Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਜ਼ਿਲ੍ਹਾ ਮਾਨਸਾ ਦੇ ਕਰੀਬ 200 ਪਿੰਡਾਂ ਨੇ ਕੋਰੋਨਾ ਨੂੰ ਫੈਲਣ ਤੋਂ ਰੋਕਣ ਲਈ ‘ਸੈਲਫ਼ ਲਾਕਡਾਊਨ’ ਕੀਤਾ ਲਾਗੂ : ਸੁਰੇਂਦਰ ਲਾਂਬਾ

ਮਾਨਵਤਾ ਨੂੰ ਬਚਾਉਣ ਲਈ ਪਿੰਡਾਂ ਵਿੱਚ ਚੌਕਸੀ ਨੂੰ ਵਧਾਉਣਾ ਸਮੇਂ ਦੀ ਅਹਿਮ ਲੋੜ

Mansa, Punjab Fights Corona, Coronavirus, COVID 19, Novel Coronavirus, Fight Against Corona, Covaxin, Covishield, Covid-19 Vaccine, Oxygen, #OxygenCylinders, #oxygen, Oxygen Cylinders, SARS-CoV-2, Sputnik V, Oxygen Plants, Pfizer, Astra Zeneca, Oxygen Concentrator, Remdesivir, Covifor, Oxygen supply, Liquid Medical Oxygen

Web Admin

Web Admin

5 Dariya News

ਮਾਨਸਾ , 18 May 2021

Last updated on: May 18, 2021, 00:00 IST

ਜ਼ਿਲ੍ਹੇ ਦੇ ਪਿੰਡਾਂ ਨੂੰ ਕੋਰੋਨਾ ਮੁਕਤ ਕਰਨ ਲਈ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵੱਲੋਂ ਲਗਾਤਾਰ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਨੇ ਰੰਗ ਲਿਆਉਣਾ ਸ਼ੁਰੂ ਕਰ ਦਿੱਤਾ ਹੈ ਜਿਸ ਤਹਿਤ ਜ਼ਿਲ੍ਹੇ ਦੇ ਕਰੀਬ 200 ਪਿੰਡਾਂ ਦੇ ਸਰਪੰਚਾਂ, ਪੰਚਾਂ ਤੇ ਹੋਰ ਮੋਹਤਬਰ ਵਿਅਕਤੀਆਂ ਨੇ ‘ਸੈਲਫ਼ ਲਾਕਡਾਊਨ’ ਦੀ ਸਖ਼ਤੀ ਨਾਲ ਪਾਲਣਾ ਆਰੰਭ ਕਰ ਦਿੱਤੀ ਹੈ। ਇਹ ਪ੍ਰਗਟਾਵਾ ਅੱਜ ਐਸ.ਐਸ.ਪੀ ਸ਼੍ਰੀ ਸੁਰੇਂਦਰ ਲਾਂਬਾ ਨੇ ਕੀਤਾ। ਉਨ੍ਹਾਂ ਪਿੰਡ ਵਾਸੀਆਂ ਦੇ ਸਹਿਯੋਗ ਲਈ ਧੰਨਵਾਦ ਕਰਦਿਆਂ ਆਸ ਪ੍ਰਗਟਾਈ ਕਿ ਜ਼ਿਲ੍ਹੇ ਦੇ ਬਾਕੀ ਪਿੰਡ ਵੀ ਇਸੇ ਤਰਜ਼ ’ਤੇ ਲਾਕਡਾਊਨ ਸਬੰਧੀ ਪਾਬੰਦੀਆਂ ਦੀ ਪਾਲਣਾ ਲਈ ਅੱਗੇ ਆਉਣਗੇ ਅਤੇ ਮਾਨਵਤਾ ਨੂੰ ਬਚਾਉਣ ਲਈ ਪਿੰਡਾਂ ਵਿੱਚ ਚੌਕਸੀ ਨੂੰ ਵਧਾਉਣਾ ਸਮੇਂ ਦੀ ਅਹਿਮ ਲੋੜ ਹੈ।ਐਸ.ਐਸ.ਪੀ ਸ਼੍ਰੀ ਲਾਂਬਾ ਨੇ ਦੱਸਿਆ ਕਿ ਗਰੀਬ ਤੇ ਬੇਸਹਾਰਾ ਕੋਵਿਡ ਮਰੀਜ਼ ਪੱਕਿਆ ਹੋਇਆ ਭੋਜਨ ਪ੍ਰਾਪਤ ਕਰਨ ਵਾਸਤੇ ਹੈਲਪਲਾਈਨ ਨੰਬਰ 118 ਅਤੇ 112 ’ਤੇ ਕਾਲ ਕਰ ਸਕਦੇ ਹਨ ਅਤੇ ਪੰਜਾਬ ਪੁਲਿਸ ਵੱਲੋਂ ਅਜਿਹੇ ਲੋੜਵੰਦਾਂਨੂੰ ਪੱਕਿਆ ਹੋਇਆ ਤਿਆਰ ਖਾਣਾ ਘਰ ਵਿੱਚ ਪਹੁੰਚਾਇਆ ਜਾਵੇਗਾ।  ਐਸ.ਐਸ.ਪੀ. ਨੇ ਦੱਸਿਆ ਕਿ ਪੰਜਾਬ ਸਰਕਾਰ ਦੁਆਰਾ ਵੀ ਕੋਰੋਨਾ ਮਰੀਜ਼ਾਂ ਲਈ ਰਾਸ਼ਨ ਘਰ ਘਰ ਪਹੁੰਚਾਇਆ ਜਾ ਰਿਹਾ ਹੈ.ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਲੋਕਾਂ ਦੁਆਰਾ ਇਸ ਮਹਾਂਮਾਰੀ ਦੌਰਾਨ ਦਿੱਤੇ ਜਾ ਰਹੇ ਸਹਿਯੋਗ ਲਈ ਰਿਣੀ ਹੈ।ਉਨ੍ਹਾਂ ਦੱਸਿਆ ਕਿ ਹਰ ਇਕ ਪਿੰਡ ਵਿਚ ਪੁਲਿਸ ਅਫ਼ਸਰ ਲਗਾਇਆ ਗਿਆ ਹੈ ਜ਼ੋ ਕਿ ਪਿੰਡ ਦੇ ਸਰਪੰਚ, ਪੰਚਾਇਤ ਮੈਂਬਰ, ਮੋਹਤਬਰ ਵਿਅਕਤੀਆਂ, ਯੂਥ ਮੈਂਬਰ, ਆਰ.ਐਮ.ਪੀ. ਡਾਕਟਰ, ਆਸ਼ਾ ਵਰਕਰ, ਏ.ਐਨ.ਐਮ. ਨਾਲ ਮਿਲ ਕੇ ਕੰਮ ਕਰੇਗਾ। ਉਨ੍ਹਾਂ ਕਿਹਾ ਕਿ ਕੋਰੋਨਾ ਦੀ ਲੜਾਈ ਵਿਚ ਕਿਸੇ ਵੀ ਪ੍ਰਕਾਰ ਦੀ ਸਹਾਇਤਾ ਲਈ ਪਿੰਡ ਵਾਸੀ ਵਿਲੇਜ਼ ਪੁਲਿਸ ਅਫ਼ਸਰ ਨਾਲ ਰਾਬਤਾ ਕਰ ਸਕਦੇ ਹਨ।ਐਸ.ਐਸ.ਪੀ. ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਰੋਨਾ ਦੀ ਇਸ ਦੂਜੀ ਲਹਿਰ ਨੂੰ ਹਰਾਉਣ ਵਿਚ ਸਹਿਯੋਗ ਦੇਣ, ਜਿਸ ਤਹਿਤ ਸਿਹਤ ਸਲਾਹਾਂ ਦੀ ਇੰਨ ਬਿੰਨ ਪਾਲਣਾ ਕਰਨ ਦੇ ਨਾਲ ਗ਼ੈਰ ਜ਼ਰੂਰੀ ਕਿਸੇ ਵੀ ਗਤੀਵਿਧੀ ਲਈ ਘਰ ਤੋਂ ਬਾਹਰ ਨਾ ਜਾਇਆ ਜਾਵੇ। ਉਨ੍ਹਾਂ ਕਿਹਾ ਘਰ ਵਿਚ ਅਤੇ ਘਰ ਤੋਂ ਬਾਹਰ ਮਾਸਕ ਪਾਉਣ ਦੇ ਨਿਯਮ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ।ਕੋਰੋਨਾ ਵੈਕਸੀਨ ਅਤੇ ਸਿਹਤ ਸੇਵਾਵਾਂ ਸਬੰਧੀ ਅਫ਼ਵਾਹਾਂ ਫੈਲਾਉਣ ਵਾਲਿਆਂ ਨੂੰ ਤਾੜਨਾ ਕਰਦਿਆਂ ਐਸ.ਐਸ.ਪੀ. ਨੇ ਕਿਹਾ ਕਿ ਅਜਿਹੇ ਵਿਅਕਤੀਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ਜੋ ਲੋਕਾਂ ਨੂੰ ਗੁੰਮਰਾਹ ਕਰਨ ਲਈ ਸ਼ੋਸ਼ਲ ਮੀਡੀਆ ਪਲੇਟਫਾਰਮ ਦੀ ਦੁਰਵਰਤੋਂ ਕਰਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਅਫ਼ਵਾਹਾਂ ਫੈਲਾਉਂਦਾ ਪਾਇਆ ਗਿਆ ਤਾਂ ਉਸ ਖਿਲਾਫ਼ ਪੁਲਿਸ ਕੇਸ ਦਰਜ਼ ਕੀਤਾ ਜਾਵੇਗਾ।

 

Tags: Mansa , Punjab Fights Corona , Coronavirus , COVID 19 , Novel Coronavirus , Fight Against Corona , Covaxin , Covishield , Covid-19 Vaccine , Oxygen , #OxygenCylinders , #oxygen , Oxygen Cylinders , SARS-CoV-2 , Sputnik V , Oxygen Plants , Pfizer , Astra Zeneca , Oxygen Concentrator , Remdesivir , Covifor , Oxygen supply , Liquid Medical Oxygen

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD