Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ

 

ਪਿੰਡਾਂ ਵਿੱਚ ਕਰੋਨਾ ਪ੍ਰਤੀ ਜਾਗਰੂਕਤਾ, ਟੈਸਟਿੰਗ ਤੇ ਟੀਕਾਕਰਨ ਤੇਜ਼ ਕੀਤਾ ਜਾਵੇ : ਵਿਮਲ ਕੁਮਾਰ ਸੇਤੀਆ

ਇਕਾਂਤਵਾਸ ਵਿੱਚ ਲੋਕਾਂ ਦੇ ਇਲਾਜ,ਟਰੈਕਿੰਗ, ਕਰੋਨਾ ਕਿੱਟ ਦਾ ਰੱਖਿਆ ਜਾਵੇ ਵਿਸੇਸ ਖਿਆਲ

Web Admin

Web Admin

5 Dariya News

ਫਰੀਦਕੋਟ , 20 May 2021

Last updated on: May 20, 2021, 00:00 IST

ਡਿਪਟੀ ਕਮਿਸਨਰ ਵਿਮਲ ਕੁਮਾਰ ਸੇਤੀਆ ਨੇ ਸਿਹਤ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਮਾਲ ਵਿਭਾਗ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਦੇਸ ਦਿੱਤੇ ਕਿ ਸਹਿਰਾਂ ਵਾਂਗ ਪੇਂਡੂ ਖੇਤਰਾਂ ਵਿੱਚ ਵੀ ਕਰੋਨਾ ਮਹਾਂਮਾਰੀ ਦੀ ਰੋਕਥਾਮ ਅਤੇ ਇਸ ਦੇ ਟਾਕਰੇ ਲਈ ਲੋਕਾਂ ਨੂੰ ਜਾਗਰੂਕ ਕਰਨ, ਵੱਧ ਤੋਂ ਵੱਧ ਟੈਸਟਿੰਗ ਕਰਨ ਤੋਂ ਇਲਾਵਾ ਟੀਕਾਕਰਨ ਮੁਹਿੰਮ ਨੂੰ ਵੀ ਹੋਰ ਤੇਜ ਕੀਤਾ ਜਾਵੇ। ਇਸ ਸਬੰਧੀ ਡਿਪਟੀ ਕਮਿਸਨਰ ਨੇ ਅੱਜ ਜਿਲ੍ਹਾ ਕੋਵਿਡ ਮੈਨੇਜਮੈਂਟ ਕਮੇਟੀ ਦੀ ਮੀਟਿੰਗ ਕੀਤੀ ਤੇ ਅਧਿਕਾਰੀਆਂ ਨੂੰ ਪੇਂਡੂ ਖੇਤਰਾਂ ਵਿੱਚ ਵੀ ਕਰੋਨਾ ਦੀ ਰੋਕਥਾਮ ਲਈ ਸਖਤ ਕਦਮ ਚੁੱਕਣ ਦੇ ਆਦੇਸ ਦਿੱਤੇ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਲ੍ਹਾ ਪ੍ਰਸ਼ਾਸਨ ਵੱਲੋਂ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਜਿੱਥੇ ਲੋਕਾਂ ਨੂੰ ਵੱਖ ਵੱਖ ਪ੍ਰਚਾਰ ਸਾਧਨਾਂ, ਸੋਸ਼ਲ ਮੀਡੀਆ,ਪ੍ਰੈਸ, ਜਨਤਕ ਮੁਨਿਆਦੀ ਆਦਿ ਰਾਹੀਂ ਕਰੋਨਾ ਤੋਂ ਬਚਾਓ ਸਬੰਧੀ ਸਾਵਧਾਨੀਆਂ ਵਰਤਣ, ਟੈਸਟਿੰਗ ਅਤੇ ਟੀਕਾਕਰਨ ਕਰਵਾਉਣ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ, ਉੱਥੇ ਹੀ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਰਾਜ ਦੇ ਸਰਪੰਚਾਂ ਅਤੇ ਪੰਚਾਇਤਾਂ ਨੂੰ ਵੀਡੀਓ ਕਾਨਫਰਸਿੰਗ ਰਾਹੀਂ ਸੰਬੋਧਨ ਕਰਕੇ ਪਿੰਡਾਂ ਵਿੱਚ ਕਰੋਨਾ ਦੀ ਰੋਕਥਾਮ ਲਈ ਪੰਚਾਇਤਾਂ ਤੇ ਆਮ ਲੋਕਾਂ ਤੋਂ ਜਿੱਥੇ ਸਹਿਯੋਗ ਮੰਗਿਆਂ, ਉੱਥੇ ਹੀ ਉਨ੍ਹਾਂ ਵੱਲੋਂ ਇਹ ਵੀ ਐਲਾਨ ਕੀਤਾ ਗਿਆ ਕਿ ਜਿਹੜੀ ਪੰਚਾਇਤ ਆਪਣੇ ਪਿੰਡ ਦਾ 100 ਪ੍ਰਤੀਸ਼ਤ ਟੀਕਾਕਰਨ ਕਰਵਾਏਗੀ ਉਸ ਨੂੰ 10 ਲੱਖ ਰੁਪਏ ਗਰਾਂਟ ਵਿਕਾਸ ਕਾਰਜਾਂ ਲਈ ਦਿੱਤੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਪਿੰਡਾਂ ਵਿੱਚ ਟੈਸਟਿੰਗ, ਟੀਕਾਕਰਨ ਲੋਕਾਂ ਨੂੰ ਜਾਗਰੂਕ ਕਰਨ ਇਕਾਂਤਵਾਸ ਹੋਏ ਲੋਕਾਂ, ਟਰੈਕਿੰਗ ਤੇ ਉਨ੍ਹਾਂ ਦੇ ਇਲਾਜ ਆਦਿ ਲਈ ਪੰਚਾਇਤਾਂ ਤੋਂ ਇਲਾਵਾ ਯੂਥ ਕਲੱਬਾਂ ਤੇ ਪਿੰਡ ਵਾਸੀਆਂ ਦਾ ਸਹਿਯੋਗ ਲਿਆ ਜਾਵੇਗਾ। ਉਨ੍ਹਾਂ ਇਸ ਕੰਮ ਵਿੱਚ ਸਿਹਤ ਵਿਭਾਗ ਦੇ ਨਾਲ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਪੁਲਿਸ ਵਿਭਾਗ ਆਦਿ ਨੂੰ ਵਿਸ਼ੇਸ਼ ਭੂਮਿਕਾ ਨਿਭਾਉਣ ਦੇ ਆਦੇਸ਼ ਵੀ ਦਿੱਤੇ। ਉਨ੍ਹਾਂ ਕਿਹਾ ਕਿ ਜਿਲ੍ਹੇ ਵਿੱਚ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਵਿਖੇ ਕਰੋਨਾ ਦੇ ਮਰੀਜਾਂ ਦੇ ਇਲਾਜ ਲਈ ਐਲ-2 ਅਤੇ ਐਲ-3 ਵਾਰਡ ਸਥਾਪਤ ਹਨ ਅਤੇ ਜਿਲ੍ਹਾ ਪ੍ਰਸ਼ਾਸਨ ਵੱਲੋਂ ਇਨ੍ਹਾਂ ਮਰੀਜਾਂ ਲਈ ਆਕਸੀਜਨ ਦੀ ਸਪਲਾਈ ਲਈ ਵੀ ਨਿਰੰਤਰ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਇਸ ਮੌਕੇ ਸਿਹਤ ਵਿਭਾਗ ਤੋਂ ਜਿਲ੍ਹੇ ਵਿੱਚ ਟੀਕਾਕਰਨ, ਟੈਸਟਿੰਗ, ਘਰਾਂ ਵਿੱਚ ਇਕਾਂਤਵਾਸ ਮਰੀਜਾਂ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਹਾਸਲ ਕੀਤੀ।ਇਸ ਮੀਟਿੰਗ ਵਿੱਚ ਸਿਵਲ ਸਰਜਨ ਡਾ. ਸੰਜੇ ਕਪੂਰ, ਸ੍ਰੀ ਬਲਜੀਤ ਸਿੰਘ ਕੈਂਥ ਡੀ.ਡੀ.ਪੀ.ਓ., ਡਾ. ਹਰਿੰਦਰ ਸਿੰਘ, ਡਾ. ਚੰਦਰ ਸ਼ੇਖਰ, ਡਾ. ਮਨਜੀਤ ਕੌਰ, ਡਾ. ਪਰਵਿੰਦਰ ਕੌਰ ਸਮੇਤ ਸਮੂਹ ਐਸ.ਐਮ.ਓ. ਤੇ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

 

Tags: Vimal Kumar Setia , Faridkot , Punjab Fights Corona , Coronavirus , COVID 19 , Novel Coronavirus , Fight Against Corona , Covaxin , Covishield , Covid-19 Vaccine , Oxygen , Oxygen Cylinders , SARS-CoV-2 , Sputnik V , Oxygen Plants , Pfizer , Astra Zeneca , Oxygen Concentrator , Remdesivir , Covifor , Oxygen supply , Liquid Medical Oxygen

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD