Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਨਸ਼ਿਆਂ ਖਿਲਾਫ਼ ਵੱਡੀ ਕਾਰਵਾਈ ’ਚ ਔਰਤ ਸਮੇਤ 3 ਗ੍ਰਿਫਤਾਰ

ਪੁਲਿਸ ਵਲੋਂ 1 ਕਿਲੋ 600 ਗਰਾਮ ਹੈਰੋਇਨ, 580 ਗਰਾਮ ਅਫੀਮ, 560 ਗਰਾਮ ਸੋਨਾ, 50 ਲੱਖ ਰੁਪਏ ਦੇ ਕਰੀਬ ਡਰੱਗ ਮਨੀ ਬਰਾਮਦ : ਐਸ.ਐਸ.ਪੀ. ਨਵਜੋਤ ਸਿੰਘ ਮਾਹਲ

Crime News Punjab, Punjab Police, Police, Crime News, Hoshiarpur Police, Hoshiarpur, SSP Hoshiarpur, Navjot Singh Mahal

Web Admin

Web Admin

5 Dariya News

ਹੁਸ਼ਿਆਰਪੁਰ , 19 May 2021

Last updated on: May 19, 2021, 00:00 IST

ਡੀ.ਜੀ.ਪੀ. ਦਿਨਕਰ ਗੁਪਤਾ ਦੀ ਨਿਰਦੇਸ਼ਾਂ ਹੇਠ ਨਸ਼ਿਆਂ ਅਤੇ ਸਮੱਗਲਰਾਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਹੁਸ਼ਿਆਰਪੁਰ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਇਕ ਔਰਤ ਅਤੇ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜੇ ’ਚੋਂ 1 ਕਿਲੋ 600 ਗਰਾਮ ਹੈਰੋਇਨ, 580 ਗਰਾਮ ਅਫੀਮ, 560 ਗਰਾਮ ਸੋਨਾ, 50 ਲੱਖ ਰੁਪਏ ਦੇ ਕਰੀਬ ਡਰੱਗ ਮਨੀ ਅਤੇ ਇਕ ਕਾਰ ਬਰਾਮਦ ਕੀਤੀ।ਸਥਾਨਕ ਪੁਲਿਸ ਲਾਈਨ ਵਿਖੇ ਇਹ ਖੁਲਾਸਾ ਕਰਦਿਆਂ ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਆਈ.ਜੀ. ਜਲੰਧਰ ਰੇਂਜ ਕੋਸਤਭ ਸ਼ਰਮਾ ਦੇ ਅਗਵਾਈ ’ਚ ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਂ ਖਿਲਾਫ਼ ਤੇਜ਼ ਕੀਤੀ ਮੁਹਿੰਮ ਤਹਿਤ ਇਹ ਸਫ਼ਲਤਾ ਹਾਸਲ ਹੋਈ। ਉਨ੍ਹਾਂ ਦੱਸਿਆ ਕਿ ਨਸ਼ਾ ਸਮੱਗਲਿੰਗ ਚ ਸ਼ਾਮਲ ਦੋਸ਼ੀਆਂ ਦੀ ਪਛਾਣ ਪੁਸ਼ਪਿੰਦਰ ਸਿੰਘ ਉਰਫ ਟਿੰਕੂ ਵਾਸੀ ਨਰਾਇਣ ਨਗਰ ਹੁਸ਼ਿਆਰਪੁਰ, ਅਮਿਤ ਚੌਧਰੀ ਵਾਸੀ ਮੁਹੱਲਾ ਬਸੀ ਖਵਾਜੂ ਹੁਸ਼ਿਆਰਪੁਰ ਅਤੇ ਜਗਰੂਪ ਕੌਰ ਵਾਸੀ ਗਰੀਨ ਐਵੀਨਿਊ ਨੇੜੇ ਸਰਸਵਤੀ ਕਾਲਜ ਥਾਣਾ ਜੰਡਿਆਲਾ, ਅੰਮ੍ਰਿਤਸਰ ਵਜੋਂ ਹੋਈ ਜਦਕਿ ਚੌਥਾ ਮੁਲਜ਼ਮ ਜਸਵੀਰ ਸਿੰਘ ਉਰਫ ਗੱਜੂ ਵਾਸੀ ਜੰਡਿਆਲਾ ਅੰਮ੍ਰਿਤਸਰ ਅਜੇ ਫਰਾਰ ਹੈ। ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਮੰਗਲਵਾਰ ਨੂੰ ਥਾਣਾ ਮਾਡਲ ਟਾਊਨ ਮੁਖੀ ਇੰਸਪੈਕਟਰ ਕਰਨੈਲ ਸਿੰਘ ਦੀ ਅਗਵਾਈ ’ਚ ਐਸ.ਆਈ. ਦਲਵਿੰਦਰ ਸਿੰਘ ਅਤੇ ਪੁਲਿਸ ਪਾਰਟੀ ਵਲੋਂ ਟਾਂਡਾ ਚੌਕ ਨੇੜੇ ਸਪੈਸ਼ਲ ਨਾਕਾਬੰਦੀ ਦੌਰਾਨ ਸ਼ੱਕ ਦੇ ਆਧਾਰ ’ਤੇ ਇਕ ਸਵਿਫਟ ਕਾਰ ਨੂੰ ਰੋਕਿਆ ਗਿਆ ਜਿਸ ਵਿੱਚ 2 ਨੌਵਜਾਨ ਸਵਾਰ ਸਨ। ਪੁੱਛਗਿਛ ਦੌਰਾਨ ਪੁਲਿਸ ਪਾਰਟੀ ਵਲੋਂ ਪੁਸ਼ਪਿੰਦਰ ਸਿੰਘ ਉਰਫ ਟਿੰਕੂ ਦੀ ਤਲਾਸ਼ੀ ਲੈਣ ’ਤੇ ਉਸ ਦੀ ਇਕ ਜੇਬ ਵਿੱਚੋਂ ਮੋਮੀ ਲਿਫਾਫੇ ਵਿੱਚ 45 ਗਰਾਮ ਹੈਰੋਇਨ ਅਤੇ ਅਮਿਤ ਚੌਧਰੀ ਦੀ ਪੈਂਟ ਦੀ ਜੇਬ ਵਿੱਚੋਂ 25 ਗਰਾਮ ਹੈਰੋਇਨ ਅਤੇ 50 ਹਜ਼ਾਰ ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਥਾਣਾ ਮਾਡਲ ਟਾਊਨ ਵਿਖੇ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21, 29,60/61/85 ਤਹਿਤ ਮਾਮਲਾ ਦਰਜ ਕਰਨ ਉਪਰੰਤ ਪੁੱਛਗਿਛ ਦੌਰਾਨ ਇਹ ਸਾਹਮਣੇ ਆਇਆ ਕਿ ਇਹ ਹੈਰੋਇਨ ਜਸਵੀਰ ਸਿੰਘ ਉਰਫ ਗੱਜੂ ਅਤੇ ਉਸ ਦੇ ਨਾਲ ਰਹਿੰਦੀ ਜਗਰੂਪ ਕੌਰ, ਜੋ ਉਸ ਦੇ ਨਾਲ ਨਸ਼ਿਆਂ ਦੇ ਧੰਦੇ ’ਚ ਸ਼ਾਮਲ ਹੈ, ਕੋਲੋਂ ਲਿਆਂਦੀ ਹੈ।

ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਤੁਰੰਤ ਐਕਸ਼ਨ ਕਰਦਿਆਂ ਐਸ.ਪੀ. (ਡੀ) ਰਵਿੰਦਰ ਪਾਲ ਸਿੰਘ ਸੰਧੂ ਦੀ ਅਗਵਾਈ ਵਿੱਚ ਡੀ.ਐਸ.ਪੀ. (ਡੀ) ਰਾਕੇਸ਼ ਕੁਮਾਰ, ਇੰਸਪੈਕਟਰ ਕਰਨੈਲ ਸਿੰਘ, ਸੀ.ਆਈ.ਏ. ਇੰਚਾਰਜ ਸ਼ਿਵ ਕੁਮਾਰ, ਨਾਰਕੋਟਿਕ ਸੈਲ ਦੇ ਇੰਚਾਰਜ ਸਬ-ਇੰਸਪੈਕਟਰ ਸੁਰਜੀਤ ਸਿੰਘ ਅਤੇ ਮਹਿਲਾ ਸਬ-ਇੰਸਪੈਕਟਰ ਜਸਵੀਰ ਕੌਰ ’ਤੇ ਆਧਾਰਤ ਟੀਮ ਬਣਾ ਕੇ ਕਾਰਵਾਈ ਨੂੰ ਅੰਜ਼ਾਮ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਰੇਡ ਦੌਰਾਨ ਜਸਵੀਰ ਸਿੰਘ ਉਰਫ ਗੱਜੂ ਮੌਕੇ ਤੋਂ ਫਰਾਰ ਹੋ ਗਿਆ ਜਦਕਿ ਜਗਰੂਪ ਕੌਰ ਜੋ ਕਿ ਜਸਵੀਰ ਸਿੰਘ ਨਾਲ ਕਰੀਬ 2 ਸਾਲ ਤੋਂ ਰਹਿੰਦੀ ਸੀ ਅਤੇ ਨਸ਼ਾ ਸਪਲਾਈ ਕਰਨ ਲਈ ਉਸ ਦੇ ਨਾਲ ਜਾਂਦੀ ਸੀ, ਨੂੰ ਗ੍ਰਿਫਤਾਰ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਜਗਰੂਪ ਕੌਰ ਕੋਲੋਂ 100 ਗਰਾਮ ਹੈਰੋਇਨ ਬਰਾਮਦ ਕਰਨ ਉਪਰੰਤ ਘਰ ਦੀ ਤਲਾਸ਼ੀ ਦੌਰਾਨ 1 ਕਿਲੋ 480 ਗਰਾਮ ਹੈਰੋਇਨ, 580 ਅਫੀਮ, 560 ਗਰਾਮ ਸੋਨਾ ਅਤੇ 49 ਲੱਖ 48 ਹਜ਼ਾਰ 700 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਨਸ਼ਾ ਵੇਚ ਕੇ ਬਣਾਈ ਗਈ ਪ੍ਰੋਪਰਟੀ ਜ਼ਬਤ ਕਰਵਾਉਣ ਲਈ ਧਾਰਾ 68 ਐੈਫ ਤਹਿਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ ਅਤੇ ਪੁਲਿਸ ਵਲੋਂ ਜਸਵੀਰ ਸਿੰਘ ਦੀ ਭਾਲ ਜਾਰੀ ਹੈ।ਨਸ਼ਿਆਂ ਅਤੇ ਸਮੱਗਲਿੰਗ ਵਿੱਚ ਸ਼ਾਮਲ ਅਨਸਰਾਂ ਨੂੰ ਸਖਤ ਤਾੜਨਾ ਕਰਦਿਆਂ ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਨੇ ਕਿਹਾ ਕਿ ਜੋ ਵੀ ਕੋਈ ਇਸ ਧੰਦੇ ਵਿੱਚ ਸ਼ਾਮਲ ਪਾਇਆ ਜਾਵੇਗਾ, ਉਸ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆਂ ਨਹੀਂ ਜਾਵੇਗਾ। ਉਨ੍ਹਾਂ ਦੱਸਿਆ ਕਿ ਗੱਜੂ ਖਿਲਾਫ਼ ਪਹਿਲਾਂ ਵੀ ਹੁਸ਼ਿਆਰਪੁਰ ਅਤੇ ਮੁਹਾਲੀ ਵਿੱਚ ਐਨ.ਡੀ.ਪੀ.ਐਸ. ਐਕਟ ਤਹਿਤ 2 ਮਾਮਲੇ ਜਦਕਿ ਪੁਸ਼ਪਿੰਦਰ ਖਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਪਹਿਲਾਂ ਵੀ 5 ਮਾਮਲੇ ਦਰਜ ਹਨ।

ਜ਼ਿਲ੍ਹਾ ਪੁਲਿਸ ਵਲੋਂ ਹੁਣ ਤੱਕ ਨਸ਼ਿਆਂ ਦੇ ਮਾਮਲੇ ਵਿੱਚ 189 ਕੇਸ ਦਰਜ, 234 ਗ੍ਰਿਫਤਾਰ : 

ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਤਹਿਤ 1 ਜਨਵਰੀ 2021 ਤੋਂ ਹੁਣ ਤੱਕ  189 ਮਾਮਲੇ ਦਰਜ ਕਰਕੇ 234 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਹੁਣ ਤੱਕ 9 ਕਿਲੋ 495 ਗਰਾਮ ਹੈਰੋਇਨ, 4 ਕਿਲੋ 230 ਗਰਾਮ ਅਫੀਮ, 583 ਕਿਲੋ 500 ਗਰਾਮ ਚੂਰਾ ਪੋਸਤ, 4 ਕਿਲੋ 318 ਗਰਾਮ ਨਸ਼ੀਲਾ ਪਾਊਡਰ, 1 ਕਿਲੋ 380 ਗਰਾਮ ਚਰਸ, 25 ਗਰਾਮ ਸਮੈਕ, 5 ਕਿਲੋ ਗਾਂਜਾ, 105514 ਕੈਪਸੂਲ ਅਤੇ 52 ਨਸ਼ੀਲੇ ਟੀਕੇ ਬਰਾਮਦ ਕੀਤੇ ਗਏ ਹਨ।

 

Tags: Crime News Punjab , Punjab Police , Police , Crime News , Hoshiarpur Police , Hoshiarpur , SSP Hoshiarpur , Navjot Singh Mahal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD