Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸ਼ਹੀਦ ਏ.ਐਸ.ਆਈਜ਼ ਦਾ ਉਨ੍ਹਾਂ ਦੇ ਜੱਦੀ ਪਿੰਡਾਂ ਵਿਖੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ

ਜਗਰਾਉਂ ਕਾਂਡ ਵਿਚ ਸ਼ਾਮਲ ਅਪਰਾਧੀਆਂ ਨੂੰ ਫੜਿਆ ਜਾਵੇਗਾ ਜਿਵੇਂ ਕਿ ਹੋਰ ਨਸ਼ਾ ਤਸਕਰਾਂ ਅਤੇ ਅਪਰਾਧੀਆਂ ਦੀ ਦੇਸ਼ ਅਤੇ ਵਿਸ਼ਵ ਭਰ ਵਿਚ ਪੈੜ ਨੱਪੀ: ਡੀ.ਜੀ.ਪੀ. ਪੰਜਾਬ

 Obituary, Police, Punjab Police, Sanjeev Kalra, Nau Nihal Singh, Varinder Sharma, Charanjit Singh Sohal

Web Admin

Web Admin

5 Dariya News

ਜਗਰਾਉਂ/ਤਰਨ ਤਾਰਨ , 16 May 2021

Last updated on: May 16, 2021, 00:00 IST

ਦੋ ਸਹਾਇਕ ਸਬ-ਇੰਸਪੈਕਟਰਾਂ (ਏਐਸਆਈਜ਼), ਜਿਨ੍ਹਾਂ ਦੀ ਜਗਰਾਉਂ ਦੀ ਨਵੀਂ ਅਨਾਜ ਮੰਡੀ ਵਿੱਚ ਕਾਰ ਸਵਾਰ ਨਸ਼ਾ ਤਸਕਰ-ਅਪਰਾਧੀਆਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ, ਦੀਆਂ ਮ੍ਰਿਤਕ ਦੇਹਾਂ ਦਾ ਅੱਜ ਉਨ੍ਹਾਂ ਦੇ ਜੱਦੀ ਪਿੰਡਾਂ ਵਿਖੇ ਪੂਰੇ ਸਰਕਾਰੀ ਸਨਮਾਨਾਂ ਨਾਲ ਦਾਹ ਸਸਕਾਰ ਕੀਤਾ ਗਿਆ। ਸ਼ਨੀਵਾਰ ਸ਼ਾਮ ਨੂੰ ਜਦੋਂ ਇਹ ਘਟਨਾ ਵਾਪਰੀ, ਉਸ ਸਮੇਂ ਲੁਧਿਆਣਾ ਦਿਹਾਤੀ ਪੁਲਿਸ ਦੀ ਕਰਾਈਮ ਇਨਵੈਸਟੀਗੇਸ਼ਨ ਯੂਨਿਟ (ਸੀਆਈਏ) ਵਿੰਗ ਵਿੱਚ ਤਾਇਨਾਤ ਦੋਵੇਂ ਏਐਸਆਈ ਸ਼ਰਾਬ ਦੀ ਤਸਕਰੀ ਸਬੰਧੀ ਮਿਲੀ ਸੂਹ ਵਿੱਚ ਕਾਰਵਾਈ ਕਰ ਰਹੇ ਸਨ। ਜਗਰਾਉਂ ਦੇ ਪਿੰਡ ਕੋਠੇ ਆਠ ਚੱਕ ਦੇ ਵਸਨੀਕ ਏਐਸਆਈ ਭਗਵਾਨ ਸਿੰਘ (50) ਦਾ ਉਹਨਾਂ ਦੇ ਜੱਦੀ ਪਿੰਡ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ। ਭਗਵਾਨ ਸਿੰਘ ਆਪਣੇ ਪਿੱਛੇ ਪਤਨੀ ਅਤੇ ਇੱਕ 15 ਸਾਲ ਦਾ ਪੁੱਤਰ ਛੱਡ ਗਏ ਹਨ। ਏਐਸਆਈ ਦਲਵਿੰਦਰਜੀਤ ਸਿੰਘ (48) ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਸੰਗਵਾਂ, ਪੱਟੀ ਜ਼ਿਲ੍ਹਾ ਤਰਨਤਾਰਨ ਵਿਖੇ ਕੀਤਾ ਗਿਆ। ਉਹ ਆਪਣੇ ਪਿੱਛੇ ਆਪਣੀ ਪਤਨੀ ਅਤੇ 2 ਪੁੱਤਰ ਛੱਡ ਗਏ ਹਨ।ਦੋਵੇਂ ਏਐਸਆਈਜ਼ ਦੀਆਂ ਮ੍ਰਿਤਕ ਦੇਹਾਂ ਨੂੰ ਤਿਰੰਗੇ ਵਿੱਚ ਲਪੇਟੇ ਤਾਬੂਤ ਵਿੱਚ ਲਿਆਂਦਾ ਗਿਆ ਅਤੇ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਸ਼ਹੀਦਾਂ ਨੂੰ ਬੰਦੂਕਾਂ ਨਾਲ ਸਲਾਮੀ ਦਿੱਤੀ ਗਈ ਅਤੇ ਇਸ ਤੋਂ ਪਹਿਲਾਂ ਬਿਗੁਲ ਵਜਾਇਆ ਗਿਆ।ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਦਿਨਕਰ ਗੁਪਤਾ ਨੇ ਇਸ ਨੂੰ ਦੁਖਦਾਈ ਘਟਨਾ ਕਰਾਰ ਦਿੰਦਿਆਂ ਕਿਹਾ ਕਿ ਪੰਜਾਬ ਪੁਲਿਸ ਨੇ ਅਪਰਾਧੀਆਂ ਦਾ ਪਿੱਛਾ ਕਰ ਰਹੇ ਦੋ ਬਹਾਦਰ ਅਧਿਕਾਰੀਆਂ ਨੂੰ ਗਵਾਇਆ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਹਮੇਸ਼ਾਂ ਉਨ੍ਹਾਂ ਦੇ ਪਰਿਵਾਰਾਂ ਨਾਲ ਡਟ ਕੇ ਖੜੀ ਰਹੇਗੀ। ਉਨ੍ਹਾਂ ਭਰੋਸਾ ਦਿਵਾਇਆ ਕਿ ਦੋਵਾਂ ਅਧਿਕਾਰੀਆਂ ਦੇ ਪਰਿਵਾਰਾਂ ਨੂੰ ਐਚਡੀਐਫਸੀ ਬੈਂਕ ਵੱਲੋਂ ਇਕ-ਇਕ ਕਰੋੜ ਰੁਪਏ ਦੀ ਰਾਸ਼ੀ ਦੇ ਨਾਲ ਹੋਰ ਲਾਭ ਜਿਵੇਂ ਬਹਾਦਰ ਪੁਲਿਸ ਜਵਾਨਾਂ ਦੇ ਵਾਰਸਾਂ ਨੂੰ ਨੌਕਰੀ ਆਦਿ ਦਿੱਤੀ ਜਾਵੇਗੀ। ਡੀਜੀਪੀ ਨੇ ਸਾਰੇ ਸੀ.ਪੀਜ਼ ਅਤੇ ਐਸ.ਐਸ.ਪੀਜ਼ ਸਮੇਤ ਜ਼ਿਲ੍ਹਿਆਂ ਅਤੇ ਹੈਡਕੁਆਟਰਾਂ ਵਿਖੇ ਤਾਇਨਾਤ ਸਾਰੇ ਸੀਨੀਅਰ ਪੁਲਿਸ ਅਧਿਕਾਰੀਆਂ  ਨਾਲ ਮੀਟਿੰਗ ਦੌਰਾਨ ਸ਼ਹੀਦ ਹੋਏ ਦੋਵਾਂ ਬਹਾਦਰ ਅਧਿਕਾਰੀਆਂ ਨੂੰ ਸ਼ਰਧਾਂਜਲੀ ਦੇਣ ਲਈ ਉਨ੍ਹਾਂ ਦੀ ਯਾਦ ਵਿੱਚ 2 ਮਿੰਟ ਦਾ ਮੌਨ ਰੱਖਿਆ।ਡੀਜੀਪੀ ਨੇ ਭਰੋਸਾ ਦਿਵਾਇਆ ਕਿ ਦੋਵਾਂ ਅਧਿਕਾਰੀਆਂ ਦੀ ਕੁਰਬਾਨੀ ਵਿਅਰਥ ਨਹੀਂ ਜਾਵੇਗੀ ਅਤੇ ਉਹਨਾਂ ਸਾਰੇ ਪੁਲਿਸ ਮੁਖੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਸਬੰਧਤ ਜ਼ਿਲ੍ਹਿਆਂ ਵਿੱਚ ਦੋਸ਼ੀਆਂ ਦੀ ਭਾਲ ਹੋਰ ਤੇਜ਼ ਕਰਨ ਅਤੇ ਇਸ ਕੇਸ ਵਿੱਚ ਸ਼ਾਮਲ ਦੋਸ਼ੀ ਵਿਅਕਤੀਆਂ ਨੂੰ ਜਲਦੀ ਤੋਂ ਜਲਦ ਕਾਬੂ ਕਰਨ।ਇਸ ਦੌਰਾਨ ਵਿਸ਼ੇਸ਼ ਡੀਜੀਪੀ ਸੰਜੀਵ ਕਾਲੜਾ, ਆਈਜੀ ਨੌਂ ਨਿਹਾਲ ਸਿੰਘ, ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਸ਼ਰਮਾ ਅਤੇ ਐਸਐਸਪੀ ਲੁਧਿਆਣਾ ਦਿਹਾਤੀ ਚਰਨਜੀਤ ਸਿੰਘ ਸੋਹਲ, ਏਐਸਆਈ ਭਗਵਾਨ ਸਿੰਘ ਦੇ ਸਸਕਾਰ ਵਿੱਚ ਸ਼ਾਮਲ ਹੋਏ ਅਤੇ ਜਗਰਾਉਂ ਵਿੱਚ ਡੀਜੀਪੀ ਅਤੇ ਸਮੁੱਚੀ ਪੰਜਾਬ ਪੁਲਿਸ ਫੋਰਸ ਦੀ ਤਰਫੋਂ ਰੀਥ ਰੱਖ ਕੇ ਸ਼ਰਧਾਜਲੀ ਭੇਟ ਕੀਤੀ। ਏਐਸਆਈ ਦਲਵਿੰਦਰਜੀਤ ਸਿੰਘ ਦਾ ਅੰਤਿਮ ਸੰਸਕਾਰ ਤਰਨ ਤਾਰਨ ਵਿਖੇ ਵਿਸ਼ੇਸ਼ ਡੀਜੀਪੀ ਆਈ.ਪੀ.ਐਸ. ਸਹੋਤਾ, ਡਿਪਟੀ ਕਮਿਸ਼ਨਰ ਤਰਨ ਤਾਰਨ ਕੁਲਵੰਤ ਸਿੰਘ ਅਤੇ ਐਸ.ਐਸ.ਪੀ. ਧਰੁਮਨ ਐਚ ਨਿੰਬਲੇ ਦੀ ਹਾਜ਼ਰੀ ਵਿੱਚ ਕੀਤਾ ਗਿਆ ਅਤੇ ਸਾਰੇ ਸੀਨੀਅਰ ਅਧਿਕਾਰੀਆਂ ਵੱਲੋਂ ਰੀਥ ਰੱਖ ਕੇ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।

 

Tags: Obituary , Police , Punjab Police , Sanjeev Kalra , Nau Nihal Singh , Varinder Sharma , Charanjit Singh Sohal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD