Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸੰਕਟ ਦੀ ਘੜੀ ਵਿਚ ਲੋਕ ਸੇਵਾ ਤੋਂ ਭੱਜੇ ਏਮਜ਼ ਬਠਿੰਡਾ ਦੇ ਨਰਸਿੰਗ ਸਟਾਫ ਨੇ ਆਪਣੇ ਕਿੱਤੇ ਨਾਲ ਧਰੋਹ ਕੀਤਾ : ਓਮ ਪ੍ਰਕਾਸ਼ ਸੋਨੀ

 O P Soni, Om Parkash Soni, Punjab Pradesh Congress Committee, Congress, Punjab Congress, Government of Punjab, Punjab Government, Punjab, Amritsar, AIIMS Bathinda

Web Admin

Web Admin

5 Dariya News

ਚੰਡੀਗੜ , 19 May 2021

Last updated on: May 19, 2021, 00:00 IST

ਕੋਵਿਡ ਮਾਹਾਮਾਰੀ ਦੀ ਦੂਸਰੀ ਲਹਿਰ ਕਾਰਨ ਪੈਦਾ ਹੋਈ ਸੰਕਟ ਦੀ ਘੜੀ ਵਿਚ ਲੋਕ ਸੇਵਾ ਤੋਂ ਭੱਜੇ ਏਮਜ਼ ਬਠਿੰਡਾ ਦੇ ਨਰਸਿੰਗ ਸਟਾਫ ਨੇ ਆਪਣੇ ਕਿੱਤੇ ਨਾਲ ਧਰੋਹ ਕੀਤਾ ਹੈ , ਉਕਤ ਗੱਲ ਪੰਜਾਬ ਦੇ ਡਾਕਟਰੀ ਸਿੱਖਿਆ ਅਤੇ ਕੋਜ ਬਾਰੇ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਇੱਥੇ ਜਾਰੀ ਇਕ ਪ੍ਰੈਸ ਬਿੱਆਨ ਵਿੱਚ ਕਿਹਾ।ਸ਼੍ਰੀ ਸੋਨੀ ਨੇ ਕਿਹਾ ਕਿ ਜਦੋਂ ਪੂਰੀ ਦੁਨੀਆਂ ਇਸ ਸੰਕਟ ਦੀ ਘੜੀ ਵਿੱਚ ਡਾਕਟਰਾਂ ਅਤੇ ਸਟਾਫ ਨਰਸਾਂ ਅਤੇ ਪੈਰਾਮੈਡੀਕਲ ਸਟਾਫ ਰਾਹੀ ਇਸ ਘਾਤਕ ਵਾਈਰਸ ਦਾ ਟਾਕਰਾ ਕਰ ਰਹੀ ਹੈ ਅਤੇ ਆਮ ਲੋਕ ਵੀ ਮਨੁੱਖਤਾ ਲਈ ਆਪਣੀ ਜਾਨ ਜੋਖਿਮ ਵਿਚ ਪਾ ਕੇ ਪੀੜਤ ਲੋਕਾਂ ਦੀ ਮਦਦ ਕਰ ਰਹੇ ਹਨ ਤਾਂ  ਉਸ ਸਮੇਂ ਏਮਜ਼ ਬਠਿੰਡਾ ਤੋਂ ਵਿਸੇਸ਼ ਤੌਰ ਤੇ ਰਜਿੰਦਰ ਹਸਪਤਾਲ ਵਿਚ ਕਰੋਨਾ ਮਰੀਜਾਂ ਦੀ ਤੀਮਾਰਦਾਰੀ ਲਈ ਭੇਜੇ ਗਏ ਨਰਸਿੰਗ ਸਟਾਫ ਵਲੋਂ ਬਿਨਾਂ ਵਜਾਹ ਧਰਨਾ ਲਗਾ ਕੇ ਜ਼ਿੰਦਗੀ ਬਚਾਉਣ ਲਈ ਲੜ ਰਹੇ ਲੋਕਾਂ ਦੀ ਜਾਨ ਨੂੰ ਖਤਰੇ ਵਿੱਚ ਪਾਇਆ ਹੈ।ਉਨਾਂ ਕਿਹਾ ਕਿ ਏਮਜ਼ ਬਠਿੰਡਾ ਵਿਖੇ ਬੀਤੇ ਸਮੇਂ ਵਿੱਚ 400 ਸਟਾਫ ਨਰਸਾਂ ਨੂੰ ਭਰਤੀ ਕੀਤਾ ਗਿਆ ਸੀ ਅਤੇ ਮੋਜੂਦਾ ਸਮੇਂ ਵਿੱਚ ਵਿੱਚ ਏਮਜ਼ ਬਠਿੰਡਾ ਵਿੱਚ ਲੈਵਲ 2 ਦੇ 45 ਬੈਡ ਅਤੇ ਲੈਵਲ 3 ਦੇ 20 ਬੈਡ ਹੀ ਕੰਮ  ਕਰ ਰਹੇ ਸਨ । ਜਿਸ ਕਾਰਨ ਡਾਇਰੈਕਟਰ ਏਮਜ਼ ਬਠਿੰਡਾ ਨੇ ਭਾਰਤ ਸਰਕਾਰ ਦੀ ਪ੍ਰਵਾਨਗੀ ਨਾਲ ਭਰਤੀ ਤੋਂ ਲੈ ਕੇ ਹੁਣ ਤੱਕ ਵਿਹਲੇ ਬੈਠੇ ਤਨਖਾਹ ਲੈ ਰਹੇ ਨਰਸਿੰਗ ਸਟਾਫ ਨੂੰ 50-50 ਦੇ ਗਰੁੱਪਾਂ ਵਿੱਚ ਸੂਬੇ ਦੇ ਚਾਰ ਸਰਕਾਰੀ ਮੈਡਕਿਲ ਕਾਲਜਾਂ ਵਿੱਚ ਡਿਊਟੀ ਹਿੱਤ ਭੇਜਣ ਦਾ ਫੈਸਲਾ ਲਿਆ ਸੀ।

ਸ਼੍ਰੀ ਸੋਨੀ ਨੇ ਕਿਹਾ ਕਿ ਏਮਜ਼ ਬਠਿੰਡਾ ਤੋਂ ਸਟਾਫ ਨਰਸਾਂ ਦੇ ਆਉਣ ਸਬੰਧੀ ਸੂਚਨਾ ਮਿਲਦੇ ਸਾਰ ਹੀ ਜ਼ਿਲਾ ਪ੍ਰਸ਼ਾਸ਼ਨ ਪਟਿਆਲਾ ਵਲੋਂ ਸਟਾਫ ਨਰਸਾਂ ਦੇ ਰਹਿਣ ਦਾ ਪ੍ਰਬੰਧ ਇਕ ਸਰਕਾਰੀ ਮਹਿਲਾ ਹੋਸਟਲ ਵਿੱਚ ਕੀਤਾ ਗਿਆ ਸੀ ਪ੍ਰੰਤੂ ਜਿਵੇ ਹੀ ਸੂਚਨਾ ਮਿਲੀ ਕਿ ਪੁਰਸ਼ ਨਰਸਿੰਗ ਸਟਾਫ ਆ ਰਹੇ ਹਨ ਤਾਂ ਸੋਮਵਾਰ ਸ਼ਾਮ ਨੂੰ ਇਨਾਂ ਨਰਸਿੰਗ ਸਟਾਫ ਦੇ ਰਹਿਣ ਦਾ ਪ੍ਰਬੰਧ ਪ੍ਰੋ. ਗੁਰਰਸੇਵਕ ਸਿੰਘ ਸਰਕਾਰੀ ਸਰੀਰਕ ਸਿੱਖਿਆ ਕਾਲਜ ਪਟਿਆਲਾ ਦੇ ਹੋਸਟਲ ਵਿੱਚ ਕੀਤਾ ਸੀ ਅਤੇ ਇਨਾਂ ਨਰਸਿੰਗ ਸਟਾਫ ਦੇ ਰਹਿਣ ਲਈ ਸਾਰੇ ਲੋੜੀਂਦੇ ਪ੍ਰਬੰਧ ਜਿਵੇ ਕਿ ਹੋਸਟਲ ਦੀ ਸਾਫ ਸਫਾਈ, ਸੈਨੀਟਾਈੇਜੇਸ਼ਨ, ਬਾਥਰੂਮਾਂ ਦੀ ਸਾਫ ਸ਼ਫਾਈ ਅਤੇ ਬੈਡਿੰਗ ਦਾ ਪ੍ਰਬੰਧ ਹੋਸਟਲ ਵਾਰਡਨ ਵਲੋਂ ਐਸ.ਡੀ.ਐਮ. ਪਟਿਆਲਾ ਅਤੇ ਪਿ੍ਰੰਸੀਪਲ ਸਰਕਾਰੀ ਮੈਡੀਕਲ ਕਾਲਜ ਅਤੇ ਮੈਡੀਕਲ ਸੁਪਰਡੈਂਟ ਦੀ ਮੋਜੂਦਗੀ ਵਿੱਚ ਵਿੱਚ ਕਰਵਾਇਆ ਗਿਆ ਸੀ ਅਤੇ ਹੋਸਟਲ ਮੈਸ ਵਿੱਚ ਵਧੀਆ ਖਾਣੇ ਦਾ ਵੀ ਪ੍ਰਬੰਧ ਕੀਤਾ ਗਿਆ ਸੀ ਜਿਸ ਦੀ ਗੁਣਵੱਤਾ ਖੁਦ ਪਿ੍ਰੰਸੀਪਲ ਸਰਕਾਰੀ ਮੈਡੀਕਲ ਕਾਲਜ ਅਤੇ ਮੈਡੀਕਲ ਸੁਪਰਡੈਂਟ ਵਲੋਂ ਜਾਂਚੀ ਗਈ ਸੀ।ਉਨਾਂ ਕਿਹਾ ਕਿ ਇਨਾਂ ਨਰਸਿੰਗ ਸਟਾਫ ਦੀ ਬਾਕੀ ਪੂਰੀਆਂ ਕੀਤੀਆ ਜਾਣ ਵਾਲੀਆਂ ਮੰਗਾਂ ਨੂੰ ਵੀ ਨਾਲ ਦੀ ਨਾਲ ਪੂਰਾ ਕਰ ਦਿੱਤਾ ਗਿਆ ਸੀ ਪ੍ਰੰਤੂ ਇਨਾਂ ਵਲੋਂ ਹਰੇਕ ਰੂਮ ਵਿਚ ਵਿਚ ਕੂਲਰ ਮੁਹੱਈਆ ਕਰਵਾਉਣ ਅਤੇ ਰਜਿੰਦਰਾ ਹਸਪਤਾਲ ਆਉਣ ਜਾਣ ਲਈ ਏਅਰ ਕੰਡੀਸ਼ਨਰ ਬੱਸ ਅਤੇ ਫਰਿੱਜ ਮੁਹੱਈਆਂ ਕਰਵਾਉਣ ਦੀ ਮੰਗ ਪੂਰੀ ਕਰਵਾਉਣ ਲਈ ਹੀ ਰੋਲਾ ਪਾਇਆ ਜਾ ਰਿਹਾ ਸੀ।ਉਨਾਂ ਕਿਹਾ ਕਿ ਜਦੋਂ ਇਨਾਂ ਨੂੰ ਬੀਤੇ ਕੱਲ ਆਈਸੋਲੇਸ਼ਨ ਵਾਰਡ ਵਿੱਚ ਡਿਊਟੀ ਲਈ ਲਿਜਾਇਆ ਗਿਆ ਤਾਂ ਇਹ ਮੇਲ ਨਰਸਿੰਗ ਵਲੋਂ ਕਿਹਾ ਗਿਆ ਕਿ ਸਾਨੂੰ ਪੀ.ਪੀ.ਈ ਕਿੱਟ ਨਹੀਂ ਪਹਿਨਣੀ ਆਉਦੀ ਅਤੇ ਵਾਰਡ ਵਿੱਚ ਡਿਊਟੀ ਦੋਰਾਨ ਸੈਂਪਲ ਲੈਣ ਵਿਚ ਵੀ ਅਸਮਰਥਤਾ ਜਾਹਰ ਕੀਤੀ ਗਈ। ਇਸ ਤੋਂ ਇਲਾਵਾ ਉਚ ਅਧਿਕਾਰੀਆਂ ਨਾਲ ਬੱਤਮਿਜੀ ਵੀ ਕੀਤਾ ਗਈ।ਸ਼੍ਰੀ ਸੋਨੀ ਨੇ ਸ਼ੰਕਾਂ ਜਾਹਿਰ ਕਰਦੇ ਹੋਏ ਕਿਹਾ ਕਿ ਇਨਾਂ ਸਟਾਫ ਨਰਸਾਂ ਵਲੋਂ ਕਿਸੇ ਸਿਆਸੀ ਸਾਜਿਸ਼ ਦਾ ਹਿੱਸਾ ਬਣਦੇ ਹੋਏ ਇਸ ਤਰਾਂ ਕੀਤਾ ਜਾ ਰਿਹਾ ਹੈ ਜਿਸ ਕਾਰਨ ਇਨਾਂ ਅਣਜਾਣ ਅਤੇ  ਅਨੁਸ਼ਾਸ਼ਨਹੀਨ ਮੇਲ ਨਰਸਿੰਗ ਸਟਾਫ ਨੂੰ ਤੁਰੰਤ ਵਾਪਸ ਭੇਜਿਆ ਜਾ ਰਿਹਾ ਹੈ।  

 

Tags: O P Soni , Om Parkash Soni , Punjab Pradesh Congress Committee , Congress , Punjab Congress , Government of Punjab , Punjab Government , Punjab , Amritsar , AIIMS Bathinda

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD