Wednesday, 22 July 2026

 

 

ਖ਼ਾਸ ਖਬਰਾਂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ

 

ਡਿਪਟੀ ਕਮਿਸ਼ਨਰ ਵੱਲੋਂ ਬਲਾਕ ਫਰੀਦਕੋਟ ਦੇ ਸਰਪੰਚਾਂ ਨਾਲ ਵਿਸ਼ੇਸ਼ ਮੀਟਿੰਗ

ਕਰੋਨਾ ਤੋਂ ਬਚਾਅ ਸਬੰਧੀ ਟੈਸਟਿੰਗ, ਟੀਕਾਕਰਨ ਅਤੇ ਜਾਗਰੂਕਤਾ ਮੁਹਿੰਮ ਵਿੱਚ ਸਹਿਯੋਗ ਲਈ ਅਪੀਲ

DC Faridkot, Vimal Kumar Setia, Deputy Commissioner Faridkot, Faridkot

Web Admin

Web Admin

5 Dariya News

ਫ਼ਰੀਦਕੋਟ , 19 May 2021

Last updated on: May 19, 2021, 00:00 IST

ਡਿਪਟੀ ਕਮਿਸ਼ਨਰ ਫ਼ਰੀਦਕੋਟ ਵਿਮਲ ਕੁਮਾਰ ਸੇਤੀਆ ਨੇ ਜ਼ਿਲ੍ਹੇ ਦੇ ਪੇਂਡੂ ਖੇਤਰਾਂ ਵਿਚ ਕਰੋਨਾ ਦੇ ਪ੍ਰਕੋਪ ਨੂੰ ਰੋਕਣ, ਇਸ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ, ਪਿੰਡਾਂ ਵਿੱਚ ਵੱਧ ਤੋਂ ਵੱਧ ਟੈਸਟਿੰਗ, ਟੀਕਾਕਰਨ ਅਤੇ ਇਕਾਂਤਵਾਸ ਕਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਟਰੈਕਿੰਗ ਤੇ ਇਲਾਜ ਆਦਿ ਲਈ ਪਿੰਡਾਂ ਦੀਆਂ ਪੰਚਾਇਤਾਂ/ਯੂਥ ਕਲੱਬਾਂ ਤੇ ਪਿੰਡ ਵਾਸੀਆਂ ਦਾ ਸਹਿਯੋਗ ਲੈਣ ਲਈ ਬਲਾਕ ਫ਼ਰੀਦਕੋਟ ਦੇ ਸਰਪੰਚਾਂ ਨਾਲ  ਪੜਾਅ ਵਾਰ ਮੀਟਿੰਗ ਕੀਤੀ ਗਈ ਜਿਸ ਵਿੱਚ 25-25 ਪਿੰਡਾਂ ਦੇ ਸਰਪੰਚਾਂ ਨੂੰ ਸ਼ਾਮਲ ਕੀਤਾ ਗਿਆ । ਉਨ੍ਹਾਂ ਸਰਪੰਚਾਂ ਨੂੰ ਇਸ ਕੰਮ ਵਿੱਚ ਪੂਰਨ ਸਹਿਯੋਗ ਦੀ ਅਪੀਲ ਕੀਤੀ ।ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਨੇ ਕਿਹਾ ਕਿ ਕਰੋਨਾ ਦੇ ਦੂਜੇ ਸਟਰੇਨ ਦਾ ਪ੍ਰਕੋਪ ਦਿਨੋਂ ਦਿਨ ਵਧ ਰਿਹਾ ਹੈ  ਤੇ ਸਾਡੇ ਵੱਲੋਂ ਸਾਵਧਾਨੀਆਂ ਵਰਤਣ ਪ੍ਰਤੀ ਵਿਖਾਏ ਗਏ ਅਵੇਸਲੇਪਣ ਕਾਰਨ ਇਸ ਬਿਮਾਰੀ ਨੇ ਹੁਣ ਪੇਂਡੂ ਖੇਤਰਾਂ ਵਿੱਚ ਵੀ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ, ਜੋ ਸਾਡੇ ਲਈ ਚਿੰਤਾ ਦਾ ਵਿਸ਼ਾ ਹੈ।  ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਬਿਮਾਰੀ ਦੇ ਖਾਤਮੇ ਲਈ ਪੂਰੀ ਤਰ੍ਹਾਂ ਦ੍ਰਿੜ੍ਹ ਹੈ ਅਤੇ ਹੁਣ ਅਸੀਂ ਪੂਰੀ ਚੌਕਸੀ ਤੇ ਮੁਸਤੈਦੀ ਨਾਲ ਜਿੱਥੇ ਪੰਚਾਇਤਾਂ, ਯੂਥ ਕਲੱਬਾਂ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਲੋਕਾਂ ਨੂੰ  ਜਾਗਰੂਕ ਕਰਨ, ਜਿਵੇਂ ਕਿ ਖੰਘ, ਜ਼ੁਕਾਮ, ਬੁਖਾਰ ਆਦਿ ਦੇ ਲੱਛਣ ਆਉਣ ਤੇ ਤੁਰੰਤ ਕਰੋਨਾ ਟੈਸਟ ਕਰਵਾਉਣ।  ਪਾਜ਼ੀਟਿਵ ਆਉਣ ਦੀ ਸੂਰਤ ਵਿਚ ਡਾਕਟਰ ਦੀ ਸਲਾਹ ਨਾਲ ਘਰ ਵਿਚ ਇਕਾਂਤਵਾਸ ਰਹਿਣ ਅਤੇ ਸਾਹ ਲੈਣ ਵਿੱਚ ਜ਼ਿਆਦਾ ਪ੍ਰੇਸ਼ਾਨੀ ਆਉਣ ਤੇ ਐੱਲ ਟੂ ਇਲਾਜ ਦੀ ਸੁਵਿਧਾ ਪ੍ਰਾਪਤ ਕਰਨ ਪ੍ਰਤੀ ਵੱਧ ਤੋਂ ਵੱਧ ਜਾਣਕਾਰੀ ਦੇਣਾ ਹੈ।ਉਨ੍ਹਾਂ ਸਰਪੰਚਾਂ  ਨੂੰ ਕਿਹਾ ਕਿ ਉਹ ਪਿੰਡਾਂ ਵਿੱਚ ਘਰ ਘਰ ਜਾ ਕੇ ਮਾਸਕ ਪਾਉਣ, ਦੋ ਗਜ਼ ਦੀ ਸਮਾਜਿਕ ਦੂਰੀ, ਲੋੜ ਤੋਂ ਬਿਨਾਂ ਘਰੋਂ ਨਾ ਨਿਕਲਣ, ਸਮੇਂ ਸਮੇਂ ਤੇ ਹੱਥ ਧੋਣ ਆਦਿ ਸਾਵਧਾਨੀਆਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ।  ਉਨ੍ਹਾਂ ਇਹ ਵੀ ਕਿਹਾ ਕਿ ਇਸ ਕੰਮ ਵਿੱਚ ਪਿੰਡਾਂ ਦੇ ਸਰਪੰਚ, ਸਾਬਕਾ ਫੌਜੀਆਂ ਦਾ ਵੀ ਸਹਿਯੋਗ ਲੈਣ।

ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਸਿਹਤ ਵਿਭਾਗ, ਪੇਂਡੂ ਵਿਕਾਸ ਵਿਭਾਗ, ਆਸ਼ਾ ਵਰਕਰ, ਮਾਲ  ਵਿਭਾਗ,ਪੁਲਿਸ ਆਦਿ ਦੇ ਸਹਿਯੋਗ ਨਾਲ ਪੰਚਾਇਤਾਂ ਵੱਲੋਂ ਪਿੰਡਾਂ ਵਿੱਚ 100 ਪ੍ਰਤੀਸ਼ਤ ਟੈਸਟਿੰਗ ਅਤੇ ਟੀਕਾਕਰਨ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ 100 ਪ੍ਰਤੀਸ਼ਤ ਟੀਕਾਕਰਣ ਮੁਕੰਮਲ ਕਰਨ ਵਾਲੀਆਂ ਪੰਚਾਇਤਾਂ ਨੂੰ 10 ਲੱਖ ਰੁਪਏ ਦੀ ਵਿਸ਼ੇਸ਼ ਗਰਾਂਟ ਦੇਣ ਦਾ ਵੀ ਐਲਾਨ ਕੀਤਾ ਗਿਆ ਹੈ। ਉਨ੍ਹਾਂ ਸਰਪੰਚਾਂ ਨੂੰ ਇਹ ਵੀ ਕਿਹਾ ਕਿ ਕਰੋਨਾ ਪਾਜ਼ੇਟਿਵ ਆਏ ਮਰੀਜ਼ਾਂ ਨੂੰ ਘਰ ਵਿੱਚ ਇਕਾਂਤਵਾਸ ਕੀਤਾ ਜਾਵੇ  ਅਤੇ ਸਿਹਤ ਵਿਭਾਗ ਵੱਲੋਂ ਉਨ੍ਹਾਂ ਨੂੰ ਘਰ ਵਿੱਚ ਹੀ ਕਰੋਨਾ ਫਤਿਹ ਕਿੱਟ ਮੁਹੱਈਆ ਕਰਵਾਈ ਜਾਵੇਗੀ। ਜਿਸ ਵਿੱਚ ਕਰੋਨਾ ਤੋਂ ਬਚਾਅ ਲਈ ਦਵਾਈਆਂ,ਥਰਮਾਮੀਟਰ, ਆਕਸੀਮੀਟਰ ਸਮੇਤ ਸਾਵਧਾਨੀਆਂ ਵਰਤਣ ਵਾਲੀ ਬੁੱਕਲੇਟ ਆਦਿ ਸ਼ਾਮਲ ਹੈ, ਦਿੱਤੀ ਜਾਵੇਗੀ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿ) ਸ੍ਰੀ ਪ੍ਰੀਤ ਮਹਿੰਦਰ ਸਹੋਤਾ ਨੇ ਡਿਪਟੀ ਕਮਿਸ਼ਨਰ ਨੂੰ ਯਕੀਨ ਦਿਵਾਇਆ ਕਿ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਕਰੋਨਾ ਦੇ ਖ਼ਾਤਮੇ ਲਈ ਸਿਹਤ ਵਿਭਾਗ ਤੇ ਪੰਚਾਇਤਾਂ ਨੂੰ ਪੂਰੀ ਤਰ੍ਹਾਂ ਸਹਿਯੋਗ ਦਿੱਤਾ  ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੀਕੈਂਡ ਲਾਕ ਡਾਊਨ ਵੇਲੇ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਘਰਾਂ ਤੋਂ ਬਾਹਰ ਨਾ ਨਿਕਲਣ ।ਇਸ ਮੌਕੇ ਸਿਵਲ ਸਰਜਨ ਡਾ ਸੰਜੇ ਕਪੂਰ ਨੇ ਕਿਹਾ ਕਿ ਅਸੀਂ ਲੋਕਾਂ ਵਿੱਚ ਜਾਗਰੂਕਤਾ, ਟੈਸਟਿੰਗ ਅਤੇ ਟੀਕਾਕਰਨ ਰਾਹੀਂ ਹੀ ਇਸ ਬਿਮਾਰੀ ਤੇ ਫ਼ਤਿਹ ਹਾਸਲ ਕਰ ਸਕਾਂਗੇ।  ਉਨ੍ਹਾਂ ਕਿਹਾ ਕਿ ਕਰੋਨਾ ਦਾ ਟੀਕਾ ਸਿਹਤ ਲਈ ਪੂਰੀ ਤਰ੍ਹਾਂ ਸੁਰੱਖਿਅਤ ਹੈ ਇਸ ਦਾ ਸਿਹਤ ਤੇ ਕੋਈ ਵੀ ਪ੍ਰਭਾਵ ਬੁਰਾ ਪ੍ਰਭਾਵ ਨਹੀਂ ਪੈਂਦਾ। ਉਨ੍ਹਾਂ ਕਿਹਾ ਕਿ ਪੰਚਾਇਤਾਂ, ਪਿੰਡ ਵਾਸੀਆਂ ਦੇ ਸਹਿਯੋਗ ਨਾਲ ਅਸੀਂ ਇਸ ਮਹਾਂਮਾਰੀ ਤੇ ਫਤਿਹ ਹਾਸਲ ਕਰਾਂਗੇ। ਇਸ ਮੌਕੇ ਹਾਜ਼ਰ ਸਰਪੰਚਾਂ ਨੇ ਡਿਪਟੀ ਕਮਿਸ਼ਨਰ ਨੂੰ ਯਕੀਨ ਦਿਵਾਇਆ ਕਿ ਉਹ ਪਿੰਡਾਂ ਵਿੱਚ ਕਰੋਨਾ ਟੈਸਟਿੰਗ,ਟੀਕਾਕਰਨ ਅਤੇ ਲੋਕਾਂ ਨੂੰ ਜਾਗਰੂਕ ਕਰਨ ਵਿੱਚ ਪੂਰਾ ਸਹਿਯੋਗ ਦੇ ਕੇ ਮਿਸ਼ਨ ਫਤਿਹ ਨੂੰ ਕਾਮਯਾਬ ਕਰਨਗੇ।ਇਸ ਮੌਕੇ ਡੀ.ਡੀ.ਪੀ.ਓ ਬਲਜੀਤ ਸਿੰਘ ਕੈਂਥ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

 

Tags: DC Faridkot , Vimal Kumar Setia , Deputy Commissioner Faridkot , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD