Sunday, 19 May 2024

 

 

ਖ਼ਾਸ ਖਬਰਾਂ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼

 

ਸ਼ੁਕਰਵਾਰ ਡ੍ਰਾਈ ਡੇ ਨੂੰ ਆਪਣੀ ਆਦਤ ਬਣਾਇਆ ਜਾਵੇ : ਡਾ. ਪਰਮਿੰਦਰ ਕੌਰ

ਕੌਮੀ ਡੇਂਗੂ ਦਿਵਸ ਮੌਕੇ ਸਮਾਗਮ

Civil Surgeon Kapurthala, Health

Web Admin

Web Admin

5 Dariya News

ਕਪੂਰਥਲਾ , 15 May 2021

ਸਿਹਤ ਵਿਭਾਗ ਕਪੂਰਥਲਾ ਵੱਲੋਂ ਸਿਵਲ ਸਰਜਨ ਡਾ. ਪਰਮਿੰਦਰ ਕੌਰ ਦੀ ਰਹਿਨੁਮਾਈ ਹੇਠ ਕੌਮੀ ਡੇਂਗੂ ਦਿਵਸ ਦੇ ਸੰਬੰਧ ਵਿਚ ਇੱਕ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।ਸਿਵਲ ਸਰਜਨ ਡਾ. ਪਰਮਿੰਦਰ ਕੌਰ ਨੇ ਕਿਹਾ ਕਿ ਕੋਵਿਡ ਦੇ ਇਸ ਦੌਰ ਵਿਚ ਅਸਾਂ ਸਭਨਾਂ ਨੇ ਕੋਵਿਡ ਤੋਂ ਤਾਂ ਬਚਾਅ ਕਰਨਾ ਹੀ ਹੈ ਨਾਲ ਹੀ ਡੇਂਗੂ ਨਾਲ ਵੀ ਨਿਪਟਣਾ ਹੈ। ਉਨ੍ਹਾਂ ਕਿਹਾ ਕਿ ਡੇਂਗੂ ਤੋਂ ਬਚਾਅ ਲਈ ਜਰੂਰੀ ਹੈ ਕਿ ਇਸ ਦੇ ਮੱਛਰ ਨੂੰ ਹੀ ਪੈਦਾ ਹੋਣ ਤੋਂ ਰੋਕਿਆ ਜਾਏ। ਉਨ੍ਹਾਂ ਜੋਰ ਦਿੱਤਾ ਕਿ ਹਰ ਸ਼ੁਕਰਵਾਰ ਡ੍ਰਾਈ ਡੇ ਨੂੰ ਆਪਣੀ ਆਦਤਾਂ ਵਿਚ ਸ਼ੁਮਾਰ ਕਰ ਲੈਣਾ ਚਾਹੀਦਾ ਹੈ ਤਾਂ ਜੋ ਘਰ ਵਿਚ ਅਤੇ ਘਰਾਂ ਦੇ ਆਸ ਪਾਸ ਕਿਤੇ ਵੀ ਸਾਫ ਪਾਣੀ ਦਾ ਠਹਰਾਅ ਹੀ ਨਾ ਹੋ ਸਕੇ।ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਾਰਿਕਾ ਦੁੱਗਲ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਫੀਲਡ ਵਿਚ ਜਾ ਕੇ ਚੈਕਿੰਗ ਕੀਤੀ ਜਾਂਦੀ ਹੈ ਤੇ ਲਾਰਵਾ ਨੂੰ ਨਸ਼ਟ ਕੀਤਾ ਜਾਂਦਾ ਹੈ ਤਾਂ ਜੋ ਮੱਛਰਾਂ ਦੀ ਪੈਦਾਵਾਰ ਨੂੰ ਰੋਕਿਆ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਡੇਂਗੂ ਨੂੰ ਰੋਕਣ ਦੀ ਸ਼ੁਰੂਆਤ ਘਰ ਤੋਂ ਹੀ ਹੋਣੀ ਚਾਹੀਦੀ ਹੈ ਤੇ ਲੋਕਾਂ ਨੂੰ ਇਸ ਪ੍ਰਤੀ ਸਚੇਤ ਰਹਿਣਾ ਚਾਹੀਦਾ ਹੈ।ਸੀਨੀਅਰ ਮੈਡੀਕਲ ਅਫਸਰ ਡਾ.ਸੰਦੀਪ ਧਵਨ ਨੇ ਦੱਸਿਆ ਕਿ ਦੱਸਿਆ ਕਿ ਡੇਂਗੂ ਬੁਖਾਰ ਏਡੀਜ ੲਜੀਪਟੀ ਮੱਛਰ ਦੇ ਕੱਟਣ ਨਾਲ ਹੁੰਦਾ ਹੈ ਜੋ ਕਿ ਦਿਨ ਵੇਲੇ ਕੱਟਦਾ ਹੈ। ਉਨ੍ਹਾਂ ਦੱਸਿਆ ਕਿ ਤੇਜ ਬੁਖਾਰ, ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ, ਚਮੜੀ ਤੇ ਦਾਨੇ, ਮਸੂੜਿਆਂ ਵਿੱਚ ਖੁਨ ਆਉਣਾ ਇਸ ਦੇ ਲੱਛਣ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਡੇਂਗੂ ਬੁਖਾਰ ਹੋਣ ਦੀ ਸੂਰਤ ਵਿੱਚ ਪੈਰਾਸੀਟਾਮੋਲ ਹੀ ਲਈ ਜਾਏ ਤੇ ਬਰੂਫਨ ਤੇ ਐਸਪੀਰੀਨ ਦਾ ਸੇਵਨ ਬਿਲਕੁਲ ਨਾ ਕੀਤਾ ਜਾਏ ਤੇ ਸੈਲਫ ਮੈਡੀਕੇਸ਼ਨ ਤੋਂ ਬਚਿਆ ਜਾਏ।ਜਿਲਾ ਐਪੀਡੀਮੋਲੋਜਿਸਟ ਡਾ. ਰਾਜੀਵ ਭਗਤ ਨੇ ਕਿਹਾ ਕਿ ਫਰਿੱਜਾਂ ਦੀਆਂ ਟ੍ਰੇਆਂ, ਕੂਲਰਾਂ ਦੀਆਂ ਟ੍ਰੇਆਂ ਨੂੰ ਹਰ ਸ਼ੁੱਕਰਵਾਰ ਚੰਗੀ ਤਰ੍ਹਾਂ ਸਾਫ ਕਰ ਕੇ ਸੁਕਾਇਆ ਜਾਏ। ਉਨ੍ਹਾਂ ਲੋਕਾਂ ਨੂੰ ਘਰਾਂ ਦੀਆਂ ਛੱਤਾਂ ਉੱਪਰ ਪਈਆਂ ਟੈਂਕੀਆਂ ਨੂੰ ਢੱਕ ਕੇ ਰੱਖਣ, ਛੱਤਾਂ ਤੇ ਪਏ ਕਬਾੜ ਨੂੰ ਸੁਟੱਣ ਲਈ ਕਿਹਾ ਤਾਂ ਜੋ ਬਰਸਾਤ ਦਾ ਪਾਣੀ ਉਨ੍ਹਾਂ ਵਿਚ ਇਕੱਠਾ ਨਾ ਹੋ ਸਕੇ ਤੇ ਡੇਂਗੂ ਮੱਛਰ ਦੇ ਪੈਦਾ ਹੋਣ ਦਾ ਕਾਰਣ ਨਾ ਬਣ ਸਕੇ।ਇਸ ਮੌਕੇ ਤੇ ਸਹਾਇਕ ਸਿਵਲ ਸਰਜਨ ਡਾ. ਅਨੂ ਸ਼ਰਮਾ, ਜਿਲਾ ਸਿਹਤ ਅਫਸਰ ਡਾ.ਕੁਲਜੀਤ ਸਿੰਘ, ਜਿਲਾ ਪਰਿਵਾਰ ਭਲਾਈ ਅਫਸਰ ਡਾ. ਰਾਜ ਕਰਨੀ, ਜਿਲਾ ਐਪੀਡੀਮੋਲੋਜਿਸਟ ਡਾ. ਨਵਪ੍ਰੀਤ ਕੌਰ, ਡਾ.ਸ਼ੁਭਰਾ ਸਿੰਘ, ਰਵਿੰਦਰ ਜੱਸਲ, ਹਰਕੰਵਲ ਸਿੰਘ, ਗੁਰਬੀਰ ਸਿੰਘ, ਦਵਿੰਦਰ ਸਿੰਘ, ਕੰਵਰ ਬਲਰਾਜ ਸਿੰਘ ਤੋਂ ਇਲਾਵਾ ਹੋਰ ਹਾਜਰ ਸਨ।

 

Tags: Civil Surgeon Kapurthala , Health

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD