Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੇਂਡੂ ਕੋਵਿਡ ਫਤਿਹ ਪ੍ਰੋਗਰਾਮ ਤਹਿਤ ਸਰਪੰਚਾਂ ਨਾਲ ਕੀਤਾ ਗਿਆ ਵਰਚੂਅਲ ਸੰਵਾਦ

ਪਿੰਡਾਂ ਵਿਚ ਕੋਵਿਡ ਦੇ ਪਸਾਰ ਨੂੰ ਰੋਕਣ ਲਈ ਪੰਚਾਇਤਾਂ ਅਹਿਮ ਭੂਮਿਕਾ ਨਿਭਾਉਣ

  DC Ferozepur, Deputy Commissioner Ferozepur, Ferozepur, Gurpal Singh Chahal

Web Admin

Web Admin

5 Dariya News

ਫ਼ਿਰੋਜ਼ਪੁਰ , 18 May 2021

Last updated on: May 18, 2021, 00:00 IST

ਸੂਬਾ ਸਰਕਾਰ ਵੱਲੋਂ ਐਲਾਨੇ ਪੇਂਡੂ ਕੋਵਿਡ ਫਤਿਹ ਪ੍ਰੋਗਰਾਮ ਨੂੰ ਪ੍ਰਭਾਵੀ ਤਰੀਕੇ ਨਾਲ ਪਿੰਡ ਪੱਧਰ ਤੇ ਲਾਗੂ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਦੇ ਪਿੰਡਾਂ ਦੇ ਸਰਪੰਚਾਂ ਨਾਂਲ ਵਰਚੂਅਲ ਸੰਵਾਦ ਕੀਤਾ। ਇਸ ਮੌਕੇ ਉਨਾਂ ਨੇ ਪੰਚਾਇਤਾਂ ਨੂੰ ਕੋਵਿਡ ਮਹਾਂਮਾਰੀ ਦੇ ਪਸਾਰ ਨੂੰ ਰੋਕਣ ਲਈ ਮੋਹਰੀ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਤੋਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ. ਗੁਰਪਾਲ ਸਿੰਘ ਚਾਹਲ, ਵਧੀਕ  ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਰੁਣ ਕੁਮਾਰ ਅਤੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ. ਹਰਜਿੰਦਰ ਸਿੰਘ ਵੀ ਇਸ ਸਮਾਗਮ ਵਿਚ ਜੁੜੇ ।ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਕਿ ਜਿਹੜੀਆਂ ਪੰਚਾਇਤਾਂ 100 ਫੀਸਦੀ ਵੈਕਸੀਨੇਸਨ ਕਰਵਾਉਣਗੀਆਂ ਉਨਾਂ ਨੂੰ ਪੰਜਾਬ ਸਰਕਾਰ ਵੱਲੋਂ 10 ਲੱਖ ਰੁਪਏ ਦੀ ਵਿਸੇਸ਼ ਵਿਕਾਸ ਗ੍ਰਾਂਟ ਦਿੱਤੀ ਜਾਵੇਗੀ। ਉਨਾਂ ਨੇ ਇਸ ਮੌਕੇ ਸਰਪੰਚਾਂ-ਪੰਚਾਂ ਨੂੰ ਅਪੀਲ ਕੀਤੀ ਕਿ ਉਹ ਪਿੰਡ ਦੇ ਲੋਕਾਂ ਨੂੰ ਪ੍ਰੇਰਿਤ ਕਰਕੇ ਜਿੰਨਾਂ ਲੋਕਾਂ ਨੂੰ ਕਰੋਨਾ ਦੇ ਲੱਛਣ ਹਨ ਉਨਾਂ ਦੇ ਟੈਸਟ ਕਰਵਾਉਣ ਅਤੇ ਬਾਕੀ ਲੋਕਾਂ ਨੂੰ ਵੈਕਸੀਨ ਲਗਵਾਉਣ। ਉਨਾਂ ਨੇ ਕਿਹਾ ਕਿ ਪੋਜੇਟਿਵ ਆਏ ਲੋਕਾਂ ਦੀ ਪੰਚਾਇਤਾਂ ਮਦਦ ਕਰਨ। 

ਉਨਾਂ ਨੇ ਕਿਹਾ ਕਿ ਪੰਜਾਬ ਵਿਚ ਕੋਈ ਵੀ ਵਿਅਕਤੀ ਭੁੱਖਾ ਨਹੀਂ ਸੌਂਵੇਗਾ ਅਤੇ ਜੇਕਰ ਕੋਈ ਲੋੜਵੰਦ ਪਰਿਵਾਰ ਨੂੰ ਕਰੋਨਾ ਪੋਜੇਟਿਵ ਹੁੰਦਾ ਹੈ ਤਾਂ ਉਸਨੂੰ ਭੋਜਨ ਦੀ ਕਿੱਟ ਵੀ ਸਰਕਾਰ ਦੇਵੇਗੀ ਤਾਂ ਜੋ ਭੋਜਨ ਪੱਖੋ ਬੇਫਿਕਰ ਹੋ ਕਿ ਇਕਾਂਤਵਾਸ ਰਹਿ ਕੇ ਆਪਣਾ ਇਲਾਜ ਕਰਵਾ ਸਕੇ। ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਕੋਵਿਡ ਮਰੀਜਾਂ ਦੇ ਇਲਾਜ ਲਈ ਦਵਾਈਆਂ ਅਤੇ ਆਕਸੀਜਨ ਦੇ ਨਾਲ ਨਾਲ ਵੈਕਸੀਨ ਦਾ ਵੀ ਪ੍ਰਬੰਧ ਕੀਤਾ ਜਾ ਰਿਹਾ ਹੈ।ਇਸ ਤੋਂ ਪਹਿਲਾਂ ਪੇਂਡੂ ਵਿਕਾਸ ਮੰਤਰੀ ਸ੍ਰੀ ਤਿ੍ਪਤ ਰਾਜਿੰਦਰ ਸਿੰਘ ਬਾਜਵਾ ਨੇ ਸਰਪੰਚਾਂ ਨੂੰ ਅਪੀਲ ਕੀਤੀ ਕਿ ਉਹ ਪਿੰਡਾਂ ਵਿਚ ਠੀਕਰੀ ਪਹਿਰੇ ਦੇਣ ਅਤੇ ਲੋਕਾਂ ਨੂੰ ਟੈਸਟਿੰਗ ਲਈ ਪ੍ਰੇਰਿਤ ਕਰਨ। ਸਿਹਤ ਮੰਤਰੀ ਸ: ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਜੇਕਰ ਜਲਦੀ ਟੈਸਟ ਹੋ ਜਾਵੇ ਅਤੇ ਬਿਮਾਰੀ ਦਾ ਸਮੇਂ ਸਿਰ ਪਤਾ ਲੱਗ ਜਾਵੇ ਤਾਂ ਕੇਸ ਵਿਗੜਦਾ ਨਹੀਂ ਹੈ ਅਤੇ ਲੋਕ ਆਪਣੇ ਘਰ ਵਿਚ ਹੀ ਰਹਿ ਕੇ ਠੀਕ ਹੋ ਸਕਦੇ ਹਨ। ਪਰ ਉਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮਾਹਿਰ ਡਾਕਟਰ ਤੋਂ ਹੀ ਦਵਾਈ ਲੈਣ ਅਤੇ ਆਪਣੇ ਆਪ ਲਈਆਂ ਦਵਾਈਆਂ ਨੁਕਸਾਨ ਕਰਦੀਆਂ ਹਨ। ਉਨਾਂ ਨੇ ਕਿਹਾ ਕਿ ਪੰਚਾਇਤਾਂ ਦੇ ਸਹਿਯੋਗ ਬਿਨਾਂ ਇਹ ਲੜਾਈ ਜਿੱਤੀ ਨਹੀਂ ਜਾ ਸਕਦੀ।ਮੁੱਖ ਸਕੱਤਰ ਪੰਜਾਬ ਸ੍ਰੀਮਤੀ ਵਿਨੀ ਮਹਾਜਨ ਨੇ ਸਰਕਾਰ ਵੱਲੋਂ ਕੋਵਿਡ ਰੋਕਥਾਮ ਲਈ ਕੀਤੇ ਜਾ ਰਹੇ ਉਪਰਾਲੇ ਪੰਚਾਇਤਾਂ ਨਾਲ ਸਾਂਝੇ ਕੀਤੇ। ਡਾ: ਕੇਕੇ ਤਲਵਾਰ ਨੇ ਇਸ ਪ੍ਰੋਗਰਾਮ ਦੀ ਪੂਰੀ ਰੂਪਰੇਖਾ ਪੰਚਾਇਤਾਂ ਨਾਲ ਸਾਂਝੀ ਕੀਤੀ। ਸ੍ਰੀਮਤੀ ਸੀਮਾ ਜੈਨ ਵਿੱਤ ਕਮਿਸ਼ਨਰ ਪੇਂਡੂ ਵਿਕਾਸ ਵਿਭਾਗ ਨੇ ਸਭ ਨੂੰ ਜੀ ਆਇਆਂ ਨੂੰ ਕਿਹਾ।ਫ਼ਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲੇ ਵਿਚ ਕੋਵਿਡ ਦੇ ਪ੍ਰਬੰਧਨ ਲਈ ਸਾਰੇ ਵਿਭਾਗਾਂ ਨੂੰ ਪਹਿਲਾਂ ਹੀ ਮੁਸਤੈਦੀ ਨਾਲ ਕੰਮ ਕਰਨ ਲਈ ਕਿਹਾ ਗਿਆ ਹੈ। ਉਨਾਂ ਨੇ ਲੋਕਾਂ ਨੂੰ ਕੋਵਿਡ ਦੇ ਲੱਛਣ ਹੋਣ ਤੇ ਬਿਨਾਂ ਦੇਰੀ ਟੈਸਟ ਕਰਵਾਉਣ ਦੀ ਅਪੀਲ ਕੀਤੀ।

 

Tags: DC Ferozepur , Deputy Commissioner Ferozepur , Ferozepur , Gurpal Singh Chahal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD