Thursday, 23 July 2026

 

 

ਖ਼ਾਸ ਖਬਰਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਖੁੱਲ੍ਹੇਗਾ ਸਟਾਰਟਅੱਪਸ ਦਾ ਦੁਆਰ, ਨੌਜਵਾਨਾਂ ਲਈ ਰੁਜ਼ਗਾਰ ਅਤੇ ਸਵੈ-ਰੁਜ਼ਗਾਰ ਦਾ ਬਣੇਗਾ ਮਜ਼ਬੂਤ ਆਧਾਰ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

 

ਕੋਰੋਨਾ ਬਿਮਾਰੀ ਦੇ ਫੈਲਾਅ ਨੂੰ ਰੋਕਣ ਲਈ ਕੋਰੋਨਾ ਟੈਸਟਿੰਗ ਬਹੁਤ ਜਰੂਰੀ - ਡਾ. ਭੱਲਾ

Punjab Fights Corona, Coronavirus, COVID 19, Novel Coronavirus, Fight Against Corona, Covaxin, Covishield, Covid-19 Vaccine, Oxygen, #OxygenCylinders, #oxygen, Oxygen Cylinders, SARS-CoV-2, Sputnik V, Oxygen Plants, Pfizer, Astra Zeneca, Oxygen Concentrator, Remdesivir, Covifor, Oxygen supply, Liquid Medical Oxygen

Web Admin

Web Admin

5 Dariya News

ਬਟਾਲਾ , 19 May 2021

Last updated on: May 19, 2021, 00:00 IST

ਕੋਰੋਨਾ ਬਿਮਾਰੀ ਦੇ ਫੈਲਾਅ ਨੂੰ ਰੋਕਣ ਲਈ ਜਿਥੇ ਸਾਵਧਾਨੀਆਂ ਦੀ ਸਖ਼ਤੀ ਨਾਲ ਪਾਲਣਾ ਕਰਨੀ ਚਾਹੀਦੀ ਹੈ, ਉਸਦੇ ਨਾਲ ਹੀ ਕੋਰੋਨਾ ਟੈਸਟਿੰਗ ਵੀ ਬਹੁਤ ਜਰੂਰੀ ਹੈ। ਇਹ ਜਾਣਕਾਰੀ ਦਿੰਦਿਆਂ ਡਾ. ਸੰਜੀਵ ਕੁਮਾਰ ਭੱਲਾ ਨੇ ਦੱਸਿਆ ਕਿ ਕੋਰੋਨਾ ਬਿਮਾਰੀ ਦੇ ਫੈਲਾਅ ਨੂੰ ਰੋਕਣ ਦੇ ਮੰਤਵ ਨਾਲ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਕੋਰੋਨਾ ਟੈਸਟਿੰਗ ਕਰਵਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।ਡਾ. ਭੱਲਾ ਨੇ ਦੱਸਿਆ ਕਿ ਕੋਰੋਨਾ ਵਾਇਰਸ ਦੇ ਟੈਸਟ ਲਈ ਸਿਵਲ ਹਸਪਤਾਲ ਬਟਾਲਾ ਵਿੱਚ ਪੱਕਾ ਟੈਸਟਿੰਗ ਸੈਂਟਰ ਸਥਾਪਤ ਕੀਤਾ ਗਿਆ ਹੈ ਅਤੇ ਇਸਦੇ ਨਾਲ ਹੀ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਵੀ ਵਿਸ਼ੇਸ਼ ਟੈਸਟਿੰਗ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ ਦੀ ਖੋਜ਼ ਤੋਂ ਇਹ ਸਾਹਮਣੇ ਆਇਆ ਹੈ ਕਿ ਜਿਨੀਂ ਜਲਦੀ ਅਸੀਂ ਕੋਰੋਨਾ ਦੀ ਬਿਮਾਰੀ ਨੂੰ ਪਛਾਣ ਕੇ ਉਸਦਾ ਇਲਾਜ ਸ਼ੁਰੂ ਕਰ ਦੇਵਾਂਗੇ ਓਨੀਂ ਹੀ ਜਲਦੀ ਮਰੀਜ਼ ਠੀਕ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਰੋਗ ਦਾ ਜਲਦ ਪਤਾ ਲੱਗਣ ’ਤੇ ਕੋਰੋਨਾ ਪ੍ਰਭਾਵਤ ਮਰੀਜ਼ ਨੂੰ ਏਕਾਂਤਵਾਸ ਕਰ ਦਿੱਤਾ ਜਾਂਦਾ ਹੈ ਜਿਸ ਕਾਰਨ ਉਸ ਤੋਂ ਅੱਗੇ ਵਾਇਰਸ ਨਹੀਂ ਫੈਲਦਾ।ਡਾ. ਭੱਲਾ ਨੇ ਅੱਗੇ ਦੱਸਿਆ ਕਿ ਵੇਖਣ ਵਿਚ ਆਇਆ ਹੈ ਕਿ ਕੋਵਿਡ ਬਿਮਾਰੀ ਦੀ ਦੂਸਰੀ ਲਹਿਰ ਦਾ ਪਿੰਡਾਂ ਵਿਚ ਪ੍ਰਕੋਪ ਵੱਧ ਰਿਹਾ ਹੈ, ਇਸ ਲਈ ਪਿੰਡ ਵਾਸੀਆਂ ਨੂੰ ਹੋਰ ਵਧੇਰੇ ਜਾਗਰੂਕ ਹੋਣ ਦੀ ਜਰੂਰਤ ਹੈ। ਲਾਪਰਵਾਹੀ ਬਿਲਕੁੱਲ ਨਹੀਂ ਵਰਤਣੀ ਚਾਹੀਦੀ ਹੈ ਅਤੇ ਕੋਰੋਨਾ ਬਿਮਾਰੀ ਦੇ ਲੱਛਣ ਜਿਵੇਂ ਬੁਖਾਰ, ਸਰੀਰ ਦਾ ਦਰਦ ਹੋਣਾ, ਸਾਹ ਲੈਣ ਵਿਚ ਤਕਲੀਫ, ਖੰਘ ਤੇ ਜੁਕਾਮ ਆਦਿ ਹੋਵੇੇ ਤਾਂ ਕੋੋਰੋਨਾ ਟੈਸਟ ਤੁਰੰਤ ਕਰਵਾਉਣਾ ਚਾਹੀਦਾ ਹੈ। ਉਨਾਂ ਦੱਸਿਆ ਕਿ ਸਮੇਂ ਸਿਰ ਬਿਮਾਰੀ ਦਾ ਪਤਾ ਲੱਗ ਜਾਣ ਨਾਲ ਜਿਥੇ ਬਿਮਾਰੀ ਦਾ ਫੈਲਾਅ ਰੁਕੇਗਾ, ਉਸਦੇ ਨਾਲ ਕੀਮਤੀ ਜਾਨ ਵੀ ਬਚਾਈ ਜਾ ਸਕਦੀ ਹੈ।ਡਾ. ਭੱਲਾ ਨੇ ਅੱਗੇ ਕਿਹਾ ਕਿ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ। ਮਾਸਕ ਲਾਜ਼ਮੀ ਤੌਰ ’ਤੇ ਲਗਾਇਆ ਜਾਵੇ। ਸ਼ੋਸਲ ਡਿਸਟੈਸਿੰਗ ਦੇ ਨਿਯਮਾਂ ਦੀ ਪਾਲਣਾ ਕੀਤੀ ਜਾਵੇ, ਹੱਥਾ ਨੂੰ ਵਾਰ-ਵਾਰ ਸਾਬੁਣ ਨਾਲ ਧੋਤਾ ਜਾਵੇ ਅਤੇ ਯੋਗ ਵਿਅਕਤੀ ਵੈਕਸੀਨ ਜਰੂਰ ਲਗਵਾਉਣ।

 

Tags: Punjab Fights Corona , Coronavirus , COVID 19 , Novel Coronavirus , Fight Against Corona , Covaxin , Covishield , Covid-19 Vaccine , Oxygen , #OxygenCylinders , #oxygen , Oxygen Cylinders , SARS-CoV-2 , Sputnik V , Oxygen Plants , Pfizer , Astra Zeneca , Oxygen Concentrator , Remdesivir , Covifor , Oxygen supply , Liquid Medical Oxygen

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD