Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਮਨਪ੍ਰੀਤ ਬਾਦਲ ਨੇ ਕੋਵਿਡ ਕੇਅਰ ਸੈਂਟਰ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਕਿਹਾ, ਮਰੀਜ਼ਾਂ ਦੇ ਮੁਫ਼ਤ ਇਲਾਜ ਲਈ ਜਲਦ ਸ਼ੁਰੂ ਹੋਵੇਗਾ ਬਠਿੰਡਾ ਕੋਵਿਡ ਕੇਅਰ ਸੈਂਟਰ

 Manpreet Singh Badal, Punjab Congress, Bathinda, Coronavirus, COVID 19, Novel Coronavirus, Fight Against Corona, Covaxin, Covishield, Covid-19 Vaccine, Oxygen, Oxygen Cylinders, SARS-CoV-2, Sputnik V, Oxygen Plants, Pfizer, Astra Zeneca, Oxygen Concentrator, Remdesivir, Covifor, Oxygen supply, Liquid Medical Oxygen

Web Admin

Web Admin

5 Dariya News

ਬਠਿੰਡਾ , 19 May 2021

Last updated on: May 19, 2021, 00:00 IST

ਕਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਬਠਿੰਡਾ ਵਾਸੀਆਂ ਨੂੰ ਕਿਸੇ ਤਰਾਂ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਕਰੋਨਾ ਪ੍ਰਭਾਵਿਤ ਮਰੀਜ਼ਾਂ ਦੇ ਮੁਫ਼ਤ ਇਲਾਜ ਲਈ ਜ਼ਿਲਾ ਪ੍ਰਸਾਸ਼ਨ ਦੇ ਸਹਿਯੋਗ ਨਾਲ ਇੱਥੋਂ ਦੀਆਂ ਕਰੀਬ 24 ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਵੱਲੋਂ ਬਣਾਇਆ ਜਾ ਰਿਹਾ ਬਠਿੰਡਾ ਕੋਵਿਡ ਕੇਅਰ ਸੈਂਟਰ ਜਲਦ ਹੀ ਕੰਮ ਕਰਨਾ ਸ਼ੁਰੂ ਕਰ ਦੇਵੇਗਾ। ਇਹ ਜਾਣਕਾਰੀ ਵਿੱਤ ਮੰਤਰੀ ਪੰਜਾਬ  ਮਨਪ੍ਰੀਤ ਸਿੰਘ ਬਾਦਲ ਨੇ ਇੱਥੋਂ ਦੇ ਮੈਰੀਟੋਰੀਅਸ ਸਕੂਲ ਵਿੱਚ ਬਣਾਏ ਜਾ ਰਹੇ ਬਠਿੰਡਾ ਕੋਵਿਡ ਕੇਅਰ ਸੈਂਟਰ ਦਾ ਦੌਰਾ ਕਰਨ ਉਪਰੰਤ ਦਿੱਤੀ। ਇਸ ਮੌਕੇ ਉਨਾਂ ਵੱਲੋਂ ਇਸ ਕੋਵਿਡ ਕੇ ਅਰ ਸੈਂਟਰ ਦੀ ਮਦਦ ਲਈ 30 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈੱਕ ਵੀ ਭੇਂਟ ਕੀਤਾ। ਇਸ ਮੌਕੇ ਉਨਾਂ ਵੱਲੋਂ ਕੋਵਿਡ ਕੇਅਰ ਸੈਂਟਰ ਲਈ 20 ਆਕਸੀਜਨ ਕੰਨਸਨਟ੍ਰੇਟਰ ਵੀ ਮੌਕੇ 'ਤੇ ਮੁਹੱਈਆ ਕਰਵਾਏ ਗਏ ਅਤੇ ਹੋਰ ਲੋੜੀਂਦੇ ਕੰਨਸਨਟ੍ਰੇਟਰ ਵੀ ਜਲਦ ਮੁਹੱਈਆ ਕਰਵਾਏ ਜਾਣਗੇ।ਇਸ ਦੌਰਾਨ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਨੇ ਕਰੋਨਾ ਵਰਗੀ ਭਿਆਨਕ ਮਹਾਂਮਾਰੀ ਦੇ ਚਲਦਿਆਂ ਬਠਿੰਡਾ ਸ਼ਹਿਰ ਦੀਆਂ ਸਮਾਜ ਸੇਵੀ ਸੰਸਥਾਵਾਂ ਵੱਲੋਂ ਕੀਤੇ ਜਾ ਰਹੇ ਇਸ ਵਡਮੁੱਲੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਮਾਜ ਸੇਵੀਆਂ ਦੀ ਨਿਸ਼ਕਾਮ ਸੇਵਾ ਨੂੰ ਉਹ ਕਦੇ ਵੀ ਭੁਲਾ ਨਹੀਂ ਸਕਦੇ। ਬਠਿੰਡਾ ਦੇ ਸਮਾਜ ਸੇਵੀਆਂ ਨੂੰ ਮਹਾਨ ਦੱਸਦਿਆਂ ਉਨਾਂ ਕਿਹਾ ਕਿ ਇਸ ਕੋਵਿਡ ਕੇਅਰ ਸੈਂਟਰ ਵਿੱਚ ਮਰੀਜ਼ਾਂ ਲਈ ਮੁਫ਼ਤ ਇਲਾਜ ਤੇ ਖਾਣੇ ਦਾ ਪ੍ਰਬੰਧ ਹੋਵੇਗਾ। ਇੱਥੇ ਹਾਲ ਦੀ ਘੜੀ ਲੈਵਲ 2 ਦੇ 50 ਬੈੱਡ ਸਥਾਪਿਤ ਕੀਤੇ ਜਾ ਰਹੇ ਹਨ।ਇਸ ਮੌਕੇ ਵਿੱਤ ਮੰਤਰੀ ਨੇ ਇਹ ਵੀ ਦੱਸਿਆ ਕਿ ਬਠਿੰਡਾ ਵਾਸੀਆਂ ਦੀ ਸੁਰੱਖਿਆ ਲਈ ਜੇਕਰ ਇਸ ਕੋਵਿਡ ਕੇਅਰ ਸੈਂਟਰ ਲਈ ਹੋਰ ਵੀ ਮਦਦ ਦੀ ਲੋੜ ਪਈ ਤਾਂ ਉਹ ਕਦੇ ਪਿੱਛੇ ਨਹੀਂ ਹਟਣਗੇ। ਇਸ ਮੌਕੇ ਤਹਿਸੀਲਦਾਰ ਬਠਿੰਡਾ ਸ੍ਰੀ ਸੁਖਬੀਰ ਸਿੰਘ ਬਰਾੜ, ਸ੍ਰੀ ਅਰੁਣ ਵਿਧਾਵਨ ਆਦਿ ਵਿਸ਼ੇਸ਼ ਤੌਰ 'ਤੇ ਉਨਾਂ ਦੇ ਨਾਲ ਹਾਜ਼ਰ ਰਹੇ।

 

Tags: Manpreet Singh Badal , Punjab Congress , Bathinda , Coronavirus , COVID 19 , Novel Coronavirus , Fight Against Corona , Covaxin , Covishield , Covid-19 Vaccine , Oxygen , Oxygen Cylinders , SARS-CoV-2 , Sputnik V , Oxygen Plants , Pfizer , Astra Zeneca , Oxygen Concentrator , Remdesivir , Covifor , Oxygen supply , Liquid Medical Oxygen

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD