Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਰੋਜਾਨਾ ਘੱਟੋਂ-ਘੱਟ ਕਰੋਨਾ ਪ੍ਰਭਾਵਿਤ 15 ਪਿੰਡਾਂ ਵਿਚ ਪਹਿਲ ਦੇ ਆਧਾਰ ਤੇ ਕੀਤੀ ਜਾਵੇ ਟੈਸਟਿੰਗ ਤੇ ਵੈਕਸੀਨੇਸ਼ਨ : ਬੀ.ਸ੍ਰੀਨਿਵਾਸਨ

ਪਿੰਡਾਂ ਦੇ ਲੋਕਾਂ ਲਈ ਟੈਸਟਿੰਗ ਵਿਚ ਕੀਤੀ ਜਾਣ ਵਾਲੀ ਦੇਰੀ ਲੈ ਸਕਦੀ ਹੈ ਭਿਆਨਕ ਰੂਪ

 DC Bathinda, B Srinivasan, Bathinda, Deputy Commissioner Bathinda

Web Admin

Web Admin

5 Dariya News

ਬਠਿੰਡਾ , 18 May 2021

Last updated on: May 18, 2021, 00:00 IST

ਜ਼ਿਲੇ ਦੇ ਡਿਪਟੀ ਕਮਿਸ਼ਨਰ ਬੀ.ਸ੍ਰੀਨਿਵਾਸਨ ਵੱਲੋਂ ਕਰੋਨਾ ਮਹਾਂਮਾਰੀ ਦੇ ਪ੍ਰਭਾਵ ਨੂੰ ਰੋਕਣ ਦੇ ਮੱਦੇਨਜ਼ਰ ਜ਼ਿਲੇ ਦੇ ਉੱਚ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ ਕੀਤੀ ਗਈ। ਰੋਜ਼ਾਨਾ ਕੀਤੀ ਜਾਣ ਵਾਲੀ ਇਸ ਰੀਵਿਊ ਮੀਟਿੰਗ ਦੌਰਾਨ ਉਨਾਂ ਜ਼ਿਲੇ ’ਚ ਕੋਵਿਡ ਨਾਲ ਸਬੰਧਤ ਅਤੇ ਇਸ ਭਿਆਨਕ ਮਹਾਂਮਾਰੀ ਨੂੰ ਰੋਕਣ ਲਈ ਕੀਤੀਆਂ ਜਾਣ ਵਾਲੀਆਂ ਸਮੂਹ ਗਤੀਵਿਧੀਆਂ ਦੀ ਸਮੀਖਿਆ ਕੀਤੀ। ਇਸ ਮੌਕੇ ਉਨਾਂ ਜ਼ਿਲੇ ’ਚ ਕਰੋਨਾ ਮਰੀਜ਼ਾਂ ਦੇ ਇਲਾਜ ਲਈ ਵੱਖ-ਵੱਖ ਹਸਪਤਾਲਾਂ ’ਚ ਸਥਾਪਿਤ ਕੀਤੇ ਗਏ ਲੈਵਲ 2 ਤੇ ਲੈਵਲ 3 ਦੀ ਸਮਰੱਥਾ ਵਾਲੇ ਬੈੱਡਾਂ ਦੀ ਸਥਿਤੀ ਤੋਂ ਇਲਾਵਾ ਪੇਂਡੂ ਖੇਤਰ ਦੇ ਕਈ ਪਿੰਡਾਂ ਵਿਚ ਇਸ ਮਹਾਂਮਾਰੀ ਵਲੋਂ ਪਸਾਰੇ ਜਾ ਰਹੇ ਪੈਰਾਂ ਸਬੰਧੀ ਵਿਸ਼ੇਸ਼ ਵਿਚਾਰ-ਵਟਾਂਦਰਾਂ ਕਰਦਿਆਂ ਅਧਿਕਾਰੀਆਂ ਨੂੰ ਪਿੰਡਾਂ ਵਿਚ ਟੈਸਟਿੰਗ ਤੇ ਸੈਂਪਲਿੰਗ ਵਿਚ ਤੇਜ਼ੀ ਲਿਆਉਣ ਦੇ ਆਦੇਸ਼ ਦਿੱਤੇ।ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਸਬੰਧਿਤ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਸ਼ਹਿਰੀ ਖੇਤਰ ਤੋਂ ਇਲਾਵਾ ਪਿੰਡਾਂ ਵਿਚ ਵੀ ਵੱਡੀ ਪੱਧਰ ਤੇ ਕਰੋਨਾ ਵੈਕਸੀਨੇਸ਼ਨ ਤੇ ਟੈਸਟਿੰਗ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ 70 ਫ਼ੀਸਦੀ ਪਾਜੀਟਿਵ ਕੇਸਾਂ ਦੀ ਦਰ ਪੇਂਡੂ ਖੇਤਰ ਤੋਂ ਪ੍ਰਾਪਤ ਹੋ ਰਹੀ ਹੈ ਤੇ ਇਸ ਦਾ ਮੁੱਖ ਕਾਰਨ ਇਹ ਹੈ ਕਿ ਪਿੰਡਾਂ ਨਾਲ ਸਬੰਧਤ ਆਮ ਲੋਕ ਆਪਣਾ ਕਰੋਨਾ ਟੈਸਟਿੰਗ ਦੇਰੀ ਨਾਲ ਕਰਵਾ ਰਹੇ ਹਨ।ਡਿਪਟੀ ਕਮਿਸ਼ਨਰ ਨੇ ਪਿੰਡਾਂ ਵਿਚ ਜੰਗੀ ਪੱਧਰ ਤੇ ਕਰੋਨਾ ਟੈਸਟਿੰਗ ਤੇ ਵੈਕਸੀਨੇਸ਼ਨ ਲਈ ਸਬੰਧਤ ਐਸ.ਡੀ.ਐਮ., ਡੀ.ਐਸ.ਪੀਜ਼, ਬੀ.ਡੀ.ਪੀ.ਓਜ਼ ਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਤੇ ਆਧਾਰਤ ਸਾਂਝੀ ਕਮੇਟੀ ਨੂੰ ਘੱਟੋਂ-ਘੱਟ ਜ਼ਿਲ੍ਹੇ ਦੇ 15 ਪਿੰਡਾਂ ਵਿਚ ਪ੍ਰਤੀ ਦਿਨ ਤੇ ਪ੍ਰਤੀ ਪਿੰਡ 300 ਵਿਅਕਤੀਆਂ ਦੀ ਟੈਸਟਿੰਗ ਕਰਨੀ ਲਾਜ਼ਮੀ ਬਣਾਉਣ ਲਈ ਆਦੇਸ਼ ਦਿੱਤੇ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਖ਼ਾਸ ਹਦਾਇਤ ਕੀਤੀ ਕਿ ਕਰੋਨਾ ਟੈਸਟਿੰਗ ਟੀਮਾਂ ਸਵੇਰੇ 10 ਵਜੇ ਤੱਕ ਪਿੰਡਾਂ ਵਿਚ ਹਰ ਹਾਲ ਪਹੁੰਚਣਾ ਯਕੀਨੀ ਬਣਾਉਣ।ਇਸ ਮੌਕੇ ਸਿਖਲਾਈ ਅਧੀਨ ਆਈ.ਏ.ਐਸ. ਸ਼੍ਰੀ ਨਿਕਾਸ ਕੁਮਾਰ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਰਾਜਦੀਪ ਸਿੰਘ ਬਰਾੜ, ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ, ਐਸ.ਪੀ. ਮੇਜਰ ਸਿੰਘ, ਡਾ. ਯਾਦਵਿੰਦਰ ਸਿੰਘ, ਤਹਿਸੀਲਦਾਰ ਸ਼੍ਰੀ ਸੁਖਬੀਰ ਸਿੰਘ ਬਰਾੜ, ਕਰੋਨਾ ਸੈੱਲ ਦੇ ਜ਼ਿਲਾ ਇੰਚਾਰਜ ਸ਼੍ਰੀ ਮਨਪ੍ਰੀਤ ਸਿੰਘ ਅਰਸ਼ੀ, ਡੀ.ਡੀ.ਪੀ.ਓ. ਮੈਡਮ ਨੀਰੂ ਗਰਗ, ਬੀ.ਡੀ.ਪੀ.ਓ. ਅਭਿਨਵ ਤੋਂ ਇਲਾਵਾ ਹੋਰ ਵੱਖ-ਵੱਖ ਕਰੋਨਾ ਸੈਲਾਂ ਦੇ ਇੰਚਾਰਜ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।   

 

Tags: DC Bathinda , B Srinivasan , Bathinda , Deputy Commissioner Bathinda

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD