Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਪੰਜਾਬ ਕੇਂਦਰੀ ਯੂਨੀਵਰਸਿਟੀ ਦੇ ਕਰਮਚਾਰੀਆਂ ਨੇ ਕਮਿਊਨਿਟੀ ਹੈਲਥ ਸੈਂਟਰ, ਸੰਗਤ ਅਤੇ ਸਬ ਡਵੀਜ਼ਨਲ ਹਸਪਤਾਲ, ਘੁੱਦਾ ਨੂੰ ਜ਼ਰੂਰੀ ਦਵਾਈਆਂ, ਫਰਿੱਜ, ਕੰਪਿਊਟਰ ਅਤੇ ਪ੍ਰਿੰਟਰ ਪ੍ਰਦਾਨ ਕੀਤੇ

 Central University of Punjab, CUPB, Bathinda, Prof. Raghvendra P Tiwari, Punjab Fights Corona, Fight Against Corona

Web Admin

Web Admin

5 Dariya News

ਬਠਿੰਡਾ , 19 May 2021

Last updated on: May 19, 2021, 00:00 IST

ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੀ ਸਥਿਤੀ ਦੌਰਾਨ ਜਿਥੇ ਹਸਪਤਾਲਾਂ ਨੂੰ ਸਰੋਤਾਂ ਦੀ ਘਾਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਅਜਿਹੇ ਸਮੇਂ ਦੌਰਾਨ, ਪੰਜਾਬ ਕੇਂਦਰੀ ਯੂਨੀਵਰਸਿਟੀ ਦੇ ਕਰਮਚਾਰੀਆਂ ਨੇ ਮਨੁੱਖਤਾ ਦੀ ਸੇਵਾ ਕਰਨ ਦੇ ਉਦੇਸ਼ ਨਾਲ ਕਮਿਊਨਿਟੀ ਹੈਲਥ ਸੈਂਟਰ, ਸੰਗਤ (ਸੀ.ਐਚ.ਸੀ. ਸੰਗਤ) ਅਤੇ ਸਬ-ਡਵੀਜ਼ਨਲ ਹਸਪਤਾਲ,  ਘੁੱਦਾ ਨੂੰ ਲੋੜੀਂਦੀਆਂ ਦਵਾਈਆਂ, ਫਰਿੱਜ, ਕੰਪਿਊਟਰ ਅਤੇ ਪ੍ਰਿੰਟਰ ਪ੍ਰਦਾਨ ਕੀਤੇ। ਸੀਯੂਪੀਬੀ ਦੇ ਅਧਿਕਾਰੀਆਂ, ਫੈਕਲਟੀ ਅਤੇ ਸਟਾਫ ਮੈਂਬਰਾਂ ਨੇ ਕੋਰੋਨਾ ਸੰਕਟ ਦੀ ਸਥਿਤੀ ਦੇ ਦੌਰਾਨ ਲੋੜਵੰਦ ਵਿਅਕਤੀਆਂ ਦੀ ਸਹਾਇਤਾ ਲਈ ਸਵੈ-ਇੱਛਾ ਨਾਲ 2.75 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਜਮਾ ਕੀਤੀ ਅਤੇ ਇਹ ਚੀਜ਼ਾਂ ਸਵੈਇੱਛੁਕ ਯੋਗਦਾਨ ਤੋਂ ਇਕੱਠੀ ਕੀਤੀ ਰਕਮ ਤੋਂ ਖਰੀਦੀਆਂ ਗਈਆਂ ਸਨ।ਜਿਹੜੀਆਂ ਚੀਜ਼ਾਂ ਕਮਿਊਨਿਟੀ ਹੈਲਥ ਸੈਂਟਰ, ਸੰਗਤ ਤਹਿਸੀਲ ਨੂੰ ਦਾਨ ਕੀਤੀਆਂ ਗਈਆਂ ਸਨ ਉਨ੍ਹਾਂ ਵਿੱਚ ਕੋਰੋਨਾ ਪ੍ਰਬੰਧਨ ਨਾਲ ਸਬੰਧਤ ਲੋੜੀਂਦੀਆਂ ਦਵਾਈਆਂ, 1 ਫਰਿੱਜ (185 ਲੀਟਰ ਸਮਰੱਥਾ), 1 ਕੰਪਿਊਟਰ ਸੈਟ ਅਤੇ 1 ਪ੍ਰਿੰਟਰ ਸ਼ਾਮਲ ਸਨ। ਇਸ ਤੋਂ ਇਲਾਵਾ ਸਬ-ਡਵੀਜ਼ਨਲ ਹਸਪਤਾਲ ਘੁੱਦਾ ਨੂੰ ਦਵਾਈਆਂ ਅਤੇ ਹੋਰ ਵਸਤਾਂ ਦੀ ਸਟੋਰੇਜ ਲਈ 1 ਫਰਿੱਜ (185 ਲੀਟਰ ਸਮਰੱਥਾ) ਮੁਹੱਈਆ ਕਰਵਾਇਆ ਗਿਆ। ਉਪਰੋਕਤ ਚੀਜ਼ਾਂ ਪੰਜਾਬ ਕੇਂਦਰੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪੀ. ਤਿਵਾੜੀ ਵਲੋਂ ਡਾ. ਅੰਜੂ ਕਾਂਸਲ, ਐਸ.ਐਮ.ਓ., ਕਮਿਊਨਿਟੀ ਹੈਲਥ ਸੈਂਟਰ, ਸੰਗਤ ਅਤੇ ਡਾ. ਨਵਦੀਪ ਕੌਰ ਸਰਾਂ, ਐਸ.ਐਮ.ਓ, ਸਬ-ਡਵੀਜ਼ਨਲ ਹਸਪਤਾਲ ਘੁੱਦਾ ਨੂੰ 18 ਮਈ, 2021 ਨੂੰ ਸੌਂਪੀਆਂ ਗਈਆ।ਜਿਕਰਯੋਗ ਹੈ ਕਿ ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪੀ. ਤਿਵਾੜੀ ਦੀ ਸਰਪ੍ਰਸਤੀ ਹੇਠ, ਪੰਜਾਬ ਕੇਂਦਰੀ ਯੂਨੀਵਰਸਿਟੀ ਨੇ ਕੋਵਿਡ -19 ਸੰਕਟ ਦੌਰਾਨ ਨਿਯਮਤ ਅੰਤਰਾਲਾਂ ਤੇ ਸਮਾਜ ਦੀ ਸਹਾਇਤਾ ਲਈ ਵਧੀਆ ਉਪਰਾਲੇ ਕੀਤੇ ਸਨ। ਇਸ ਤੋਂ ਪਹਿਲਾਂ, ਯੂਨੀਵਰਸਿਟੀ ਨੇ ਜ਼ਿਲ੍ਹਾ ਪ੍ਰਸ਼ਾਸ਼ਨ ਬਠਿੰਡਾ ਅਤੇ ਅਖਿਲ ਭਾਰਤੀ ਆਯੁਰਵਿਗਿਆਨ ਸੰਸਥਾਨ, ਬਠਿੰਡਾ ਨੂੰ 26 ਆਕਸੀਜਨ ਸਿਲੰਡਰ ਪ੍ਰਦਾਨ ਕਰ ਕੇ ਸਹਾਇਤਾ ਪ੍ਰਦਾਨ ਕੀਤੀ ਸੀ ਤਾਂ ਜੋ ਲੋੜਵੰਦਾਂ ਨੂੰ ਸਮੇਂ ਸਿਰ ਆਕਸੀਜਨ ਦੀ ਸਪਲਾਈ ਯਕੀਨੀ ਬਣਾਈ ਜਾ ਸਕੇ ਅਤੇ ਲੋਕਾਂ ਦੀਆਂ ਜਾਨਾਂ ਬਚਾਈਆਂ ਜਾ ਸਕਣ।

ਉਪਰੋਕਤ ਵਸਤੂਆਂ ਪ੍ਰਾਪਤ ਕਰਦਿਆਂ, ਡਾ. ਅੰਜੂ ਕਾਂਸਲ, ਐਸ.ਐਮ.ਓ, ਕਮਿਊਨਿਟੀ ਹੈਲਥ ਸੈਂਟਰ, ਸੰਗਤ ਅਤੇ ਡਾ. ਨਵਦੀਪ ਕੌਰ ਸਰਾਂ, ਐਸ.ਐਮ.ਓ, ਸਬ ਡਵੀਜ਼ਨਲ ਹਸਪਤਾਲ, ਘੁੱਦਾ ਨੇ ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪੀ. ਤਿਵਾੜੀ ਅਤੇ ਯੂਨੀਵਰਸਿਟੀ ਕਰਮਚਾਰੀਆਂ ਨੂੰ ਹਸਪਤਾਲ ਸਟਾਫ ਮੈਂਬਰਾਂ ਵਲੋਂ ਲੋੜੀਂਦੀਆਂ ਦਵਾਈਆਂ ਅਤੇ ਹੋਰ ਬਹੁਤ ਸਾਰੀਆਂ ਜ਼ਰੂਰੀ ਚੀਜ਼ਾਂ ਦੀ ਸਹਾਇਤਾ ਦੇਣ ਲਈ ਧੰਨਵਾਦ ਕੀਤਾ ਜੋ ਕਿ ਸਮਾਜ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਿਚ ਉਨ੍ਹਾਂ ਦੀ ਮਦਦ ਕਰੇਗੀ।ਵਾਈਸ ਚਾਂਸਲਰ ਪ੍ਰੋ. ਤਿਵਾੜੀ ਨੇ ਸਵੈਇੱਛੁਕ ਯੋਗਦਾਨ ਨਾਲ ਇਸ ਪਹਿਲ ਵਿੱਚ ਸ਼ਾਮਲ ਹੋਏ ਕਰਮਚਾਰੀਆਂ ਦੇ ਉਪਰਾਲੇ ਦੀ ਸ਼ਲਾਘਾ ਕੀਤੀ। ਉੰਨ੍ਹਾਂਨੇ ਕਿਹਾ ਕਿ ਸੀਯੂਪੀਬੀ ਅਤੇ ਇਸਦੇ ਕਰਮਚਾਰੀ ਇਸ ਸੰਕਟ ਦੀ ਘੜੀ ਵਿੱਚ ਸਮਾਜ ਦੀ ਸੇਵਾ ਕਰਨ ਅਤੇ ਸਾਡੇ ਦੇਸ਼ ਦੀ ਸਹਾਇਤਾ ਲਈ ਵਚਨਬੱਧ ਹਨ। ਉੰਨ੍ਹਾਂਨੇ ਦੱਸਿਆ ਕਿ ਇਹ ਦੋਵੇਂ ਹਸਪਤਾਲਾਂ ਨੇ ਅਧਿਆਪਕਾਂ, ਸਟਾਫ ਅਤੇ ਵਿਦਿਆਰਥੀਆਂ ਲਈ ਕੋਵੀਡ ਟੈਸਟਿੰਗ ਅਤੇ ਟੀਕਾਕਰਣ ਡਰਾਈਵ ਕਰ ਕੇ ਯੂਨੀਵਰਸਿਟੀ ਨੂੰ ਆਪਣੀਆਂ ਸੇਵਾਵਾਂ ਪ੍ਰਦਾਨ ਕੀਤੀਆਂ ਸਨ ਅਤੇ ਹੁਣ ਸਾਡੀ ਵਾਰੀ ਹੈ ਕਿ ਡਾਕਟਰਾਂ ਅਤੇ ਕੋਰੋਨਾ ਫਰੰਟਲਾਈਨ ਯੋਧੇਆ ਲਈ ਉਨ੍ਹਾਂ ਦੀ ਨਿਰਸਵਾਰਥ ਸੇਵਾ ਲਈ ਲੋੜੀਂਦਾ ਸਪਲਾਈ ਦੇ ਕੇ ਉਨ੍ਹਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਜਾਵੇ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਕੋਰੋਨਾ ਦੀ ਦੂਜੀ ਲਹਿਰ ਦਾ ਮੁਕਾਬਲਾ ਕਰਨ ਲਈ ਸਾਨੂੰ ਕੋਰੋਨਾ ਰੋਕਥਾਮ ਦੇ ਦਿਸ਼ਾ ਨਿਰਦੇਸ਼ਾਂ ਦੀ ਸਖਤੀ ਨਾਲ ਪਾਲਣਾ ਕਰਨੀ ਚਾਹੀਦੀ ਹੈ ਅਤੇ ਜ਼ਰੂਰਤਮੰਦ ਵਿਅਕਤੀਆਂ ਦੀ ਮਦਦ ਕਰਨੀ ਚਾਹੀਦੀ ਹੈ।ਇਸ ਮੌਕੇ ਸ੍ਰੀ ਕੰਵਲ ਪਾਲ ਸਿੰਘ ਮੁੰਦਰਾ (ਰਜਿਸਟਰਾਰ), ਪ੍ਰੋ: ਆਰ.ਕੇ. ਵੁਸੀਰਿਕਾ (ਡੀਨ ਇੰਚਾਰਜ ਅਕਾਦਮਿਕਸ), ਪ੍ਰੋ: ਵੀ.ਕੇ. ਗਰਗ (ਡੀਨ ਵਿਦਿਆਰਥੀ ਭਲਾਈ), ਸ਼੍ਰੀਮਤੀ ਸ਼ਵੇਤਾ ਅਰੋੜਾ (ਡਿਪਟੀ ਰਜਿਸਟਰਾਰ), ਡਾ: ਵਿਨੋਦ ਪਠਾਨੀਆ, ਡਾ: ਗੌਰਵ ਟੰਡਨ (ਸਹਾਇਕ. ਰਜਿਸਟਰਾਰ), ਡਾ. ਰਬਿੰਦਰਾ (ਟੈਕਨੀਕਲ ਅਫਸਰ), ਸ੍ਰੀ ਰੌਬਿਨ ਜਿੰਦਲ (ਲੋਕ ਸੰਪਰਕ ਅਧਿਕਾਰੀ), ਸ੍ਰੀ ਸਾਹਿਲ ਪੁਰੀ (ਬਲਾਕ ਐਕਸਟੈਨਸ਼ਨ ਐਜੂਕੇਟਰ) ਅਤੇ ਦੋਵੇਂ ਹਸਪਤਾਲਾਂ ਦੇ ਸਟਾਫ ਮੈਂਬਰ ਮੌਜੂਦ ਸਨ।

 

Tags: Central University of Punjab , CUPB , Bathinda , Prof. Raghvendra P Tiwari , Punjab Fights Corona , Fight Against Corona

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD