾਮਾ ਹੋਣ ਦੀ ਸ਼ਿਕਾਇਤ ਮਿਲਣ ’ਤੇ ਸਥਾਨਕ ਐਸਐਚਓ ਮੌਕੇ ’ਤੇ ਪਹੁੰਚੇ । ਉਹਨਾਂ ਨੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਝਗੜੇ ‘ਤੇ ਕੰਟਰੋਲ ਕਰਦਿਆਂ ਲਾਸ਼ ਮਰੀਜ਼ ਦੇ ਪਰਿਵਾਰ ਨੂੰ ਸੌਂਪ ਦਿੱਤੀ ਅਤੇ ਉਸੇ ਦਿਨ (14/5/21) ਨੂੰ ਬਿਨਾਂ ਕਿਸੇ ਦੇਰੀ ਦੇ ਮ੍ਰਿਤਕ ਦਾ ਸਸਕਾਰ ਕਰ ਦਿੱਤਾ ਗਿਆ।ਇਸੇ ਦੌਰਾਨ, ਡਿਪਟੀ ਕਮਿਸ਼ਨਰ ਨੇ ਕਿਹਾ, “ਮੇਰੇ ਅਧਿਕਾਰ ਖੇਤਰ ਵਿੱਚ ਵਾਧੂ ਪੈਸਾ ਠੱਗਣ ਦਾ ਨਤੀਜਾ ਭੁਗਤਣਾ ਪਵੇਗਾ। ਇਹ ਸਿਰਫ ਇੱਕ ਜੁਰਮ ਨਹੀਂ ਹੈ ਬਲਕਿ ਨੈਤਿਕ ਤੌਰ ‘ਤੇ ਵੀ ਸਵਿਕਾਰ ਕਰਨ ਯੋਗ ਨਹੀਂ ਹੈ।” ਉਹਨਾਂ ਇਹ ਵੀ ਚੇਤਾਵਨੀ ਦਿੱਤੀ ਕਿ ਕੋਈ ਵੀ ਹਸਪਤਾਲ ਕਿਸੇ ਵੀ ਹਾਲਾਤ ਵਿੱਚ ਕਿਸੇ ਵੀ ਮਰੀਜ਼ ਨੂੰ ਜਾਂ ਕਿਸੇ ਮਰੀਜ ਦੀ ਲਾਸ਼ ਨੂੰ ਗਲ਼ਤ ਢੰਗ ਨਾਲ ਆਪਣੇ ਕੋਲ ਰੱਖ ਨਹੀਂ ਸਕਦਾ। ਜੇਕਰ ਹਸਪਤਾਲ ਬਿਲਾਂ ਦੇ ਭੁਗਤਾਨ ਤੋਂ ਪਹਿਲਾਂ ਲਾਸ਼ ਦੇਣ ਤੋਂ ਇਨਕਾਰ ਕਰਦਾ ਹੈ ਤਾਂ ਇਹ ਗੈਰ ਕਾਨੂੰਨੀ ਹੈ ਅਤੇ ਇਸ 'ਤੇ ਕਾਰਵਾਈ ਕੀਤੀ ਜਾਵੇਗੀ।ਉਨ੍ਹਾਂ ਦੱਸਿਆ ਕਿ ਹਸਪਤਾਲ ਵੱਲੋਂ ਦਿੱਤੇ ਬਿੱਲਾਂ ਦੀ ਜਾਂਚ ਸਿਵਲ ਸਰਜਨ ਦੁਆਰਾ ਕੀਤੀ ਜਾ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਇਹ ਬਿੱਲ ਪੰਜਾਬ ਸਰਕਾਰ ਵੱਲੋਂ ਨਿਰਧਾਰਤ ਦਰਾਂ ‘ਤੇ ਲਗਾਏ ਗਏ ਹਨ ਜਾਂ ਨਹੀਂ। ਉਹਨਾਂ ਅੱਗੇ ਕਿਹਾ ਕਿ ਕਿਸੇ ਵੀ ਤਰ੍ਹਾਂ ਦੀਆਂ ਕਮੀ ਪਾਏ ਜਾਣ ਦੀ ਸੂਰਤ ਵਿੱਚ ਹਸਪਤਾਲ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

 

Tags: DC Mohali , Girish Dayalan , Deputy Commissioner Mohali , S.A.S. Nagar , S.A.S. Nagar Mohali , Mohali , Punjab Fights Corona , Coronavirus , COVID 19 , Novel Coronavirus , India Fights Corona , Fight Against Corona , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD