Sunday, 19 May 2024

 

 

ਖ਼ਾਸ ਖਬਰਾਂ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ

 

ਪੇਂਡੂ ਖੇਤਰਾਂ ’ਚ ਕੋਰੋਨਾ ਨੂੰ ਰੋਕਣ ਲਈ ਟੀਕਾਕਰਨ ਬਹੁਤ ਜਰੂਰੀ : ਡਾ. ਰਾਜ ਕੁਮਾਰ ਚੱਬੇਵਾਲ

ਜੀ.ਐਨ.ਏ. ਗਰੁੱਪ ਮੇਹਟਿਆਣਾ ’ਚ 18 ਤੋਂ 44 ਸਾਲ ਤੱਕ ਦੇ ਲਾਭਪਾਤਰੀਆਂ ਦਾ ਟੀਕਾਕਰਨ ਸ਼ੁਰੂ

Dr. Raj Kumar Chabbewal, Punjab Fights Corona, Coronavirus, COVID 19, Novel Coronavirus, Punjab Congress, Covaxin, Covishield, Covid-19 Vaccine, Oxygen, Oxygen Cylinders, SARS-CoV-2, Sputnik V, Oxygen Plants, Pfizer, Astra Zeneca, Oxygen Concentrator, Remdesivir, Covifor, Oxygen supply, Liquid Medical Oxygen

Web Admin

Web Admin

5 Dariya News

ਹੁਸ਼ਿਆਰਪੁਰ , 17 May 2021

ਹਲਕਾ ਚੱਬੇਵਾਲ ਤੋਂ ਵਿਧਾਇਕ ਡਾ. ਰਾਜ ਕੁਮਾਰ ਨੇ ਅੱਜ ਜੀ.ਐਨ.ਏ. ਗਰੁੱਪ ਮੇਹਟਿਆਣਾ ਵਿਖੇ 18 ਤੋਂ 44 ਸਾਲ ਤੱਕ ਦੇ ਲਾਭਪਾਤਰੀਆਂ ਲਈ ਕੋਵਿਡ ਵੈਕਸੀਨ ਦੀ ਸ਼ੁਰੂਆਤ ਕਰਵਾਉਂਦਿਆਂ ਕਿਹਾ ਕਿ ਪਿੰਡਾਂ ਵਿੱਚ ਫੈਲ ਰਹੇ ਵਾਇਰਸ ਨੂੰ ਰੋਕਣ ਲਈ ਸਿਹਤ ਸਲਾਹਕਾਰੀਆਂ ਦੀ ਪਾਲਣਾ ਦੇ ਨਾਲ-ਨਾਲ ਟੀਕਾਕਰਨ ਅਤਿ ਲਾਜ਼ਮੀ ਹੈ ਜਿਸ ਲਈ ਲੋਕਾਂ ਨੂੰ ਅੱਗੇ ਆਉਣਾ ਚਾਹੀਦਾ ਹੈ।ਸੀ.ਐਚ.ਸੀ. ਹਾਰਟਾ ਬੱਡਲਾ ਤੋਂ ਵਿਸ਼ੇਸ਼ ਤੌਰ ’ਤੇ ਪਹੁੰਚੀ ਸਿਹਤ ਵਿਭਾਗ ਦੀ ਟੀਮ ਦੀ ਸ਼ਲਾਘਾ ਕਰਦਿਆਂ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਕੋਰੋਨਾ ਦੀ ਦੂਜੀ ਲਹਿਰ ਦੌਰਾਨ ਸ਼ਹਿਰਾਂ ਅਤੇ ਪਿੰਡਾਂ ਵਿੱਚ ਮੌਤ ਦਰ ਦਾ ਵੱਡਾ ਅੰਤਰ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੇਂਡੂ ਖੇਤਰਾਂ ਨੂੰ ਇਸ ਵਾਇਰਸ ਤੋਂ ਬਚਾਉਣ ਲਈ ਵਿਸ਼ੇਸ਼ ਕਦਮ ਚੁੱਕੇ ਜਾ ਰਹੇ ਹਨ ਜਿਨ੍ਹਾ ਵਿੱਚ ਲੋੜੀਂਦੀਆਂ ਸਿਹਤ ਸਹੂਲਤਾਂ ਦੇ ਨਾਲ-ਨਾਲ ਯੋਗ ਲਾਭਪਾਤਰੀਆਂ ਦਾ ਟੀਕਾਕਰਨ ਵੀ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਜੀ.ਐਨ.ਏ. ਵਰਗੀਆਂ ਉਦਯੋਗਿਕ ਇਕਾਈਆਂ, ਜਿਥੇ ਜਿਆਦਾਤਰ ਸਟਾਫ ਅਤੇ ਕਾਮੇ ਪੇਂਡੂ ਖੇਤਰਾਂ ਨਾਲ ਸਬੰਧਤ ਹਨ, ਵਿਖੇ ਅਜਿਹੇ ਕੈਂਪ ਲਗਵਾਉਣਾ ਮੈਨੇਜਮੈਂਟ ਵਲੋਂ ਚੁੱਕਿਆ ਸਾਰਿਆਂ ਦੀ ਭਲਾਈ ਵਾਲਾ ਕਦਮ ਹੈ। ਉਨ੍ਹਾਂ ਦੱਸਿਆ ਕਿ ਅੱਜ ਪਹਿਲੇ ਦਿਨ 300 ਤੋਂ ਵੱਧ ਡੋਜ਼ਾਂ 18 ਤੋਂ 44 ਸਾਲ ਉਮਰ ਵਰਗ ਦੇ ਲਾਭਪਾਤਰੀਆਂ ਦੇ ਲਗਾਈਆਂ ਗਈਆਂ ਅਤੇ ਇਹ ਕੈਂਪ ਆਉਂਦੇ ਦਿਨਾਂ ਵਿੱਚ ਵੀ ਜਾਰੀ ਰਹੇਗਾ ਤਾਂ ਜੋ ਸਾਰੇ ਲਾਭਪਾਤਰੀਆਂ ਦਾ ਟੀਕਾਕਰਨ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜੀ.ਐਨ.ਏ. ਵਲੋਂ ਵੱਖ-ਵੱਖ ਲਾਭਪਾਤਰੀਆਂ ਦੇ 1800 ਦੇ ਕਰੀਬ ਡੋਜ਼ਾਂ ਲਗਵਾਉਣਾ, ਵਰਕਰਾਂ ਨੂੰ ਐਨ-95 ਮਾਸਕ ਅਤੇ ਸੈਨੇਟਾਈਜ਼ਰ ਮੁਹੱਈਆ ਕਰਵਾਉਣੇ ਸ਼ਲਾਘਾਯੋਗ ਉਪਰਾਲਾ ਹੈ।ਪਿੰਡਾਂ ਦੇ ਵਸਨੀਕਾਂ ਨੂੰ ਸਿਹਤ ਸਲਾਹਕਾਰੀਆਂ ਦੀ ਸਹੀ ਢੰਗ ਨਾਲ ਪਾਲਣਾ ਦੀ ਅਪੀਲ ਕਰਦਿਆਂ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਪੇਂਡੂ ਖੇਤਰਾਂ ਵਿੱਚ ਕੋਰੋਨਾ ਵਲੋਂ ਪਸਾਰੇ ਜਾ ਰਹੇ ਪੈਰ ਚਿੰਤਾ ਦਾ ਵਿਸ਼ਾ ਹਨ ਅਤੇ ਸਾਨੂੰ ਸਾਰਿਆਂ ਨੂੰ ਜਨਤਕ ਹਿੱਤਾ ਦੇ ਮੱਦੇਨਜ਼ਰ ਕਿਸੇ ਵੀ ਪੱਖੋਂ ਲਾਪ੍ਰਵਾਹ ਨਹੀਂ ਹੋਣਾ ਚਾਹੀਦਾ। ਐਸ.ਐਮ.ਓ. ਹਾਰਟਾ ਬੱਡਲਾ ਡਾ. ਰਾਜ ਕੁਮਾਰ ਦੀ ਮੌਜੂਦਗੀ ਵਿੱਚ ਸਿਹਤ ਵਿਭਾਗ ਦੀ ਟੀਮ ਨੇ ਗਰੁੱਪ ਦੇ ਸਟਾਫ਼ ਮੈਂਬਰਾਂ ਦੇ ਵੈਕਸੀਨ ਲਗਾਈ।ਇਸ ਮੌਕੇ ਜੀ.ਐਨ.ਏ. ਗਰੁੱਪ ਦੇ ਸੀ.ਓ.ਓ. ਰਣਵੀਰ ਸਿੰਘ ਸਿਹਰਾ, ਡਾਇਰੈਕਟਰ ਗੁਰਦੀਪ ਸਿੰਘ ਸਿਹਰਾ ਅਤੇ ਪ੍ਰੋਚਾਂਸਲਰ ਜੀ.ਐਨ.ਏ. ਯੂਨੀਵਰਸਿਟੀ ਕੀਰਤ ਸਿੰਘ ਨੇ ਕੋਰੋਨਾ ਦੀ ਰੋਕਥਾਮ ਲਈ ਕੀਤੇ ਜਾ ਰਹੇ ਉਪਰਾਲਿਆਂ ਲਈ ਪੰਜਾਬ ਸਰਕਾਰ ਦੀ ਸਲਾਹੁਤਾ ਕਰਦਿਆਂ ਕਿਹਾ ਕਿ ਇਸ ਸਿਹਤ ਸੰਕਟ ਦੇ ਸਮੇਂ ਯੋਗ ਵਿਅਕਤੀਆਂ ਨੂੰ ਟੀਕਾਕਰਨ ਲਈ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਜੀ.ਐਨ.ਏ. ਗਰੁੱਪ ਵਲੋਂ ਸਾਰੀਆਂ ਸਿਹਤ ਸਲਾਹਕਾਰੀਆਂ ਅਪਨਾਉਂਦਿਆਂ 70 ਫੀਸਦੀ ਤੋਂ ਵੱਧ ਸਟਾਫ਼ ਦੇ ਵੈਕਸੀਨ ਲਗਵਾਈ ਜਾ ਚੁੱਕੀ ਹੈ।

 

Tags: Dr. Raj Kumar Chabbewal , Punjab Fights Corona , Coronavirus , COVID 19 , Novel Coronavirus , Punjab Congress , Covaxin , Covishield , Covid-19 Vaccine , Oxygen , Oxygen Cylinders , SARS-CoV-2 , Sputnik V , Oxygen Plants , Pfizer , Astra Zeneca , Oxygen Concentrator , Remdesivir , Covifor , Oxygen supply , Liquid Medical Oxygen

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD