Thursday, 04 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ

 

ਪੰਜਾਬ ਸਰਕਾਰ ਵਲੋਂ ਕੰਢੀ ਖੇਤਰ ਦੇ ਵਿਕਾਸ ਲਈ 42.79 ਕਰੋੜ ਰੁਪਏ ਮਨਜ਼ੂਰ : ਸੁੰਦਰ ਸ਼ਾਮ ਅਰੋੜਾ

ਕੰਢੀ ਇਲਾਕਿਆਂ ’ਚ ਮੈਡੀਕਲ ਸਿੱਖਿਆ, ਵਾਟਰ ਸਪਲਾਈ ਤੇ ਸੈਨੀਟੇਸ਼ਨ, ਬੁਨਿਆਦੀ ਢਾਂਚਾ, ਖੇਤੀਬਾੜੀ ਖੇਤਰ ’ਚ ਹੋਵੇਗਾ ਰਿਕਾਰਡ ਤੋੜ ਵਿਕਾਸ

Sunder Sham Arora, Punjab Pradesh Congress Committee, Congress, Chandigarh, Punjab Congress, Government of Punjab, Punjab Government, Punjab, Hoshiarpur, Dr. Raj Kumar Chabbewal, Apneet Riyait, Sangat Singh Giljian, Pawan Kumar Adia, Arun Dogra, Indu Bala

Web Admin

Web Admin

5 Dariya News

ਹੁਸ਼ਿਆਰਪੁਰ , 18 May 2021

Last updated on: May 18, 2021, 00:00 IST

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਹੁਸ਼ਿਆਰਪੁਰ ਜ਼ਿਲ੍ਹੇ ਦੇ ਕੰਢੀ ਖੇਤਰਾਂ ਦੇ ਵਿਕਾਸ ਕਾਰਜਾਂ ਲਈ 42.79 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਹਨ ਜਿਨ੍ਹਾਂ ਨਾਲ ਇਨ੍ਹਾਂ ਖੇਤਰਾਂ ਵਿੱਚ ਸਿਹਤ, ਸਿੱਖਿਆ, ਬੁਨਿਆਦੀ ਢਾਂਚਾ, ਖੇਤੀਬਾੜੀ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਦੀ ਸਥਾਪਤੀ ਨੂੰ ਨਵੀਂ ਮਜ਼ਬੂਤੀ ਪ੍ਰਦਾਨ ਕੀਤੀ ਜਾਵੇਗੀ।ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਅੱਜ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਇਹ ਫੰਡ ਜਾਰੀ ਹੋਣ ਨਾਲ ਜ਼ਿਲ੍ਹੇ ਦੇ ਸਾਰੇ ਕੰਢੀ ਖੇਤਰਾਂ ਦੀ ਨੁਹਾਰ ਬਦਲ ਜਾਵੇਗੀ ਅਤੇ ਇਨ੍ਹਾਂ ਖੇਤਰਾਂ ਦੇ ਵਸਨੀਕਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਖਾਤਮੇ ਦੇ ਨਾਲ-ਨਾਲ ਲੋੜੀਂਦੀ ਹਰ ਸਹੂਲਤ ਯਕੀਨੀ ਬਣਾਈ ਜਾਵੇਗੀ। ਐਮ.ਐਲ.ਏ. ਡਾ. ਰਾਜ ਕੁਮਾਰ ਚੱਬੇਵਾਲ ਸਮੇਤ ਕੰਢੀ ਖੇਤਰ ਦੇ ਵਿਕਾਸ ਸਬੰਧੀ ਗੱਲਬਾਤ ਕਰਦਿਆਂ ਸੁੰਦਰ ਸ਼ਾਮ ਅਰੋੜਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਜ਼ਿਲ੍ਹੇ ਨਾਲ ਸਬੰਧਤ ਖੇਤਰਾਂ ਵਿੱਚ ਲੋਕਾਂ ਦੀ ਸਹੂਲਤ ਲਈ ਸਿਹਤ ਅਤੇ ਸਿੱਖਿਆ ਖੇਤਰ ਵਿੱਚ ਲੋੜੀਂਦੇ ਕੰਮ ਕਰਵਾਉਣ ਦੇ ਨਾਲ-ਨਾਲ ਕੰਢੀ ਖੇਤਰਾਂ ਵਿੱਚ ਪੀਣ ਵਾਲੇ ਸਾਫ਼ ਪਾਣੀ ਦੀ ਲੋੜ ਮੁਤਾਬਕ ਉਪਲਬੱਧਤਾ ਨੂੰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਕੰਢੀ ਖੇਤਰਾਂ ਵਿੱਚ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਤਹਿਤ ਲੰਕ ਸੜਕਾਂ, ਪਹੁੰਚ ਮਾਰਗਾਂ, ਪੁੱਲਾਂ ਆਦਿ ਦੀ ਉਸਾਰੀ ਦੇ ਨਾਲ-ਨਾਲ ਨਵੇਂ ਟੂਰਿਸਟ ਸੈਂਟਰ ਵੀ ਤਿਆਰ ਕੀਤੇ ਜਾਣਗੇ। ਇਸ ਦੇ ਨਾਲ-ਨਾਲ ਕੰਢੀ ਖੇਤਰਾਂ ਵਿੱਚ ਉਦਯੋਗਿਕ ਵਿਕਾਸ ਤਹਿਤ ਸਮਾਲ ਸਕੇਲ ਅਤੇ ਘਰੇਲੂ ਉਦਯੋਗਾਂ ਨੂੰ ਉਤਸ਼ਾਹਿਤ ਕੀਤਾ ਜਾਵੇਗਾ।ਸੁੰਦਰ ਸ਼ਾਮ ਅਰੋੜਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਮਨਜ਼ੂਰ 42.79 ਕਰੋੜ ਰੁਪਏ ਵਿੱਚੋਂ ਹੁਸ਼ਿਆਰਪੁਰ ਨਾਲ ਸਬੰਧਤ ਕੰਢੀ ਖੇਤਰਾਂ ਲਈ 456.57 ਲੱਖ ਰੁਪਏ, ਸ਼ਾਮਚੁਰਾਸੀ ਲਈ 409.50 ਲੱਖ ਰੁਪਏ, ਚੱਬੇਵਾਲ ਲਈ 424.05 ਲੱਖ ਰੁਪਏ, ਦਸੂਹਾ ਦੇ ਕੰਢੀ ਖੇਤਰਾਂ ਲਈ 1059.90 ਲੱਖ ਰੁਪਏ, ਉੜਮੁੜ ਟਾਂਡਾ ਲਈ 232.78 ਲੱਖ ਰੁਪਏ, ਗੜ੍ਹਸ਼ੰਕਰ ਲਈ 686.78 ਲੱਖ ਰੁਪਏ ਅਤੇ ਮੁਕੇਰੀਆਂ ਲਈ 1009.42 ਲੱਖ ਰੁਪਏ ਮਨਜ਼ੂਰ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਕੰਢੀ ਖੇਤਰਾਂ ਦੇ ਵਿਕਾਸ ਲਈ ਉਲੀਕੇ ਪ੍ਰੋਗਰਾਮ ਤਹਿਤ ਇਨ੍ਹਾਂ ਖੇਤਰਾਂ ਵਿੱਚ ਖੇਤੀਬਾੜੀ ਅਤੇ ਸਹਾਇਕ ਧੰਦਿਆਂ ਨੂੰ ਵੀ ਬਲ ਮਿਲੇਗਾ।ਡਾ. ਰਾਜ ਕੁਮਾਰ ਚੱਬੇਵਾਲ ਨੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਫੰਡ ਕੰਢੀ ਖੇਤਰਾਂ ਵਿੱਚ ਲੋਕਾਂ ਨੂੰ ਪੇਸ਼ ਆ ਰਹੀਆਂ ਕਈ ਪ੍ਰੇਸ਼ਾਨੀਆਂ ਦਾ ਹੱਲ ਕਰ ਦੇਣਗੇ ਅਤੇ ਉਨ੍ਹਾਂ ਦਾ ਜੀਵਨ ਪੱਧਰ ਹੋਰ ਸੁਖਾਲਾ ਹੋ ਜਾਵੇਗਾ। ਇਸ ਮੌਕੇ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਵੀ ਮੌਜੂਦ ਸਨ।ਇਸੇ ਦੌਰਾਨ ਮੁੱਖ ਮੰਤਰੀ ਦੇ ਰਾਜਨੀਤਿਕ ਸਲਾਹਕਾਰ ਅਤੇ ਹਲਕਾ ਉੜਮੁੜ ਤੋਂ ਵਿਧਾਇਕ ਸੰਗਤ ਸਿੰਘ ਗਿਲਜੀਆਂ,  ਸ਼ਾਮਚੁਰਾਸੀ ਤੋਂ ਐਮ.ਐਲ.ਏ. ਪਵਨ ਕੁਮਾਰ ਆਦੀਆ, ਦਸੂਹਾ ਤੋਂ ਵਿਧਾਇਕ ਅਰੁਣ ਡੋਗਰਾ, ਮੁਕੇਰੀਆਂ ਤੋਂ ਵਿਧਾਇਕ ਇੰਦੂ ਬਾਲਾ ਨੇ ਪੰਜਾਬ ਸਰਕਾਰ ਵਲੋਂ ਕੰਢੀ ਖੇਤਰ ਵਿੱਚ ਵਿਕਾਸ ਦੇ ਮੱਦੇਨਜ਼ਰ 42.79 ਕਰੋੜ ਰੁਪਏ ਮਨਜ਼ੂਰ ਕਰਨ ਲਈ ਧੰਨਵਾਦ ਕਰਦਿਆਂ ਕਿਹਾ ਕਿ ਕੰਢੀ ਖੇਤਰਾਂ ਵਿੱਚ ਚਿਰਾਂ ਤੋਂ ਹੋਣ ਵਾਲੇ ਕੰਮ ਜਲਦ ਨੇਪਰੇ ਚੜਨਗੇ।

 

Tags: Sunder Sham Arora , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab , Hoshiarpur , Dr. Raj Kumar Chabbewal , Apneet Riyait , Sangat Singh Giljian , Pawan Kumar Adia , Arun Dogra , Indu Bala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD