Wednesday, 15 May 2024

 

 

ਖ਼ਾਸ ਖਬਰਾਂ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ‘ਲੀਵਰੇਜਿੰਗ ਏਆਈ ਲਰਨਿੰਗ’ ’ਤੇ ਅੰਤਰਰਾਸ਼ਟਰੀ ਸੈਮੀਨਾਰ ਦਾ ਆਯੋਜਨ ਸਿਹਤ ਸਕੱਤਰ ਨੇ ਸੂਬੇ ਅੰਦਰ ਮਾਤਰੀ ਮੌਤਾਂ ਦੀ ਕੀਤੀ ਸਮੀਖਿਆ ਬਾਬਾ ਹਰਦੇਵ ਸਿੰਘ ਜੀ ਨੇ ਆਪਣਾ ਸਮੁੱਚਾ ਜੀਵਨ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਕਰ ਦਿੱਤਾ ਸਵੀਪ ਗਤੀਵਿਧੀਆਂ ਵੋਟਰਾਂ ਨੂੰ ਜਾਗਰੂਕ ਕਰਨ ਦਾ ਵਧੀਆ ਉਪਰਾਲਾ- ਡਾ. ਸੰਜੀਵ ਕੁਮਾਰ, ਐਸ.ਡੀ.ਐੱਮ. ਮਲੋਟ ਖ਼ਰਚਾ ਆਬਜ਼ਰਵਰ ਨੇ ਜ਼ਿਲ੍ਹਾ ਖ਼ਰਚਾ ਨਿਗਰਾਨ ਸੈੱਲ ਦੇ ਅਧਿਕਾਰੀਆਂ ਨਾਲ ਕੀਤੀ ਅਹਿਮ ਮੀਟਿੰਗ ਸੁਖਵਿੰਦਰ ਸਿੰਘ ਬਿੰਦਰਾ ਨੇ ਕੇਂਦਰੀ ਮੰਤਰੀ ਕੈਲਾਸ਼ ਚੌਧਰੀ ਦਾ ਉਹਨਾਂ ਦੇ ਘਰ ਆਉਣ ਤੇ ਕੀਤਾ ਨਿੱਘਾ ਸਵਾਗਤ ਜਨਰਲ, ਪੁਲਿਸ ਅਤੇ ਖਰਚਾ ਨਿਗਰਾਨ ਵੱਲੋਂ ਸਹਾਇਕ ਰਿਟਰਨਿੰਗ ਅਫ਼ਸਰਾਂ ਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਜਨਰਲ ਆਬਜ਼ਰਵਰ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਵੇਅਰਹਾਊਸ ਅਤੇ ਸਟਰਾਂਗ ਰੂਮਾਂ ਦਾ ਮੁਆਇਨਾ, ਪ੍ਰਬੰਧਾਂ 'ਤੇ ਵੀ ਤਸੱਲੀ ਪ੍ਰਗਟਾਈ ਪੰਜਾਬ ਪੁਲਿਸ ਦੀ ਏਜੀਟੀਐਫ ਨੇ ਮਾਸਟਰਮਾਈਂਡ ਇਕਬਾਲਪ੍ਰੀਤ ਬੁਚੀ ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼ ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਕਾਬੂ ਗੁਰਬਾਜ ਸਿੰਘ ਸਿੱਧੂ ਨੂੰ ਸਹੁਰਿਆਂ ਦੇ ਪਿੰਡ ਲੱਡੂਆਂ ਨਾਲ ਤੋਲਿਆ ਹਰਸਿਮਰਤ ਕੋਰ ਬਾਦਲ ਨੂੰ ਪਾਈ ਇੱਕ ਇੱਕ ਵੋਟ ਭਾਜਪਾ ਨੂੰ ਜਾਵੇਗੀ : ਜੀਤ ਮਹਿੰਦਰ ਸਿੰਘ ਸਿੱਧੂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ

 

ਪੰਜਾਬ ਸਰਕਾਰ ਦੇ ਅਣਥੱਕ ਯਤਨਾਂ ਸਦਕਾ ‘ਆਕਸੀਜਨ ਐਕਸਪ੍ਰੈਸ’ ਤਰਲ ਮੈਡੀਕਲ ਆਕਸੀਜਨ ਲੈ ਕੇ ਫਿਲੌਰ ਪੁੱਜੀ

ਤਰਲ ਮੈਡੀਕਲ ਆਕਸੀਜਨ ਦੀ ਇਹ ਖੇਪ ਕੋਵਿਡ ਵਿਰੁੱਧ ਲੜਾਈ ’ਚ ਨਿਭਾਏਗੀ ਨਿਰਣਾਇਕ ਭੂਮਿਕਾ- ਐਮ.ਪੀ. ਤੇ ਡਿਪਟੀ ਕਮਿਸ਼ਨਰ

 Santokh Singh Chaudhary, Chaudhary Santokh Singh, Ghanshyam Thori, Punjab Fights Corona, Coronavirus, COVID 19, Covaxin, Covishield, Covid-19 Vaccine, Oxygen, Oxygen Cylinders, SARS-CoV-2, Sputnik V, Oxygen Plants, Pfizer, Astra Zeneca, Oxygen Concentrator, Remdesivir, Covifor, Oxygen supply, Liquid Medical Oxygen

Web Admin

Web Admin

5 Dariya News

ਫਿਲੌਰ (ਜਲੰਧਰ) , 17 May 2021

ਪੰਜਾਬ ਸਰਕਾਰ ਵਲੋਂ ਲੋੜਵੰਦ ਲੋਕਾਂ ਲਈ ਤਰਲ ਮੈਡੀਕਲ ਆਕਸੀਜਨ ਗੈਸ ਨੂੰ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਯਕੀਨੀ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ਨੂੰ ਉਦੋਂ ਸਫ਼ਲਤਾ ਮਿਲੀ ਜਦੋਂ 40 ਮੀਟਰਿਕ ਟਨ ਆਕਸੀਜਨ ਨਾਲ ਭਰੀ ‘ ਆਕਸੀਜਨ ਐਕਪ੍ਰੈਸ’ ਰੇਲ ਗੱਡੀ ਦਾ ਲੋਕ ਸਭਾ ਮੈਂਬਰ ਚੌਧਰੀ ਸੰਤੋਖ ਸਿੰਘ ਅਤੇ ਡਿਪਟੀ ਕਮਿਸ਼ਰ ਜਲੰਧਰ ਸ੍ਰੀ ਘਨਸ਼ਿਆਮ ਥੋਰੀ ਵਲੋਂ ਪੁੱਜਣ ’ਤੇ ਸਵਾਗਤ ਕੀਤਾ ਗਿਆ।ਅੱਜ ਦੇ ਦਿਨ ਨੂੰ ਅਹਿਮ ਕਰਾਰ ਦਿੰਦਿਆਂ ਮੈਂਬਰ ਪਾਰਲੀਮੈਂਟ ਅਤੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ 40 ਮੀਟਰਿਕ ਟਨ ਗੈਸ ਦਾ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਲਈ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਵਿਚੋਂ 20 ਮੀਟਰਿਕ ਟਨ ਆਕਸੀਜਨ ਜਲੰਧਰ ਜ਼ਿਲ੍ਹੇ ਲਈ ਹੈ ਜਦਕਿ ਬਾਕੀ ਰਹਿੰਦਾ ਸਟਾਕ ਅੰਮ੍ਰਿਤਸਰ, ਪਠਾਨਕੋਟ, ਅਤੇ ਹੁਸ਼ਿਆਰਪੁਰ ਜਿਲਿ੍ਹਆਂ ਵਿੱਚ ਵੰਡਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਦੇ ਨਵੇਂ ਰੂਪ ਦਾ ਮੁਕਾਬਲਾ ਕਰਨ ਲਈ ਆਕਸੀਜਨ ਮੁਢੱਲੇ ਹਥਿਆਰਾਂ ਵਿਚੋਂ ਇਕ ਹੈ ਅਤੇ ਇਸ ਦੀ ਨਿਯਮਤ ਤੌਰ ਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਦੋਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਬੋਕਾਰੋ ਤੋਂ 40 ਮੀਟਰਿਕ ਟਨ ਦੀ ਪਹਿਲੀ ‘ ਆਕਸੀਜਨ ਐਕਸਪ੍ਰੈਸ’ ਰਵਾਨਾ ਹੋ ਸਕੀ ਜਿਥੇ ਪੰਜਾਬ ਦਾ 80 ਮੀਟਰਿਕ ਟਨ ਕੋਟਾ ਹੈ। ਉਨ੍ਹਾਂ ਦੱਸਿਆ ਕਿ ਇਸ ਵਿਚੋਂ 40 ਮੀਟਰਿਕ ਟਨ ਆਕਸੀਜਨ ਜਲੰਧਰ ਨੂੰ ਅਲਾਟ ਕੀਤੀ ਗਈ ਹੈ।  

ਲੋਕ ਸਭਾ ਮੈਂਬਰ ਅਤੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਹਾਂਮਾਰੀ ਕਾਰਨ ਵੱਧ ਰਹੇ ਕੇਸਾਂ ਕਰਕੇ ਆਕਸੀਜਨ ਦੀ ਕਮੀ ਆਈ, ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵਲੋਂ ਹਵਾਈ ਅਤੇ ਸੜਕੀ ਰਾਸਤੇ ਰਾਹੀਂ ਵਾਹਨਾਂ ਨੂੰ ਇਨਾਂ ਪਲਾਂਟਾਂ ਵਿੱਚ ਗੈਸ ਭਰਨ ਲਈ ਭੇਜਿਆ ਜਾ ਰਿਹਾ ਸੀ ਜਿਨਾ ਨੂੰ ਵਾਪਸ ਆਉਣ ਲੱਗਿਆਂ 5 ਤੋਂ 6 ਦਿਨਾਂ ਦਾ ਸਮਾਂ ਲੱਗ ਜਾਂਦਾ ਸੀ। ਉਨ੍ਹਾਂ ਦੱਸਿਆ ਕਿ ਲੋਕ ਹਿੱਤ ਨੂੰ ਦੇਖਦਿਆਂ ਹੋਇਆਂ ਪੰਜਾਬ ਸਰਕਾਰ ਵਲੋਂ ਭਾਰਤੀ ਰੇਲਵੇ ਦਾ ਸਹਿਯੋਗ ਲੈਂਦਿਆਂ ‘ਆਕਸੀਜਨ ਐਕਸਪ੍ਰੈਸ’ ਸ਼ੁਰੂ ਕੀਤੀ ਗਈ ਜਿਸ ਨੂੰ ਦੱਪਰ (ਐਸ.ਏ.ਐਸ.ਨਗਰ ) ਤੋਂ ਬੋਕਾਰੋ ਲਈ ਰਵਾਨਾ ਕੀਤਾ ਗਿਆ। ਦੋਵਾਂ ਨੇ ਦੱਸਿਆ ਕਿ ਮਾਰਕਫ਼ੈਡ ਇਸ ਸਪਲਾਈ ਲਈ ਨੋਡਲ ਏਜੰਸੀ ਬਣਾਇਆ ਗਿਆ ਅਤੇ ਇਸ ਵਲੋਂ ਰੇਲਵੇ ਦੇ ਸਹਿਯੋਗ ਨਾਲ ਆਕਸੀਜਨ ਐਕਸਪ੍ਰੈਸ ਨੂੰ ਚਲਾਇਆ ਗਿਆ।ਮੈਂਬਰ ਪਾਰਲੀਮੈਂਟ ਅਤੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਥੋਂ ਹੁਣ ਆਕਸੀਜਨ ਦੇ ਟੈਂਕਰਾਂ ਨੂੰ ਵਾਹਨਾਂ ’ਤੇ ਤਬਦੀਲ ਕੀਤਾ ਜਾਵੇਗਾ ਅਤੇ ਫਿਰ ਇਸ ਤੋਂ ਬਾਅਦ ਟੈਂਕਰ ਖਾਲੀ ਹੋਣ ਅਤੇ ਅਗਾਊਂ ਸਪਲਾਈ ਲਈ ਜਲੰਧਰ ਦੇ ਆਕਸੀਜਨ ਪਲਾਂਟ ਜਾਣਗੇ। ਉਨ੍ਹਾਂ ਕਿਹਾ ਕਿ ਖ਼ਾਲੀ ਹੋਣ ਉਪਰੰਤ ਟੈਂਕਰਾਂ ਨੂੰ ਦੁਬਾਰਾ ਭਰਨ ਲਈ ਵਾਪਿਸ ਆਕਸੀਜਨ ਐਕਸਪ੍ਰੈਸ ’ਤੇ ਲੱਦਿਆ ਜਾਵੇਗਾ।  ਦੋਵਾਂ ਨੇ ਦੱਸਿਆ ਕਿ ਟੈਂਕਰਾਂ ਨੂੰ ਜਲਦੀ ਖ਼ਾਲੀ ਕਰਨ ਅਤੇ ਦੁਬਾਰਾ ਵਾਪਿਸ ਰੇਲ ਗੱਡੀ ’ਤੇ ਲੋਡ ਕਰਨ ਲਈ ਪਹਿਲਾਂ ਹੀ ਪੁਖ਼ਤਾ ਪ੍ਰਬੰਧਾਂ ਨੂੰ ਨੇਪਰੇ ਚਾੜਦੇ ਹੋਏ ਪ੍ਰਕਿਰਿਆ ਨੂੰ ਤੇਜ਼ ਕੀਤਾ ਗਿਆ ਹੈ।ਇਸ ਮੌਕੇ ਉਪ ਮੰਡਲ ਮੈਜਿਸਟਰੇਟ ਵਨੀਤ ਕੁਮਾਰ ਅਤੇ ਹੋਰ ਵੀ ਹਾਜ਼ਰ ਸਨ।

 

Tags: Santokh Singh Chaudhary , Chaudhary Santokh Singh , Ghanshyam Thori , Punjab Fights Corona , Coronavirus , COVID 19 , Covaxin , Covishield , Covid-19 Vaccine , Oxygen , Oxygen Cylinders , SARS-CoV-2 , Sputnik V , Oxygen Plants , Pfizer , Astra Zeneca , Oxygen Concentrator , Remdesivir , Covifor , Oxygen supply , Liquid Medical Oxygen

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD