Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕਰੋਨਾ ਜੰਗ ਵਿਚ ਬਠਿੰਡਾ ਪੁਲਿਸ ਪਾ ਰਹੀ ਹੈ ਵਿਸ਼ੇਸ਼ ਯੋਗਦਾਨ-ਜ਼ਿਲ੍ਹਾ ਪੁਲਿਸ ਮੁਖੀ

ਕਿਹਾ, ਪੁਲਿਸ ਕਰਮੀਆਂ ਵਲੋਂ ਆਪ ਤਿਆਰ ਕੀਤਾ ਜਾਂਦਾ ਹੈ ਖਾਣਾ

Punjab Fights Corona, Coronavirus, COVID 19, Novel Coronavirus, Fight Against Corona, Covaxin, Covishield, Covid-19 Vaccine, Oxygen, #OxygenCylinders, #oxygen, Oxygen  Cylinders, SARS-CoV-2, Sputnik V, Oxygen Plants, Pfizer, Astra Zeneca, Oxygen Concentrator, Remdesivir, Covifor, Oxygen supply, Punjab Police

Web Admin

Web Admin

5 Dariya News

ਬਠਿੰਡਾ , 15 May 2021

Last updated on: May 15, 2021, 00:00 IST

ਡੀ.ਜੀ.ਪੀ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਅਤੇ ਐਸ.ਐਸ.ਪੀ ਬਠਿੰਡਾ ਸ੍ਰੀ ਭੁਪਿੰਦਰਜੀਤ ਸਿੰਘ ਵਿਰਕ ਦੀ ਰਹਿਨੁਮਾਈ ਹੇਠ ਐਸ.ਪੀ.ਐਚ ਸ੍ਰੀ ਸੁਰਿੰਦਰਪਾਲ ਸਿੰਘ ਵੱਲੋਂ ਪੁਲੀਸ ਲਾਈਨ ਬਠਿੰਡਾ ਦੀ ਮੈਸ ਵਿਖੇ ਕਰੋਨਾ ਪੀੜ੍ਹਤਾਂ ਲਈ ਸਾਫ਼ ਸੁਥਰਾ ਖਾਣਾ ਤਿਆਰ  ਕਰਵਾਇਆ ਜਾਂਦਾ ਹੈ ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਐਸ.ਪੀ.ਐਚ ਸ੍ਰੀ ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਇਹ ਖਾਣਾ ਪੁਲੀਸ ਮੁਲਾਜ਼ਮਾਂ ਵੱਲੋਂ ਆਪ ਹੀ ਤਿਆਰ ਕੀਤਾ ਜਾਂਦਾ ਹੈ ਅਤੇ ਕੋਰੋਨਾ ਪੀੜਤ, ਜਿਨ੍ਹਾਂ ਦੇ ਘਰ ਵਿੱਚ ਕੋਈ ਖਾਣਾ ਬਣਾਉਣ ਵਾਲਾ ਨਹੀਂ ਹੈ ਜਾਂ ਪਰਿਵਾਰ ਦੇ ਮੈਂਬਰ ਆਪਣੇ ਘਰਾਂ ਵਿੱਚ ਇਕਾਂਤਵਾਸ ਹਨ, ਉਨ੍ਹਾਂ ਨੂੰ ਇਹ ਖਾਣਾ ਪੈਕ ਕਰਕੇ ਬਠਿੰਡਾ ਪੁਲੀਸ ਵੱਲੋਂ ਉਨ੍ਹਾਂ ਦੇ ਘਰ ਪਹੁੰਚਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਬਠਿੰਡਾ ਪੁਲੀਸ ਵੱਲੋਂ ਕੋਰੋਨਾ ਪੀੜਤਾਂ ਲਈ ਇਹ ਵਿਸ਼ੇਸ਼ ਉਪਰਾਲਾ ਪਿਛਲੇ ਦੋ ਦਿਨਾਂ ਤੋਂ ਕੀਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਹੁਣ ਤਕ ਬਠਿੰਡਾ ਪੁਲੀਸ ਲਾਈਨ ਦੀ ਮੈੱਸ ਵਿੱਚੋਂ 7, ਥਾਣਾ ਨੇਹੀਆਂਵਾਲਾ ਵੱਲੋਂ 3 ਅਤੇ ਥਾਣਾ ਸਿਟੀ ਰਾਮਪੁਰਾ ਵਲੋਂ ਵੀ 3 ਪਰਿਵਾਰਾਂ ਨੂੰ ਖਾਣਾ ਤਿਆਰ ਕਰਵਾ ਕੇ ਭੇਜਿਆ ਗਿਆ। ਬਠਿੰਡਾ ਜ਼ਿਲ੍ਹਾ ਦੇ ਸਾਰੇ ਥਾਣਿਆਂ ਵਿਚੋਂ ਵੀ 112/181 ਹੈਲਪਲਾਈਨ ਤੇ ਖਾਣੇ ਸਬੰਧੀ ਸੂਚਨਾ ਪ੍ਰਾਪਤ ਹੁੰਦੀ ਹੈ ਤਾਂ ਸਬੰਧਤ ਏਰੀਆ ਦੇ ਐਸ.ਐਚ.ਓ ਵੱਲੋਂ ਕੋਰੋਨਾ ਪੀੜਤਾਂ ਨੂੰ ਖਾਣਾ ਭੇਜਿਆ ਜਾਂਦਾ ਹੈ। ਇਸ ਤੋਂ ਇਲਾਵਾ ਕੋਰੋਨਾ ਮਹਾਂਮਾਰੀ ਦੇ ਚਲਦਿਆਂ ਬੀਤੇ ਕੱਲ੍ਹ ਡੀ.ਐੱਸਪੀ.ਸਿਟੀ-1 ਬਠਿੰਡਾ ਸ. ਗੁਰਜੀਤ ਸਿੰਘ ਰੋਮਾਣਾ ਵੱਲੋਂ ਰੇਲਵੇ ਲਾਈਨਾਂ ਦੇ ਨਜ਼ਦੀਕ ਰਹਿੰਦੇ 16 ਗਰੀਬ ਪਰਿਵਾਰ ਜੋ ਝੁੱਗੀ ਝੌਂਪੜੀਆਂ ਵਿੱਚ ਰਹਿੰਦੇ ਹਨ, ਨੂੰ ਸੁੱਕਾ ਰਾਸ਼ਨ ਵੰਡਿਆ ਗਿਆ।

 

Tags: Punjab Fights Corona , Coronavirus , COVID 19 , Novel Coronavirus , Fight Against Corona , Covaxin , Covishield , Covid-19 Vaccine , Oxygen , #OxygenCylinders , #oxygen , Oxygen Cylinders , SARS-CoV-2 , Sputnik V , Oxygen Plants , Pfizer , Astra Zeneca , Oxygen Concentrator , Remdesivir , Covifor , Oxygen supply , Punjab Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD