Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਡੀਸੀ ਮੁਕਤਸਰ ਨੇ ਸੀਲ ਕੀਤੇ ਭੂੰਦੜ ਪਿੰਡ ਦਾ ਕੀਤਾ ਦੌਰਾ

Amarinder Singh Raja Warring, Gidderbaha, Punjab Congress, DC Sri Mukatsar Sahib, M K Aravind kumar, Sri Mukatsar Sahib, Deputy Commissioner Sri Mukatsar Sahib

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 19 May 2021

Last updated on: May 19, 2021, 00:00 IST

ਵਿਧਾਇਕ ਗਿੱਦੜਬਾਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਡੀਸੀ ਮੁਕਤਸਰ ਸ੍ਰੀ ਐਮ ਕੇ ਅਰਾਵਿੰਦ ਕੁਮਾਰ ਨੇ ਅੱਜ ਭੂੰਦੜ ਪਿੰਡ ਦਾ ਦੌਰਾ ਕੀਤਾ ਜਿੱਥੇ ਕੋਰੋਨਾ ਦੇ ਸਕਾਰਾਤਮਕ ਮਾਮਲਿਆਂ ਦੀ ਗਿਣਤੀ ਵਿੱਚ ਤੇਜੀ ਆਈ ਹੈ। ਉਨਾਂ ਲੋਕਾਂ ਨੂੰ ਅਸਵਾਸ਼ਨ ਦਿੱਤਾ ਕਿ ਕਿਸੇ ਕਿਸਮ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਲੋਕਾਂ ਨੂੰ ਵੈਕਸੀਨੇਸ਼ਨ ਕਰਵਾਉਣ ਲਈ ਵੀ ਹਲਾਸ਼ੇਰੀ ਦਿੱਤੀ। ਉਨਾਂ ਬੋਲਦਿਆਂ ਦੱਸਿਆ ਕਿ ਸਾਨੂੰ ਕੋਰੋਨਾ ਮਹਾਂਮਾਰੀ ਤੋਂ ਬਚਣ ਲਈ ਵਾਰ ਵਾਰ ਹੱਥਾਂ ਨੂੰ ਸਾਫ ਕਰਦੇ ਰਹਿਣਾ ਚਾਹੀਦਾ ਹੈ, ਮਾਸਕ ਪਾ ਕੇ ਰਖਣਾ ਚਾਹੀਦਾ ਅਤੇ ਦੋ ਗਜ ਦੀ ਦੂਰੀ ਬਣਾ ਕੇ ਰੱਖਣੀ ਚਾਹੀਦੀ ਹੈ।ਪਿੰਡ ਦੇ ਸਰਪੰਚ ਸੁਖਦੇਵ ਸਿੰਘ ਨੇ ਦੱਸਿਆ ਕਿ ਲਗਭਗ 15 ਦਿਨ ਪਹਿਲਾਂ ਪਿੰਡ ਦੇ 700 ਵਿਅਕਤੀਆਂ ਦੇ ਟੈਸਟ ਕੀਤੇ ਗਏ ਸਨ ਜਿਨਾਂ ਵਿਚੋਂ 40 ਵਸਨੀਕਾਂ ਦੀ ਸਕਾਰਾਤਮਕ ਖਬਰ ਮਿਲੀ ਅਤੇ ਦੋ ਵਿਅਕਤੀਆਂ ਨੇ ਆਪਣੀਆਂ ਜਾਨ ਗੁਆ ਦਿੱਤੀ। ਪਰ ਹੌਲੀ ਹੌਲੀ ਜ਼ਿਲਾ ਪ੍ਰਸਾਸਨ ਅਤੇ ਵਿਧਾਇਕ ਰਾਜਾ ਵੜਿੰਗ ਦੇ ਯਤਨਾ ਨਾਲ ਸਕਾਰਾਤਮਕ ਕੇਸਾਂ ਦੀ ਗਿਣਤੀ ਹੁਣ ਘਟਣ ਤੇ ਹੈ। ਉਨਾਂ ਦੱਸਿਆ ਕਿ ਸਾਰੇ ਪਿੰਡ ਨੂੰ ਸੈਨੇਟਾਈਜ਼ ਕਰਵਾ ਦਿੱਤਾ ਗਿਆ ਹੈ ਅਤੇ ਲੋਕਾਂ ਨੂੰ ਬਿਨਾਂ ਕੰਮ ਤੋਂ ਬਾਹਰ ਨਾ ਨਿਕਲਣ ਦੀ ਅਪੀਲ ਕੀਤੀ ਗਈ ਹੈ। ਇਸ ਤੋਂ ਇਲਾਵਾ ਚੇਅਰਮੈਨ ਜ਼ਿਲਾ ਸਹਿਕਾਰੀ ਬੈਂਕ ਸਾਹਿਬ ਸਿੰਘ ਭੂੰਦੜ ਨੇ ਦੱਸਿਆ ਕਿ ਮੰਗਲਵਾਰ ਦੀਆਂ ਰਿਪੋਰਟਾਂ ਅਨੁਸਾਰ 253 ਵਿਅਕਤੀਆਂ ਵਿੱਚੋਂ 8 ਵਿਅਕਤੀ ਸਕਾਰਾਤਮਕ ਦੱਸੇ ਗਏ ਹਨ ਅਤੇ ਅੱਜ 250 ਵਿਅਕਤੀਆਂ ਵਿਚੋਂ 6 ਵਿਅਕਤੀ ਸਕਾਰਾਤਮਕ ਪਾਏ ਗਏ ਹਨ।ਡਿਪਟੀ ਕਮਿਸਨਰ ਨੇ ਪਿੰਡ ਦੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਉਨਾਂ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ। ਉਨਾਂ ਗੱਲਬਾਤ ਦੌਰਾਨ ਦੱਸਿਆ ਕਿ ਇਸ ਪਿੰਡ ਵਿੱਚ ਪਹਿਲ ਦੇ ਆਧਾਰ ਤੇ ਕੈਂਪ ਲਗਵਾ ਕੇ ਵੈਕਸੀਨੇਸ਼ਨ ਕਰਵਾਈ ਜਾਵੇਗੀ। ਉਨਾਂ ਮੌਕੇ ਤੇ ਹਾਜਰ ਸਿਹਤ ਵਿਭਾਗ ਦੇ ਨੁਮਾਇੰਦਿਆਂ ਨੂੰ ਕੈਂਪ ਲਗਵਾਉਣ ਦੀ ਤਿਆਰੀ ਦੇ ਆਦੇਸ਼ ਜਾਰੀ ਕੀਤੇ। ਇਸ ਤੋਂ ਪਹਿਲਾਂ ਸਵੇਰੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਭੂੰਦੜ ਪਿੰਡ ਦੀਆਂ ਗਲੀਆਂ ਵਿਚ ਘੁੰਮ ਘੰੁਮ ਕੇ ਲੋਕਾਂ ਨੂੰ ਚੜਦੀਕਲਾ ਵਿਚ ਰਹਿਣ ਦਾ ਸੰਦੇਸ਼ ਦਿੱਤਾ। ਇਸ ਮੌਕੇ ਉਨਾਂ ਨਾਲ ਐਸਡੀਐਮ ਗਿੱਦੜਬਾਹਾ ਸ੍ਰੀ ਓਮ ਪ੍ਰਕਾਸ਼, ਡੀਐਸਪੀ ਨਰਿੰਦਰ ਸਿੰਘ ਨੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਨ ਲਈ ਲਾਊਡਸਪੀਕਰ ਦੀ ਵਰਤੋਂ ਕਰਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਟੈਸਟ ਕਰਵਾਉਣ, ਟੀਕਾਕਰਣ ਕਰਵਾਉਣ ਅਤੇ ਇਕ ਜਗਾ ਇਕੱਠੇ ਨਾ ਹੋਣ।    

 

Tags: Amarinder Singh Raja Warring , Gidderbaha , Punjab Congress , DC Sri Mukatsar Sahib , M K Aravind kumar , Sri Mukatsar Sahib , Deputy Commissioner Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD