Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਿਪਟੀ ਕਮਿਸ਼ਨਰ ਵੱਲੋਂ ਮਿਸ਼ਨ ਫ਼ਤਿਹ ਤਹਿਤ ਕੋਰੋਨਾ ਮੁਕਤ

ਪਿੰਡ ਅਭਿਆਨ ਨੂੰ ਸਫ਼ਲਤਾ ਨਾਲ ਲਾਗੂ ਕਰਨ ਦੀ ਹਦਾਇਤ

 Mohinder Pal, Mansa, Punjab Fights Corona, Coronavirus, COVID 19, Novel Coronavirus, Fight Against Corona, Covaxin, Covishield, Covid-19 Vaccine, Oxygen, Oxygen Cylinders, SARS-CoV-2, Sputnik V, Oxygen Plants, Pfizer, Astra Zeneca, Oxygen Concentrator, Remdesivir, Covifor, Oxygen supply, Liquid Medical Oxygen

Web Admin

Web Admin

5 Dariya News

ਮਾਨਸਾ , 19 May 2021

Last updated on: May 19, 2021, 00:00 IST

ਡਿਪਟੀ ਕਮਿਸ਼ਨਰ ਮਹਿੰਦਰ ਪਾਲ ਨੇ ਅੱਜ ਸ਼ਾਮ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੋਵਿਡ ਦੀ ਸਥਿਤੀ ਨਾਲ ਨਜਿੱਠਣ ਲਈ ਮਿਸ਼ਨ ਫ਼ਤਿਹ ਤਹਿਤ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਕੀਤੇ ਜਾ ਰਹੇ ਕਾਰਜਾਂ ਬਾਰੇ ਵਿਸਥਾਰ ਵਿੱਚ ਸਮੀਖਿਆ ਕੀਤੀ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਮੀਨੀ ਪੱਧਰ 'ਤੇ ਸੈਂਪਲਿੰਗ ਤੇ ਵੈਕਸੀਨੇਸ਼ਨ ਦੀ ਪ੍ਰਕਿਰਿਆ ਨੂੰ ਅਮਲੀ ਜਾਮਾ ਪਹਿਨਾਉਣ ਵਾਲੀਆਂ ਟੀਮਾਂ ਦੇ ਫਰੰਟ ਲਾਈਨ ਯੋਧਿਆਂ ਨਾਲ ਪੂਰਾ ਤਾਲਮੇਲ ਰੱਖਿਆ ਜਾਵੇ ਅਤੇ ਉਨ੍ਹਾਂ ਨੂੰ  ਲਗਾਤਾਰ ਹੱਲਾਸ਼ੇਰੀ ਦਿੰਦੇ ਹੋਏ ਆਪਣੀ ਸਿਹਤ ਦਾ ਵੀ ਪੂਰਾ ਖਿਆਲ ਰੱਖਣ ਲਈ ਪ੍ਰੇਰਿਤ ਕੀਤਾ ਜਾਵੇ ਕਿਉਂਕਿ ਫਰੰਟ ਲਾਈਨ ਯੋਧਿਆਂ ਦੇ ਸਦਕਾ ਹੀ ਅਸੀਂ ਕੀਮਤੀ ਜਾਨਾਂ ਨੂੰ ਬਚਾਉਣ ਦੇ ਸਮਰੱਥ ਬਣ ਪਾ ਰਹੇ ਹਾਂ। ਉਨ੍ਹਾਂ ਕਿਹਾ ਕਿ ਕੋਰੋਨਾ ਯੋਧੇ ਸਮੁੱਚੀ ਪ੍ਰਕਿਰਿਆ ਦੌਰਾਨ ਪੂਰੀਆਂ ਸਾਵਧਾਨੀਆਂ ਅਮਲ ਵਿੱਚ ਲਿਆਉਣ ਤਾਂ ਜੋ ਖੁਦ ਵੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।ਡਿਪਟੀ ਕਮਿਸ਼ਨਰ ਨੇ ਪੰਜਾਬ ਸਰਕਾਰ ਤੋਂ ਮਿਲੇ ਦਿਸ਼ਾ ਨਿਰਦੇਸ਼ਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਮਿਸ਼ਨ ਫ਼ਤਿਹ 2.0 ਤਹਿਤ ਕੋਰੋਨਾ ਮੁਕਤ ਪਿੰਡ ਅਭਿਆਨ ਨੂੰ ਸਫ਼ਲਤਾ ਨਾਲ ਲਾਗੂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪਿੰਡਾਂ ਅਤੇ ਸ਼ਹਿਰਾਂ ਵਿੱਚ ਵੱਧ ਤੋਂ ਵੱਧ ਸੈਂਪਲਿੰਗ ਕੈਂਪ ਲਗਾਉਣ ਦੀ ਲੋੜ ਹੈ ਤਾਂ ਜੋ ਕੋਰੋਨਾ ਵਾਇਰਸ ਦੇ ਪਾਸਾਰ ਨੂੰ ਹਰ ਹੀਲੇ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਨੂੰ ਲਾਗੂ ਕਰਨ ਲਈ ਸਰਗਰਮ ਸ਼ਮੂਲੀਅਤ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਨਾਗਰਿਕਾਂ ਨੂੰ ਸਿਹਤ ਸਲਾਹਾਂ ਦੀ ਪਾਲਣਾ ਬਾਰੇ ਸੁਚੇਤ ਕਰਨ ਵਿੱਚ ਹੋਰ ਵੀ ਤੇਜ਼ੀ ਲਿਆਂਦੀ ਜਾ ਸਕੇ। 

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਸ਼ਾ ਵਰਕਰਾਂ, ਕਮਿਊਨਿਟੀ ਸਿਹਤ ਅਧਿਕਾਰੀ, ਸੀਨੀਅਰ ਮੈਡੀਕਲ ਅਫ਼ਸਰ ਦੇ ਨਾਲ ਨਾਲ ਵੱਖ ਵੱਖ ਪੜਾਵਾਂ 'ਤੇ ਕੋਵਿਡ ਦੇ ਸ਼ੱਕੀ ਮਰੀਜ਼ਾਂ ਦਾ ਡਾਟਾ ਇਕੱਤਰ ਕੀਤਾ ਜਾਵੇਗਾ ਅਤੇ ਫਿਰ ਪਾਜ਼ੀਟਿਵ ਮਰੀਜ਼ਾਂ ਦੇ ਢੁਕਵੇਂ ਇਲਾਜ ਨੂੰ ਸਮੇਂ ਸਿਰ ਯਕੀਨੀ ਬਣਾਇਆ ਜਾਵੇਗਾ ਜਿਸ ਸਬੰਧੀ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਸਰਕਾਰ ਦੇ ਆਦੇਸ਼ਾਂ ਬਾਰੇ ਜਾਣੂ ਕਰਵਾ ਦਿੱਤਾ ਗਿਆ ਹੈ।ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ 18 ਤੋਂ 44 ਸਾਲ ਉਮਰ ਵਰਗ ਦੇ ਨਾਗਰਿਕਾਂ ਦੇ ਟੀਕਾਕਰਨ ਲਈ ਵਿਸ਼ੇਸ਼ ਤੌਰ 'ਤੇ ਸਥਾਪਿਤ ਕੀਤੇ ਗਏ ਟੀਕਾਕਰਨ ਕੇਂਦਰਾਂ ਦੀ ਪ੍ਰਗਤੀ ਦਾ ਜਾਇਜ਼ਾ ਵੀ ਲਿਆ। ਇਸ ਦੌਰਾਨ ਸਿਹਤ ਅਧਿਕਾਰੀਆਂ ਨੇ ਦੱਸਿਆ ਕਿ ਇਨ੍ਹਾਂ ਕੇਂਦਰਾਂ ਵਿਖੇ ਸਹਿ ਰੋਗਾਂ ਦੇ ਪੀੜਤਾਂ ਅਤੇ ਫਰੰਟ ਲਾਈਨ ਸਿਹਤ ਵਰਕਰਾਂ ਦੇ ਪਰਿਵਾਰਕ ਮੈਂਬਰਾਂ ਦੇ ਟੀਕਾਕਰਨ ਕੀਤਾ ਜਾ ਰਿਹਾ ਹੈ ਜਦਕਿ ਡਾਕਟਰੀ ਟੀਮਾਂ ਵੱਲੋਂ ਵਿਸ਼ੇਸ਼ ਕੈਂਪਾਂ ਦੌਰਾਨ 45 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦੇ ਟੀਕਾਕਰਨ ਤੇ ਸੈਂਪਲਿੰਗ ਦੀ ਪ੍ਰਕਿਰਿਆ ਵੀ ਜਾਰੀ ਹੈ। ਸ਼੍ਰੀ ਮਹਿੰਦਰ ਪਾਲ ਨੇ ਕਿਹਾ ਕਿ ਆਪਣਾ ਸਭ ਦਾ ਟੀਚਾ ਮਾਨਵਤਾ ਦੀ ਸੇਵਾ ਹੈ ਜਿਸ ਦੇ ਚਲਦਿਆਂ ਹਰੇਕ ਨਾਗਰਿਕ ਨੂੰ ਕੋਰੋਨਾ ਮਹਾਂਮਾਰੀ ਤੋਂ ਸੁਰੱਖਿਅਤ ਰੱਖਣ ਲਈ ਪੂਰੀ ਤਨਦੇਹੀ ਨਾਲ ਯਤਨ ਕੀਤੇ ਜਾਣ।ਡਿਪਟੀ ਕਮਿਸ਼ਨਰ ਨੇ ਇਕਾਂਤਵਾਸ ਵਿੱਚ ਚੱਲ ਰਹੇ ਕੋਵਿਡ ਪਾਜੀਟਿਵ ਮਰੀਜ਼ਾਂ ਨੂੰ ਫ਼ਤਿਹ ਕਿੱਟਾਂ ਦੀ ਵੰਡ, ਭੋਜਨ ਕਿੱਟਾਂ ਦੀ ਵੰਡ, ਆਰ.ਟੀ.-ਪੀ.ਸੀ.ਆਰ ਟੈਸਟਾਂ, ਹੈਲਥ ਵੈਲਨੈਸ ਸੈਂਟਰਾਂ, ਲੇਬਰ ਦੀ ਸੈਂਪਲਿੰਗ ਤੇ ਵੈਕਸੀਨੇਸ਼ਨ ਦੀ ਪ੍ਰਗਤੀ ਆਦਿ ਦਾ ਜਾਇਜ਼ਾ ਵੀ ਲਿਆ।ਮੀਟਿੰਗ ਦੌਰਾਨ ਏ.ਡੀ.ਸੀ ਵਿਕਾਸ ਅਮਰਪ੍ਰੀਤ ਕੌਰ ਸੰਧੂ, ਸਹਾਇਕ ਕਮਿਸ਼ਨਰ ਬਲਜੀਤ ਕੌਰ, ਸਿਵਲ ਸਰਜਨ ਡਾ. ਸੁਖਵਿੰਦਰ ਸਿੰਘ ਸਮੇਤ ਸਮੂਹ ਸੀਨੀਅਰ ਮੈਡੀਕਲ ਅਫ਼ਸਰ ਤੇ ਹੋਰ ਸਿਹਤ ਅਧਿਕਾਰੀ ਵੀ ਹਾਜ਼ਰ ਸਨ।

 

Tags: Mohinder Pal , Mansa , Punjab Fights Corona , Coronavirus , COVID 19 , Novel Coronavirus , Fight Against Corona , Covaxin , Covishield , Covid-19 Vaccine , Oxygen , Oxygen Cylinders , SARS-CoV-2 , Sputnik V , Oxygen Plants , Pfizer , Astra Zeneca , Oxygen Concentrator , Remdesivir , Covifor , Oxygen supply , Liquid Medical Oxygen

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD