Friday, 24 May 2024

 

 

ਖ਼ਾਸ ਖਬਰਾਂ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਫੁੱਟ ਪਾਊ ਰਾਜਨੀਤੀ ਦੀ ਬਜਾਏ ਵਿਕਾਸ ਨੂੰ ਪਹਿਲ ਦਿੱਤੀ ਆਪ ਸਰਕਾਰ ਅਨੁਸੂਚਿਤ ਜਾਤੀ ਤੇ ਸਮਾਜ ਦੇ ਹੋਰ ਕਮਜ਼ੋਰ ਵਰਗਾਂ ਨਾਲ ਵਿਤਕਰਾ ਕਰ ਰਹੀ ਹੈ: ਸੁਖਬੀਰ ਸਿੰਘ ਬਾਦਲ ਹਜ਼ਾਰਾਂ ਮਜ਼ਦੂਰਾਂ ਨੇ ਗੁਰਜੀਤ ਸਿੰਘ ਔਜਲਾ ਦਾ ਸਮਰਥਨ ਕੀਤਾ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਕਿਸੇ ਦੇ ਭੁਲੇਖੇ 'ਚ ਨਾ ਆਓ, ਸਿੰਗਲਾ ਨੂੰ ਚੋਣਾਂ ਜਿਤਾਓ : ਸਚਿਨ ਪਾਇਲਟ ਮਾਨ ਨੇ ਪੰਜਾਬ ਦੇ ਲੋਕਾਂ ਨੂੰ ਦਿੱਤਾ 'ਬਿਜਲੀ ਦਾ ਝਟਕਾ': ਡਾ. ਸੁਭਾਸ਼ ਸ਼ਰਮਾ ਮੀਤ ਹੇਅਰ ਦੇ ਕਾਫਲੇ ਵਿੱਚ ਦਿਨੋ-ਦਿਨ ਹੋ ਰਿਹਾ ਹੈ ਵੱਡਾ ਵਾਧਾ ਆਪ ਦੇ ਪਰਿਵਾਰ ਵਿੱਚ ਹੋ ਰਿਹਾ ਦਿਨੋ ਦਿਨ ਵਾਧਾ ਪਿੰਡ ਭੱਟੀਕੇ ਵਿੱਚ ਕਈ ਕਾਂਗਰਸੀ ਤੇ ਅਕਾਲੀ ਪਰਿਵਾਰ ਹੋਏ ਸ਼ਾਮਲ ਐਨ.ਕੇ. ਸ਼ਰਮਾ ਨੇ ਪਟਿਆਲਾ ਦਾ ਪਹਿਰੇਦਾਰ ਬਣਕੇ ਕਾਂਗਰਸ, ਭਾਜਪਾ ਅਤੇ ਆਪ ਨੂੰ ਪੁੱਛੇ ਪੰਜ ਸਵਾਲ ਚਿਤਕਾਰਾ ਯੂਨੀਵਰਸਿਟੀ ਨੇ ਡਾਕਟਰ ਲਾਲ ਪੈਥ ਲੈਬਜ਼ ਦੇ ਕਾਰਜਕਾਰੀ ਚੇਅਰਮੈਨ ਡਾ. ਅਰਵਿੰਦ ਲਾਲ ਨੂੰ ਹੈਲਥਕੇਅਰ ਇਨੋਵੇਸ਼ਨ ਲਈ ਆਨਰੇਰੀ ਡਾਕਟਰੇਟ ਦੀ ਉਪਾਧੀ ਨਾਲ ਸਨਮਾਨਿਆ ਰਾਹੁਲ ਗਾਂਧੀ 25 ਮਈ ਨੂੰ ਅੰਮ੍ਰਿਤਸਰ 'ਚ ਸੰਬੋਧਨ ਕਰਨਗੇ ਸਿਹਤ ਵਿਭਾਗ ਫਰੀਦਕੋਟ ਵੱਲੋਂ ਗਰਮੀ ਦੀ ਲਹਿਰ ਤੋਂ ਬਚਾਅ ਲਈ ਜਾਗਰੂਕਤਾ ਪੋਸਟਰ ਕੀਤਾ ਜਾਰੀ ਬੱਚਿਆਂ ਦੀ ਮੌਤ ਦਰ ਵਿੱਚ ਕਮੀ ਲਿਆਉਣ ਲਈ ਕੀਤੀ ਰੀਵਿਓ ਮੀਟਿੰਗ ਨਾ ਮੇਅਰ ਨਾ ਜਿੰਮੇਦਾਰ ਸਰਕਾਰ, ਸ਼ਹਿਰ ਦਾ ਹੋਇਆ ਬੁਰਾ ਹਾਲ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਈ.ਵੀ.ਐਮਜ਼ ਦੀ ਕਾਰਜਸ਼ੀਲਤਾ ਦਾ ਮੁਆਇਨਾ 10000 ਰੁਪਏ ਦੀ ਰਿਸ਼ਵਤ ਲੈਂਦਾ ਐਸਡੀਐਮ ਦਾ ਸਟੈਨੋ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਐਫ.ਐਸ.ਟੀ ਤੇ ਐਸ.ਐਸ.ਟੀ ਟੀਮਾਂ ਨੂੰ ਸਖਤੀ ਨਾਲ ਚੈਕਿੰਗ ਕਰਨ ਦੀ ਦਿੱਤੀ ਹਦਾਇਤ ਵਸੀਕਾ ਨਵੀਸ ਤੇ ਉਸ ਦਾ ਸਹਾਇਕ 225000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ ਜ਼ਿਲ੍ਹਾ ਚੋਣ ਅਫ਼ਸਰ ਕੁਲਵੰਤ ਸਿੰਘ ਨੇ ਸਟਰਾਂਗ ਰੂਮਾਂ ਅਤੇ ਗਿਣਤੀ ਕੇਂਦਰਾਂ ਦਾ ਲਿਆ ਜਾਇਜ਼ਾ ਐਕਟਿੰਗ ਚੀਫ਼ ਜਸਟਿਸ ਵੱਲੋਂ ਇੰਡੀਅਨ ਲਾਅ ਰਿਪੋਰਟਸ ਦੇ ਫ਼ੈਸਲਿਆਂ ਦੀ ਆਸਾਨੀ ਨਾਲ ਭਾਲ ਲਈ ਈ-ਐਚ.ਸੀ.ਆਰ ਵੈਬਸਾਈਟ ਦਾ ਉਦਘਾਟਨ ਆਪ' ਦਾ ਪੀਐਮ ਮੋਦੀ 'ਤੇ ਜਵਾਬੀ ਹਮਲਾ, ਕਿਹਾ- ਮੁੱਖ ਮੰਤਰੀ ਭਗਵੰਤ ਮਾਨ ਤਿੰਨ ਕਰੋੜ ਪੰਜਾਬੀਆਂ ਦੀ ਪਸੰਦ

 

ਸਾਰੇ ਨਿੱਜੀ ਹਸਪਤਾਲ ਪੰਜਾਬ ਸਰਕਾਰ ਵੱਲੋਂ ਕੋਵਿਡ-19 ਮਰੀਜ਼ ਦੇ ਇਲਾਜ ਲਈ ਤੈਅ ਖ਼ਰਚਿਆਂ ਨੂੰ ਦਰਸਾਉਣਗੇ : ਗਿਰੀਸ਼ ਦਿਆਲਨ

ਸ਼ਿਕਾਇਤਾਂ ਦੇ ਨਿਪਟਾਰੇ ਲਈ ਨੋਡਲ ਅਧਿਕਾਰੀ ਦਾ ਨਾਮ ਅਤੇ ਸੰਪਰਕ ਨੰਬਰ ਵੀ ਕੀਤਾ ਜਾਵੇਗਾ ਪ੍ਰਦਰਸ਼ਿਤ

DC Mohali, Girish Dayalan, Punjab Fights Corona, Coronavirus, COVID 19, Novel Coronavirus, Fight Against Corona, Covaxin, Covishield, Covid-19 Vaccine, Oxygen, #OxygenCylinders, SARS-CoV-2, Sputnik V, Oxygen Plants, Pfizer, Astra Zeneca, Oxygen Concentrator, Remdesivir, Covifor, Oxygen supply, Liquid Medical Oxygen

5 Dariya News

ਐਸ.ਏ.ਐਸ. ਨਗਰ , 18 May 2021

ਜ਼ਿਲ੍ਹੇ ਦੇ ਸਾਰੇ ਨਿੱਜੀ ਹਸਪਤਾਲਾਂ ਨੂੰ ਪੰਜਾਬ ਸਰਕਾਰ ਵੱਲੋਂ ਕੋਵਿਡ-19 ਮਰੀਜ਼ ਦੇ ਇਲਾਜ ਲਈ ਤੈਅ ਕੀਤੇ ਗਏ ਖ਼ਰਚਿਆਂ ਨੂੰ ਦਰਸਾਉਣ ਦੇ ਨਿਰਦੇਸ਼ ਦਿੰਦਿਆਂ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਪ੍ਰਾਈਵੇਟ ਹਸਪਤਾਲਾਂ ਨੂੰ ਮਰੀਜ਼ਾਂ ਦਾ ਸ਼ੋਸ਼ਣ ਕਰਨ ਤੋਂ ਰੋਕਣ ਲਈ ਸੂਬਾ ਸਰਕਾਰ ਨੇ ਮਰੀਜ਼ ਦੀ ਬਿਮਾਰੀ ਦੀ ਸਥਿਤੀ ਦੇ ਅਨੁਸਾਰ ਵੱਖ ਵੱਖ ਸ਼੍ਰੇਣੀਆਂ ਦੇ ਹਸਪਤਾਲਾਂ ਲਈ ਇਲਾਜ ਦੇ ਖਰਚ ਤੈਅ ਕੀਤੇ ਹਨ।ਹਸਪਤਾਲਾਂ ਨੂੰ ਸ਼ਿਕਾਇਤਾਂ ਦੇ ਨਿਪਟਾਰੇ ਲਈ ਨੋਡਲ ਅਫ਼ਸਰ ਦਾ ਨਾਮ ਪ੍ਰਦਰਸ਼ਿਤ ਕਰਨ ਦੀ ਵੀ ਸਲਾਹ ਦਿੱਤੀ ਗਈ ਹੈ ਤਾਂ ਜੋ ਮਰੀਜ਼ ਦਾ ਪਰਿਵਾਰ/ਦੇਖ-ਰੇਖ ਕਰਨ ਵਾਲਾ ਵਿਅਕਤੀ ਸਬੰਧਤ  ਅਫ਼ਸਰ ਤੱਕ ਪਹੁੰਚ ਕਰਕੇ ਆਪਣੀਆਂ ਸ਼ਿਕਾਇਤਾਂ ਰੱਖ ਸਕੇ।ਕੋਵਿਡ ਦੇ ਮਰੀਜ਼ਾਂ ਤੋਂ ਜ਼ਿਆਦਾ ਪੈਸ ਵਸੂਲਣ ਵਾਲੇ ਹਸਪਤਾਲਾਂ ਖਿਲਾਫ਼ ਸਖ਼ਤ ਕਾਰਵਾਈ ਦਾ ਜ਼ਿਕਰ ਕਰਦਿਆਂ ਉਨ੍ਹਾਂ ਦੱਸਿਆ ਕਿ ਦੋਸ਼ੀ ਪਾਏ ਜਾਣ ਵਾਲੇ ਹਸਪਤਾਲਾਂ ਵਿਰੁੱਧ ਮਹਾਂਮਾਰੀ ਰੋਗ ਐਕਟ ਤਹਿਤ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸਰਕਾਰ ਕੋਲ ਅਧਿਕਾਰ ਹੈ ਕਿ ਉਹ ਲੋੜ ਪੈਣ 'ਤੇ ਹਸਪਤਾਲ ਨੂੰ ਬੰਦ ਕਰ ਸਕਦੀ ਹੈ ਜਾਂ ਇਸ ਨੂੰ ਆਪਣਾ ਕਬਜ਼ੇ ਵਿੱਚ ਲੈ ਸਕਦੀ ਹੈ।ਇਸ ਦੌਰਾਨ, ਲਾਈਫਲਾਈਨ ਹਸਪਤਾਲ ਜ਼ੀਰਕਪੁਰ ਵੱਲੋਂ ਮਰੀਜ਼ ਤੋਂ ਵਧੇਰੇ ਪੈਸੇ ਲੈਣ ਲਈ ਐਫਆਈਆਰ ਦਰਜ ਕੀਤੀ ਗਈ ਅਤੇ ਡਾਕਟਰੀ ਲਾਪਰਵਾਹੀ ਅਤੇ ਉਸ ਵਿਰੁੱਧ ਬਣਦੀ  ਕਾਰਵਾਈ ਕਰਨ ਲਈ ਜਾਂਚ ਰਿਪੋਰਟ ਮੈਡੀਕਲ ਬੋਰਡ ਨੂੰ ਭੇਜੀ ਗਈ।

ਜ਼ਿਕਰਯੋਗ ਹੈ ਕਿ ਸਿਹਤ ਮੰਤਰੀ ਪੰਜਾਬ ਨੇ ਘੋਸ਼ਣਾ ਕੀਤੀ ਹੈ ਕਿ ਇੱਕ ਸੂਬਾ ਪੱਧਰੀ ਕਮੇਟੀ ਜਲਦ ਹੀ ਨਿੱਜੀ ਹਸਪਤਾਲਾਂ ਵੱਲੋਂ ਕੋਵਿਡ-19 ਮਰੀਜ਼ਾਂ ਦੇ ਇਲਾਜ ਸਬੰਧੀ ਵਿਸਥਾਰਤ ਆਡਿਟ ਕਰੇਗੀ ਅਤੇ ਦੱਸਿਆ ਕਿ ਕੋਈ ਵੀ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 'ਤੇ ਇਸ ਬਾਰੇ ਸ਼ਿਕਾਇਤ ਦਰਜ ਕਰਵਾ ਸਕਦਾ ਹੈ ਅਤੇ ਉਸ  'ਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ।ਜ਼ਿਲ੍ਹੇ ਵਿਚ ਸ਼ਿਕਾਇਤ ਨਿਵਾਰਣ ਲਈ ਨੋਡਲ ਅਧਿਕਾਰੀ ਸਬੰਧਤ ਉਪ ਮੰਡਲ  ਮਜਿਸਟਰੇਟ ਹਨ। ਖਰੜ ਲਈ ਐਸ.ਡੀ.ਐਮ ਹਿਮਾਂਸ਼ੂ ਜੈਨ (9533502245), ਡੇਰਾਬੱਸੀ ਲਈ ਐਸ.ਡੀ.ਐਮ ਕੁਲਦੀਪ ਬਾਵਾ (9815711006) ਅਤੇ ਮੁਹਾਲੀ ਲਈ ਐਸ.ਡੀ.ਐਮ ਜਗਦੀਪ ਸਹਿਗਲ (8727856083) ਹੋਣਗੇ।ਪ੍ਰਾਈਵੇਟ ਮੈਡੀਕਲ ਕਾਲਜਾਂ ਅਤੇ ਹਸਪਤਾਲਾਂ ਵਿੱਚ ਵੈਂਟੀਲੇਟਰ ਤੋਂ ਬਿਨਾਂ ਅਤੇ ਮੱਧਮ ਤੋਂ ਜ਼ਿਆਦਾ ਬਿਮਾਰ ਮਰੀਜ਼ਾਂ ਲਈ ਵੈਂਟੀਲੇਟਰ (ਇਨਵੈਜਿਵ / ਨਾਨ-ਇਨਵੈਜਿਵ) ਵਿੱਚ ਤੀਜੇ ਦਰਜੇ ਦੀ ਦੇਖਭਾਲ (ਐਲ 3) ਦਾ ਖਰਚਾ  10,000 ਰੁਪਏ ਤੋਂ ਲੈ ਕੇ 18000 ਰੁਪਏ ਦੇ ਦਰਮਿਆਨ ਹੈ। ਵੇਰਵਿਆਂ ਲਈ ਪੰਜਾਬ ਸਰਕਾਰ ਦੇ ਆਦੇਸ਼ਾਂ ਦੀ ਕਾਪੀ ਜ਼ਿਲ੍ਹਾ ਪ੍ਰਸ਼ਾਸਨ ਦੀ ਵੈਬਸਾਈਟ http://sasnagr.nic.in/ 'ਤੇ ਵੇਖੀ ਜਾ ਸਕਦੀ ਹੈ।

 

Tags: DC Mohali , Girish Dayalan , Punjab Fights Corona , Coronavirus , COVID 19 , Novel Coronavirus , Fight Against Corona , Covaxin , Covishield , Covid-19 Vaccine , Oxygen , #OxygenCylinders , SARS-CoV-2 , Sputnik V , Oxygen Plants , Pfizer , Astra Zeneca , Oxygen Concentrator , Remdesivir , Covifor , Oxygen supply , Liquid Medical Oxygen

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD