Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਸਿਵਲ ਹਸਪਤਾਲ ਫਿਰੋਜ਼ਪੁਰ ਦਾ ਕੀਤਾ ਦੌਰਾ, ਕਰੋਨਾ ਵਾਰਡ ਨੂੰ ਕਰਵਾਇਆ ਸੈਨੇਟਾਈਜ਼

ਕਿਹਾ, ਆਕਸੀਜਨ ਦੀ ਕੋਈ ਕਮੀ ਨਹੀਂ, ਲੋਕ ਸਾਵਧਾਨੀਆਂ ਦੀ ਪਾਲਣਾ ਯਕੀਨੀ ਬਣਾਉਣ

Parminder Singh Pinky, Congress, Punjab Congress, Ferozpur, Punjab Fights Corona, Coronavirus, COVID 19, Novel Coronavirus, Fight Against Corona, Covaxin, Covishield, Covid-19 Vaccine, Oxygen, Oxygen Cylinders, SARS-CoV-2, Sputnik V, Oxygen Plants, Pfizer, Astra Zeneca, Oxygen Concentrator, Remdesivir, Covifor, Oxygen supply

Web Admin

Web Admin

5 Dariya News

ਫਿਰੋਜ਼ਪੁਰ , 15 May 2021

Last updated on: May 15, 2021, 00:00 IST

ਵਿਧਾਇਕ ਫਿਰੋਜ਼ਪੁਰ ਪਰਮਿੰਦਰ ਸਿੰਘ ਪਿੰਕੀ ਨੇ ਸਿਵਲ ਹਸਪਤਾਲ ਫਿਰੋਜ਼ਪੁਰ ਦਾ ਦੌਰਾ ਕੀਤਾ ਅਤੇ ਕਰੋਨਾ ਵਾਰਡ ਨੂੰ ਸੈਨੇਟਾਈਜ਼ ਕਰਵਾਇਆ। ਉਨ੍ਹਾਂ ਕਿਹਾ ਕਿ ਲੋਕ ਕਰੋਨਾ ਵਾਰਡ ਤੋਂ ਡਰਦੇ ਹਨ ਪਰੰਤੂ ਡਰਨ ਦੀ ਕੋਈ ਲੋੜ ਨਹੀਂ, ਸਗੋਂ ਕਰੋਨਾ ਨਾਲ ਲੜਣਾ ਚਾਹੀਦਾ ਹੈ ਅਤੇ ਇਸ ਲਈ ਜ਼ਰੂਰੀ ਸਾਵਧਾਨੀਆਂ ਦੀ ਵਰਤੋਂ ਜ਼ਰੂਰ ਕਰਨੀ ਚਾਹੀਦੀ ਹੈ।ਵਿਧਾਇਕ ਪਿੰਕੀ ਨੇ ਕਿਹਾ ਕਿ ਕਰੋਨਾ ਨਾਲ ਲੜਾਈ ਲੜਨ ਲਈ ਸਿਵਲ ਹਸਪਤਾਲ ਦੇ ਡਾਕਟਰ ਪੂਰੀ ਮਿਹਨਤ ਨਾਲ ਆਪਣਾ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਆਕਸੀਜਨ ਦੀ ਕੋਈ ਕਮੀ ਨਹੀਂ ਹੈ ਅਤੇ ਕਰੋਨਾ ਮਰੀਜ਼ਾਂ  ਨੂੰ ਕਿਸੇ ਤਰ੍ਹਾਂ ਵੀ ਡਰਨ ਦੀ ਲੋੜ ਨਹੀਂ ਹੈ ਅਤੇ ਹੌਂਸਲਾ ਰੱਖਣਾ ਚਾਹੀਦਾ ਹੈ। ਹਸਪਤਾਲ ਵਿੱਚ ਕਰੋਨਾ ਦੇ 70 ਬੈੱਡ ਹਨ, ਜਦਕਿ 22 ਮਰੀਜ਼ ਦਾਖਲ ਹਨ। ਉਨ੍ਹਾਂ ਦੱਸਿਆ ਕਿ ਕਰੋਨਾ ਮਰੀਜ਼ਾਂ ਨੂੰ ਪੂਰੀ ਸੁਵਿਧਾ ਦੇਣ ਲਈ 4 ਐਂਬੂਲੈਂਸ ਚੱਲ ਰਹੀਆਂ ਹਨ ਜੋ ਮਰੀਜ਼ਾਂ ਨੂੰ ਲੈ ਕੇ ਆਉਣ ਅਤੇ ਛੱਡ ਕੇ ਆਉਣ ਦਾ ਕੰਮ ਕਰ ਰਹੀਆਂ ਹਨ। ਉਨ੍ਹਾਂ ਕਿ ਕਰੋਨਾ ਮਰੀਜ਼ਾਂ ਨੂੰ ਫ਼ਤਿਹ ਕਿੱਟਾਂ ਵੀ ਮਹੁੱਈਆਂ ਕਰਵਾਈਆਂ ਜਾ ਰਹੀਆਂ ਹਨ ਜਿਸ ਵਿੱਚ ਲੋੜੀਂਦਾ ਸਾਰਾ ਸਮਾਨ ਅਤੇ ਦਵਾਈਆਂ ਸ਼ਾਮਲ ਹੁੰਦੀਆਂ ਹਨ।ਉਨ੍ਹਾਂ ਕਿਹਾ ਕਿ ਸ਼ਹਿਰ ਦੇ ਪੂਰੇ 33 ਵਾਰਡਾਂ ਨੂੰ ਪਹਿਲਾਂ ਵੀ ਸੈਨੇਟਾਈਜ਼ ਕਰਵਾਇਆ ਗਿਆ ਹੈ ਅਤੇ ਹੁਣ ਦੁਬਾਰਾ ਵੀ ਸੈਨੇਟਾਈਜ਼ ਕੀਤਾ ਜਾਵੇਗਾ, ਤਾਂ ਜੋ ਇਸ ਬਿਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ 18 ਸਾਲ ਤੋਂ ਉਪਰ ਵਾਲਿਆਂ ਨੂੰ ਵੀ ਟੀਕਾਕਰਨ ਲਗਾਇਆ ਜਾ ਰਿਹਾ ਹੈ। ਇਸ ਮੌਕੇ ਰਿੰਕੂ ਗਰੋਵਰ, ਰਿਸ਼ੀ ਸ਼ਰਮਾ, ਸੈਨਟਰੀ ਇੰਸਪੈਕਟਰ ਸੁਖਪਾਲ ਸਿੰਘ ਅਤੇ ਡਾਕਟਰੀ ਸਟਾਫ ਹਾਜ਼ਰ ਸਨ। 

 

Tags: Parminder Singh Pinky , Congress , Punjab Congress , Ferozpur , Punjab Fights Corona , Coronavirus , COVID 19 , Novel Coronavirus , Fight Against Corona , Covaxin , Covishield , Covid-19 Vaccine , Oxygen , Oxygen Cylinders , SARS-CoV-2 , Sputnik V , Oxygen Plants , Pfizer , Astra Zeneca , Oxygen Concentrator , Remdesivir , Covifor , Oxygen supply

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD