Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਪ੍ਰਸ਼ਾਸਨ ਨੇ ਕੋਵਿਡ ਪ੍ਰਭਾਵਿਤ ਵਿਅਕਤੀ ਦੇ ਪਰਿਵਾਰਕ ਮੈਂਬਰਾਂ ਵਲੋਂ ਮ੍ਰਿਤਕ ਦੇਹ ਲੈਣ ਤੋਂ ਇਨਕਾਰ ਕਰਨ ਉਪਰੰਤ ਸਸਕਾਰ ਸਬੰਧੀ ਨਿਭਾਈਆਂ ਰਸਮਾਂ

ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ’ਤੇ ਅਧਿਕਾਰੀਆਂ ਦੇ ਨਾਲ ਸਸਕਾਰ ਕੇਮਟੀ ਵਲੋਂ ਪ੍ਰਵਾਸੀ ਦੇ ਸਸਕਾਰ ਨੂੰ ਸਨਮਾਨ ਪੂਰਵਕ ਬਣਾਇਆ ਯਕੀਨੀ

Punjab Fights Corona, Coronavirus, COVID 19, Novel Coronavirus, Fight Against Corona, Covaxin, Covishield, Covid-19 Vaccine, Oxygen, #OxygenCylinders, #oxygen, Oxygen  Cylinders, SARS-CoV-2, Sputnik V, Oxygen Plants, Pfizer, Astra Zeneca, Oxygen Concentrator, Remdesivir, Covifor, Oxygen supply

Web Admin

Web Admin

5 Dariya News

ਜਲੰਧਰ , 16 May 2021

Last updated on: May 16, 2021, 00:00 IST

ਪਿੰਡ ਬੜਿੰਗ ਵਿਖੇ ਸ਼ਨੀਵਾਰ ਨੂੰ ਕੋਵਿਡ-19 ਦੇ ਸ਼ੱਕੀ ਮਰੀਜ਼ ਦੇ ਸਸਕਾਰ ਸਬੰਧੀ ਅੰਤਿਮ ਰਸਮਾਂ ਨਿਭਾਉਣ ਉਪਰੰਤ ਅੱਜ ਇਕ ਵਾਰ ਫਿਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮਕਸੂਦਾਂ ਸ਼ਮਸਾਨ ਘਾਟ ਵਿਖੇ ਪ੍ਰਵਾਸੀ ਮਜ਼ਦੂਰ ਦੇ ਸਸਕਾਰ ਨੂੰ ਸਨਮਾਨ ਪੂਰਵਕ ਯਕੀਨੀ ਬਣਾਇਆ ਗਿਆ।ਡਿਪਟੀ ਕਮਿਸ਼ਨਰ ਸ੍ਰੀ ਘਨਸ਼ਿਆਮ ਥੋਰੀ ਦੀਆਂ ਹਦਾਇਤਾਂ ’ਤੇ ਉਪ ਮੰਡਲ ਮੈਜਿਸਟਰੇਟ ਜਲੰਧਰ-1 ਡਾ.ਜੈ ਇੰਦਰ ਸਿੰਘ ਨੇ ਪ੍ਰਬੰਧਕੀ ਕਮੇਟੀ ਬਾਬਾ ਦਾਦਾ ਮੱਲ ਸ਼ਮਸ਼ਾਨ ਘਾਟ ਸੂਧਰ ਸਭਾ ਨੂੰ ਮੂਲ ਵਾਸੀ ਦਰਬੰਗਾ, ਬਿਹਾਰ ਦੇ ਮਜ਼ਦੂਰ 40 ਸਾਲਾ ਕਿਸ਼ੋਰ ਯਾਦਵ ਦੇ ਸਸਕਾਰ ਲਈ ਪ੍ਰਬੰਧ ਕਰਨ ਲਈ ਕਿਹਾ ਗਿਆ।ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਮ੍ਰਿਤਕ ਨੂੰ 28 ਅਪ੍ਰੈਲ 2021 ਨੂੰ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਜਿਸ ਦੀ ਜਾਂਚ ਰਿਪੋਰਟ ਕੋਵਿਡ ਪਾਜੀਟਿਵ ਆਈ। ਉਨ੍ਹਾਂ ਦੱਸਿਆ ਕਿ ਅਗਲੇ ਦਿਨ ਮਰੀਜ਼ ਦੀ ਵਾਇਰਸ ਕਰਕੇ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਉਸ ਦੀ ਮ੍ਰਿਤਕ ਦੇਹ ਨੂੰ ਮੁਰਦਾ ਘਰ ਵਿੱਚ ਰੱਖਿਆ ਗਿਆ, ਪਰ ਕੋਈ ਵੀ ਇਸ ਦੀ ਮ੍ਰਿਤਕ ਦੇਹ ’ਤੇ ਦਾਅਵੇ ਕਰਨ ਲਈ ਅੱਗੇ ਨਹੀਂ ਆਇਆ।ਸ੍ਰੀ ਥੋਰੀ ਨੇ ਦੱਸਿਆ ਕਿ ਪੁਲਿਸ ਅਧਿਕਾਰੀਆਂ ਵਲੋਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਲੱਭ ਕੇ ਜਦੋਂ ਉਨਾਂ ਨਾਲ ਸੰਪਰਕ ਕੀਤਾ ਤਾਂ ਉਨਾ ਨੇ ਮ੍ਰਿਤਕ ਦੇਹ ਲੈਣ ਤੋਂ ਇਨਕਾਰ ਕਰ ਦਿੱਤਾ ਅਤੇ ਮੈਡੀਕਲ ਪ੍ਰੋਟੋਕਾਲ ਅਨੁਸਾਰ ਅੰਤਿਮ ਸੰਸਕਾਰ ਕਰਨ ਦੀ ਬੇਨਤੀ ਕੀਤੀ। 

ਪਰਿਵਾਰਕ ਮੈਂਬਰਾਂ ਦਾ ਲਿਖਤੀ ਬਿਆਨ ਸਥਾਨਕ ਪੰਚਾਇਤ ਵਲੋਂ ਸ਼ਹਿਰੀ ਪੁਲਿਸ ਨੂੰ ਭੇਜਿਆ ਗਿਆ, ਜਿਸ ਤੋਂ ਬਾਅਦ ਅਧਿਕਾਰੀਆਂ ਨੂੰ ਸਸਕਾਰ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ।ਉਪ ਮੰਡਲ ਮੈਜਿਸਟਰੇਟ ਜਲੰਧਰ-1 ਡਾ.ਜੈ ਇੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇਹ ਨੂੰ ਸਿਹਤ ਅਥਾਰਟੀ ਵਲੋਂ ਪ੍ਰੋਟੋਕਾਲ ਅਨੁਸਾਰ ਡਾ.ਕਾਮਰਾਜ ਦੀ ਦੇਖ-ਰੇਖ ਵਿੱਚ ਸਿਵਲ ਹਸਪਤਾਲ ਵਿਖੇ ਲਪੇਟਿਆ ਗਿਆ ਅਤੇ ਫਿਰ ਬਾਬਾ ਦਾਦਾ ਮੱਲ ਸ਼ਮਸਾਨ ਘਾਟ ਲਿਆਂਦਾ ਗਿਆ, ਜਿਥੇ ਕਮੇਟੀ ਦੇ ਪ੍ਰਧਾਨ ਰਾਜੂ ਮਾਗੋ ਅਤੇ ਹੋਰਨਾਂ ਮੈਂਬਰਾਂ ਸੋਮ ਰਾਜ, ਗੁਰਦਿਆਲ ਭੱਟੀ, ਨੀਰਜ ਜੱਸਲ, ਰਾਜ ਕੁਮਾਰ ਮਹਾਜਨ ਅਤੇ ਮਾਲ ਅਫ਼ਸਰਾਂ ਦੀ ਮੌਜੂਦੀ ਵਿੱਚ ਸਨਮਾਨ ਪੂਰਵਕ ਸਸਕਾਰ ਸਬੰਧੀ ਅੰਤਿਮ ਰਸਮਾਂ ਨੂੰ ਨੇਪਰੇ ਚਾੜਿਆ ਗਿਆ।ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਜ਼ਿਲ੍ਹਾ ਵਾਸੀਆਂ ਨੂੰ ਸੱਦਾ ਦਿੱਤਾ ਕਿ ਜਿਨਾਂ ਵਿਅਕਤੀਆਂ ਦੇ ਸਸਕਾਰ ਲਈ ਕੋਈ ਪਰਿਵਾਰਕ ਮੈਂਬਰ ਜਾਂ ਕੋਈ ਹੋਰ ਅੱਗੇ ਨਹੀਂ ਆਉਂਦਾ ਤਾਂ ਕਿਸੇ ਵੀ ਪ੍ਰਕਾਰ ਦੀ ਸਹਾਇਤਾ ਲਈ ਪ੍ਰਸ਼ਾਸਨ ਦੇ ਕੰਟੋਰਲ ਰੂਮ ਨੰਬਰ 0181-2224417 ਅਤੇ 0181-2224848 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਮੌਜੂਦਾ ਚੱਲ ਰਹੇ ਸਿਹਤ ਸੰਕਟ ਦੌਰਾਨ ਜ਼ਿਲ੍ਹਾ ਵਾਸੀਆਂ ਦੀ ਹਰ ਮਦਦ ਲਈ ਦਿਨ ਰਾਤ ਕੰਮ ਕਰ ਰਿਹਾ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆ ਨੂੰ ਇਹ ਵੀ ਅਪੀਲ ਕੀਤੀ ਕਿ ਕੋਵਿਡ-19 ਮਹਾਂਮਾਰੀ ਦੀ ਦੂਜੀ ਲਹਿਰ ’ਤੇ ਕਾਬੂ ਪਾਉਣ ਲਈ ਪ੍ਰਸ਼ਾਸਨ ਨੂੰ ਪੂਰਨ ਸਹਿਯੋਗ ਦੇਣ।

 

Tags: Punjab Fights Corona , Coronavirus , COVID 19 , Novel Coronavirus , Fight Against Corona , Covaxin , Covishield , Covid-19 Vaccine , Oxygen , #OxygenCylinders , #oxygen , Oxygen Cylinders , SARS-CoV-2 , Sputnik V , Oxygen Plants , Pfizer , Astra Zeneca , Oxygen Concentrator , Remdesivir , Covifor , Oxygen supply

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD