Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਪੰਜਾਬ ਸਰਕਾਰ ਵੱਲੋਂ ਡੇਂਗੂ ਦੇ ਮੁਫ਼ਤ ਟੈਸਟ ਲਈ 4 ਨਵੀਆਂ ਲੈਬਾਰਟਰੀਆਂ ਸਥਾਪਤ

Balbir Singh Sidhu, Health and Family Welfare Minister, Punjab, Punjab Pradesh Congress Committee, Congress, Chandigarh, S.A.S.Nagar, Mohali, S.A.S. Nagar Mohali, Punjab  Congress, Punjab Government, Government of Punjab, Sahibzada Ajit Singh Nagar

5 Dariya News

ਚੰਡੀਗੜ੍ਹ , 16 May 2021

Last updated on: May 16, 2021, 00:00 IST

ਪੰਜਾਬ ਦੇ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ 16 ਮਈ ਨੂੰ ਕੌਮੀ ਡੇਂਗੂ ਦਿਵਸ ਮੌਕੇ ਸੂਬੇ ਦੇ ਲੋਕਾਂ ਨੂੰ ਡੇਂਗੂ ਦੇ ਮੁਫ਼ਤ ਟੈਸਟ ਲਈ 4 ਨਵੀਆਂ ਲੈਬਾਰਟਰੀਆਂ ਸਮਰਪਿਤ ਕੀਤੀਆਂ। ਨਵੀਂਆਂ ਲੈਬਾਂ ਨੂੰ ਸਬ-ਡਵੀਜ਼ਨਲ ਹਸਪਤਾਲ ਖਰੜ, ਰਾਜਪੁਰਾ, ਅਬੋਹਰ ਅਤੇ ਜਗਰਾਉਂ ਵਿਖੇ ਕਾਰਜਸ਼ੀਲ ਕੀਤਾ ਗਿਆ ਹੈ।ਸ. ਸਿੱਧੂ ਨੇ ਦੱਸਿਆ ਕਿ ਇਨ੍ਹਾਂ 4 ਲੈਬਾਂ ਨੂੰ ਸ਼ਾਮਲ ਕਰਨ ਨਾਲ ਪੰਜਾਬ ਵਿੱਚ ਹੁਣ ਡੇਂਗੂ ਅਤੇ ਚਿਕਨਗੁਨੀਆ ਦੀ ਮੁਫ਼ਤ ਜਾਂਚ ਲਈ ਸੂਬੇ ਭਰ ਵਿੱਚ 39 ਲੈਬਾਰਟਰੀਆਂ ਹਨ। ਸੂਬੇ ਨੇ ਪਹਿਲਾਂ ਹੀ ਸਾਰੀਆਂ ਲੈਬਾਰਟਰੀਆਂ ਲਈ ਟੈਸਟਿੰਗ ਕਿੱਟਾਂ ਖਰੀਦ ਲਈਆਂ ਹਨ ਅਤੇ ਸਾਰੀਆਂ ਲੈਬਾਂ ਡੇਂਗੂ ਦੀ ਜਾਂਚ ਕਰ ਰਹੀਆਂ ਹਨ।ਸਿਹਤ ਮੰਤਰੀ ਨੇ ਸੂਬੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਸੂਬੇ ਵਿੱਚ ਡੇਂਗੂ ਦਾ ਪ੍ਰਸਾਰ ਸੀਜ਼ਨ ਸ਼ੁਰੂ ਹੋ ਗਿਆ ਹੈ ਅਤੇ ਲੋਕਾਂ ਨੂੰ ਕੋਵਿਡ -19 ਦੀ ਚੱਲ ਰਹੀ ਮਹਾਂਮਾਰੀ ਦੌਰਾਨ ਡੇਂਗੂ ਦੀ ਰੋਕਥਾਮ ਵਿੱਚ ਸਹਿਯੋਗ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਡੇਂਗੂ (ਏਡਜ਼) ਮੱਛਰ ਸਾਫ਼ ਪਾਣੀ ਵਿੱਚ ਪੈਦਾ ਹੁੰਦਾ ਹੈ ਅਤੇ ਇੱਕ ਹਫ਼ਤੇ ਵਿੱਚ  ਹੀ ਵੱਡਾ ਹੋ ਕੇ ਫੈਲਾਅ ਕਰਨਾ ਸ਼ੁਰੂ ਕਰ ਦਿੰਦਾ ਹੈ। ਇਸ ਲਈ ਸਾਰੇ ਪਾਣੀ ਦੇ ਕੰਟੇਨਰ ਜਿਵੇਂ ਕੂਲਰ, ਖਾਲੀ ਬੋਤਲਾਂ, ਡਰੱਮ, ਫ਼ਰਿਜਾਂ ਦੀਆਂ ਟਰੇਆਂ ਨੂੰ ਹਫ਼ਤੇ ਵਿੱਚ ਇੱਕ ਵਾਰ ਖਾਲੀ ਕਰਨਾ ਚਾਹੀਦਾ ਹੈ। ਪੰਜਾਬ ਸਰਕਾਰ ਪਹਿਲਾਂ ਹੀ ਹਰ ਸ਼ੁੱਕਰਵਾਰ ਨੂੰ ਡਰਾਈ ਡੇਅ ਵਜੋਂ ਘੋਸ਼ਿਤ ਕਰ ਚੁੱਕੀ ਹੈ।ਸ. ਸਿੱਧੂ ਨੇ ਰਾਸ਼ਟਰੀ ਡੇਂਗੂ ਦਿਵਸ ਮੌਕੇ ਲੋਕਾਂ ਨੂੰ ਜਾਗਰੂਕ ਕਰਨ ਲਈ ਡੇਂਗੂ ਸਬੰਧੀ ਪੋਸਟਰ ਅਤੇ ਫੇਸ ਮਾਸਕ ਵੀ ਜਾਰੀ ਕੀਤੇ। ਇਸ ਮੌਕੇ ਉਨ੍ਹਾਂ ਨਾਲ ਡਾ. ਗੁਰਿੰਦਰ ਬੀਰ ਸਿੰਘ, ਡਾਇਰੈਕਟਰ ਹੈਲਥ ਸਰਵਿਸਿਜ਼ ਅਤੇ ਡਾ. ਗਗਨਦੀਪ ਸਿੰਘ ਗਰੋਵਰ, ਸਟੇਟ ਪ੍ਰੋਗਰਾਮ ਅਫਸਰ ਐਨ.ਵੀ.ਬੀ.ਡੀ.ਸੀ.ਪੀ. ਵੀ ਸਨ।

 

Tags: Balbir Singh Sidhu , Health and Family Welfare Minister , Punjab , Punjab Pradesh Congress Committee , Congress , Chandigarh , S.A.S.Nagar , Mohali , S.A.S. Nagar Mohali , Punjab Congress , Punjab Government , Government of Punjab , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD