Saturday, 18 May 2024

 

 

ਖ਼ਾਸ ਖਬਰਾਂ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼ ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰ ਰਾਕੇਸ਼ ਸ਼ੰਕਰ ਦੀ ਅਗਵਾਈ ਵਿੱਚ ਹੋਈ ਰੈਂਡਮਾਈਜ਼ੇਸ਼ਨ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦ ਰਾਸ਼ੀ ਲਈ ਢੁੱਕਵੇਂ ਦਸਤਾਵੇਜ ਰੱਖਣਾ ਜ਼ਰੂਰੀ- ਰਿਟਰਨਿੰਗ ਅਫ਼ਸਰ ਵਿਨੀਤ ਕੁਮਾਰ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਕੀਤੀ ਜਾਵੇ ਪਾਲਣਾ : ਜਨਰਲ ਅਬਜ਼ਰਵਰ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ ਪੰਜਾਬੀ ਸਾਵਧਾਨ ਰਹਿਣ,'ਆਪ' ਤੇ ਕਾਂਗਰਸ ਇੱਕੋ ਥਾਲੀ 'ਦੇ ਚੱਟੇ-ਬੱਟੇ : ਡਾ: ਸੁਭਾਸ਼ ਸ਼ਰਮਾ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਹੋਈ ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ ਅਨੰਦਪੁਰ ਸਾਹਿਬ ਹਲਕੇ ਅੰਦਰ ਆਉਂਦਾ ਗੜ੍ਹਸ਼ੰਕਰ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਨਿੱਤਰੇਗਾ ਪੰਜਾਬ 'ਚ 13 ਹਜ਼ਾਰ ਸੰਵੇਦਨਸ਼ੀਲ ਪੋਲਿੰਗ ਬੂਥਾਂ ਦੀ ਸ਼ਨਾਖ਼ਤ, ਸੁਰੱਖਿਆ ਦੇ ਕੀਤੇ ਪੁੱਖਤਾ ਪ੍ਰਬੰਧ - ਅਰਪਿਤ ਸ਼ੁਕਲਾ ਚੋਣ ਕਮਿਸ਼ਨ ਵੱਲੋਂ ਤਾਇਨਾਤ ਜਨਰਲ ਅਬਜ਼ਰਵਰ, ਖਰਚਾ ਅਬਜ਼ਰਵਰ ਤੇ ਪੁਲਿਸ ਅਬਜ਼ਰਵਰ ਵੱਲੋਂ ਲੋਕ ਸਭਾ ਚੋਣਾਂ ਦੀ ਤਿਆਰੀ ਬਾਰੇ ਵਿਸਤ੍ਰਿਤ ਮੀਟਿੰਗ ਜਿਲ੍ਹਾ ਚੋਣ ਅਧਿਕਾਰੀ ਘਨਸ਼ਾਮ ਥੋਰੀ ਨੇ ਲੋਕ ਸਭਾ ਚੋਣ ਲੜ ਰਹੇ ਉਮੀਦਵਾਰਾਂ ਨੂੰ ਚੋਣ ਨਿਸ਼ਾਨਾਂ ਦੀ ਕੀਤੀ ਵੰਡ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਉਭਰੇਗਾ ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਜੈਇੰਦਰ ਕੌਰ

 

ਕੋਵਿਡ ਨੂੰ ਪਿੰਡਾਂ ਵਿਚ ਹੋਰ ਫੈਲਣ ਤੋਂ ਰੋਕਣ ਲਈ ਵਿਆਪਕ ਯੋਜਨਾਬੰਦੀ : ਦੀਪਤੀ ਉੱਪਲ

Deepti Uppal, Kapurthala, Punjab Fights Corona, Coronavirus, COVID 19, Novel Coronavirus, Fight Against Corona, Covaxin, Covishield, Covid-19 Vaccine, Oxygen, Oxygen Cylinders, SARS-CoV-2, Sputnik V, Oxygen Plants, Pfizer, Astra Zeneca, Oxygen Concentrator, Remdesivir, Covifor, Oxygen supply, Liquid Medical Oxygen

Web Admin

Web Admin

5 Dariya News

ਕਪੂਰਥਲਾ , 18 May 2021

ਡਿਪਟੀ ਕਮਿਸ਼ਨਰ ਕਪੂਰਥਲਾ ਦੀਪਤੀ ਉੱਪਲ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਕੋਵਿਡ ਨੂੰ ਪਿੰਡਾਂ ਅੰਦਰ ਹੋਰ ਫੈਲਣ ਤੋਂ ਰੋਕਣ ਲਈ ਵਿਆਪਕ ਯੋਜਨਾਬੰਦੀ ਕੀਤੀ ਜਾ ਰਹੀ ਹੈ, ਜਿਸ ਤਹਿਤ ਪਿੰਡ ਦੇ ਹਰ ਘਰ ਤੱਕ ਪਹੁੰਚ ਕੀਤੀ ਜਾਵੇਗੀ। ਅੱਜ ਇੱਥੇ ਸਥਾਨਕ ਜਿਲ੍ਹਾ ਪ੍ਰਸ਼ਾਸ਼ਕੀ ਕੰਪਲੈਕਸ ਵਿਖੇ ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸਰਪੰਚਾਂ ਨਾਲ ਕੋਵਿਡ ਤੋਂ ਬਚਾਅ ਬਾਰੇ ਵਿਚਾਰ ਚਰਚਾ ਕਰਨ ਸਬੰਧੀ ਹੋਏ ਵਰਚੁਅਲ ਸਮਾਗਮ ਵਿਚ ਆਨਲਾਇਨ ਭਾਗ ਲਿਆ। ਉਨ੍ਹਾਂ ਦੱਸਿਆ ਕਿ ਜਿਲ੍ਹਾ ਕਪੂਰਥਲਾ ਅੰਦਰ ਪੇਂਡੂ ਖੇਤਰਾਂ ਅੰਦਰ ਟੈਸਟਿੰਗ ਵਿਚ ਤੇਜੀ ਲਿਆਂਦੀ ਗਈ ਹੈ, ਜਿਸ ਕਰਕੇ ਰੋਜ਼ਾਨਾ ਟੈਸਟਾਂ ਦੀ ਗਿਣਤੀ 3000 ਤੋਂ ਟੱਪ ਗਈ ਹੈ। ਉਨ੍ਹਾਂ ਪਿੰਡਾਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਿੰਡਾਂ ਨੂੰ ਦਾਖਲ ਹੋਣ ਵਾਲੇ ਰਸਤਿਆਂ ਉੱਪਰ ਠੀਕਰੀ ਪਹਿਰੇ ਲਾਉਣ ਤਾਂ ਜੋ ਕਿਸੇ ਕੋਵਿਡ ਪ੍ਰਭਾਵਿਤ ਬਾਹਰੀ ਵਿਅਕਤੀ ਦੇ ਪਿੰਡ ਵਿਚ ਦਾਖਲ ਹੋਣ ਨਾਲ ਕਰੋਨਾ ਨਾ ਫੈਲ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਸੱਥਾਂ  ਤੇ ਚੌਕਾਂ ਵਿਖੇ ਕੋਵਿਡ ਵਿਰੁੱਧ ਜਾਗਰੂਕਤਾ, ਇਸ ਤੋਂ ਬਚਾਅ, ਲੋੜ ਅਨੁਸਾਰ ਡਾਕਟਰੀ ਸਲਾਹ ਲੈਣ, ਐਂਮਰਜੈਂਸੀ ਸੰਪਰਕ ਨੰਬਰ ਦਰਸਾਉਂਦੇ ਬੋਰਡ ਲਗਾਏ ਜਾਣਗੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ 100 ਫੀਸਦੀ ਵੈਕਸੀਨੇਸ਼ਨ ਵਾਲੇ ਪਿੰਡ ਨੂੰ 10 ਲੱਖ ਰੁਪੈ ਦੀ ਵਿਸ਼ੇਸ਼ ਗਰਾਂਟ ਜਾਰੀ ਕਰਨ ਦਾ ਐਲਾਨ ਕੀਤਾ ਗਿਆ ਹੈ, ਜਿਸ ਕਰਕੇ ਪਿੰਡ ਵਾਸੀ ਆਪਣੀ ਸਿਹਤ ਸੰਭਾਲ ਦੇ ਨਾਲ-ਨਾਲ ਆਪਣੇ ਪਿੰਡ ਦੇ ਵਿਕਾਸ ਲਈ ਵੀ ਰਾਸ਼ੀ ਪ੍ਰਾਪਤ ਕਰ ਸਕਣਗੇ। ਇਸ ਤੋਂ ਇਲਾਵਾ ਸਰਪੰਚਾਂ ਨੂੰ ਵੀ ਕੋਵਿਡ ਵਿਰੁੱਧ ਐਂਮਰਜੈਂਸੀ ਸੇਵਾਵਾਂ ਲਈ ਪੰਚਾਇਤੀ ਫੰਡ ਵਿਚੋਂ ਖਰਚ ਕਰਨ ਦੀ ਆਗਿਆ ਦੇਣ ਦਾ ਐਲਾਨ ਮੁੱਖ ਮੰਤਰੀ ਪੰਜਾਬ ਵਲੋਂ ਕੀਤਾ ਗਿਆ ਹੈ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਐਸ ਪੀ ਆਂਗਰਾ, ਕਾਂਗਰਸੀ ਆਗੂ ਅਮਨਦੀਪ ਸਿੰਘ ਗੋਰਾ ਗਿੱਲ, ਯੂਥ ਕਾਂਗਰਸ ਦੇ ਪ੍ਰਧਾਨ ਸੌਰਵ ਖੁੱਲਰ, ਜਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਲਖਵਿੰਦਰ ਸਿੰਘ ਰੰਧਾਵਾ ਤੇ ਹੋਰ ਹਾਜ਼ਰ ਸਨ। 

 

Tags: Deepti Uppal , Kapurthala , Punjab Fights Corona , Coronavirus , COVID 19 , Novel Coronavirus , Fight Against Corona , Covaxin , Covishield , Covid-19 Vaccine , Oxygen , Oxygen Cylinders , SARS-CoV-2 , Sputnik V , Oxygen Plants , Pfizer , Astra Zeneca , Oxygen Concentrator , Remdesivir , Covifor , Oxygen supply , Liquid Medical Oxygen

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD