Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਵਿੱਚ ਹੜ੍ਹਾਂ ਤੋਂ ਬਚਾਅ ਲਈ ਵਿਆਪਕ ਪ੍ਰਬੰਧ: ਜਨਮੇਜਾ ਸਿੰਘ ਸੇਖੋਂ

ਨਹਿਰਾਂ ਦੇ ਕਿਨਾਰਿਆਂ ਦੀ ਮਜ਼ਬੂਤੀ ਦਾ ਕੰਮ 31 ਮਈ ਤੱਕ ਮੁਕੰਮਲ ਹੋਵੇਗਾ

ਜਨਮੇਜਾ ਸਿੰਘ ਸੇਖੋਂ
ਜਨਮੇਜਾ ਸਿੰਘ ਸੇਖੋਂ

Web Admin

Web Admin

5 ਦਰਿਆ ਨਿਊਜ਼

ਚੰਡੀਗੜ੍ਹ , 06 May 2012

Last updated on: May 06, 2012, 00:00 IST

ਪੰਜਾਬ ਸਰਕਾਰ ਵੱਲੋਂ ਆਗਾਮੀ ਮਾਨਸੂਨ ਸੀਜ਼ਨ ਵਿੱਚ ਸੰਭਾਵੀ ਹੜ੍ਹਾਂ ਦੇ ਖ਼ਤਰਿਆਂ ਨਾਲ ਨਜਿੱਠਣ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ  ਜਨਮੇਜਾ ਸਿੰਘ ਸੇਖੋਂ, ਸਿੰਚਾਈ ਮੰਤਰੀ, ਪੰਜਾਬ ਵੱਲੋਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਸਮੂਹ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਹਦਾਇਤਾਂ ਜਾਰੀ ਕਰ ਕੇ, ਉਨ੍ਹਾਂ ਦੇ ਖੇਤਰਾਂ ਵਿੱਚ ਪੈਂਦੀਆਂ ਨਹਿਰਾਂ ਦੇ ਕਿਨਾਰਿਆਂ ਨੂੰ ਮਜ਼ਬੂਤ ਕਰਨ ਲਈ 31 ਮਈ ਤੱਕ ਦਾ ਸਮਾਂ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰਾਂ ਨੂੰ ਇਹ ਹਦਾਇਤਾਂ ਵੀ ਕੀਤੀਆਂ ਗਈਆਂ ਹਨ ਕਿ ਨਹਿਰਾਂ ਅਤੇ ਨਾਲਿਆਂ ਦੀ ਸਫ਼ਾਈ ਅਤੇ ਮੁਰੰਮਤ ਦਾ ਕੰਮ ਹਰ ਹੀਲੇ 15 ਜੂਨ ਤੱਕ ਮੁਕੰਮਲ ਕੀਤਾ ਜਾਵੇ।  ਸੇਖੋਂ ਨੇ ਦੱਸਿਆ ਕਿ ਇਸ ਕੰਮ ਨੂੰ ਨੇਪਰੇ ਚਾੜ੍ਹਨ ਲਈ ਵੱਖ-ਵੱਖ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਦੀ ਪ੍ਰਧਾਨਗੀ ਹੇਠ ਕਮੇਟੀਆਂ ਬਣਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਹੜ੍ਹਾਂ ਤੋਂ ਹੋਣ ਵਾਲੇ ਸੰਭਾਵੀ ਨੁਕਸਾਨ ਦਾ ਪਤਾ ਲਾਉਣ ਲਈ ਵੀ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਬਣੀ ਇਹ ਕਮੇਟੀ ਕੰਮ ਕਰੇਗੀ। ਸੇਖੋਂ ਨੇ ਦੱਸਿਆ ਕਿ ਡਿਪਟੀ ਕਮਿਸ਼ਨਰਾਂ ਨੂੰ ਸ਼ਖਤ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਹੜ੍ਹਾਂ ਤੋਂ ਬਚਾਅ ਲਈ ਨਹਿਰਾਂ ਤੇ ਨਾਲਿਆਂ ਦੀ ਸਫ਼ਾਈ ਤੇ ਮਜ਼ਬੂਤੀ ਲਈ ਮਿੱਥੀ ਗਈ ਸਮਾਂ ਸੀਮਾ ਦੇ ਅੰਦਰ-ਅੰਦਰ ਕੰਮਾਂ ਨੂੰ ਨੇਪਰੇ ਚਾੜ੍ਹਿਆ ਜਾਵੇ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਸੇਮ ਪ੍ਰਭਾਵਤ ਇਲਾਕਿਆਂ ਖ਼ਾਸਕਰ ਸ੍ਰੀ ਮੁਕਤਸਰ ਸਾਹਿਬ, ਗਿੱਦੜਬਾਹਾ ਅਤੇ ਫ਼ਰੀਦਕੋਟ ਵਿੱਚ ਸੇਮ ਦੀ ਸਮੱਸਿਆ ਨਾਲ ਨਜਿੱਠਣ ਲਈ ਵਿਆਪਕ ਯੋਜਨਾ ਉਲੀਕੀ ਗਈ ਝਭ ਪੰਜਾਬ ਵਿੱਚ ਹਰ ਸਾਲ ਆਉਂਦੇ ਹੜ੍ਹਾਂ ਦੇ ਇਤਿਹਾਸ 'ਤੇ ਚਾਨਣਾ ਪਾਉਂਦਿਆਂ  ਜਨਮੇਜਾ ਸਿੰਘ ਸੇਖੋਂ ਨੇ ਦੱਸਿਆ ਕਿ ਇਹ ਕੌੜਾ ਸੱਚ ਹੈ ਕਿ ਭਾਵੇਂ ਪੰਜਾਬ ਦੀਆਂ ਤਿੰਨ ਪ੍ਰਮੁੱਖ ਨਦੀਆਂ ਬਿਆਸ, ਸਤਲੁਜ ਅਤੇ ਰਾਵੀ ਦਾ ਪਾਣੀ ਬਾਕੀ ਦੇ ਸੂਬਿਆਂ ਨਾਲ ਸਾਂਝਾ ਕੀਤਾ ਜਾਂਦਾ ਹੈ ਪਰ ਇਨ੍ਹਾਂ ਨਦੀਆਂ ਵਿੱਚ ਆਉਣ ਵਾਲੇ ਹੜ੍ਹਾਂ ਦਾ ਕਹਿਰ ਇਕੱਲੇ ਪੰਜਾਬ ਨੂੰ ਹੀ ਸਹਿਣਾ ਪੈਂਦਾ ਹੈ। ਕਾਂਗਰਸ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਵਰ੍ਹਦਿਆਂ ਉਨ੍ਹਾਂ ਕਿਹਾ ਕਿ ਕਾਂਗਰਸ ਨੇ ਸਦਾ ਹੀ ਪੰਜਾਬ ਨਾਲ ਮਤਰੇਈ ਮਾਂ ਵਾਲੀ ਭੂਮਿਕਾ ਨਿਭਾਈ ਹੈ ਕਿਉਂਕਿ ਪੰਜਾਬ ਵੱਲੋਂ ਹੜ੍ਹਾਂ ਦੀ ਮਾਰ ਤੋਂ ਬਚਾਉਣ ਲਈ ਜੋ ਮੰਗਾਂ ਚਿਰਾਂ ਤੋਂ ਕੇਂਦਰ ਸਰਕਾਰ ਅੱਗੇ ਰੱਖੀਆਂ ਜਾਂਦੀਆਂ ਰਹੀਆਂ, ਉਨ੍ਹਾਂ ਪ੍ਰਤੀ ਕੇਂਦਰ ਦਾ ਰਵੱਈਆ ਸਦਾ ਉਦਾਸੀਨ ਰਿਹਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹੜ੍ਹਾਂ ਦੀ ਰੋਕਥਾਮ ਲਈ ਪ੍ਰਾਜੈਕਟਾਂ ਨੂੰ ਨੇਪਰੇ ਚਾੜ੍ਹਨ ਲਈ ਕੇਂਦਰ ਸਰਕਾਰ ਅੱਗੇ 330 ਕਰੋੜ ਦੇ ਪੈਕੇਜ ਦੇਣ ਦੀ ਮੰਗ ਰੱਖੀ ਗਈ ਸੀ ਜਿਸ ਬਾਰੇ ਹਾਲੇ ਤੱਕ ਕੇਂਦਰ ਨੇ ਕੋਈ ਫ਼ੈਸਲਾ ਨਹੀਂ ਲਿਆ ਹੈ।

 

Tags: janmeja singh sekhon

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD