Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਡਵੀਜ਼ਨਲ ਕਮਿਸ਼ਨਰ ਵੱਲੋਂ 'ਪਿੰਡ ਬਚਾਓ ਮੁਹਿੰਮ' ਤਹਿਤ ਦੋ ਹੋਰ ਪਿੰਡਾਂ ਦਾ ਦੌਰਾ

ਪੇਂਡੂ ਖੇਤਰਾਂ 'ਚ ਕੋਵਿਡ ਤੋਂ ਬਚਾਅ ਲਈ ਜਾਗਰੂਕਤਾ ਬੇਹੱਦ ਜ਼ਰੂਰੀ- ਚੰਦਰ ਗੈਂਦ

Chander Gaind, Patiala,  Kumar Amit, Punjab Fights Corona, Coronavirus, COVID 19, Novel Coronavirus, Fight Against Corona, Covaxin, Covishield, Covid-19 Vaccine, Oxygen, Oxygen Cylinders, SARS-CoV-2, Sputnik V, Oxygen Plants, Pfizer, Astra Zeneca, Oxygen Concentrator, Remdesivir, Covifor, Oxygen supply, Liquid Medical Oxygen

Web Admin

Web Admin

5 Dariya News

ਸਨੌਰ/ਪਟਿਆਲਾ , 20 May 2021

Last updated on: May 20, 2021, 00:00 IST

ਪਟਿਆਲਾ ਡਵੀਜ਼ਨ ਦੇ ਕਮਿਸ਼ਨਰ ਸ੍ਰੀ ਚੰਦਰ ਗੈਂਦ ਨੇ ਬੀਤੇ ਦਿਨੀਂ ਅਰੰਭ ਕੀਤੀ ਆਪਣੀ 'ਪਿੰਡ ਬਚਾਓ ਮੁਹਿੰਮ' ਨੂੰ ਅੱਗੇ ਤੋਰਦਿਆਂ ਅੱਜ ਪਿੰਡ ਅਸਰਪੁਰ ਅਤੇ ਬੋਲੜ ਕਲਾਂ ਦਾ ਦੌਰਾ ਕਰਕੇ ਇਨ੍ਹਾਂ ਪਿੰਡਾਂ ਦੇ ਵਸਨੀਕਾਂ ਨੂੰ ਕੋਵਿਡ ਤੋਂ ਬਚਾਅ ਲਈ ਪਿੰਡ ਦੀ ਵੱਸੋਂ ਦਾ 100 ਫ਼ੀਸਦੀ ਟੀਕਾਕਰਣ ਕਰਵਾਏ ਜਾਣ 'ਤੇ ਜੋਰ ਦਿੱਤਾ।ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਅਤੇ ਐਸ.ਡੀ.ਐਮ ਪਟਿਆਲਾ ਸ.ਚਰਨਜੀਤ ਸਿੰਘ ਵੀ ਉਨ੍ਹਾਂ ਦੇ ਨਾਲ ਸਨ।ਡਵੀਜ਼ਨਲ ਕਮਿਸ਼ਨਰ ਦੇ ਇਸ ਦੌਰੇ ਦੌਰਾਨ ਉਨ੍ਹਾਂ ਨੇ ਪਟਿਆਲਾ ਤੋਂ ਸੰਸਦ ਮੈਂਬਰ ਸ੍ਰੀਮਤੀ ਪ੍ਰਨੀਤ ਕੌਰ ਨਾਲ ਪਿੰਡ ਵਾਸੀਆਂ ਦੀ ਵਰਚੂਅਲ ਗੱਲਬਾਤ ਕਰਵਾਈ। ਵੀਡੀਓ ਕਾਲ ਰਾਹੀਂ ਆਪਣਾ ਸੁਨੇਹਾ ਦਿੰਦਿਆਂ ਸ੍ਰੀਮਤੀ ਪ੍ਰਨੀਤ ਕੌਰ ਨੇ ਜਿੱਥੇ ਪਿੰਡ ਵਾਸੀਆਂ ਨੂੰ ਕੋਵਿਡ ਮਹਾਂਮਾਰੀ ਤੋਂ ਬਚਣ ਲਈ ਸਾਵਧਾਨੀਆਂ ਰੱਖਣ ਦੀ ਅਪੀਲ ਕੀਤੀ, ਉੱਥੇ ਹੀ ਉਨ੍ਹਾਂ ਕਿਹਾ ਕਿ ਇਹ ਲੜਾਈ ਮਨੁੱਖਤਾ ਨੂੰ ਬਚਾਉਣ ਦੀ ਲੜਾਈ ਹੈ, ਇਸ 'ਚ ਹਰ ਨਾਗਰਿਕ ਪੰਜਾਬ ਸਰਕਾਰ ਦਾ ਸਾਥ ਦੇਵੇ।ਸ੍ਰੀਮਤੀ ਪ੍ਰਨੀਤ ਕੌਰ ਨੇ ਪਿੰਡ ਅਸਰਪੁਰ ਦੇ ਸਰਪੰਚ ਪ੍ਰੇਮ ਸਿੰਘ ਅਤੇ ਪਿੰਡ ਬੋਲੜ ਦੇ ਮੋਹਤਬਰ ਰਣਦੀਪ ਰਾਣਾ ਨਾਲ ਗੱਲ ਕਰਕੇ ਪਿੰਡ ਵਾਸੀਆਂ ਦਾ ਹਾਲ ਚਾਲ ਜਾਣਦਿਆਂ ਕਿਹਾ ਕਿ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਕਿਉਂਕਿ ਪੰਜਾਬ ਸਰਕਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਇਸ ਮਹਾਂਮਾਰੀ ਦੌਰਾਨ ਆਪਣੇ ਨਾਗਰਿਕਾਂ ਦੀ ਸੁਰੱਖਿਆ ਲਈ ਨਿਰੰਤਰ ਯਤਨਸ਼ੀਲ ਹੈ।

ਇਸ ਤੋਂ ਪਹਿਲਾਂ ਸ੍ਰੀ ਚੰਦਰ ਗੈਂਦ ਨੇ ਪਿੰਡ ਵਾਸੀਆਂ ਨੂੰ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਪਿੰਡਾਂ ਨੂੰ ਕੋਵਿਡ ਮੁਕਤ ਬਣਾਉਣ ਲਈ ਪੇਂਡੂ ਮਿਸ਼ਨ ਫ਼ਤਹਿ ਮੁਹਿੰਮ ਵਿੱਢਦਿਆਂ ਹਰ ਉਸ ਪਿੰਡ ਨੂੰ 10 ਲੱਖ ਰੁਪਏ ਦੀ ਵਿਸ਼ੇਸ਼ ਗ੍ਰਾਂਟ ਦੇਣ ਦਾ ਐਲਾਨ ਕੀਤਾ ਹੈ, ਜਿੱਥੇ 100 ਫੀਸਦੀ ਕੋਵਿਡ ਵੈਕਸੀਨੇਸ਼ਨ ਲੱਗੀ ਹੋਵੇ।ਉਨ੍ਹਾਂ ਕਿਹਾ ਕਿ ਅਜਿਹੀਆਂ ਪੰਚਾਇਤਾਂ ਨੂੰ ਜ਼ਿਲ੍ਹਾ ਮੁੱਖ ਦਫ਼ਤਰ ਵਿਖੇ ਪ੍ਰਸ਼ੰਸਾ ਪੱਤਰ ਦੇਕੇ ਸਨਮਾਨਤ ਕੀਤਾ ਜਾਵੇਗਾ। ਉਨ੍ਹਾਂ ਨੇ ਸਰਪੰਚ ਵੱਲੋਂ ਕੋਵਿਡ ਤੋਂ ਬਚਾਅ ਲਈ 5000 ਰੁਪਏ ਤੋਂ 50 ਹਜਾਰ ਰੁਪਏ ਤੱਕ ਖ਼ਰਚਾ ਕਰਨ ਦੀ ਪ੍ਰਵਾਨਗੀ ਬਾਰੇ ਵੀ ਦੱਸਿਆ।ਸ੍ਰੀ ਚੰਦਰ ਗੈਂਦ ਨੇ ਕਿਹਾ ਕਿ ਕੋਵਿਡ ਤੋਂ ਬਚਾਅ ਲਈ ਮਾਸਕ ਪਾਉਣਾ, ਹੱਥ ਧੋਣੇ ਤੇ ਸੈਨੇਟਾਈਜ ਕਰਨੇ ਅਤੇ ਸਮਾਜਿਕ ਦੂਰੀ ਰੱਖਣੀ ਜਰੂਰੀ ਹਥਿਆਰ ਹਨ, ਇਸ ਤੋਂ ਬਿਨ੍ਹਾਂ ਕੋਵਿਡ ਦੇ ਟੈਸਟਾਂ ਪ੍ਰਤੀ ਕਿਸੇ ਪ੍ਰਕਾਰ ਦੇ ਭਰਮ 'ਚ ਨਹੀਂ ਪੈਣਾ ਚਾਹੀਦਾ, ਕਿਉਂਕਿ ਕੋਵਿਡ ਪੀੜਤਾਂ ਨੂੰ ਕੇਵਲ ਗੰਭੀਰ ਹੋਣ 'ਤੇ ਹੀ ਇਲਾਜ ਲਈ ਹਸਪਤਾਲ ਜਾਣ ਦੀ ਲੋੜ ਪੈਂਦੀ ਹੈ, ਘੱਟ ਲੱਛਣਾਂ ਵਾਲੇ ਨੂੰ ਸਰਕਾਰ ਵੱਲੋਂ ਫ਼ਤਹਿ ਕਿਟ ਮੁਹੱਈਆ ਕਰਵਾਕੇ ਘਰੇਲੂ ਇਕਾਂਤਵਾਸ 'ਚ ਹੀ ਇਲਾਜ ਸਹੂਲਤ ਦਿੱਤੀ ਜਾਂਦੀ ਹੈ।ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਕਿਹਾ ਕਿ ਸਾਡੀ ਛੋਟੀ ਜਿਹੀ ਕੁਤਾਹੀ ਹੀ ਸਾਡੇ ਲਈ ਭਾਰੀ ਪੈ ਸਕਦੀ ਹੈ, ਕੋਵਿਡ ਦੀ ਇਸ ਲਹਿਰ 'ਚ ਮੌਤਾਂ ਬਹੁਤ ਜਲਦ ਹੋ ਰਹੀਆਂ ਹਨ, ਜਿਸ ਲਈ ਪਿੰਡ ਵਾਸੀ ਆਪਣੇ ਪਿੰਡਾਂ ਦੀ ਰਾਖੀ ਖ਼ੁਦ ਕਰਨ ਅਤੇ ਖਾਸ ਕਰਕੇ ਆਪਣੇ ਬੱਚਿਆਂ ਦਾ ਜਰੂਰ ਧਿਆਨ ਰੱਖਿਆ ਜਾਵੇ। ਗ਼ੈਰਜਰੂਰੀ ਆਵਾਜਾਈ ਬੰਦ ਕਰਨ ਅਤੇ ਸਰਕਾਰੀ ਹਦਾਇਤਾਂ ਦੀ ਪਾਲਣਾ ਸਖ਼ਤੀ ਨਾਲ ਯਕੀਨੀ ਬਣਾਈ ਜਾਵੇ।ਸਨੌਰ ਹਲਕੇ ਦੇ ਇਨ੍ਹਾਂ ਦੋਵਾਂ ਪਿੰਡਾਂ ਦੀਆਂ ਪੰਚਾਇਤਾਂ ਨੇ ਭਰੋਸਾ ਦਿੱਤਾ ਕਿ ਉਹ ਆਪਣੇ ਪਿੰਡਾਂ ਵਿੱਚ ਸਰਕਾਰ ਵੱਲੋਂ ਜਾਰੀ ਹਦਾਇਤਾਂ ਦਾ ਪਾਲਣ ਕਰਨਗੇ।ਇਸ ਮੌਕੇ ਬੀ.ਡੀ.ਪੀ.ਓ. ਧਰਮਪਾਲ ਸ਼ਰਮਾ ਅਤੇ ਇਨ੍ਹਾਂ ਪਿੰਡਾਂ ਦੇ ਪਤਵੰਤੇ ਮੌਜੂਦ ਸਨ।

 

Tags: Chander Gaind , Patiala , Kumar Amit , Punjab Fights Corona , Coronavirus , COVID 19 , Novel Coronavirus , Fight Against Corona , Covaxin , Covishield , Covid-19 Vaccine , Oxygen , Oxygen Cylinders , SARS-CoV-2 , Sputnik V , Oxygen Plants , Pfizer , Astra Zeneca , Oxygen Concentrator , Remdesivir , Covifor , Oxygen supply , Liquid Medical Oxygen

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD