Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਸੀ ਆਈ ਆਈ ਨੇ ਕੋਵਿਡ-19 ਰਲੀਫ ਫੰਡ ਵਿਚ ਦਿੱਤੇ 4 ਲੱਖ ਰੁਪਏ

ਡਿਪਟੀ ਕਮਿਸ਼ਨਰ ਵੱਲੋਂ ਧੰਨਵਾਦ-ਹੋਰ ਸੰਸਥਾਵਾਂ ਨੂੰ ਸਹਾਇਤਾ ਦੀ ਕੀਤੀ ਅਪੀਲ

DC Amritsar, Gurpreet Singh Khaira, Amritsar, Deputy Commissioner Amritsar

Web Admin

Web Admin

5 Dariya News

ਅੰਮ੍ਰਿਤਸਰ , 19 May 2021

Last updated on: May 19, 2021, 00:00 IST

ਕੋਵਿਡ-19 ਮਹਾਂਮਾਰੀ ਦੌਰਾਨ ਜ਼ਿਲੇ੍ਹ ਦੀਆਂ ਕਈ ਗੈਰ ਸਰਕਾਰੀ ਸੰਸਥਾਵਾਂ ਵੱਲੋਂ ਮਾਨਵਤਾ ਦੀ ਭਲਾਈ ਲਈ ਅੱਗੇ ਆਈਆਂ ਹਨ ਅਤੇ ਨਿੱਜੀ ਤੌਰ ਉਤੇ ਵੀ ਕਈ ਲੋਕਾਂ ਸਿੱਧੇ ਕੋਰੋਨਾ ਪੀੜਤ ਪਰਿਵਾਰਾਂ ਜਾਂ ਹੋਰ ਲੋੜਵੰਦ ਲੋਕਾਂ ਦੀ ਬਾਂਹ ਫੜ ਕੇ ਵੱਡਾ ਸਹਿਯੋਗ ਦਿੱਤਾ ਹੈ। ਇਸ ਤੋਂ ਇਲਾਵਾ ਕਾਰੋਬਾਰੀ ਅਦਾਰਿਆਂ ਵੱਲੋਂ ਰੈਡ ਕਰਾਸ ਰਾਹੀਂ ਲੋੜਵੰਦਾਂ ਤੱਕ ਸਹਾਇਤਾ ਸਮਗਰੀ ਪਹੁੰਚਾਉਣ ਲਈ ਜਿਲ੍ਹਾ ਪ੍ਰਸ਼ਾਸ਼ਨ ਨੂੰ ਸਹਿਯੋਗ ਦਿੱਤਾ ਜਾ ਰਿਹਾ ਹੈ। ਅੱਜ ਇਸੇ ਹੀ ਲੜੀ ਤਹਿਤ ਅੱਜ ਕੰਨਫੀਡਰੇਸ਼ਨ ਆਫ ਇੰਡੀਅਨ ਇੰਡਸਟਰੀ (ਸੀ ਆਈ ਆਈ) ਨੇ ਡਿਪਟੀ ਕਮਿਸ਼ਨਰ ਸ: ਗੁਰਪ੍ਰੀਤ ਸਿੰਘ ਖਹਿਰਾ ਨੂੰ ਰੈਡ ਕਰਾਸ ਸੁਸਾਇਟੀ ਅੰਮ੍ਰਿਤਸਰ ਕੋਵਿਡ-19 ਰਲੀਫ ਫੰਡ ਵਿਚ 4 ਲੱਖ ਰੁਪਏ ਦਾ ਚੈਕ ਭੇਟ ਕੀਤਾ। ਸ: ਖਹਿਰਾ ਨੇ ਸੀ ਆਈ ਆਈ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਮੁਸ਼ਕਲ ਘੜੀ ਵਿਚ ਉਨ੍ਹਾਂ ਦਾ ਇਹ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹੈ ਅਤੇ ਇਸ ਨਾਲ ਕਈ ਲੋੜਵੰਦਾਂ ਦੀ ਮਦਦ ਹੋ ਸਕੇਗੀ। ਡਿਪਟੀ ਕਮਿਸ਼ਨਰ ਨੇ ਜ਼ਿਲੇ੍ਹ ਦੀਆਂ ਹੋਰ ਸੰਸਥਾਵਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਉਹ ਵੀ ਅੱਗੇ ਆ ਕੇ ਕੋਵਿਡ ਰਲੀਫ ਫੰਡ ਵਿਚ ਆਪਣਾ ਸਹਿਯੋਗ ਦੇਣ ਤਾਂ ਜੋ ਲੋੜਵੰਦਾਂ ਦੀ ਮਦਦ ਕੀਤੀ ਜਾ ਸਕੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਰੈਡ ਕਰਾਸ ਵੱਲੋਂ ਕਰੋਨਾ ਮਹਾਂਮਾਰੀ ਦੌਰਾਨ ਗਰੀਬ ਲੋਕਾਂ ਨੂੰ ਦਵਾਈਆਂ ਦੇ ਨਾਲ ਨਾਲ ਰਾਸ਼ਨ ਦੀ ਵੰਡ ਵੀ ਕੀਤੀ ਗਈ ਹੈ ਅਤੇ ਇਹ ਸਭ ਕੁਝ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਹੀ ਸੰਭਵ ਹੋ ਸਕਿਆ ਹੈ।ਇਸ ਮੌਕੇ ਸੀ  ਆਈ ਆਈ ਅੰਮ੍ਰਿਤਸਰ ਦੇ ਚੇਅਰਮੈਨ ਸ਼੍ਰੀ ਰਾਜੀਵ ਸੱਜਦੇ ਅਤੇ ਵਾਇਸ ਚੇਅਰਮੈਨ ਸ੍ਰ੍ਰੀ ਕਰਨ ਵਰਮਾ ਨੇ ਦੱਸਿਆ ਕਿ ਸਾਡੀ ਸੰਸਥਾ ਵਲੋ ਇਸ ਮਹਾਂਮਾਰੀ ਦੌਰਾਨ ਪੰਜਾਬ ਸਰਕਾਰ ਨਾਲ ਮਿਲ ਕੇ ਇਸ ਮਹਾਂਮਾਰੀ ਦਾ ਟਾਕਰਾ ਕੀਤਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਅੱਜ ਦੀ ਸਹਾਇਤਾ ਵਿਚ ਕੋਚਰ ਇੰਫੋਟੈਕ ਪ੍ਰਾਈਵੇਟ ਲਿਮਟਿਡ, ਟੀ ਕੇ ਰਬੜ ਇੰਡਸਟਰੀ, ਸਾਨਿਲ ਕੈਮੀਕਲ, ਇੰਡੋ ਜਰਮਨ ਯਾਰਨ ਐਂਡ ਫਾਈਬਰ, ਸ੍ਰੀ ਏਤਿਨ ਸਹਿਗਲ, ਆਰ. ਵੀ ਇੰਟਰਪ੍ਰਾਇਜ਼, ਵਿੱਕੀ ਟਰੇਡਿੰਗ ਕੰਪਨੀ, ਚਾਂਦ ਇੰਜੀਨੀਅਰਿੰਗ, ਸ੍ਰੀਮਤੀ ਪਾਰਵਤੀ ਦੇਵੀ ਹਸਪਤਾਲ, ਖੰਨਾ ਪੇਪਰ ਮਿਲ, ਬੀ ਡੀ ਬਾਂਸਲ ਚੈਰੀਟੇਬਲ ਟਰੱਸਟ, ਸੁਪਲ ਟੇਕ ਇੰਡਸਟਰੀ, ਚਮਨ ਲਾਲ ਸੇਤੀਆ ਐਕਪੋਰਟ, ਐਮਡਟ ਇੰਜੀਨੀਅਰ ਪ੍ਰਾਈਵੇਟ ਲਿਮਟਿਡ, ਸਿਰਾਜ ਇੰਟਰਨੈਸ਼ਨਲ ਅਤੇ ਸ੍ਰੀ ਅਨਿਲ ਕੁਮਾਰ ਨੇ ਯੋਗਦਾਨ ਦਿੱਤਾ।

 

Tags: DC Amritsar , Gurpreet Singh Khaira , Amritsar , Deputy Commissioner Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD