Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਮੁੱਖ ਸਕੱਤਰ ਵਿਨੀ ਮਹਾਜਨ ਨੇ ਪੀ.ਆਈ.ਡੀ.ਬੀ. ਰਾਹੀਂ ਅਮਲ ਅਧੀਨ ਪ੍ਰਮੁੱਖ ਵਿਕਾਸ ਪ੍ਰਾਜੈਕਟਾਂ ਦਾ ਲਿਆ ਜਾਇਜ਼ਾ

ਪੀ.ਆਈ.ਡੀ.ਬੀ.ਦੀ ਕਾਰਜਕਾਰੀ ਕਮੇਟੀ ਵਲੋਂ ਵਿਆਪਕ ਸ਼ਹਿਰੀ ਵਾਤਾਵਰਨ ਸੁਧਾਰ ਪ੍ਰੋਗਰਾਮ ਦੀ ਸਮੀਖਿਆ

 Vini Mahajan, Chandigarh, Chief Secretary, Chief Secretary of Punjab, Chief Secretary Punjab, IAS officer, IAS, Punjab, Punjab Government, Government of Punjab, Punjab Admin, Ranjit Sagar Dam Lake, Punjab Infrastructure Development Board, PIDB

Web Admin

Web Admin

5 Dariya News

ਚੰਡੀਗੜ੍ਹ , 18 May 2021

Last updated on: May 18, 2021, 00:00 IST

ਸੂਬੇ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਨੂੰ ਹੁਲਾਰਾ ਦੇਣ ਅਤੇ ਸੈਰ -ਸਪਾਟਾ ਖੇਤਰ ਨੂੰ ਹੋਰ ਗਤੀਸ਼ੀਲਤਾ ਪ੍ਰਦਾਨ ਕਰਨ ਲਈ ਪੀ.ਆਈ.ਡੀ.ਬੀ. ਦੀ ਕਾਰਜਕਾਰੀ ਕਮੇਟੀ  ਨੇ ਮੰਗਲਵਾਰ ਨੂੰ ਕਈ ਪ੍ਰਮੁੱਖ ਵਿਕਾਸ ਪ੍ਰਾਜੈਕਟਾਂ ਦੀ ਡੂੰਘਾਈ ਨਾਲ ਸਮੀਖਿਆ ਕੀਤੀ ਜਿਸ ਵਿੱਚ ਸ਼ਹਿਰੀ ਵਾਤਾਵਰਨ ਸੁਧਾਰ ਪ੍ਰੋਗਰਾਮ (ਯੂ.ਈ.ਆਈ.ਪੀ.) ਦੇ ਤੀਜੇ ਪੜਾਅ ਅਤੇ ਰਣਜੀਤ ਸਾਗਰ ਡੈਮ ਝੀਲ ਨੂੰ ਕੌਮਾਂਤਰੀ ਪੱਧਰ ਦੇ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰਨ ਵਾਲੇ ਪ੍ਰਾਜੈਕਟ ਸ਼ਾਮਲ ਹਨ।ਪੰਜਾਬ ਬੁਨਿਆਦੀ ਢਾਂਚਾ ਵਿਕਾਸ ਬੋਰਡ (ਪੀ.ਆਈ.ਡੀ.ਬੀ.) ਦੀ 156ਵੀਂ ਕਾਰਜਕਾਰੀ ਕਮੇਟੀ  ਦੀ ਮੀਟਿੰਗ ਇੱਥੇ ਮੁੱਖ ਸਕੱਤਰ ਵਿਨੀ ਮਹਾਜਨ ਦੀ ਪ੍ਰਧਾਨਗੀ ਵਿੱਚ ਹੋਈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਸਕੱਤਰ ਨੇ ਦੱਸਿਆ ਕਿ 500 ਕਰੋੜ ਰੁਪਏ ਦੀ ਲਾਗਤ ਵਾਲੇ ਯੂ.ਆਈ.ਆਈ.ਪੀ. ਦੇ ਤੀਜੇ ਪੜਾਅ ਨੂੰ ਪ੍ਰਵਾਨਗੀ ਤੋਂ ਬਾਅਦ ਇਸ ਯੋਜਨਾ ਤਹਿਤ ਕੁੱਲ ਖਰਚਾ 1,915.71 ਕਰੋੜ ਰੁਪਏ ਤੱਕ ਪਹੁੰਚ ਗਿਆ ਹੈ।ਜ਼ਿਕਰਯੋਗ ਹੈ ਕਿ ਇਸ ਸਕੀਮ ਦਾ ਉਦੇਸ਼ ਸੂਬੇ ਦੀਆਂ ਸਾਰੀਆਂ 167 ਸ਼ਹਿਰੀ ਸਥਾਨਕ ਇਕਾਈਆਂ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਲਿਆਉਣਾ ਹੈ।ਮੁੱਖ ਸਕੱਤਰ ਨੇ ਐਲਾਨ ਕੀਤਾ ਕਿ ਕਮੇਟੀ ਨੇ ਪੀ.ਆਈ.ਡੀ.ਬੀ. ਨੂੰ ਹੋਰ ਸ਼ਹਿਰੀ ਵਿਕਾਸ ਕਾਰਜਾਂ ਲਈ 250 ਕਰੋੜ ਰੁਪਏ ਦੇ ਵਾਧੂ ਫੰਡਾਂ ਨਾਲ ਇੱਕ ਵਿਸ਼ੇਸ਼ ਕੰਪੋਨੈਂਟ ਪ੍ਰੋਗਰਾਮ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ।ਪਠਾਨਕੋਟ ਜ਼ਿਲੇ ਵਿੱਚ ਰਣਜੀਤ ਸਾਗਰ ਡੈਮ ਝੀਲ ਦੇ ਵਿਕਾਸ ਸੰਬੰਧੀ ਲੰਬਿਤ ਪਏ ਪ੍ਰਾਜੈਕਟ ਬਾਰੇ ਜਾਣਕਾਰੀ ਦਿੰਦਿਆਂ ਸ੍ਰੀਮਤੀ ਮਹਾਜਨ ਨੇ ਕਿਹਾ ਕਿ ਝੀਲ ਨੂੰ ਪੀ.ਪੀ.ਪੀ ਮੋਡ ਰਾਹੀਂ 450 ਕਰੋੜ ਰੁਪਏ ਦੀ ਲਾਗਤ ਨਾਲ ਅੰਤਰਰਾਸ਼ਟਰੀ ਪੱਧਰ ਦੇ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕੀਤਾ ਜਾਵੇਗਾ। ਇਹ ਪ੍ਰਾਜੈਕਟ ਸਥਾਨਕ ਲੋਕਾਂ ਨੂੰ ਸਿੱਧੇ ਅਤੇ ਅਸਿੱਧੇ ਦੋਵਾਂ ਰੂਪਾਂ ਵਿੱਚ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਉਦੇਸ਼ ਨਾਲ ਚਲਾਇਆ ਗਿਆ ਸੀ। ਕਮੇਟੀ ਨੇ ਪੀਆਈਡੀਬੀ ਨੂੰ ਆਉਣ ਵਾਲੇ ਦਿਨਾਂ ਵਿੱਚ ਇਸ ਪ੍ਰਾਜੈਕਟ ਦੀ ਬੋਲੀ ਲਗਾਉਣ ਸਬੰਧੀ ਪ੍ਰਕਿਰਿਆ ਸੁਰੂ ਕਰਨ ਦੇ ਵੀ ਹੁਕਮ ਦਿੱਤੇ।ਸੂਬੇ ਵਿੱਚ ਸੜਕੀ ਸੰਪਰਕ ਨੂੰ ਵਧਾਉਣ ਲਈ ਤਿੰਨ ਸੜਕੀ ਪ੍ਰਾਜੈਕਟ : ਜਲੰਧਰ ਵਿਖੇ ਟਾਂਡਾ ਰੇਲਵੇ ਕਰਾਸਿੰਗ ‘ਤੇ ਰੇਲਵੇ ਅੰਡਰ ਬਿ੍ਰਜ (ਆਰ.ਯੂ.ਬੀ) ਅਤੇ 53.23 ਕਰੋੜ ਰੁਪਏ ਦੀ ਲਾਗਤ ਵਾਲੇ ਲੰਬਾ ਪਿੰਡ-ਜੰਡੂ ਸਿੰਘਾ ਰੋਡ ਨੂੰ 4-ਲੇਨ ਬਣਾਉਣ  ਵਾਲੇ ਪ੍ਰਾਜੈਕਟ ਚਲਾਏ ਜਾ ਰਹੇ ਹਨ।ਪੀ.ਆਈ.ਡੀ.ਬੀ. ਦੀ ਕਾਰਜਕਾਰੀ ਕਮੇਟੀ ਨੇ ਪਟਿਆਲਾ ਦੇ ਮਾਲ ਰੋਡ ’ਤੇ ਸਥਿਤ  ਲੋਕ ਨਿਰਮਾਣ ਵਿਭਾਗ ਦੀ ਪੁਰਾਣੀ ਇਮਾਰਤ ਨੂੰ ਵਿਰਾਸਤੀ ਹੋਟਲ ਵਜੋਂ ਵਿਕਸਤ ਕਰਨ ਦੇ ਪ੍ਰਸਤਾਵ ਨੂੰ ਵੀ ਪ੍ਰਵਾਨਗੀ ਦਿੱਤੀ ਅਤੇ ਪੀ.ਆਈ.ਡੀ.ਬੀ. ਨੂੰ ਇਸ ਪ੍ਰਾਜੈਕਟ ਬਾਰੇ ਛੇਤੀ ਤੋਂ ਛੇਤੀ ਕਾਰਵਾਈ ਆਰੰਭਣ ਦੇ ਨਿਰਦੇਸ਼ ਦਿੱਤੇ।    

 

Tags: Vini Mahajan , Chandigarh , Chief Secretary , Chief Secretary of Punjab , Chief Secretary Punjab , IAS officer , IAS , Punjab , Punjab Government , Government of Punjab , Punjab Admin , Ranjit Sagar Dam Lake , Punjab Infrastructure Development Board , PIDB

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD