Monday, 29 April 2024

 

 

ਖ਼ਾਸ ਖਬਰਾਂ ਆਜ਼ਾਦੀ ਦੇ 65 ਸਾਲ ਬਾਅਦ ਵੀ 18000 ਪਿੰਡਾਂ 'ਚ ਨਹੀਂ ਸੀ ਬਿਜਲੀ, ਮੋਦੀ ਨੇ ਜੰਗੀ ਪੱਧਰ 'ਤੇ ਕੀਤੀ ਸ਼ੁਰੂਆਤ : ਸੰਜੇ ਟੰਡਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ਵ ਪੱਧਰ 'ਤੇ ਭਾਰਤ ਦਾ ਰੁਤਬਾ ਉੱਚਾ ਚੁੱਕਿਆ: ਪ੍ਰਨੀਤ ਕੌਰ ਵਪਾਰੀਆਂ ਦਾ ਹੱਥ ਔਜਲਾ ਦੇ ਨਾਲ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਫਾਜ਼ਿਲਕਾ ਦੀ ਅਨਾਜ ਮੰਡੀ ਦਾ ਦੌਰਾ ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂ ਜ਼ਿਲ੍ਹਾ ਬਰਨਾਲਾ ਦੇ 558 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ ਡੀ.ਪੀ.ਆਰ.ਓ ਫ਼ਰੀਦਕੋਟ ਬਣੇ ਉਰਦੂ ਤਾਲੀਮ ਯਾਫਤਾ-ਡਿਪਟੀ ਕਮਿਸ਼ਨਰ ਨੇ ਦਿੱਤੀਆਂ ਵਧਾਈਆਂ ਮੰਡੀਆਂ ਵਿੱਚ ਕਣਕ ਦੀ ਆਮਦ ਅਤੇ ਲਿਫਟਿੰਗ ਨੂੰ ਲੈ ਕੇ ਜ਼ਿਲਾ੍ਹ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ : ਸੰਦੀਪ ਕੁਮਾਰ ਸੀਜੀਸੀ ਲਾਂਡਰਾਂ ਨੇ ਕੌਮੀ ਪੱਧਰੀ ਹੈਕਫੈਸਟ 24 ਦੇ ਖੇਤਰੀ ਦੌਰ ਦੀ ਕੀਤੀ ਮੇਜ਼ਬਾਨੀ ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ ਪੀਈਸੀ ਨੇ ਸਾਂਝੀ ਖੋਜ ਅਤੇ ਅਕਾਦਮਿਕ ਸਹਿਯੋਗ ਲਈ ਸ਼੍ਰੀ ਮਾਤਾ ਵੈਸ਼ਨੋ ਦੇਵੀ ਯੂਨੀਵਰਸਿਟੀ (SMVDU), ਕਟੜਾ, ਜੰਮੂ ਨਾਲ ਕੀਤੇ MoU ਤੇ ਸਾਈਨ ''ਇਹ ਖੁਸ਼ੀਆਂ ਭਰਿਆ, ਮੌਜ-ਮਸਤੀ ਕਰਨ ਦਾ ਮੌਕਾ ਹੈ'' : ਪ੍ਰੋ. (ਡਾ.) ਬਲਦੇਵ ਸੇਤੀਆ, ਡਾਇਰੈਕਟਰ ਪੀ.ਈ.ਸੀ. ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਵਟਸਐਪ ਚੈਨਲ ਜਾਰੀ ਪਿਛਲੇ 72 ਘੰਟਿਆਂ ਦੌਰਾਨ ਜਿਲ੍ਹੇ ਦੀ ਮੰਡੀਆਂ ਵਿੱਚ 133 ਫੀਸਦੀ ਦਰ ਨਾਲ ਕਣਕ ਦੀ ਚੁਕਾਈ ਕਈ ਅੜਚਨਾਂ ਦੇ ਬਾਵਜ਼ੂਦ ਜ਼ਿਲ੍ਹਾ ਮੋਗਾ ਵਿੱਚ ਸੁਚਾਰੂ ਤਰੀਕੇ ਨਾਲ ਚੱਲ ਰਹੀ ਖਰੀਦ ਪ੍ਰਕਿਰਿਆ ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ ਮੰਡੀਆਂ ਵਿੱਚ ਕਣਕ ਦੀ ਭਾਰੀ ਆਮਦ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ- ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਦੀਆਂ ਮੁੱਖ ਅਨਾਜ ਮੰਡੀਆਂ ਦਾ ਦੌਰਾ ਜ਼ਿਲਾ ਚੋਣ ਅਫਸਰ ਜਤਿੰਦਰ ਜੋਰਵਾਲ ਵੱਲੋਂ ਸੀ ਵਿਜਿਲ, ਸ਼ਿਕਾਇਤ ਸੈਲ ਅਤੇ ਵੈਬਕਾਸਟਿੰਗ ਰੂਮ ਦਾ ਅਚਨਚੇਤ ਦੌਰਾ ਫਾਜ਼ਿਲਕਾ ਜ਼ਿਲ੍ਹੇ ਨੇ ਇੱਕ ਦਿਨ ਵਿੱਚ ਲਿਫਟਿੰਗ ਦਾ ਨਵਾਂ ਰਿਕਾਰਡ ਬਣਾਇਆ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

 

ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਅਤੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਰਲੇਵੇਂ ਤੋਂ ਬਾਅਦ ਹੋਂਦ 'ਚ ਆਇਆ ਸ਼੍ਰੋਮਣੀ ਅਕਾਲੀ ਦਲ ਸੰਯੁਕਤ

ਢੀਂਡਸਾ ਤੇ ਬ੍ਰਹਮਪੁਰਾ ਨੇ ਐਲਾਨਿਆ ਨਵਾਂ ਦਲ, ਸੁਖਬੀਰ ਸਿੰਘ ਬਾਦਲ ਦੱਸਣ ਕਿ ਸਿੱਖ ਨਸਲਕੁਸ਼ੀ ਦੇ ਕਾਤਲਾਂ ਪਾਸੋਂ ਦਾਨ ਲੈਣਾ ਵਾਜਬ ਹੈ?

Sukhdev Singh Dhindsa, Ranjit Singh Brahmpura, Shiromani Akali Dal Sanyukat, Sewa Singh Sekhwan, Justice Nirmal Singh,Parminder Singh Dhindsa,Bir Devinder Singh, Jagdish Singh Garcha,Karnail Singh Peermohammad, All India Sikh Students Federation, AISSF, Karnail Singh Peer Mohammad

5 Dariya News

ਚੰਡੀਗੜ੍ਹ , 17 May 2021

ਸ਼੍ਰੋਮਣੀ ਅਕਾਲੀ ਦਲ ਡੈਮੋਕਰੇਟਿਕ ਅਤੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਰਲੇਵੇਂ ਤੋਂ ਬਾਅਦ ਅੱਜ ਸਾਂਝੇ ਬਿਆਨ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਪ੍ਰਧਾਨ ਸ੍ਰ. ਸੁਖਦੇਵ ਸਿੰਘ ਢੀਂਡਸਾ ਨੇ ਨਵੇਂ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦਾ ਐਲਾਨ ਕਰ ਦਿੱਤਾ ਹੈ ਅਤੇ ਨਵੇਂ ਜਥੇਬੰਦਕ ਢਾਂਚੇ ਦਾ ਐਲਾਨ ਜਲਦ ਹੀ ਕਰ ਦਿੱਤਾ ਜਾਵੇਗਾ।ਅੱਜ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਮੁੱਖ ਦਫ਼ਤਰ ਵਿਖੇ ਪਾਰਟੀ ਦੇ ਕੁੱਝ ਚੌਣਵੇਂ ਸੀਨੀਅਰ ਆਗੂਆਂ ਦੀ ਹੋਈ ਮੀਟਿੰਗ ਵਿੱਚ ਪੰਥ ਅਤੇ ਪੰਜਾਬ ਦੀਆਂ ਸਿਰਮੋਰ ਹਸਤੀਆਂ ਜਿਨ੍ਹਾ ਵਿੱਚ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ, ਸਾਬਕਾ ਸਿਹਤ ਮੰਤਰੀ ਜਥੇਦਾਰ ਇੰਦਰਜੀਤ ਸਿੰਘ ਜ਼ੀਰਾ, ਜਥੇਦਾਰ ਰਜਿੰਦਰ ਸਿੰਘ ਕਾਂਝਲਾ, ਪੱਤਰਕਾਰ ਜਰਨੈਲ ਸਿੰਘ, ਸ: ਅਭੇ ਸਿੰਘ ਸੰਧੂ ਭਤੀਜਾ ਅਮਰ ਸ਼ਹੀਦ ਭਗਤ ਸਿੰਘ, ਸੰਤ ਬਾਬਾ ਛੋਟਾ ਸਿੰਘ ਜੀ, ਸਾਬਕਾ ਮੈਂਬਰ ਪਾਰਲੀਮੈਂਟ ਰਘੁਨੰਦਨ ਲਾਲ ਭਾਟੀਆ, ਸ਼ਹੀਦ ਹਵਲਦਾਰ ਅੰਮ੍ਰਿਤਪਾਲ ਸਿੰਘ, ਜਥੇਦਾਰ ਸੰਤੋਖ਼ ਸਿੰਘ ਸਾਹਨੀ ਗੁੜਗਾਂਵ ਅਤੇ ਡਾ. ਨਿਜ਼ਾਮ ਮਲੇਰਕੋਟਲਾ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। 

ਇਸ ਮੀਟਿੰਗ ਵਿੱਚ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਾਸੋਂ ਸ਼ਪਸੱਟੀਕਰਨ ਮੰਗਿਆ ਗਿਆ ਕਿ ਉਹ ਦੱਸਣ ਕਿ ਦਿੱਲੀ ਗੁਰਦੁਆਰਾ ਮੈਨਜਮੈਂਟ ਕਮੇਟੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਾਸ ਕੋਰੋਨਾ ਕਾਲ ਅਤੇ ਕਿਸਾਨ ਸੰਘਰਸ਼ ਦੌਰਾਨ ਦਾਨ ਵਜੋਂ ਆਈ ਰਕਮ ਦਾ ਵੇਰਵੇ ਸਬੰਧੀ ਵਾਈਟ ਪੇਪਰ ਜਾਰੀ ਕਰਨ ਤਾਂ ਜੋ ਦੇਸ਼ ਦੁਨੀਆ ਅੰਦਰ ਵੱਸ ਦੀ ਸਿੱਖ ਕੌਮ ਨੂੰ ਪਤਾ ਲੱਗ ਸਕੇ ਕਿ ਦਾਨ ਵਜੋਂ ਆਈ ਰਕਮ ਕਿਹੜੇ ਲੋਕਾਂ ਪਾਸੋਂ ਕਬੂਲ ਕੀਤੀ ਗਈ ਹੈ, ਕਿਉਂਕਿ ਇਸ ਵਕਤ ਫਿਲਮੀ ਅਦਾਕਾਰ ਅਮਿਤਾਬ ਬਚਨ ਜਿਸਦਾ ਨਾਮ ਨਵੰਬਰ 1984 ਦੇ ਸਿੱਖ ਕਤਲੇਆਮ ਨਾਲ ਜੁੜਿਆ ਹੋਇਆ ਹੈ ਪਾਸੋਂ ਦਿੱਲੀ ਗੁਰਦੁਆਰਾ ਮੈਨਜਮੈਂਟ ਕਮੇਟੀ ਨੇ 12 ਕਰੋੜ ਰੁਪਏ ਹਾਸਿਲ ਕੀਤੇ ਹਨ। ਕੀ ਬਾਦਲ ਦੱਸਣਗੇ ਕਿ ਕਾਤਲਾਂ ਕੋਲੋਂ ਦਾਨ ਵਜੋਂ ਪੈਸੇ ਲੈਣੇ ਕਿਨ੍ਹੇ ਕੁ ਵਾਜਬ ਹਨ। ਇਸ ਮੀਟਿੰਗ ਵਿੱਚ ਅੱਜ ਜਥੇਦਾਰ ਸੇਵਾ ਸਿੰਘ ਸੇਖਵਾਂ, ਜਸਟਿਸ ਨਿਰਮਲ ਸਿੰਘ, ਸ: ਬੀਰ ਦਵਿੰਦਰ ਸਿੰਘ, ਸ: ਪਰਮਿੰਦਰ ਸਿੰਘ ਢੀਂਡਸਾ, ਸ੍ਰ ਕਰਨੈਲ ਸਿੰਘ ਪੀਰ ਮੁਹੰਮਦ, ਸ: ਜਗਦੀਸ਼ ਸਿੰਘ ਗਰਚਾ, ਸ: ਮਿੱਠੂ ਸਿੰਘ ਕਾਹਨੇਕੇ, ਸ: ਰਣਜੀਤ ਸਿੰਘ ਤਲਵੰਡੀ, ਸ: ਨਿਧੱੜਕ ਸਿੰਘ ਬਰਾੜ,, ਬੀਬੀ ਪਰਮਜੀਤ ਕੌਰ ਗੁਲਸ਼ਨ, ਸ: ਦੇਸਰਾਜ ਸਿੰਘ ਧੁੱਗਾ, ਸ: ਛਿੰਦਰਪਾਲ ਸਿੰਘ ਬਰਾੜ (ਐਡਵੋਕੇਟ), ਸ: ਮਨਜੀਤ ਸਿੰਘ ਦਸੂਹਾ, ਸ:ਤੇਜਿੰਦਰ ਪਾਲ ਸਿੰਘ ਸੰਧੂ, ਸ: ਗੁਰਪ੍ਰਤਾਪ ਸਿੰਘ ਰਿਆੜ, ਸ: ਹਰਪ੍ਰੀਤ ਸਿੰਘ ਗਰਚਾ, ਸ: ਅਰਜਨ ਸਿੰਘ ਸ਼ੇਰਗਿੱਲ, ਸ: ਮਨਿੰਦਰ ਪਾਲ ਸਿੰਘ ਬਰਾੜ, ਸ: ਜਸਵਿੰਦਰ ਸਿੰਘ ਅਤੇ ਸ: ਦਵਿੰਦਰ ਸਿੰਘ ਸੋਢੀ ਆਦਿ ਮੌਜੂਦ ਸਨ।

 

Tags: Sukhdev Singh Dhindsa , Ranjit Singh Brahmpura , Shiromani Akali Dal Sanyukat , Sewa Singh Sekhwan , Justice Nirmal Singh , Parminder Singh Dhindsa , Bir Devinder Singh , Jagdish Singh Garcha , Karnail Singh Peermohammad , All India Sikh Students Federation , AISSF , Karnail Singh Peer Mohammad

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD