Saturday, 18 May 2024

 

 

ਖ਼ਾਸ ਖਬਰਾਂ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ ਪੰਜਾਬੀ ਸਾਵਧਾਨ ਰਹਿਣ,'ਆਪ' ਤੇ ਕਾਂਗਰਸ ਇੱਕੋ ਥਾਲੀ 'ਦੇ ਚੱਟੇ-ਬੱਟੇ : ਡਾ: ਸੁਭਾਸ਼ ਸ਼ਰਮਾ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਹੋਈ ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ ਅਨੰਦਪੁਰ ਸਾਹਿਬ ਹਲਕੇ ਅੰਦਰ ਆਉਂਦਾ ਗੜ੍ਹਸ਼ੰਕਰ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਨਿੱਤਰੇਗਾ ਪੰਜਾਬ 'ਚ 13 ਹਜ਼ਾਰ ਸੰਵੇਦਨਸ਼ੀਲ ਪੋਲਿੰਗ ਬੂਥਾਂ ਦੀ ਸ਼ਨਾਖ਼ਤ, ਸੁਰੱਖਿਆ ਦੇ ਕੀਤੇ ਪੁੱਖਤਾ ਪ੍ਰਬੰਧ - ਅਰਪਿਤ ਸ਼ੁਕਲਾ ਚੋਣ ਕਮਿਸ਼ਨ ਵੱਲੋਂ ਤਾਇਨਾਤ ਜਨਰਲ ਅਬਜ਼ਰਵਰ, ਖਰਚਾ ਅਬਜ਼ਰਵਰ ਤੇ ਪੁਲਿਸ ਅਬਜ਼ਰਵਰ ਵੱਲੋਂ ਲੋਕ ਸਭਾ ਚੋਣਾਂ ਦੀ ਤਿਆਰੀ ਬਾਰੇ ਵਿਸਤ੍ਰਿਤ ਮੀਟਿੰਗ ਜਿਲ੍ਹਾ ਚੋਣ ਅਧਿਕਾਰੀ ਘਨਸ਼ਾਮ ਥੋਰੀ ਨੇ ਲੋਕ ਸਭਾ ਚੋਣ ਲੜ ਰਹੇ ਉਮੀਦਵਾਰਾਂ ਨੂੰ ਚੋਣ ਨਿਸ਼ਾਨਾਂ ਦੀ ਕੀਤੀ ਵੰਡ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਉਭਰੇਗਾ ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਜੈਇੰਦਰ ਕੌਰ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ

 

ਢਕੋਲੀ ਖ਼ੇਤਰ ਵਿਖੇ ਰਾਸ਼ਟਰੀ ਡੇਂਗੂ ਦਿਵਸ ਮਨਾਇਆ

Web Admin

Web Admin

5 Dariya News

ਜ਼ੀਰਕਪੁਰ/ ਐਸ. ਏ. ਐਸ. ਨਗਰ , 15 May 2021

ਪੰਜਾਬ ਸਰਕਾਰ ਤੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੀਆਂ ਹਦਾਇਤਾਂ ਅਤੇ ਸਿਵਲ ਸਰਜਨ ਡਾ. ਆਦਰਸ਼ ਪਾਲ ਕੌਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਢਕੋਲੀ ਖ਼ੇਤਰ ਵਿਖੇ ਰਾਸ਼ਟਰੀ ਡੇਂਗੂ ਦਿਵਸ ਮਨਾਇਆ ਗਿਆ। ਐਸ ਐਮ ਓ ਡੇਰਾਬਸੀ ਡਾ. ਸੰਗੀਤਾ ਜੈਨ ਅਤੇ ਐਸ ਐਮ ਓ ਢਕੋਲੀ ਡਾ. ਪੋਮੀ ਚਤਰਥ ਦੀ ਅਗਵਾਈ ਵਿੱਚ ਕਰਵਾਏ ਗਏ ਡੇਂਗੂ ਜਾਗਰੂਕਤਾ ਕੈਂਪ ਵਿੱਚ ਲਖਵਿੰਦਰ ਪਾਲ ਹੈਲਥ ਇੰਸਪੈਕਟਰ ਨੇ ਦੱਸਿਆ ਕਿ ਡੇਂਗੂ ਦੀ ਬਿਮਾਰੀ ਡੇਂਗੂ ਦੇ ਮੱਛਰ ਤੋਂ ਕੱਟਣ ਨਾਲ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਡੇਂਗੂ ਦਾ ਮੱਛਰ ਹਫਤੇ ਵਿੱਚ ਅੰਡੇ ਤੋਂ ਪੂਰਾ ਮੱਛਰ ਬਣਦਾ ਹੈ। ਇਸ ਲਈ ਸਾਰਿਆਂ ਨੂੰ ਹਫਤੇ ਦੇ ਹਰੇਕ ਸ਼ੁੱਕਰਵਾਰ ਨੂੰ ਡੇਂਗੂ ਦੇ ਲਾਰਵੇ ਨੂੰ ਪੈਦਾ ਕਰਨ ਵਾਲੀ ਜਗ੍ਹਾ (ਜਿਵੇਂ ਕਿ ਕੂਲਰਾਂ, ਗਮਲਿਆਂ, ਫਰਿੱਜਾਂ ਦੀਆਂ ਟਰੇਆਂ ਅਤੇ ਹੋਰ ਪਾਣੀ ਦੇ ਭਾਂਡੇ ਆਦਿ) ਨੂੰ ਸਾਫ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਆਉਣ ਵਾਲੇ ਮਹੀਨਿਆਂ ਵਿੱਚ ਡੇਂਗੂ ਦੀ ਬਿਮਾਰੀ ਫੈਲ ਸਕਦੀ ਹੈ, ਇਸ ਲਈ ਸਾਰਿਆਂ ਨੂੰ ਇਸ ਪ੍ਰਤੀ ਜਾਗਰੂਕ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਡੇਂਗੂ ਦੀ ਬਿਮਾਰੀ ਤੋਂ ਸਾਵਧਾਨੀ ਵਰਤ ਕੇ ਅਸਾਨੀ ਨਾਲ ਬਚਿਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਡੇਂਗੂ ਬੁਖਾਰ ਨਾਲ ਵਿਅਕਤੀ ਦਾ ਸ਼ਰੀਰ ਦੁੱਖਦਾ ਹੈ, ਤੇਜ਼ ਬੁਖਾਰ ਹੁੰਦਾ ਹੈ, ਅੱਖਾਂ ਦੇ ਪਿਛਲੇ ਪਾਸੇ ਦਰਦਾਂ ਹੁੰਦੀਆਂ ਹਨ, ਕਿਸੇ-ਕਿਸੇ ਦੇ ਸਰੀਰ ਉੱਤੇ ਲਾਲ ਨਿਸ਼ਾਨ ਪੈ ਜਾਂਦੇ ਹਨ ਅਤੇ ਖੂਨ ਵਹਿੰਦਾ ਹੈ, ਪਲੇਟਲੈਟਸ ਘੱਟ ਹੋ ਸਕਦੇ ਹਨ। ਉਨ੍ਹਾਂ ਦੱਸਿਆ ਕਿ ਬੁਖਾਰ ਹੋਣ ਤੇ ਜੇਕਰ ਕੋਵਿਡ ਟੈਸਟ ਨੈਗੇਟਿਵ ਆਉਂਦਾ ਹੈ ਤਾਂ ਡੇਂਗੂ ਦਾ ਟੈਸਟ ਵੀ ਕਰਵਾ ਲੈਣਾ ਚਾਹੀਦਾ ਹੈ। ਇਸ ਮੌਕੇ ਸਿਹਤ ਕਰਮਚਾਰੀ ਜਤਿੰਦਰ ਸਿੰਘ, ਰੁਪਿੰਦਰ ਸਿੰਘ ਅਤੇ ਅਰਵਿੰਦਰ ਸਿੰਘ ਵੀ ਹਾਜ਼ਰ ਸਨ।

 

Tags: Health

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD