Friday, 17 May 2024

 

 

ਖ਼ਾਸ ਖਬਰਾਂ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਹੋਣਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ‘ਚ ਕੂੜੇ ਅਤੇ ਪਲਾਸਟਿਕ ਤੋਂ ਪੈਦਾ ਹੋਣ ਵਾਲੀ ਕਾਰਬਨ ਦਾ ਸੰਤੁਲਨ ਬਣਾਉਣ ਲਈ ਵੱਧ ਤੋਂ ਵੱਧ ਪੌਦੇ ਲਗਾਏ ਜਾਣਗੇ: ਜਨਰਲ ਚੋਣ ਅਬਜ਼ਰਵਰ ਡਾ. ਹੀਰਾ ਲਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਅੰਮ੍ਰਿਤਸਰ ਵਿੱਚ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਕੀਤੀ ਮੀਟਿੰਗ ਜ਼ਿਲਾ ਹਸਪਤਾਲ ਵਿੱਚ ਮਨਾਇਆ "ਵਿਸ਼ਵ ਹਾਈਪਰਟੈਂਸ਼ਨ ਡੇਅ" ਅਜ਼ਾਦ ਉਮੀਦਵਾਰ ਸ਼ਕੀਲ ਮੁਹੰਮਦ ਨੇ ਇੰਡੀਆ ਅਲਾਇੰਸ ਦੇ ਉਮੀਦਵਾਰ ਮਨੀਸ਼ ਤਿਵਾੜੀ ਦੇ ਸਮਰਥਨ ਵਿੱਚ ਨਾਮਜ਼ਦਗੀ ਕਾਗਜ ਲਏ ਵਾਪਿਸ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਅਸਥਾਨ ਵਿਖੇ ਟੇਕਿਆ ਮੱਥਾ, ਪੰਜਾਬ ਦੀ ਖ਼ੁਸ਼ਹਾਲੀ ਲਈ ਕੀਤੀ ਅਰਦਾਸ ਚੋਣ ਸਬੰਧੀ ਕਿਸੇ ਤਰ੍ਹਾਂ ਦੀ ਜਾਣਕਾਰੀ ਦੇ ਲਈ ਮੋਬਾਇਲ ਨੰਬਰ ‘ਤੇ ਕੀਤਾ ਜਾ ਸਕਦਾ ਹੈ ਸੰਪਰਕ: ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਪਟਿਆਲਾ ਅਤੇ ਆਨੰਦਪੁਰ ਸਾਹਿਬ ਦੇ ਜਨਰਲ ਅਬਜ਼ਰਵਰਾਂ ਦੀ ਮੌਜੂਦਗੀ ਵਿੱਚ ਪੋਲਿੰਗ ਸਟਾਫ ਦੀ ਦੂਜੀ ਰੈਂਡਮਾਈਜੇਸ਼ਨ ਨੈਸ਼ਨਲ ਡੇਂਗੂ ਦਿਵਸ ਮੌਕੇ ਜਾਗਰੂਕਤਾ ਰੈਲੀ ਕੱਢੀ ਗਈ ਪੁਲਿਸ ਅਬਜਰਵਰ ਵੱਲੋਂ ਫਾਜਿ਼ਲਕਾ ਦਾ ਦੌਰਾ, ਲੋਕ ਸਭਾ ਚੋਣਾਂ ਮੱਦੇਨਜਰ ਸੁਰੱਖਿਆ ਤਿਆਰੀਆਂ ਦਾ ਲਿਆ ਜਾਇਜ਼ਾ ਲੋਕ ਸਭਾ ਚੋਣਾਂ: ਚੋਣ ਅਬਜ਼ਰਵਰਾਂ ਵੱਲੋਂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਅਧਿਕਾਰੀਆਂ ਨਾਲ ਮੀਟਿੰਗ ਜਨਰਲ ਅਬਜ਼ਰਵਰ, ਪੁਲਿਸ ਅਬਜ਼ਰਵਰ ਅਤੇ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਵੈੱਬਸਾਈਟ ਲਾਂਚ ਲੋਕ ਸਭਾ ਚੋਣਾਂ ਦੇ ਸਮੁੱਚੇ ਅਮਲ ਨੂੰ ਸ਼ਾਂਤੀਪੂਰਵਕ ਤੇ ਸੁਰੱਖਿਅਤ ਮਾਹੌਲ ਵਿੱਚ ਨੇਪਰੇ ਚੜਾਇਆ ਜਾਵੇਗਾ : ਜਤਿੰਦਰ ਜੋਰਵਾਲ

 

ਸ਼ਹੀਦ ਏ.ਐਸ.ਆਈਜ਼ ਦਾ ਉਨ੍ਹਾਂ ਦੇ ਜੱਦੀ ਪਿੰਡਾਂ ਵਿਖੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ

ਜਗਰਾਉਂ ਕਾਂਡ ਵਿਚ ਸ਼ਾਮਲ ਅਪਰਾਧੀਆਂ ਨੂੰ ਫੜਿਆ ਜਾਵੇਗਾ ਜਿਵੇਂ ਕਿ ਹੋਰ ਨਸ਼ਾ ਤਸਕਰਾਂ ਅਤੇ ਅਪਰਾਧੀਆਂ ਦੀ ਦੇਸ਼ ਅਤੇ ਵਿਸ਼ਵ ਭਰ ਵਿਚ ਪੈੜ ਨੱਪੀ: ਡੀ.ਜੀ.ਪੀ. ਪੰਜਾਬ

 Obituary, Police, Punjab Police, Sanjeev Kalra, Nau Nihal Singh, Varinder Sharma, Charanjit Singh Sohal

Web Admin

Web Admin

5 Dariya News

ਜਗਰਾਉਂ/ਤਰਨ ਤਾਰਨ , 16 May 2021

ਦੋ ਸਹਾਇਕ ਸਬ-ਇੰਸਪੈਕਟਰਾਂ (ਏਐਸਆਈਜ਼), ਜਿਨ੍ਹਾਂ ਦੀ ਜਗਰਾਉਂ ਦੀ ਨਵੀਂ ਅਨਾਜ ਮੰਡੀ ਵਿੱਚ ਕਾਰ ਸਵਾਰ ਨਸ਼ਾ ਤਸਕਰ-ਅਪਰਾਧੀਆਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ, ਦੀਆਂ ਮ੍ਰਿਤਕ ਦੇਹਾਂ ਦਾ ਅੱਜ ਉਨ੍ਹਾਂ ਦੇ ਜੱਦੀ ਪਿੰਡਾਂ ਵਿਖੇ ਪੂਰੇ ਸਰਕਾਰੀ ਸਨਮਾਨਾਂ ਨਾਲ ਦਾਹ ਸਸਕਾਰ ਕੀਤਾ ਗਿਆ। ਸ਼ਨੀਵਾਰ ਸ਼ਾਮ ਨੂੰ ਜਦੋਂ ਇਹ ਘਟਨਾ ਵਾਪਰੀ, ਉਸ ਸਮੇਂ ਲੁਧਿਆਣਾ ਦਿਹਾਤੀ ਪੁਲਿਸ ਦੀ ਕਰਾਈਮ ਇਨਵੈਸਟੀਗੇਸ਼ਨ ਯੂਨਿਟ (ਸੀਆਈਏ) ਵਿੰਗ ਵਿੱਚ ਤਾਇਨਾਤ ਦੋਵੇਂ ਏਐਸਆਈ ਸ਼ਰਾਬ ਦੀ ਤਸਕਰੀ ਸਬੰਧੀ ਮਿਲੀ ਸੂਹ ਵਿੱਚ ਕਾਰਵਾਈ ਕਰ ਰਹੇ ਸਨ। ਜਗਰਾਉਂ ਦੇ ਪਿੰਡ ਕੋਠੇ ਆਠ ਚੱਕ ਦੇ ਵਸਨੀਕ ਏਐਸਆਈ ਭਗਵਾਨ ਸਿੰਘ (50) ਦਾ ਉਹਨਾਂ ਦੇ ਜੱਦੀ ਪਿੰਡ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ। ਭਗਵਾਨ ਸਿੰਘ ਆਪਣੇ ਪਿੱਛੇ ਪਤਨੀ ਅਤੇ ਇੱਕ 15 ਸਾਲ ਦਾ ਪੁੱਤਰ ਛੱਡ ਗਏ ਹਨ। ਏਐਸਆਈ ਦਲਵਿੰਦਰਜੀਤ ਸਿੰਘ (48) ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਸੰਗਵਾਂ, ਪੱਟੀ ਜ਼ਿਲ੍ਹਾ ਤਰਨਤਾਰਨ ਵਿਖੇ ਕੀਤਾ ਗਿਆ। ਉਹ ਆਪਣੇ ਪਿੱਛੇ ਆਪਣੀ ਪਤਨੀ ਅਤੇ 2 ਪੁੱਤਰ ਛੱਡ ਗਏ ਹਨ।ਦੋਵੇਂ ਏਐਸਆਈਜ਼ ਦੀਆਂ ਮ੍ਰਿਤਕ ਦੇਹਾਂ ਨੂੰ ਤਿਰੰਗੇ ਵਿੱਚ ਲਪੇਟੇ ਤਾਬੂਤ ਵਿੱਚ ਲਿਆਂਦਾ ਗਿਆ ਅਤੇ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਸ਼ਹੀਦਾਂ ਨੂੰ ਬੰਦੂਕਾਂ ਨਾਲ ਸਲਾਮੀ ਦਿੱਤੀ ਗਈ ਅਤੇ ਇਸ ਤੋਂ ਪਹਿਲਾਂ ਬਿਗੁਲ ਵਜਾਇਆ ਗਿਆ।ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਦਿਨਕਰ ਗੁਪਤਾ ਨੇ ਇਸ ਨੂੰ ਦੁਖਦਾਈ ਘਟਨਾ ਕਰਾਰ ਦਿੰਦਿਆਂ ਕਿਹਾ ਕਿ ਪੰਜਾਬ ਪੁਲਿਸ ਨੇ ਅਪਰਾਧੀਆਂ ਦਾ ਪਿੱਛਾ ਕਰ ਰਹੇ ਦੋ ਬਹਾਦਰ ਅਧਿਕਾਰੀਆਂ ਨੂੰ ਗਵਾਇਆ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਹਮੇਸ਼ਾਂ ਉਨ੍ਹਾਂ ਦੇ ਪਰਿਵਾਰਾਂ ਨਾਲ ਡਟ ਕੇ ਖੜੀ ਰਹੇਗੀ। ਉਨ੍ਹਾਂ ਭਰੋਸਾ ਦਿਵਾਇਆ ਕਿ ਦੋਵਾਂ ਅਧਿਕਾਰੀਆਂ ਦੇ ਪਰਿਵਾਰਾਂ ਨੂੰ ਐਚਡੀਐਫਸੀ ਬੈਂਕ ਵੱਲੋਂ ਇਕ-ਇਕ ਕਰੋੜ ਰੁਪਏ ਦੀ ਰਾਸ਼ੀ ਦੇ ਨਾਲ ਹੋਰ ਲਾਭ ਜਿਵੇਂ ਬਹਾਦਰ ਪੁਲਿਸ ਜਵਾਨਾਂ ਦੇ ਵਾਰਸਾਂ ਨੂੰ ਨੌਕਰੀ ਆਦਿ ਦਿੱਤੀ ਜਾਵੇਗੀ। ਡੀਜੀਪੀ ਨੇ ਸਾਰੇ ਸੀ.ਪੀਜ਼ ਅਤੇ ਐਸ.ਐਸ.ਪੀਜ਼ ਸਮੇਤ ਜ਼ਿਲ੍ਹਿਆਂ ਅਤੇ ਹੈਡਕੁਆਟਰਾਂ ਵਿਖੇ ਤਾਇਨਾਤ ਸਾਰੇ ਸੀਨੀਅਰ ਪੁਲਿਸ ਅਧਿਕਾਰੀਆਂ  ਨਾਲ ਮੀਟਿੰਗ ਦੌਰਾਨ ਸ਼ਹੀਦ ਹੋਏ ਦੋਵਾਂ ਬਹਾਦਰ ਅਧਿਕਾਰੀਆਂ ਨੂੰ ਸ਼ਰਧਾਂਜਲੀ ਦੇਣ ਲਈ ਉਨ੍ਹਾਂ ਦੀ ਯਾਦ ਵਿੱਚ 2 ਮਿੰਟ ਦਾ ਮੌਨ ਰੱਖਿਆ।ਡੀਜੀਪੀ ਨੇ ਭਰੋਸਾ ਦਿਵਾਇਆ ਕਿ ਦੋਵਾਂ ਅਧਿਕਾਰੀਆਂ ਦੀ ਕੁਰਬਾਨੀ ਵਿਅਰਥ ਨਹੀਂ ਜਾਵੇਗੀ ਅਤੇ ਉਹਨਾਂ ਸਾਰੇ ਪੁਲਿਸ ਮੁਖੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਸਬੰਧਤ ਜ਼ਿਲ੍ਹਿਆਂ ਵਿੱਚ ਦੋਸ਼ੀਆਂ ਦੀ ਭਾਲ ਹੋਰ ਤੇਜ਼ ਕਰਨ ਅਤੇ ਇਸ ਕੇਸ ਵਿੱਚ ਸ਼ਾਮਲ ਦੋਸ਼ੀ ਵਿਅਕਤੀਆਂ ਨੂੰ ਜਲਦੀ ਤੋਂ ਜਲਦ ਕਾਬੂ ਕਰਨ।ਇਸ ਦੌਰਾਨ ਵਿਸ਼ੇਸ਼ ਡੀਜੀਪੀ ਸੰਜੀਵ ਕਾਲੜਾ, ਆਈਜੀ ਨੌਂ ਨਿਹਾਲ ਸਿੰਘ, ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਸ਼ਰਮਾ ਅਤੇ ਐਸਐਸਪੀ ਲੁਧਿਆਣਾ ਦਿਹਾਤੀ ਚਰਨਜੀਤ ਸਿੰਘ ਸੋਹਲ, ਏਐਸਆਈ ਭਗਵਾਨ ਸਿੰਘ ਦੇ ਸਸਕਾਰ ਵਿੱਚ ਸ਼ਾਮਲ ਹੋਏ ਅਤੇ ਜਗਰਾਉਂ ਵਿੱਚ ਡੀਜੀਪੀ ਅਤੇ ਸਮੁੱਚੀ ਪੰਜਾਬ ਪੁਲਿਸ ਫੋਰਸ ਦੀ ਤਰਫੋਂ ਰੀਥ ਰੱਖ ਕੇ ਸ਼ਰਧਾਜਲੀ ਭੇਟ ਕੀਤੀ। ਏਐਸਆਈ ਦਲਵਿੰਦਰਜੀਤ ਸਿੰਘ ਦਾ ਅੰਤਿਮ ਸੰਸਕਾਰ ਤਰਨ ਤਾਰਨ ਵਿਖੇ ਵਿਸ਼ੇਸ਼ ਡੀਜੀਪੀ ਆਈ.ਪੀ.ਐਸ. ਸਹੋਤਾ, ਡਿਪਟੀ ਕਮਿਸ਼ਨਰ ਤਰਨ ਤਾਰਨ ਕੁਲਵੰਤ ਸਿੰਘ ਅਤੇ ਐਸ.ਐਸ.ਪੀ. ਧਰੁਮਨ ਐਚ ਨਿੰਬਲੇ ਦੀ ਹਾਜ਼ਰੀ ਵਿੱਚ ਕੀਤਾ ਗਿਆ ਅਤੇ ਸਾਰੇ ਸੀਨੀਅਰ ਅਧਿਕਾਰੀਆਂ ਵੱਲੋਂ ਰੀਥ ਰੱਖ ਕੇ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।

 

Tags: Obituary , Police , Punjab Police , Sanjeev Kalra , Nau Nihal Singh , Varinder Sharma , Charanjit Singh Sohal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD