Thursday, 23 July 2026

 

 

ਖ਼ਾਸ ਖਬਰਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਖੁੱਲ੍ਹੇਗਾ ਸਟਾਰਟਅੱਪਸ ਦਾ ਦੁਆਰ, ਨੌਜਵਾਨਾਂ ਲਈ ਰੁਜ਼ਗਾਰ ਅਤੇ ਸਵੈ-ਰੁਜ਼ਗਾਰ ਦਾ ਬਣੇਗਾ ਮਜ਼ਬੂਤ ਆਧਾਰ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

 

ਕਰੋਨਾ ਮੁਕਤ ਪਿੰਡ ਮੁਹਿੰਮ ਤਹਿਤ ਪਿੰਡਾਂ ਤੱਕ ਪੁੱਜਿਆਂ ਪ੍ਰਸ਼ਾਸਨ

ਪਿੰਡ ਚਿਮਨੇਵਾਲਾ ਵਿਚ ਪਿੰਡ ਵਾਲਿਆਂ ਨੂੰ ਕੀਤਾ ਜਾਗਰੂਕ

Punjab Fights Corona, Coronavirus, COVID 19, Novel Coronavirus, Fight Against Corona, Covaxin, Covishield, Covid-19 Vaccine, Oxygen, #OxygenCylinders, #oxygen, Oxygen Cylinders, SARS-CoV-2, Sputnik V, Oxygen Plants, Pfizer, Astra Zeneca, Oxygen Concentrator, Remdesivir, Covifor, Oxygen supply, Liquid Medical Oxygen

Web Admin

Web Admin

5 Dariya News

ਫਾਜ਼ਿਲਕਾ , 19 May 2021

Last updated on: May 19, 2021, 00:00 IST

ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਹਰੀਸ਼ ਨਾਇਰ ਆਈਏਐਸ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕਰੋਨਾ ਮੁਕਤ ਪਿੰਡ ਅਭਿਆਨ ਤਹਿਤ ਪ੍ਰਸ਼ਾਸਨ ਵੱਲੋਂ ਪਿੰਡਾਂ ਦਾ ਰੁੱਖ ਕਰ ਲਿਆ ਗਿਆ ਹੈ। ਫਾਜ਼ਿਲਕਾ ਦੇ ਐਸ.ਡੀ.ਐਮ. ਸ੍ਰੀ ਕੇਸਵ ਗੋਇਲ ਦੀ ਦੇਖਰੇਖ ਹੇਠ ਟੀਮਾਂ ਵੱਲੋਂ ਪਿੰਡਾਂ ਦਾ ਦੌਰਾ ਆਰੰਭ ਕਰਕੇ ਪਿੰਡ ਵਾਸੀਆਂ ਨਾਲ ਰਾਬਤਾ ਕਰਨਾ ਸ਼ੁਰੂ ਕਰ ਦਿੱਤਾ ਗਿਆ ਹੈ ਤਾਂ ਜੋ ਪਿੰਡਾਂ ਦੇ ਲੋਕਾਂ ਨੂੰ ਟੈਸਟਿੰਗ ਲਈ ਪ੍ਰੇਰਿਤ ਕੀਤਾ ਜਾ ਸਕੇ।ਐਸ.ਡੀ.ਐਮ. ਸ੍ਰੀ ਕੇਸਵ ਗੋਇਲ ਨੇ ਦੱਸਿਆ ਕਿ ਪਿੰਡ ਚਿਮਨੇਵਾਲਾ ਵਿਖੇ ਅਧਿਆਪਕਾਂ, ਪਟਵਾਰੀ, ਨੰਬਰਦਾਰ, ਸਰਪੰਚ ਪੰਚ, ਏਡੀਓ ਅਤੇ ਸਿਹਤ ਵਿਭਾਗ ਦੇ ਸਟਾਫ ਨੇ ਸਾਂਝੇ ਤੌਰ ਤੇ ਮਿਲ ਕੇ ਪਿੰਡ ਵਿਚ ਕਰੋਨਾ ਨੂੰੂ ਹਰਾਉਣ ਦੀ ਰਣਨੀਤੀ ਬਣਾਈ ਹੈ। ਇਹ ਲੋਕ ਹੁਣ ਪਿੰਡ ਦੇ ਕੋਵਿਡ ਜਾਂ ਕੋਵਿਡ ਵਰਗੇ ਲੱਛਣਾਂ ਤੋਂ ਪ੍ਰਭਾਵਿਤ ਲੋਕਾਂ ਦੇ ਟੈਸਟ ਕਰਵਾਉਣ ਲਈ ਸਿਹਤ ਵਿਭਾਗ ਨਾਲ ਸਹਿਯੋਗ ਕਰਣਗੇ। ਇਸ ਤੋਂ ਬਿਨਾਂ ਇਹ ਟੀਮ ਘਰ ਘਰ ਜਾ ਕੇ ਲੋਕਾਂ ਦੀ ਸਿਹਤ ਸਥਿਤੀ ਸੰਬੰਧੀ ਜਾਣਕਾਰੀ ਇੱਕਤਰ ਕਰ ਰਹੀ ਹੈ ।ਉਨਾਂ ਨੇ ਕਿਹਾ ਕਿ ਬਿਮਾਰੀ ਦਾ ਛੇਤੀ ਪਤਾ ਚੱਲਣਾ ਹੀ ਕਰੋਨਾ ਵਿਚ ਠੀਕ ਹੋਣ ਦੀ ਸਭ ਤੋਂ ਵੱਡੀ ਗਾਰੰਟੀ ਹੈ। ਇਹ ਟੀਮ ਆਪਣੇ ਪਿੰਡ ਵਿਚ ਬਾਹਰੀ ਲੋਕਾਂ ਦੀ ਆਵਾਜਾਈ ਵੀ ਰੋਕੇਗੀ ਅਤੇ ਜੋ ਲੋਕ ਕੋਵਿਡ ਪਾਜਿਟਿਵ ਆਏ ਹਨ ਉਨਾਂ ਦਾ ਹੌਂਸਲਾ ਬੁਲੰਦ ਰੱਖਣ ਦੇ ਨਾਲ ਨਾਲ ਉਨਾਂ ਦੀ ਹਰ ਪ੍ਰਕਾਰ ਨਾਲ ਲੋੜੀਂਦੀ ਮਦਦ ਵੀ ਕਰੇਗੀ।ਦੂਜੇ ਪਾਸੇ ਕੋਵਿਡ ਤੋਂ ਪ੍ਰਭਾਵਿਤ ਜੋ ਮਰੀਜ ਆਰਥਿਕ ਤੌਰ ਤੇ ਕਮਜੋਰ ਹਨ ਉਨਾਂ ਨੂੰ ਪੰਜਾਬ ਸਰਕਾਰ ਵੱਲੋਂ ਰਾਸ਼ਨ ਦੀ ਕਿੱਟ ਵੀ ਮੁਹਈਆ ਕਰਵਾਈ ਜਾ ਰਹੀ ਹੈ। ਪਿੰਡ ਘੁੜਿਆਣਾ ਦੇ ਜਰੂਰਤਮੰਦ ਪਰਿਵਾਰਾਂ ਨੂੰ ਅੱਜ ਰਾਸ਼ਨ ਦੀਆਂ ਕਿੱਟਾਂ ਵੰਡੀਆਂ ਗਈਆਂ ਹਨ। ਐਸ.ਡੀ.ਐਮ. ਸ੍ਰੀ ਕੇਸਵ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਹੁਕਮਾਂ ਅਨੁਸਾਰ ਕਿਸੇ ਨੂੰ ਵੀ ਭੁੱਖਾ ਨਹੀਂ ਰਹਿਣ ਦਿੱਤਾ ਜਾਵੇਗਾ ਅਤੇ ਪ੍ਰਸ਼ਾਸਨ ਹਰ ਪ੍ਰਕਾਰ ਦੀ ਲੋਕਾਂ ਦੀ ਮਦਦ ਕਰ ਰਿਹਾ ਹੈ।

 

Tags: Punjab Fights Corona , Coronavirus , COVID 19 , Novel Coronavirus , Fight Against Corona , Covaxin , Covishield , Covid-19 Vaccine , Oxygen , #OxygenCylinders , #oxygen , Oxygen Cylinders , SARS-CoV-2 , Sputnik V , Oxygen Plants , Pfizer , Astra Zeneca , Oxygen Concentrator , Remdesivir , Covifor , Oxygen supply , Liquid Medical Oxygen

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD