Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

 

ਵਿਧਾਇਕ ਸੰਜੇ ਤਲਵਾੜ ਵੱਲੋਂ ਗ੍ਰੀਨਲੈਂਡ ਸਕੂਲ ਵਿਖੇ ਵੈਕਸੀਨੇਸ਼ਨ ਸਾਈਟ ਦਾ ਕੀਤਾ ਉਦਘਾਟਨ

ਜੱਚਾ-ਬੱਚਾ ਹਸਪਤਾਲ ਵਰਧਮਾਨ ਦਾ ਕੀਤਾ ਦੌਰਾ, ਕੋਵਿਡ ਮਰੀਜ਼ਾਂ ਦੇ ਪ੍ਰਬੰਧਨ ਦੀ ਕੀਤੀ ਸਮੀਖਿਆ

 Punjab Fights Corona, Coronavirus, COVID 19, Novel Coronavirus, Fight Against Corona, Covaxin, Covishield, Covid-19 Vaccine, Oxygen, Oxygen Cylinders, SARS-CoV-2, Sputnik V, Oxygen Plants, Pfizer, Astra Zeneca, Oxygen Concentrator, Remdesivir, Covifor, Oxygen supply, Mother Child Hospital Vardhman, Sanjay Talwar , Greenland School

Web Admin

Web Admin

5 Dariya News

ਲੁਧਿਆਣਾ , 15 May 2021

Last updated on: May 15, 2021, 00:00 IST

ਘੱਟ ਤੋਂ ਘੱਟ ਸਮੇਂ ਵਿੱਚ ਯੋਗ ਵਿਅਕਤੀਆਂ ਨੂੰ ਕਵਰ ਕਰਨ ਲਈ ਕੋਵਿਡ ਟੀਕਾਕਰਣ ਮੁਹਿੰਮ ਨੂੰ ਅੱਗੇ ਵਧਾਉਣ ਦੇ ਉਦੇਸ਼ ਨਾਲ, ਵਿਧਾਇਕ ਸੰਜੇ ਤਲਵਾੜ ਨੇ ਅੱਜ ਸਥਾਨਕ ਚੰਡੀਗੜ੍ਹ ਰੋਡ 'ਤੇ ਗ੍ਰੀਨਲੈਂਡ ਸਕੂਲ ਵਿੱਚ ਇੱਕ ਨਵੀਂ ਟੀਕਾਕਰਣ ਸਾਈਟ ਦਾ ਉਦਘਾਟਨ ਕੀਤਾ।ਇਸ ਮੌਕੇ ਉਨ੍ਹਾਂ ਨਾਲ ਐਸ.ਡੀ.ਐਮ. ਡਾ ਬਲਜਿੰਦਰ ਸਿੰਘ ਢਿੱਲੋਂ, ਨਗਰ ਨਿਗਮ ਦੇ ਜੁਆਇੰਟ ਕਮਿਸ਼ਨਰ ਕੁਲਪ੍ਰੀਤ ਸਿੰਘ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਸ੍ਰੀ ਤਲਵਾੜ ਨੇ ਕਿਹਾ ਕਿ ਕੋਵਿਡ ਮਹਾਂਮਾਰੀ ਵਿਰੁੱਧ ਲੜਾਈ ਵਿਚ ਸਿਰਫ ਟੀਕਾਕਰਨ ਹੀ ਇਕ ਵੱਡਾ ਹਥਿਆਰ ਹੈ ਅਤੇ ਉਨ੍ਹਾਂ ਦੱਸਿਆ ਕਿ ਯੋਗ ਲਾਭਪਾਤਰੀਆਂ ਦੀ ਤੇਜ਼ੀ ਨਾਲ ਕਵਰੇਜ ਇਸ ਵਾਇਰਸ ਦੇ ਪਸਾਰ ਨੂੰ ਰੋਕਣ ਵਿੱਚ ਸਹਾਈ ਸਿੱਧ ਹੋਵੇਗੀ।ਵਿਧਾਇਕ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਹਾਂਮਾਰੀ ਦੀ ਦੂਜੀ ਲਹਿਰ ਨੂੰ ਕਾਬੂ ਕਰਨ ਲਈ ਜੰਗੀ ਪੱਧਰ 'ਤੇ ਕੰਮ ਕਰ ਰਹੀ ਹੈ ਅਤੇ ਸਿਹਤ ਦੇ ਬੁਨਿਆਦੀ ਢਾਂਚੇ ਦਾ ਢੁੱਕਵਾਂ ਪ੍ਰਬੰਧ ਕੀਤਾ ਗਿਆ ਹੈ ਤਾਂ ਜੋ ਹਰ ਮਰੀਜ਼ ਦੇ ਵਧੀਆ ਇਲਾਜ ਨੂੰ ਯਕੀਨੀ ਬਣਾਇਆ ਜਾ ਸਕੇ।ਇਸ ਦੌਰਾਨ ਉਨ੍ਹਾਂ ਜੱਚਾ-ਬੱਚਾ ਹਸਪਤਾਲ ਵਰਧਮਾਨ ਵਿੱਚ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ ਅਤੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮਰੀਜ਼ਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਪ੍ਰਬੰਧਾਂ ਵਿਚ ਕਿਸੇ ਵੀ ਕਿਸਮ ਦੀ ਕੋਤਾਹੀ ਨਾ ਵਰਤੀ ਜਾਵੇ।ਉਨ੍ਹਾਂ ਕਿਹਾ ਕਿ ਹਸਪਤਾਲਾਂ ਵਿੱਚ ਆਕਸੀਜਨ ਦੀ ਕੋਈ ਘਾਟ ਨਹੀਂ ਹੈ, ਜ਼ਰੂਰੀ ਦਵਾਈਆਂ ਅਤੇ ਮਰੀਜ਼ਾਂ ਦੀ ਸਹੂਲਤ ਲਈ ਪ੍ਰਸ਼ਾਸਨ ਦੇ ਨਾਲ ਹੋਰ ਅਧਿਕਾਰੀ 24 ਘੰਟੇ ਕੰਮ ਕਰ ਰਹੇ ਹਨ। ਢੁੱਕਵੀ ਦੂਰੀ ਨੂੰ ਬਣਾਈ ਰੱਖਦੇ ਹੋਏ, ਸ੍ਰੀ ਤਲਵਾੜ ਹਸਪਤਾਲ ਵਿੱਚ ਇਲਾਜ ਅਧੀਨ ਮਰੀਜ਼ਾਂ ਨੂੰ ਮਿਲਣ ਵੀ ਗਏ।ਵਿਧਾਇਕ ਨੇ ਲੋਕਾਂ ਨੂੰ ਕੋਵਿਡ ਪ੍ਰੋਟੋਕਾਲ ਦਾ ਸਹੀ ਪਾਲਣ ਕਰਨ, ਸਮਾਜਿਕ ਦੂਰੀਂ ਅਤੇ ਹੱਥਾਂ ਦੀ ਸਫਾਈ ਸਮੇਤ ਆਪਣੀ ਸਮਾਜਿਕ ਜ਼ਿੰਮੇਵਾਰੀ ਨਿਭਾਉਣ ਦੀ ਵੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਸ ਅਦਿੱਖ ਦੁਸ਼ਮਣ ਵਿਰੁੱਧ ਲੜਾਈ ਵਿਚ ਸਰਕਾਰ ਦਾ ਸਹਿਯੋਗ ਕਰਨਾ ਚਾਹੀਦਾ ਹੈ ਅਤੇ ਮਹਾਂਮਾਰੀ ਦੀ ਰੋਕਥਾਮ ਲਈ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨੀ ਚਾਹੀਦੀ ਹੈ।

 

Tags: Punjab Fights Corona , Coronavirus , COVID 19 , Novel Coronavirus , Fight Against Corona , Covaxin , Covishield , Covid-19 Vaccine , Oxygen , Oxygen Cylinders , SARS-CoV-2 , Sputnik V , Oxygen Plants , Pfizer , Astra Zeneca , Oxygen Concentrator , Remdesivir , Covifor , Oxygen supply , Mother Child Hospital Vardhman , Sanjay Talwar , Greenland School

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD