Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡੀ.ਸੀ. ਤੇ ਸੀ.ਪੀ. ਵੱਲੋਂ ਪੰਚਾਇਤਾਂ ਦੇ ਸਹਿਯੋਗ ਨਾਲ ਪਿੰਡ ਦੇ ਲੋਕਾਂ ਨੂੰ ਜਲਦ ਟੈਸਟ, ਇਲਾਜ਼ ਤੇ ਵੈਕਸੀਨੇਸ਼ਨ ਲਈ ਪ੍ਰੇਰਿਤ ਕਰਨ ਦੀ ਅਪੀਲ

ਸਥਿਤੀ 'ਤੇ ਨਜ਼ਰ ਬਣਾਈ ਰੱਖਣ ਲਈ 10 ਪਿੰਡਾਂ ਦਾ ਵੱਟਸਐਪ ਗਰੁੱਪ ਬਣਾਉਣ ਲਈ ਵੀ ਕਿਹਾ

 Varinder Kumar Sharma, Rakesh Kumar Agrawal, Punjab Fights Corona, Coronavirus, COVID 19, Fight Against Corona, Covaxin, Covishield, Covid-19 Vaccine, Oxygen, Oxygen Cylinders, SARS-CoV-2, Sputnik V, Oxygen Plants, Pfizer, Astra Zeneca, Oxygen Concentrator, Remdesivir, Covifor, Oxygen supply, Liquid Medical Oxygen

Web Admin

Web Admin

5 Dariya News

ਲੁਧਿਆਣਾ , 18 May 2021

Last updated on: May 18, 2021, 00:00 IST

ਕੋਵਿਡ-19 ਮਰੀਜ਼ਾਂ ਦਾ ਜਲਦ ਪਤਾ ਲਗਾਉਣ ਅਤੇ ਉਨ੍ਹਾਂ ਦਾ ਇਲਾਜ ਕਰਨ ਲਈ, ਖ਼ਾਸਕਰ ਪੇਂਡੂ ਖੇਤਰਾਂ ਦੇ ਅੰਦਰੂਨੀ ਹਿੱਸਿਆਂ ਵਿੱਚ ਮਾਮਲਿਆਂ ਦੇ ਭਾਰੀ ਵਾਧੇ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਸ੍ਰੀ ਰਾਕੇਸ਼ ਅਗਰਵਾਲ ਨੇ ਅੱਜ ਪੰਚਾਇਤਾਂ ਨੂੰ ਕਿਹਾ ਕਿ ਉਹ ਲੋਕਾਂ ਨੂੰ ਬੁਖਾਰ, ਫਲੂ ਜਾਂ ਹੋਰ ਕੋਵਿਡ ਦੇ ਲੱਛਣ ਪਾਏ ਜਾਣ ਦੀ ਸੂਰਤ ਵਿੱਚ ਤੁਰੰਤ ਡਾਕਟਰੀ ਸਲਾਹ ਲਈ ਪ੍ਰੇਰਿਤ ਕਰਨ ।ਪੰਜਾਬ ਸਰਕਾਰ ਦੇ ਮਿਸ਼ਨ ਫਤਹਿ ਪ੍ਰੋਗਰਾਮ ਤਹਿਤ ਪਿੰਡ ਮਲਿਕਪੁਰ ਦੇ ਪੰਚਾਇਤ ਮੈਂਬਰਾਂ ਅਤੇ ਹੋਰਾਂ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਪ੍ਰਸ਼ਾਸ਼ਨ ਦੀ ਸਭ ਤੋਂ ਵੱਡੀ ਤਰਜੀਹ ਮਨੁੱਖੀ ਜਾਨਾਂ ਨੂੰ ਮਹਾਂਮਾਰੀ ਤੋਂ ਬਚਾਉਣਾ ਹੈ ਅਤੇ ਕਿਹਾ ਕਿ ਪੰਚਾਇਤ ਮੁਖੀ ਅਤੇ ਮੈਂਬਰ ਜ਼ਮੀਨੀ ਪੱਧਰ 'ਤੇ ਜਾਗਰੂਕਤਾ ਗਤੀਵਿਧੀਆਂ ਦੇ ਨਾਲ-ਨਾਲ ਮੁੱਢਲੇ ਲੱਛਣ ਪਾਏ ਜਾਣ 'ਤੇ ਤੁਰੰਤ ਡਾਕਟਰ ਨਾਲ ਸੰਪਰਕ ਕਰਨ ਦਾ ਸੰਦੇਸ਼ ਦੇਣ। ਅਜਿਹਾ ਕਰਨ ਨਾਲ ਮਰੀਜ਼ ਦਾ ਸਮੇਂ ਸਿਰ ਇਲਾਜ ਸ਼ੁਰੂ ਹੋ ਜਾਵੇਗਾ ਅਤੇ ਜੋ ਕੀਮਤੀ ਜਾਨਾਂ ਬਚਾਉਣ ਵਿੱਚ ਸਹਾਈ ਸਿੱਧ ਹੋਵੇਗਾ।ਉਨ੍ਹਾਂ ਲੋਕਾਂ ਨੂੰ ਜੁਕਾਮ, ਖੰਘ, ਬੁਖਾਰ, ਗਲ਼ਾ ਦਰਦ, ਸਰੀਰ ਦਰਦ ਅਤੇ ਹੋਰਾਂ ਸਮੇਤ ਕੋਵਿਡ ਦੇ ਲੱਛਣਾਂ ਬਾਰੇ ਜਾਗਰੂਕ ਕਰਨ ਲਈ ਸਥਾਨਕ ਧਾਰਮਿਕ/ਸਮਾਜਿਕ ਆਗੂਆਂ ਦੀਆਂ ਸੇਵਾਵਾਂ ਲੈਣ ਲਈ ਵੀ ਕਿਹਾ।ਉਨ੍ਹਾਂ ਲੋਕਾਂ ਨੂੰ ਮਹਾਂਮਾਰੀ ਨੂੰ ਹਲਕੇ 'ਚ ਨਾ ਲੈਣ ਅਤੇ ਡਾਕਟਰਾਂ ਨੂੰ ਕੋਵਿਡ ਲੱਛਣਾਂ ਬਾਰੇ ਤੁਰੰਤ ਸੂਚਿਤ ਕਰਦਿਆਂ ਇਸ ਮਹਾਂਮਾਰੀ ਵਿੱਰੁੱਧ ਲੜਾਈ ਵਿਚ ਸਿਹਤ ਵਿਭਾਗ ਅਤੇ ਪ੍ਰਸ਼ਾਸਨ ਦਾ ਪੂਰਨ ਸਹਿਯੋਗ ਦੇਣ ਲਈ ਕਿਹਾ।ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਸੂਬਾ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਕੋਵਿਡ-19 ਸਬੰਧੀ ਜਾਰੀ ਕੀਤੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨਾ ਸਮੇਂ ਦੀ ਲੋੜ ਹੈ, ਜਿਸ ਵਿੱਚ ਮਾਸਕ ਪਾਉਣਾ, ਅਕਸਰ ਹੱਥ ਧੋਣੇ, ਸਮਾਜਕ ਦੂਰੀ ਬਣਾਈ ਰੱਖਣਾ ਅਤੇ ਕੋਵਿਡ ਲੱਛਣ ਪਾਏ ਜਾਣ 'ਤੇ ਤੁਰੰਤ ਸਿਹਤ ਵਿਭਾਗ ਨੂੰ ਸੂਚਿਤ ਕਰਨਾ ਸ਼ਾਮਲ ਹੈ।ਇਸ ਤੋਂ ਇਲਾਵਾ, ਉਨ੍ਹਾਂ ਨੇ ਸਾਰੇ ਯੋਗ ਵਿਅਕਤੀਆਂ ਨੂੰ ਬਿਨਾਂ ਕਿਸੇ ਡਰ ਜਾਂ ਝਿੱਜਕ ਦੇ ਟੀਕਾ ਲਗਵਾਉਣ ਲਈ ਕਿਹਾ ਕਿਉਂਕਿ ਇਹ ਮਹਾਂਮਾਰੀ ਦੀ ਪਸਾਰ ਲੜੀ ਨੂੰ ਤੋੜਨ ਵਿਚ ਸਹਿਯੋਗ ਕਰੇਗਾ।ਉਨ੍ਹਾਂ ਇਹ ਵੀ ਕਿਹਾ ਕਿ 10 ਪਿੰਡਾਂ ਦਾ ਇੱਕ ਵੱਟਸਐਪ ਗਰੁੱਪ ਬਣਾਇਆ ਜਾਵੇਗਾ ਜਿਸ ਵਿੱਚ ਸਰਪੰਚ, ਪੰਚ, ਐਸ.ਐਚ.ਓ, ਏ.ਸੀ.ਪੀ. ਅਤੇ ਸਥਾਨਕ ਬੀ.ਡੀ.ਪੀ.ਓ. ਸ਼ਾਮਲ ਹੋਣਗੇ ਜੋ ਟੈਸਟਿੰਗ ਅਤੇ ਟੀਕਾਕਰਨ ਕੈਂਪਾਂ, ਦਵਾਈਆਂ ਅਤੇ ਸਾਵਧਾਨੀਆਂ ਬਾਰੇ ਅਪਡੇਟ ਪ੍ਰਾਪਤ ਕਰਨ ਵਿੱਚ ਸਹਾਇਤਾ ਕਰਨਗੇ।ਉਨ੍ਹਾਂ ਪੰਚਾਇਤਾਂ ਨੂੰ ਕਿਹਾ ਕਿ ਕੋਵਿਡ ਸੰਕਰਮਿਤ ਵਿਅਕਤੀਆਂ ਦੇ ਦਾਖਲੇ 'ਤੇ ਰੋਕ ਲਗਾਉਣ ਲਈ ਪਿੰਡ ਵਿੱਚ ਠੀਕਰੀ ਪਹਿਰਾ ਲਾਉਣ ਦੀ ਸ਼ੁਰੂਆਤ ਕੀਤੀ ਜਾਵੇ ਜੋ ਪਿੰਡ ਵਿੱਚ ਬਿਮਾਰੀ ਫੈਲਾ ਸਕਦਾ ਹੈ ਅਤੇ ਪ੍ਰਸ਼ਾਸਨ ਨੂੰ ਵੀ ਸੂਚਿਤ ਕੀਤਾ ਜਾ ਸਕਦਾ ਹੈ ਤਾਂ ਜੋ ਬਿਨਾਂ ਦੇਰੀ ਕੀਤੇ ਉਸ ਨੂੰ ਇਕਾਂਤਵਾਸ ਕੀਤਾ ਜਾ ਸਕੇ।ਉਨ੍ਹਾਂ ਨੇ ਕਿਹਾ ਕਿ ਇਸ ਮਹਾਂਮਾਰੀ ਨਾਲ ਨਜਿੱਠਣ ਲਈ ਪ੍ਰਸ਼ਾਸਨ ਕੋਲ ਸਰੋਤਾਂ ਅਤੇ ਮਨੁੱਖ ਸ਼ਕਤੀ ਦੀ ਕੋਈ ਘਾਟ ਨਹੀਂ ਹੈ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸੰਦੀਪ ਕੁਮਾਰ, ਸਿਵਲ ਸਰਜਨ ਡਾ. ਕਿਰਨ ਆਹਲੂਵਾਲੀਆ ਗਿੱਲ, ਨਿਗਮ ਕੌਸ਼ਲਰ ਹਰਕੰਵਲ ਵੈਦ, ਡੀ.ਡੀ.ਪੀ.ਓ ਸ੍ਰੀ ਸੰਜੀਵ ਕੁਮਾਰ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।ਇਸ ਦੌਰਾਨ, ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਸ੍ਰੀ ਰਾਕੇਸ਼ ਅਗਰਵਾਲ ਵੱਲੋਂ ਰਿਸ਼ੀ ਨਗਰ ਦੇ ਨੇੜੇ 25 ਬੈਡਾਂ ਵਾਲੇ ਇਕਾਂਤਵਾਸ ਕੇਂਦਰ ਦਾ ਵੀ ਉਦਘਾਟਨ ਕੀਤਾ।

 

Tags: Varinder Kumar Sharma , Rakesh Kumar Agrawal , Punjab Fights Corona , Coronavirus , COVID 19 , Fight Against Corona , Covaxin , Covishield , Covid-19 Vaccine , Oxygen , Oxygen Cylinders , SARS-CoV-2 , Sputnik V , Oxygen Plants , Pfizer , Astra Zeneca , Oxygen Concentrator , Remdesivir , Covifor , Oxygen supply , Liquid Medical Oxygen

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD