Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਕਰੋਨਾ ਮਹਾਂਮਾਰੀ ਦੇ ਪ੍ਰਭਾਵ ਨੂੰ ਰੋਕਣ ਲਈ ਸਾਡੇ ਸਾਰਿਆਂ ਦਾ ਸਹਿਯੋਗ ਜ਼ਰੂਰੀ-ਡਿਪਟੀ ਕਮਿਸ਼ਨਰ

ਕਿਹਾ, ਸਮੂਹ ਪੰਚਾਇਤ ਸਕੱਤਰਾ ਪਿੰਡਾਂ ਦੇ ਸਰਪੰਚਾਂ ਅਤੇ ਮੋਹਤਬਰ ਵਿਅਕਤੀਆ ਨੂੰ ਆਪਣੇ ਪਿੰਡ ਦੇ ਲੋਕਾਂ ਦੀ ਵੱਧ ਤੋਂ ਵੱਧ ਕਰੋਨਾ ਦੀ ਸੈਂਪਲਿੰਗ ਕਰਵਾਉਣ ਲਈ ਪ੍ਰੇਰਿਤ ਕਰਨ

DC Ferozepur, Deputy Commissioner Ferozepur, Ferozepur, Gurpal Singh Chahal

Web Admin

Web Admin

5 Dariya News

ਫਿਰੋਜ਼ਪੁਰ , 19 May 2021

Last updated on: May 19, 2021, 00:00 IST

ਕਰੋਨਾ ਮਹਾਂਮਾਰੀ  ਦੇ ਪ੍ਰਭਾਵ ਨੂੰ ਰੋਕਣ ਲਈ ਸਾਡੇ ਸਾਰਿਆਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਇੱਕ ਦੂਸਰੇ ਤੋਂ ਦੂਰੀ ਬਣਾ ਕੇ ਰੱਖਣਾ, ਮਾਸਕ ਪਹਿਨਣਾ, ਹੱਥਾਂ ਨੂੰ ਵਾਰ-ਵਾਰ ਧੋਣਾ ਅਤੇ ਸੈਨੇਟਾਈਜ਼ ਕਰਨ ਸਮੇਤ ਕਰੋਨਾ ਦੀ ਵੱਧ ਤੋਂ ਵੱਧ ਸੈਂਪਲਿੰਗ ਆਦਿ ਬਾਰੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨਾ ਹੀ ਕਰੋਨਾ ਮਹਾਂਮਾਰੀ ਤੇ ਅਸਲ ਜਿੱਤ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰ. ਗੁਰਪਾਲ ਸਿੰਘ ਚਾਹਲ ਨੇ ਜ਼ਿਲ੍ਹੇ ਦੇ ਸਮੂਹ ਪੰਚਾਇਤ ਸਕੱਤਰਾਂ ਨਾਲ ਰੱਖੀ ਇੱਕ ਅਹਿਮ ਮੀਟਿੰਗ ਦੌਰਾਨ ਕੀਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ. ਅਰੁਣ ਕੁਮਾਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਸ੍ਰ. ਹਰਜਿੰਦਰ ਸਿੰਘ ਅਤੇ ਜ਼ਿਲਾ ਐਪੀਡੀਮਾਲੋਜ਼ਿਸਟ ਅਫਸਰ ਡਾ:ਯੁਵਰਾਜ ਨਾਰੰਗ ਵੀ ਹਾਜ਼ਰ ਸਨ।ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਰੋਨਾ ਮਹਾਂਮਾਰੀ ਨੇ ਪੂਰੇ ਦੇਸ਼ ਵਿੱਚ ਨਹੀਂ ਬਲਕਿ ਦੁਨੀਆ ਲਈ ਭਿਆਨਕ ਅਤੇ ਮਾਰੂ ਸਿੱਧ ਹੋ ਰਹੀ ਹੈ ਅਤੇ ਇਸ ਦਾ ਦੂਜਾ ਸਟਰੇਨ ਪਹਿਲਾਂ ਤੋਂ ਵੀ ਜ਼ਿਆਦਾ ਖਤਰਨਾਕ ਸਾਬਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਕਰੋਨਾ ਤੋਂ ਬਚਾਅ ਲਈ ਜਿੱਥੇ ਸਾਨੂੰ ਸਾਵਧਾਨੀਆਂ ਦੀ ਪਾਲਣਾ ਲਈ ਪਾਬੰਦ ਹੋਣਾ ਪਵੇਗਾ ਉੱਥੇ ਇਸ ਦੀ ਰੋਕਥਾਮ ਲਈ ਸਾਨੂੰ ਸਾਰਿਆਂ ਨੂੰ ਇੱਕ ਪਰਿਵਾਰ ਦੀ ਤਰ੍ਹਾਂ ਇਸ ਬਿਮਾਰੀ ਖਿਲਾਫ ਲੜਨਾ ਪਵੇਗਾ। ਉਨ੍ਹਾਂ ਸਮੂਹ ਪੰਚਾਇਤ ਸਕੱਤਰਾਂ ਨੂੰ ਕਿਹਾ ਕਿ ਉਹ ਪਿੰਡਾਂ ਦੇ ਸਰਪੰਚਾਂ ਅਤੇ ਮੋਹਤਬਰ ਵਿਅਕਤੀਆ ਨੂੰ ਪ੍ਰੇਰਿਤ ਕਰਨ ਕਿ ਉਹ ਆਪਣੇ ਪਿੰਡ ਦੇ ਲੋਕਾਂ ਦੀ ਵੱਧ ਤੋਂ ਵੱਧ ਕਰੋਨਾ ਦੀ ਸੈਂਪਲਿੰਗ ਕਰਵਾਉਣ ਅਤੇ ਕਰੋਨਾ ਵੈਕਸੀਨ ਵੀ ਲਗਵਾਉਣ। ਜੇਕਰ ਪਿੰਡ ਦਾ ਸਰਪੰਚ ਪਿੰਡ ਦੇ 25 ਤੋਂ ਵੱਧ ਵਿਅਕਤੀਆਂ ਦੀ ਸੈਂਪਲਿੰਗ ਕਰਵਾਉਣਾ ਚਾਹੁੰਦਾ ਹੈ ਤਾਂ ਉਸ ਪਿੰਡ ਵਿੱਚ ਸੈਂਪਲਿੰਗ ਵੈਨ ਵੀ ਭੇਜੀ ਜਾਵੇਗੀ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਿੰਡ ਦੇ ਸਰਪੰਚ ਵੱਲੋਂ ਪਿੰਡ ਦੇ ਧਾਰਮਿਕ ਸਥਾਨਾਂ ਤੋਂ ਪਿੰਡ ਵਿੱਚ ਅਨਾਊਸਮੈਂਟ ਕਰਵਾਈ ਜਾਵੇ ਕਿ ਲੋਕ ਪੰਜਾਬ ਸਰਕਾਰ ਤੇ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਅਤੇ ਜ਼ਿਆਦਾ ਇਕੱਠ ਨਾ ਕਰਨ ਅਤੇ ਨਾ ਹੀ ਜ਼ਿਆਦਾ ਭੀੜ ਭੜੱਕੇ ਵਾਲੀਆਂ ਥਾਵਾਂ ਤੇ ਜਾਣ ਤਾਂ ਜੋ ਕਰੋਨਾ ਮਹਾਂਮਾਰੀ ਤੇ ਠੱਲ੍ਹ ਪਾਈ ਜਾ ਸਕੇ। ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਜੇਕਰ ਕਿਸੇ ਵਿਅਕਤੀ ਦੀ ਕਰੋਨਾ ਰਿਪੋਰਟ ਪਾਜੇਟਿਵ ਆਉਂਦੀ ਹੈ ਅਤੇ ਉਸ ਵਿਅਕਤੀ ਨੂੰ ਹਲਕੇ ਬੁਖਾਰ ਜਾਂ ਹੋਰ ਲੱਛਣ ਨਜ਼ਰ ਆਉਂਦੇ ਹਨ ਤਾਂ ਉਸ ਨੂੰ ਘਰ ਵਿੱਚ ਹੀ ਇਕਾਂਤਵਾਸ ਕੀਤਾ ਜਾਵੇਗਾ ਅਤੇ ਸਿਹਤ ਵਿਭਾਗ ਵੱਲੋਂ ਦਵਾਈਆਂ ਅਤੇ ਮਿਸ਼ਨ ਫਹਿਤ ਕਰੋਨਾ ਕਿੱਟ ਉਸ ਦੇ ਘਰ ਭੇਜੀ ਜਾਵੇਗੀ। ਉਨਾਂ ਪਿੰਡਾਂ ਦੇ ਸਰਪੰਚਾਂ-ਪੰਚਾਂ ਨੂੰ ਅਪੀਲ ਕੀਤੀ ਕਿ ਉਹ ਪਿੰਡ ਦੇ ਲੋਕਾਂ ਨੂੰ ਪ੍ਰੇਰਿਤ ਕਰਕੇ ਜਿੰਨਾਂ ਲੋਕਾਂ ਨੂੰ ਕਰੋਨਾ ਦੇ ਲੱਛਣ ਹਨ ਉਨਾਂ ਦੇ ਟੈਸਟ ਕਰਵਾਉਣ ਅਤੇ ਬਾਕੀ ਲੋਕਾਂ ਨੂੰ ਵੈਕਸੀਨ ਲਗਵਾਉਣ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ. ਅਰੁਣ ਕੁਮਾਰ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਕਿ ਜਿਹੜੀਆਂ ਪੰਚਾਇਤਾਂ 100 ਫੀਸਦੀ ਵੈਕਸੀਨੇਸਨ ਕਰਵਾਉਣਗੀਆਂ ਉਨਾਂ ਨੂੰ ਪੰਜਾਬ ਸਰਕਾਰ ਵੱਲੋਂ 10 ਲੱਖ ਰੁਪਏ ਦੀ ਵਿਸੇਸ਼ ਵਿਕਾਸ ਗ੍ਰਾਂਟ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕ ਕਰੋਨਾ ਦੀ ਸੈਂਪਲਿੰਗ ਕਰਵਾਉਣ ਤੋਂ ਘਬਰਾਉਣ ਨਾ ਘਬਰਾਉਣ ਨਾ। ਜੇਕਰ ਕਿਸੇ ਪਿੰਡ ਦੇ ਵਿਅਕਤੀ ਦੀ ਰਿਪੋਰਟ ਕਰੋਨਾ ਪਾਜੇਟਿਵ ਹੈ ਤੇ ਉਸ ਨੂੰ ਘਰ ਵਿੱਚ ਹੀ ਇਕਾਂਤਵਾਸ ਕੀਤਾ ਗਿਆ ਹੈ ਤਾਂ ਉਹ ਇਸ ਬਿਮਾਰੀ ਦੇ ਪੂਰੀ ਖਤਮ ਹੋਣ ਤੱਕ ਘਰ ਤੋਂ ਬਾਹਰ ਨਾ ਨਿਕਲੇ। ਉਨ੍ਹਾਂ ਕਿਹਾ ਕਿ ਕਰੋਨਾ ਤੋਂ ਬਚਾਅ ਲਈ ਸਮਾਜ ਦੇ ਸਾਰੇ ਵਰਗਾਂ, ਧਾਰਮਿਕ ਅਤੇ ਸਮਾਜ ਸੇਵੀ ਸੰਸਥਾਵਾਂ, ਵਪਾਰਕ ਅਦਾਰਿਆਂ ਆਦਿ ਦਾ ਸਹਿਯੋਗ ਵੀ ਬਹੁਤ ਜ਼ਰੂਰੀ ਹੈ ਅਤੇ ਅਸੀਂ ਸਾਰੇ ਮਿਲਕੇ ਹੀ ਇਸ ਬਿਮਾਰੀ ਤੇ ਫਤਹਿ ਹਾਸਲ ਕਰ ਸਕਾਂਗੇ

 

Tags: DC Ferozepur , Deputy Commissioner Ferozepur , Ferozepur , Gurpal Singh Chahal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD