Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਢੀਂਡਸਾ, ਬ੍ਰਹਮਪੁਰਾ ਅਤੇ ਪੀਰ ਮੁਹੰਮਦ ਨੇ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਦੇ ਅਕਾਲ ਚਲਾਣੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ

ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨੇ '1984 ਦੇ ਦੰਗਿਆਂ' ਨੂੰ ਸਿੱਖਾਂ ਦੀ ਨਸਲਕੁਸ਼ੀ ਕਰਾਰ ਦਿੱਤਾ, ਦੰਗੇ ਨਹੀਂ: ਪੀਰ ਮੁਹੰਮਦ

Karnail Singh Peermohammad, All India Sikh Students Federation, AISSF, Karnail Singh Peer Mohammad, Giani Joginder Singh Vedanti, Amritsar, Jathedar Akal Takhat Giani Joginder Singh Vedanti

Web Admin

Web Admin

5 Dariya News

ਅੰਮ੍ਰਿਤਸਰ , 16 May 2021

Last updated on: May 16, 2021, 00:00 IST

ਸੀਨੀਅਰ ਅਕਾਲੀ ਨੇਤਾ ਸ੍ਰ. ਸੁਖਦੇਵ ਸਿੰਘ ਢੀਂਡਸਾ, ਜਥੇਦਾਰ ਰਣਜੀਤ ਸਿੰਘ ਸਿੰਘ ਬ੍ਰਹਮਪੁਰਾ ਅਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਰਪ੍ਰਸਤ, ਸ੍ਰ. ਕਰਨੈਲ ਸਿੰਘ ਪੀਰ ਮੁਹੰਮਦ ਨੇ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਦੇ ਅਕਾਲ ਚਲਾਣੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਪ੍ਰੈਸ ਨੂੰ ਦਿੱਤੇ ਸਾਂਝੇ ਬਿਆਨ ਵਿੱਚ ਕਿਹਾ ਕਿ ਉਹ ਇੱਕ ਸਿੱਖ ਵਿਦਵਾਨ ਜੋ ਗੁਰਬਾਣੀ ਦੀ ਡੂੰਘੀ ਸਮਝ ਰੱਖਦੇ ਅਤੇ ਇੱਕ ਨੇਕ ਧਾਰਮਿਕ ਆਗੂ ਸਨ ਅਤੇ ਗਿਆਨੀ ਜੋਗਿੰਦਰ ਸਿੰਘ ਸਿੱਖਾਂ ਦੇ ਸਰਵਉਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਰਹੇ ਹਨ ਜਿੰਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਬਹੁਤ ਸਾਰੇ ਮਹੱਤਵਪੂਰਨ ਫ਼ੈਸਲੇ ਲਏ ਸਨ।ਉਹ ਸਿੱਖਾਂ ਲਈ ਬਹੁਤ ਹੀ ਸਤਿਕਾਰਯੋਗ ਸ਼ਖਸੀਅਤ ਸਨ ਅਤੇ ਉਨ੍ਹਾਂ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ਨਾਲ ਸਿੱਖ ਪੰਥ ਨੂੰ ਵੱਡਾ ਘਾਟਾ ਹੋਇਆ ਹੈ। ਅਸੀਂ ਇਸ ਦੁੱਖ ਦੀ ਘੜੀ ਵਿੱਚ ਉਨ੍ਹਾਂ ਪਰਿਵਾਰ ਨਾਲ ਦਿਲੋਂ ਹਮਦਰਦੀ ਪ੍ਰਗਟ ਕਰਦੇ ਹਾਂ ਅਤੇ ਉਨ੍ਹਾਂ ਨਾਲ ਖੜੇ ਹਾਂ। ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਵਿਸ਼ੇਸ਼ ਸਿੱਖ ਇਤਿਹਾਸ ਵਿਚ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਦੇ ਮਹਾਨ ਯੋਗਦਾਨ ਨੂੰ ਨਹੀਂ ਭੁੱਲ ਸਕਦਾ।ਸ੍ਰ. ਪੀਰ ਮੁਹੰਮਦ ਨੇ ਇਹ ਵੀ ਦੱਸਿਆ ਕਿ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੀ ਬੇਨਤੀ ਨੂੰ ਪ੍ਰਵਾਨ ਕਰਦਿਆਂ ‘1984 ਸਿੱਖ ਦੰਗਿਆਂ’ ਨੂੰ ਸਿਰਫ ਦੰਗੇ ਹੀ ਨਹੀਂ ਬਲਕਿ ‘ਸਿੱਖਾਂ ਦੀ ਨਸਲਕੁਸ਼ੀ’ ਕਰਾਰ ਦਿੱਤਾ ਸੀ।ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਦਾ ਸ਼ਨੀਵਾਰ ਨੂੰ ਦਿਲ ਦੇ ਦੌਰੇ ਤੋਂ ਬਾਅਦ ਦੇਹਾਂਤ ਹੋ ਗਿਆ।

 

Tags: Karnail Singh Peermohammad , All India Sikh Students Federation , AISSF , Karnail Singh Peer Mohammad , Giani Joginder Singh Vedanti , Amritsar , Jathedar Akal Takhat Giani Joginder Singh Vedanti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD