Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਿਪਟੀ ਕਮਿਸ਼ਨਰ ਵੱਲੋਂ ਹਸਪਤਾਲਾਂ ਵਿਚ ਕੋਰੋਨਾ ਨਾਲ ਨਜਿੱਠਣ ਲਈ ਕੀਤੇ ਗਏ ਪ੍ਰਬੰਧਾਂ ਦੀ ਸਮੀਖਿਆ

ਪ੍ਰਾਈਵੇਟ ਹਸਪਤਾਲਾਂ ਨੂੰ ਲੈਵਲ-3 ਬੈੱਡਾਂ ਦੀ ਗਿਣਤੀ ਵਧਾਉਣ ਅਤੇ ਹੈਲਪ ਡੈਸਕ ਸਥਾਪਿਤ ਕਰਨ ਦੇ ਨਿਰਦੇਸ਼

 DC SBS Nagar, Dr. Shena Aggarwal, Shena Aggarwal, Shaheed Bhagat Singh Nagar, Nawanshahr, S.B.S. Nagar, Deputy Commissioner S.B.S. Nagar

Web Admin

Web Admin

5 Dariya News

ਨਵਾਂਸ਼ਹਿਰ , 19 May 2021

Last updated on: May 19, 2021, 00:00 IST

ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਵੱਲੋਂ ਜ਼ਿਲੇ ਦੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿਚ ਕੋਰੋਨਾ ਨਾਲ ਨਜਿੱਠਣ ਲਈ ਕੀਤੇ ਗਏ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ। ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਪ੍ਰਸ਼ਾਸਨਿਕ ਤੇ ਸਿਹਤ ਅਧਿਕਾਰੀਆਂ ਸਮੇਤ ਵੱਖ-ਵੱਖ ਪ੍ਰਾਈਵੇਟ ਹਸਪਤਾਲਾਂ ਦੇ ਪ੍ਰਤੀਨਿਧੀਆਂ ਨਾਲ ਕੀਤੀ ਮੀਟਿੰਗ ਦੌਰਾਨ ਉਨਾਂ ਜ਼ਿਲੇ ਵਿਚ ਕੋਵਿਡ-19 ਦੀ ਸਥਿਤੀ, ਸਿਹਤ ਸੰਸਥਾਵਾਂ ਵਿਚ ਕੋਵਿਡ ਮਰੀਜ਼ਾਂ ਦੇ ਇਲਾਜ ਅਤੇ ਸਾਂਭ-ਸੰਭਾਲ, ਮੈਡੀਕਲ ਆਕਸੀਜਨ, ਦਵਾਈਆਂ ਅਤੇ ਹੋਰ ਸਾਜ਼ੋ-ਸਾਮਾਨ ਦੀ ਲੋੜ ਅਤੇ ਉਪਲਬੱਧਤਾ ਆਦਿ ਦਾ ਬਾਰੀਕੀ ਨਾਲ ਜਾਇਜ਼ਾ ਲਿਆ। ਇਸ ਦੌਰਾਨ ਉਨਾਂ ਕੋਵਿਡ-19 ਦੇ ਗੰਭੀਰ ਮਰੀਜ਼ਾਂ ਦੇ ਇਲਾਜ ਨੂੰ ਯਕੀਨੀ ਬਣਾਉਣ ਲਈ ਠੋਸ ਪ੍ਰਣਾਲੀ ਅਪਣਾਉਣ ਦੀ ਤਾਕੀਦ ਕੀਤੀ। ਉਨਾਂ ਪ੍ਰਾਈਵੇਟ ਹਸਪਤਾਲਾਂ ਨੂੰ ਲੈਵਲ-3 ਕੋਵਿਡ ਮਰੀਜ਼ਾਂ ਲਈ ਬੱਡਾਂ ਦੀ ਗਿਣਤੀ ਵਧਾਉਣ ਦੇ ਨਿਰਦੇਸ਼ ਦਿੰਦਿਆਂ ਉਨਾਂ ਨੂੰ ਕੋਵਿਡ ਮਰੀਜ਼ਾਂ ਦੀ ਸਿਹਤ ਸਥਿਤੀ ਬਾਰੇ ਜਾਣਕਾਰੀ ਦੇਣ ਲਈ ਆਪਣੇ ਹਸਪਤਾਲਾਂ ਵਿਚ ਹੈਲਪ ਡੈਸਕ ਸਥਾਪਿਤ ਕਰਨ ਦੀ ਵੀ ਹਦਾਇਤ ਕੀਤੀ। ਉਨਾਂ ਕਿਹਾ ਕਿ ਮਰੀਜ਼ਾਂ ਦੇ ਰਿਸ਼ਤੇਦਾਰਾਂ ਨੂੰ ਆਪਣੇ ਮਰੀਜ਼ ਦੀ ਸਥਿਤੀ ਬਾਰੇ ਸਹੀ ਜਾਣਕਾਰੀ ਮਿਲਦੀ ਰਹਿਣੀ ਜ਼ਰੂਰੀ ਹੈ ਅਤੇ ਇਸ ਸਬੰਧੀ ਕੋਈ ਸ਼ਿਕਾਇਤ ਨਹੀਂ ਆਉਣੀ ਚਾਹੀਦੀ। 

ਡਾ. ਸ਼ੇਨਾ ਅਗਰਵਾਲ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੀਆਂ ਸੈਂਪਲਿੰਗ ਟੀਮਾਂ ਨੂੰ ਪੂਰੀ ਤਰਾਂ ਐਕਟਿਵ ਕੀਤਾ ਜਾਵੇ। ਇਸੇ ਤਰਾਂ ਉਨਾਂ ਜ਼ਿਲੇ ਵਿਚ ਚੱਲ ਰਹੇ ਸਾਰੇ 10 ਟੀਕਾਕਰਨ ਸੈਂਟਰਾਂ ਦੀਆਂ ਟੀਮਾਂ ਨੂੰ ਵੀ ਬਿਹਤਰੀਨ ਢੰਗ ਨਾਲ ਕੰਮ ਕਰਨ ਦੀ ਤਾਕੀਦ ਕੀਤੀ। ਉਨਾਂ ਕਿਹਾ ਕਿ ਘਰਾਂ ਵਿਚ ਇਕਾਂਤਵਾਸ ਰਹਿ ਰਹੇ ਮਰੀਜ਼ਾਂ ਨੂੰ ਫ਼ਤਿਹ ਕਿੱਟਾਂ ਉਪਲਬੱਧ ਕਰਵਾਉਣੀਆਂ ਯਕੀਨੀ ਬਣਾਈਆਂ ਜਾਣ। ਪਲਸ ਆਕਸੀਮੀਟਰਾਂ ਦੀ ਉਪਲਬੱਧਤਾ ਵਿਚ ਕਮੀ ਦੇ ਮੱਦੇਨਜ਼ਰ ਉਨਾਂ ਅਪੀਲ ਕੀਤੀ ਕਿ ਜਿਨਾਂ ਕੋਵਿਡ-19 ਪਾਜ਼ੀਟਿਵ ਮਰੀਜ਼ਾਂ ਨੇ ਪਹਿਲਾਂ ਇਹ ਪਲਸ ਆਕਸੀਮੀਟਰ ਪ੍ਰਾਪਤ ਕੀਤੇ ਸਨ ਅਤੇ ਹੁਣ ਉਹ ਸਿਹਤਯਾਬ ਹੋ ਚੁੱਕੇ ਹਨ, ਉਹ ਇਹ ਪਲਸ ਆਕਸੀਮੀਟਰ ਆਪਣੇ ਨਜ਼ਦੀਕੀ ਸਰਕਾਰੀ ਸਿਹਤ ਕੇਂਦਰ ਵਿਚ ਜਮਾ ਕਰਵਾ ਦੇਣ, ਤਾਂ ਜੋ ਇਹ ਬਿਹਤਰ ਦੇਖਭਾਲ ਲਈ ਕਿਸੇ ਹੋਰ ਕੋਵਿਡ ਮਰੀਜ਼ ਨੂੰ ਦਿੱਤਾ ਜਾ ਸਕੇ। ਇਸ ਮੌਕੇ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਡਿਊਟੀ ਨਿਭਾਅ ਰਹੇ ਡਾਕਟਰ ਰਾਜਨ ਸਿੰਘ ਨੂੰ ਮੋਨ ਧਾਰਨ ਕਰ ਕੇ ਸ਼ਰਧਾਂਜਲੀ ਵੀ ਦਿੱਤੀ ਗਈ, ਜਿਨਾਂ ਦਾ ਬੀਤੇ ਦਿਨ ਕੋਵਿਡ ਕਾਰਨ ਦਿਹਾਂਤ ਹੋ ਗਿਆ ਸੀ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਦਿੱਤਿਆ ਉੱਪਲ, ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ, ਐਸ. ਡੀ. ਐਮ ਬੰਗਾ ਵਿਰਾਜ ਤਿੜਕੇ, ਐਸ. ਡੀ. ਐਮ ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ, ਸਹਾਇਕ ਕਮਿਸ਼ਨਰ ਦੀਪਜੋਤ ਕੌਰ, ਡੀ. ਐਸ. ਪੀ ਦੀਪਿਕਾ ਸਿੰਘ, ਜ਼ਿਲਾ ਸਿਹਤ ਅਫ਼ਸਰ ਡਾ. ਕੁਲਦੀਪ ਰਾਏ, ਜ਼ਿਲਾ ਟੀਕਾਕਰਨ ਅਫ਼ਸਰ ਡਾ. ਜੇ. ਐਸ ਬੈਂਸ ਤੋਂ ਇਲਾਵਾ ਸਮੂਹ ਐਸ. ਐਮ. ਓਜ਼ ਅਤੇ ਪ੍ਰਾਈਵੇਟ ਸਿਹਤ ਸੰਸਥਾਵਾਂ ਦੇ ਪ੍ਰਤੀਨਿਧੀ ਹਾਜ਼ਰ ਸਨ। 

 

Tags: DC SBS Nagar , Dr. Shena Aggarwal , Shena Aggarwal , Shaheed Bhagat Singh Nagar , Nawanshahr , S.B.S. Nagar , Deputy Commissioner S.B.S. Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD