Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

 

ਨਵਾਂਸ਼ਹਿਰ ਹਲਕੇ ਦੇ ਪਿੰਡਾਂ ਦਾ ਹੋਵੇਗਾ ਸਰਬਪੱਖੀ ਵਿਕਾਸ-ਵਿਧਾਇਕ ਅੰਗਦ ਸਿੰਘ

ਪਿੰਡ ਚੱਕਦਾਨਾ ਵਿਖੇ ਵਿਕਾਸ ਕਾਰਜਾਂ ਦੀ ਕੀਤੀ ਸਮੀਖਿਆ

Angad Singh, Congress, Punjab Congress, Shaheed Bhagat Singh Nagar, Nawanshahr, S.B.S. Nagar

Web Admin

Web Admin

5 Dariya News

ਨਵਾਂਸ਼ਹਿਰ , 19 May 2021

Last updated on: May 19, 2021, 00:00 IST

ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਵਿਧਾਇਕ ਅੰਗਦ ਸਿੰਘ ਨੇ ਕਿਹਾ ਹੈ ਕਿ ਨਵਾਂਸ਼ਹਿਰ ਹਲਕੇ ਦੇ ਪਿੰਡਾਂ ਵਿਚ ਵਿਕਾਸ ਕਾਰਜ ਜੰਗੀ ਪੱਧਰ ’ਤੇ ਚੱਲ ਰਹੇ ਹਨ ਅਤੇ ਇਨਾਂ ਵਿਚ ਕੋਈ ਖੜੋਤ ਨਹੀਂ ਆਉਣ ਦਿੱਤੀ ਜਾਵੇਗੀ। ਔੜ ਬਲਾਕ ਦੇ ਪਿੰਡ ਚੱਕਦਾਨਾ ਵਿਖੇ ਵਿਕਾਸ ਕਾਰਜਾਂ ਦੀ ਸਮੀਖਿਆ ਕਰਨ ਪਹੁੰਚੇ ਵਿਧਾਇਕ ਅੰਗਦ ਸਿੰਘ ਨੇ ਕਿਹਾ ਕਿ ਸੂਬੇ ਦੇ ਪਿੰਡਾਂ ਨੂੰ ਸ਼ਹਿਰਾਂ ਵਾਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਦਿਲ ਖੋਲ ਕੇ ਗ੍ਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਉਨਾਂ ਕਿਹਾ ਕਿ ਹਲਕੇ ਦੇ ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨਾ ਯਕੀਨੀ ਬਣਾਇਆ ਜਾ ਰਿਹਾ ਹੈ। ਇਸ ਦੌਰਾਨ ਉਨਾਂ ਚੱਕਦਾਨਾ ਪਿੰਡ ਵਿਚ ਕਰੀਬ 50 ਲੱਖ ਰੁਪਏ ਦੀ ਲਾਗਤ ਵਾਲੇ ਕੰਮਾਂ ਦੀ ਸਮੀਖਿਆ ਕੀਤੀ, ਜਿਨਾਂ ਵਿਚ ਸਾਲਿਡ ਵੇਸਟ ਮੈਨੇਜਮੈਂਟ, ਸੋਲਰ ਲਾਈਟਾਂ, ਛੱਪੜ ਦੇ ਨਵੀਨੀਕਰਨ, ਗੰਦੇ ਪਾਣੀ ਦੇ ਨਿਕਾਸ, ਵਾਟਰ ਰਿਚਾਰਜ ਸਟਰੱਕਚਰ ਤੇ ਸੋਕ ਪਿੱਟ, ਬਰਮ, ਸਕੂਲ ਪਾਰਕ, ਰੂਰਲ ਕੁਨੈਕਟਿਵਿਟੀ ਅਤੇ ਕੈਟਲ ਸ਼ੈੱਡਾਂ ਆਦਿ ਦੇ ਕੰਮ ਸ਼ਾਮਲ ਸਨ। ਉਨਾਂ ਪਿੰਡ ਦੀ ਪੰਚਾਇਤ ਨੂੰ ਤਾਕੀਦ ਕੀਤੀ ਕਿ ਪਿੰਡ ਵਿਚ ਚੱਲ ਰਹੇ ਸਾਰੇ ਵਿਕਾਸ ਕਾਰਜਾਂ ਦੀ ਉਹ ਖ਼ੁਦ ਨਿਗਰਾਨੀ ਕਰੇ, ਤਾਂ ਜੋ ਕੰਮਾਂ ਦੇ ਮਿਆਰ ਵਿਚ ਕੋਈ ਕਮੀ ਨਾ ਰਹੇ। ਇਸ ਮੌਕੇ ਸਰਪੰਚ ਅੰਜਨਾ ਰਾਣੀ, ਪੰਚ ਸਰਬਜੀਤ ਕੌਰ, ਤਜਿੰਦਰ ਪਾਲ ਸਿੰਘ, ਕੁਲਦੀਪ ਕੌਰ ਤੇ ਕਰਨੈਲ ਸਿੰਘ, ਬਲਵਿੰਦਰ ਸਿੰਘ, ਸੁਖਵਿੰਦਰ ਸਿੰਘ, ਅਵਤਾਰ ਸਿੰਘ ਤਾਰੀ ਤੇ ਹੋਰ ਹਾਜ਼ਰ ਸਨ। 

 

Tags: Angad Singh , Congress , Punjab Congress , Shaheed Bhagat Singh Nagar , Nawanshahr , S.B.S. Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD