Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਉੱਚ ਜੋਖ਼ਮ ਵਾਲੀ ਆਬਾਦੀ ਨੂੰ ਹਾਈਪਰਟੈਂਸ਼ਨ ਅਤੇ ਡਾਇਬਟੀਜ਼ ਦੇ ਮਾਰੂ ਪ੍ਰਭਾਵਾਂ ਬਾਰੇ ਜਾਣਕਾਰੀ ਦੇਣ ਲਈ ਜਾਗਰੂਕਤਾ ਮੁਹਿੰਮ ਸ਼ੁਰੂ

Balbir Singh Sidhu, Punjab Fights Corona, Coronavirus, COVID 19, Novel Coronavirus, World Hypertension Day, Covaxin, Covishield, Covid-19 Vaccine, Oxygen, Oxygen Cylinders, SARS-CoV-2, Sputnik V, Oxygen Plants, Pfizer, Astra Zeneca, Oxygen Concentrator, Remdesivir, Covifor, Oxygen supply, Liquid Medical Oxygen

5 Dariya News

ਚੰਡੀਗੜ , 17 May 2021

Last updated on: May 17, 2021, 00:00 IST

‘ਵਿਸ਼ਵ ਹਾਈਪਰਟੈਨਸ਼ਨ ਦਿਵਸ’ ਦੇ ਮੌਕੇ ‘ਤੇ ਪੰਜਾਬ ਸਰਕਾਰ ਨੇ ਉੱਚ ਜੋਖਮ ਵਾਲੀ ਆਬਾਦੀ ਨੂੰ ਹਾਈਪਰਟੈਨਸ਼ਨ (ਉੱਚ ਰਕਤ ਚਾਪ) ਅਤੇ ਡਾਇਬਟੀਜ਼ ਵਰਗੇ  ਸਹਿ-ਰੋਗਾਂ ਦੇ ਮਾਰੂ ਪ੍ਰਭਾਵ ਬਾਰੇ ਜਾਣਕਾਰੀ ਦੇਣ ਲਈ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ।ਗ਼ੈਰ -ਸੰਚਾਰੀ ਰੋਗਾਂ ਤੋ ਬਚਣ ਦੇ ਉਪਾਵਾਂ ਅਤੇ ਜੀਵਨ ਸ਼ੈਲੀ ਸਬੰਧੀ ਜਾਣਕਾਰੀ ਦੇਣ ਲਈ ਟੇਬਲ ਕੈਲੰਡਰ ਜਾਰੀ ਕਰਦਿਆਂ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਕੋਵਿਡ  ਦੇ ਮਰੀਜਾਂ ਦੀ ਉੱਚੀ ਮੌਤ ਦਰ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਨੇ ਪੇਂਡੂ ਖੇਤਰਾਂ ਦੇ ਲੋਕਾਂ ਨੂੰ ਹਾਈਪਰਟੈਨਸ਼ਨ, ਡਾਇਬਟੀਜ਼, ਦਿਲ ਸਬੰਧੀ ਬਿਮਾਰੀਆਂ ਅਤੇ ਸਟਰੋਕ ਆਦਿ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਨ ਲਈ ਵਿਆਪਕ ਅਭਿਆਨ ਚਲਾਇਆ ਹੈ  ਕਿਉਂਕਿ ਸਹਿ ਰੋਗਾਂ ਵਾਲੇ ਮਰੀਜਾਂ ਲਈ ਕੋਵਿਡ ਘਾਤਕ ਸਿੱਧ ਹੋਂਿੲਆ ਹੈ ਜਿਹਨਾਂ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਵਿੱਚ ਦਾਖਲ ਹੋਣਾ ਪੈਂਦਾ ਹੈ।ਸ੍ਰੀ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਪਹਿਲਾਂ ਹੀ ਉਨਾਂ ਮਰੀਜਾਂ ਦਾ ਮੁਫਤ ਇਲਾਜ ਮੁਹੱਈਆ ਕਰਵਾਇਆ ਹੈ, ਜੋ ਗੈਰ-ਸੰਚਾਰੀ ਰੋਗਾਂ ਤੋਂ ਪੀੜਤ ਹਨ। ਉਨਾਂ ਕਿਹਾ ਕਿ ਹਾਈਪਰਟੈਨਸ਼ਨ ਐਨ.ਪੀ.ਸੀ.ਡੀ.ਸੀ.ਐਸ. ਪ੍ਰੋਗਰਾਮ ਦਾ ਮੁੱਖ ਹਿੱਸਾ ਹੈ ਅਤੇ ਇਹ ਬੜਾ ਮੰਦਭਾਗਾ ਹੈ ਕਿ ਬਹੁਤੇ ਲੋਕ ਇਸ ਗੱਲ ਤੋਂ ਜਾਣੂ ਹੀ ਨਹੀਂ ਹੁੰਦੇ ਕਿ ਉਹ ਹਾਈਪਰਟੈਨਸ਼ਨ ਦੇ ਸ਼ਿਕਾਰ ਹਨ। ਇਸ ਕਰਕੇ ਇਸ ਨੂੰ ਸਾਈਲੈਂਟ ਕਿਲਰ ਵੀ ਕਿਹਾ ਜਾਂਦਾ ਹੈ। ਸੂਬੇ ਵਲੋਂ ਚਲਾਇਆ ਇੰਡੀਆ ਹਾਈਪਰਟੈਨਸ਼ਨ ਕੰਟਰੋਲ ਿੲਨੀਸ਼ਿਏਟਿਵ (ਆਈ.ਐਚ.ਸੀ.ਆਈ.) ਪ੍ਰੋਗਰਾਮ ਪਹਿਲਾਂ ਤੋਂ ਹੀ ਦਸ ਜਿਲਿਆਂ ਵਿੱਚ ਚੱਲ ਰਿਹਾ ਹੈ ਅਤੇ ਇਸਦੇ ਚੰਗੇ ਨਤੀਜੇ ਪ੍ਰਾਪਤ ਹੋ ਰਹੇ ਹਨ।ਉਨਾਂ ਕਿਹਾ ਕਿ ਕੋਵਿਡ-19 ਮਹਾਂਮਾਰੀ ਪੂਰੇ ਸੂਬੇ ਨੂੰ ਬਹੁਤ ਤੇਜ਼ੀ ਨਾਲ ਆਪਣੀ ਲਪੇਟ ਵਿੱਚ ਲੈ ਰਹੀ ਹੈ ਅਤੇ ਉਹ ਲੋਕ ਜੋ ਕੈਂਸਰ, ਸੂਗਰ, ਦਿਲ ਦੀਆਂ ਬਿਮਾਰੀਆਂ ਅਤੇ ਸਟਰੋਕ ਤੋਂ  ਪੀੜਤ ਹਨ ਇਸ ਤੋਂ ਹੋਰ ਵੀ ਬੁਰੀ ਤਰਾਂ ਪ੍ਰਭਾਵਿਤ ਹੋਏ ਹਨ।ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਡਾਇਰੈਕਟਰ ਡਾ. ਜੀ.ਬੀ. ਸਿੰਘ ਨੇ ਦੱਸਿਆ ਕਿ 17 ਮਈ ਨੂੰ ਵਿਸ਼ਵ ਹਾਈਪਰਟੈਨਸ਼ਨ ਦਿਵਸ ਸਾਰੇ ਦੇਸ਼ਾਂ ਦੁਆਰਾ ਆਮ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਮਨਾਇਆ ਜਾਂਦਾ ਹੈ। ਇਸ ਤੋਂ ਪਹਿਲਾਂ ਸਿਹਤ ਕਰਮਚਾਰੀਆਂ (ਏ.ਐੱਨ.ਐੱਮ.ਐੱਸ. ਅਤੇ ਆਸ਼ਾ ਵਰਕਰ) ਵਲੋਂ ਸੂਬੇ ਭਰ ਵਿਚ ਸਿਹਤ ਸਬੰਧੀ ਸੰਦੇਸ਼ “ਚਿੱਠੀ“ ਦੇ ਰੂਪ ਵਿਚ  ਘਰ ਘਰ ਪਹੁੰਚਾਏ ਗਏ ਸਨ।ਡਾ.ਜੀ.ਬੀ. ਸਿੰਘ ਨੇ ਦੱਸਿਆ ਕਿ ਇਸ ਸਾਲ ਸਿਹਤ ਦੀ ਬਿਹਤਰ ਦੇਖਭਾਲ ਅਤੇ ਕੋਵਿਡ ਦੇ ਨਿਯੰਤਰਣ ਲਈ ਰੇਡੀਓ / ਆਡੀਓ ਰਾਹੀਂ ਸਿਹਤ ਸਬੰਧੀ ਸੰਦੇਸ਼ ਭੇਜਣ ਲਈ ਮੁਹਿੰਮ ਆਰੰਭੀ ਗਈ ਹੈ। ਡਾ: ਸੰਦੀਪ ਸਿੰਘ, ਸਟੇਟ ਪ੍ਰੋਗਰਾਮ ਅਫਸਰ ਐਨ.ਪੀ.ਸੀ.ਡੀ.ਸੀ.ਐਸ. ਪੰਜਾਬ ਨੇ ਕਿਹਾ ਕਿ ਆਸ਼ਾ ਵਰਕਰਾਂ ਰਾਹੀਂ ਹਾਈਪਰਟੈਨਸ਼ਨ ਅਤੇ ਡਾਇਬਟੀਜ਼ ਦੇ ਮਰੀਜਾਂ ਨੂੰ ਘਰ ਘਰ ਦਵਾਈਆਂ ਮੁਹੱਈਆ ਕਰਵਾਈਆਂ ਜਾ ਜਾ ਰਹੀਆਂ ਹਨ।    

 

Tags: Balbir Singh Sidhu , Punjab Fights Corona , Coronavirus , COVID 19 , Novel Coronavirus , World Hypertension Day , Covaxin , Covishield , Covid-19 Vaccine , Oxygen , Oxygen Cylinders , SARS-CoV-2 , Sputnik V , Oxygen Plants , Pfizer , Astra Zeneca , Oxygen Concentrator , Remdesivir , Covifor , Oxygen supply , Liquid Medical Oxygen

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD