Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਕੇਜਰੀਵਾਲ ਸਰਕਾਰ ਦੀ ਤਰਜ਼ ’ਤੇ ਕੋਰੋਨਾ ਕਾਰਨ ਕਮਾਉਣ ਵਾਲੇ ਦੀ ਮੌਤ ਹੋਣ ’ਤੇ ਪਰਿਵਾਰ ਨੂੰ 50 ਹਜ਼ਾਰ ਰੁਪਏ ਦਾ ਮੁਆਵਜ਼ਾ ਦੇਵੇ ਕੈਪਟਨ ਸਰਕਾਰ : ਆਪ

ਪੰਜਾਬ ਵਿੱਚ ਵੀ ਅਨਾਥ ਬੱਚਿਆਂ ਨੂੰ ਹਰ ਮਹੀਨੇ ਵਿੱਤੀ ਸਹਾਇਤਾ, ਉਨ੍ਹਾਂ ਦੇ ਖਾਣ ਪੀਣ , ਰਹਿਣ ਸਹਿਣ ਅਤੇ ਪੜ੍ਹਾਈ ਦਾ ਖ਼ਰਚ ਚੁੱਕੇ ਕੈਪਟਨ ਸਰਕਾਰ : ਬੀਬੀ ਮਾਣੂੰਕੇ

 Harchand Singh Barsat, Meet Hayer, Gurmeet Singh Meet Hayer, Sarvjit Kaur Manuke, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਚੰਡੀਗੜ੍ਹ , 19 May 2021

Last updated on: May 19, 2021, 00:00 IST

ਦਿੱਲੀ ਵਿਚਲੀ ਕੇਜਰੀਵਾਲ ਸਰਕਾਰ ਵੱਲੋਂ ਕੋਰੋਨਾ ਪੀੜਤ ਬੱਚਿਆਂ ਅਤੇ ਪਰਿਵਾਰਾਂ ਨੂੰ ਵਿਸ਼ੇਸ਼ ਆਰਥਿਕ ਮਦਦ ਦੇਣ ਦਾ ਸਵਾਗਤ ਕਰਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਦੀ ਸੀਨੀਅਰ ਆਗੂ ਤੇ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੀ ਉਪ ਆਗੂ ਸਰਬਜੀਤ ਕੌਰ ਮਾਣੂੰਕੇ ਅਤੇ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਨੇ ਪੰਜਾਬ ਦੀ ਕਾਂਗਰਸ ਸਰਕਾਰ ਤੋਂ ਮੰਗ ਕੀਤੀ ਹੈ ਕਿ ਦਿੱਲੀ ਸਰਕਾਰ ਦੀ ਤਰ੍ਹਾਂ ਸੂਬੇ ਦੇ ਕੋਰੋਨਾ ਪੀੜਤਾਂ ਨੂੰ ਵੀ ਵਿੱਤੀ ਮਦਦ ਦਿੱਤੀ ਜਾਵੇ।ਬੁੱਧਵਾਰ ਨੂੰ ਪਾਰਟੀ ਦੇ ਮੁੱਖ ਦਫ਼ਤਰ ਉਤੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਵਿਧਾਇਕਾ ਸਰਬਜੀਤ ਕੌਰ ਮਾਣੂੰਕੇ ਅਤੇ ਵਿਧਾਇਕ ਗੁਰਮੀਤ ਸਿੰਘ ਮੀਤ ਹੇੇਅਰ ਨੇ ਦੱਸਿਆ ਕਿ ਕੋਰੋਨਾ ਮਹਾਮਾਰੀ ਨੇ ਦਿੱਲੀ ਵਿੱਚ ਬਹੁਤ ਬੁਰਾ ਅਸਰ ਕੀਤਾ, ਜਿਸ ਕਾਰਨ ਬਹੁਤ ਸਾਰੇ ਬੱਚੇ ਮਾਪਿਆਂ ਤੋ ਵਾਂਝੇ ਹੋ ਗਏ ਅਤੇ ਹਜ਼ਾਰਾਂ ਪਰਿਵਾਰਾਂ ਦੇ ਕਮਾਉਣ ਵਾਲੇ ਨਹੀਂ ਰਹੇ। ਉਨ੍ਹਾਂ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਲੋਕਾਂ ਦੀਆਂ ਜ਼ਿੰਦਗੀਆਂ ਬਚਾਉਣ ਲਈ ਸਿਰ ਤੋੜ ਯਤਨ ਕੀਤੇ, ਉਥੇ ਹੀ ਕੋਰੋਨਾ ਪੀੜਤ ਪਰਿਵਾਰਾਂ ਦੇ ਚੰਗੇ ਜੀਵਨ ਬਸਰ ਲਈ ਨਗਦ ਰਾਸ਼ੀ ਅਤੇ ਪੈਨਸ਼ਨ ਦੇਣ ਦੇ ਐਲਾਨ ਕੀਤੇ ਹਨ। ਉਨ੍ਹਾਂ ਦੱਸਿਆ ਕਿ ਕੇਜਰੀਵਾਲ ਸਰਕਾਰ ਨੇ ਦਿੱਲੀ ਵਿੱਚ ਰਹਿਣ ਵਾਲੇ ਕੋਰੋਨਾ ਮਹਾਮਾਰੀ ਕਾਰਨ ਅਨਾਥ ਹੋਣ ਵਾਲੇ ਬੱਚਿਆਂ ਨੂੰ 2500 ਰੁਪਏ 25 ਸਾਲ ਦੀ ਉਮਰ ਹੋਣ ਤੱਕ ਦੇਣ ਦਾ ਫ਼ੈਸਲਾ ਕੀਤਾ ਹੈ, ਜਦੋਂ ਕਿ ਪਰਿਵਾਰਕ ਮੈਂਬਰ ਦੀ ਕੋਰੋਨਾ ਨਾਲ ਮੌਤ ਹੋਣ ’ਤੇ 2500 ਰੁਪਏ ਪੈਨਸ਼ਨ ਦੇਣ ਦਾ ਨਿਰਣਾ ਕੀਤਾ ਹੈ। ਇਸੇ ਤਰ੍ਹਾਂ ਪਰਿਵਾਰ ਵਿੱਚੋਂ ਕਮਾਉਣ ਵਾਲਿਆਂ ਦੀ ਕੋਰੋਨਾ ਨਾਲ ਮੌਤ ਹੋ ਜਾਣ ’ਤੇ 50 ਹਜ਼ਾਰ ਰੁਪਏ ਮੁਆਵਜ਼ੇ ਦਾ ਐਲਾਨ ਕੀਤਾ ਗਿਆ। ਜਦੋਂ ਕਿ ਦਿੱਲੀ ਵਿੱਚ ਰਹਿਣ ਵਾਲੇ ਬਿਨਾਂ ਰਾਸ਼ਨ ਕਾਰਡ ਵਾਲੇ ਗਰੀਬ ਪਰਿਵਾਰਾਂ ਸਮੇਤ 72 ਲੱਖ ਲੋਕਾਂ ਨੂੰ ਮੁਫ਼ਤ ਰਾਸ਼ਣ ਦੇਣ ਵੀ ਆਦੇਸ਼ ਜਾਰੀ ਕੀਤੇ ਗਏ ਹਨ।ਬੀਬਾ ਸਰਬਜੀਤ ਕੌਰ ਮਾਣੂੰਕੇ ਨੇ ਕਿਹਾ ਕਿ ਦੂਜੇ ਪਾਸੇ ਦੇਸ਼ ਦੇ ਸਭ ਤੋਂ ਅਮੀਰ ਸੂਬੇ ਪੰਜਾਬ ਦੀ ਕਾਂਗਰਸ ਸਰਕਾਰ ਨੇ ਕੋਰੋਨਾ ਮਹਾਮਾਰੀ ਨਾਲ ਨਜਿੱਠਣ ਲਈ ਸੁਚੱਜੇ ਪ੍ਰਬੰਧ ਕਰਨ ਅਤੇ ਮਹਾਮਾਰੀ ਨਾਲ ਪੀੜਤ ਪਰਿਵਾਰਾਂ ਦੀ ਵਿੱਤੀ ਮਦਦ ਕਰਨ ਵਿੱਚ ਬੁਰੀ ਤਰ੍ਹਾਂ ਫ਼ੇਲ ਹੋਈ ਹੈ। ਉਨ੍ਹਾਂ ਕਿਹਾ ਕੈਪਟਨ ਅਮਰਿੰਦਰ ਸਿੰਘ ਦੀ ਅਣਐਲਾਨੀ ਤਾਲਾਬੰਦੀ ਕਾਰਨ ਸੂਬੇ ਵਿੱਚ ਲੱਖਾਂ ਪਰਿਵਾਰਾਂ ਦੀ ਰੋਜ਼ੀ ਰੋਟੀ ਬੰਦ ਹੋ ਗਈ ਹੈ, ਪਰ ਮੁੱਖ ਮੰਤਰੀ ਨੇ ਕਿਸੇ ਵੀ ਪਰਿਵਾਰ ਤੱਕ ਰਸਦ ਪਾਣੀ ਦੇਣ ਦਾ ਕੋਈ ਪ੍ਰਬੰਧ ਨਹੀਂ ਕੀਤਾ।ਆਮ ਆਦਮੀ ਪਾਰਟੀ ਦੇ ਆਗੂਆਂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕੀਤੀ ਹੈ ਕਿ ਜਿਵੇਂ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਦੀ ਤਰਜ਼ ’ਤੇ ਕੋਰੋਨਾ ਕਾਰਨ ਕਮਾਉਣ ਵਾਲੇ ਦੀ ਮੌਤ ਹੋਣ ’ਤੇ ਪਰਿਵਾਰ ਨੂੰ 50 ਹਜ਼ਾਰ ਰੁਪਏ ਦਾ ਮੁਆਵਜ਼ਾ ਅਤੇ ਅਨਾਥ ਬੱਚਿਆਂ ਨੂੰ ਹਰ ਮਹੀਨੇ ਵਿੱਤੀ ਸਹਾਇਤਾ, ਉਨ੍ਹਾਂ ਦੇ ਖਾਣ ਪੀਣ , ਰਹਿਣ ਸਹਿਣ ਅਤੇ ਪੜ੍ਹਾਈ ਦਾ ਖ਼ਰਚਾ ਕੈਪਟਨ ਸਰਕਾਰ ਦੇਵੇ। ਇਸ ਤੋਂ ਇਲਾਵਾ ਰਾਸ਼ਣ ਕਾਰਡ ਵਾਲੇ ਪਰਿਵਾਰਾਂ ਸਮੇਤ ਬਿਨਾਂ ਰਾਸ਼ਣ ਕਾਰਡ ਪਰਿਵਾਰਾਂ ਨੂੰ ਵੀ ਮੁਫ਼ਤ ਰਾਸ਼ਣ ਦਿੱਤਾ ਜਾਵੇ।     

 

Tags: Harchand Singh Barsat , Meet Hayer , Gurmeet Singh Meet Hayer , Sarvjit Kaur Manuke , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD