Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਹੁਣ ਕੋਰੋਨਾ ਸੰਕ੍ਰਮਿਤ ਮਰੀਜ਼ਾਂ ਨੂੰ ਸਿਹਤਯਾਬ ਹੋਣ ਤੋਂ 3 ਮਹੀਨੇ ਬਾਅਦ ਲੱਗੇਗੀ ਵੈਕਸੀਨ : ਡਾ. ਗੀਤਾਂਜਲੀ ਸਿੰਘ

ਤੀਜੇ ਪੜਾਅ ਵਿਚ ਕੇਵਲ 18-44 ਸਾਲ ਉਮਰ ਵਰਗ ਦੇ ਉਸਾਰੀ ਕਾਮਿਆਂ, ਮਜ਼ਦੂਰਾਂ ਤੇ ਉਨ੍ਹਾਂ ਦੇ ਟੱਬਰ, ਨਿਰਧਾਰਿਤ ਸਹਿ ਰੋਗਾਂ ਤੋਂ ਪੀੜਤਾਂ ਤੇ ਸਿਹਤ ਸੰਭਾਲ ਕਾਮਿਆਂ ਦੇ ਪਰਿਵਾਰਕ ਮੈਂਬਰਾਂ ਨੂੰ ਹੀ ਲਗਾਈ ਜਾ ਰਹੀ ਹੈ ਵੈਕਸੀਨ

Web Admin

Web Admin

5 Dariya News

ਨਵਾਂਸ਼ਹਿਰ(ਸ਼ਹੀਦ ਭਗਤ ਸਿੰਘ ਨਗਰ) , 20 May 2021

Last updated on: May 20, 2021, 00:00 IST

ਸਿਹਤ ਵਿਭਾਗ ਨੇ ਕੋਵਿਡ ਰੋਕੂ ਟੀਕਾਕਰਨ ਮੁਹਿੰਮ ਤਹਿਤ ਕਵਰ ਕੀਤੇ ਜਾ ਰਹੇ ਵੱਖ-ਵੱਖ ਉਮਰ ਵਰਗਾਂ ਦੇ ਯੋਗ ਵਿਅਕਤੀਆਂ ਸਬੰਧੀ ਪਾਏ ਜਾ ਰਹੇ ਭਰਮ-ਭੁਲੇਖਿਆ ਅਤੇ ਭੰਬਲਭੂਸੇ ਨੂੰ ਦੂਰ ਕਰਨ ਲਈ ਆਮ ਲੋਕਾਂ ਨੂੰ ਜਾਗਰੂਕਤਾ ਕਰਨ ਦੀ ਸ਼ੁਰੂਆਤ ਕਰ ਦਿੱਤੀ ਹੈ। ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਨੇ ਅੱਜ ਇੱਥੇ ਉਸਮਾਨਪੁਰ ਟੀਕਾਕਰਨ ਦੇ ਕੰਮਕਾਜ ਦੀ ਸਮੀਖਿਆ ਕਰਦੇ ਹੋਏ ਦੱਸਿਆ ਕਿ ਇਸ ਸਬੰਧ ਵਿਚ ਜ਼ਮੀਨੀ ਪੱਧਰ ਉੱਤੇ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਫੀਲਡ ਸਟਾਫ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਨੇ ਹਾਲ ਹੀ ਵਿਚ ਕੋਵਿਡ ਰੋਕੂ ਵੈਕਸੀਨ ਸਬੰਧੀ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਇਸ ਵਿਚ ਕਿਹਾ ਗਿਆ ਹੈ ਕਿ ਕੋੋਰਨਾ ਸੰਕ੍ਰਮਿਤ ਵਿਅਕਤੀ ਦੇ ਸਿਹਤਯਾਬ ਹੋਣ ਤੋਂ ਤਿੰਨ ਮਹੀਨੇ ਬਾਅਦ ਵੈਕਸੀਨ ਦਿੱਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੇ ਕੋਵਿਡ ਰੋਕੂ ਵੈਕਸੀਨ ਦੀ ਪਹਿਲੀ ਖੁਰਾਕ ਲੈ ਲਈ ਹੈ ਅਤੇ ਇਸ ਉਪਰੰਤ ਉਹ ਕੋਵਿਡ ਸੰਕ੍ਰਮਿਤ ਹੋ ਗਿਆ ਤਾਂ ਉਸ ਨੂੰ ਵੀ ਦੂਜੀ ਖੁਰਾਕ ਸਿਹਤਯਾਬ ਹੋਣ ਤੋਂ ਤਿੰਨ ਮਹੀਨੇ ਬਾਅਦ ਦਿੱਤੀ ਜਾਵੇਗੀ। ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਵੀ ਵੈਕਸੀਨ ਦੀ ਸਿਫਾਰਿਸ਼ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜੇਕਰ ਕੋਈ ਵਿਅਕਤੀ ਕਿਸੇ ਗੰਭੀਰ ਬਿਮਾਰੀ ਕਾਰਨ ਹਸਪਤਾਲ ਵਿਚ ਦਾਖਲ ਹੋਇਆ ਹੋਵੇ ਤਾਂ ਉਸ ਨੂੰ ਵੈਕਸੀਨੇਸ਼ਨ ਲਈ 4-8 ਹਫਤਿਆਂ ਦੀ ਉਡੀਕ ਕਰਨੀ ਪਵੇਗੀ।ਉਨ੍ਹਾਂ ਇਹ ਵੀ ਦੱਸਿਆ ਕਿ ਕੋਵੀਸ਼ੀਲਡ ਦੀਆਂ ਦੋ ਖੁਰਾਕਾਂ ਵਿਚਾਲੇ 12-16 ਹਫਤੇ ਦਾ ਫਰਕ ਰੱਖਣ ਲਈ ਕਿਹਾ ਗਿਆ ਹੈ। ਪਹਿਲਾਂ ਇਹ ਫਰਕ 6-8 ਹਫਤੇ ਦਾ ਸੀ।ਇਕ ਨਵੀਂ ਖੋਜ ਮੁਤਾਬਿਕ ਜੇਕਰ ਕੋਵਿਡ-19 ਵੈਕਸੀਨ ਦੀਆਂ ਦੋਵੇਂ ਖੁਰਾਕਾਂ ਵਿਚ ਫਰਕ ਨੂੰ ਵਧਾ ਕੇ 12-16 ਕਰ ਦਿੱਤਾ ਜਾਵੇ ਤਾਂ ਇਸ ਮਹਾਂਮਾਰੀ ਨਾਲ ਹੋਣ ਵਾਲੀਆਂ ਮੌਤਾਂ ਨੂੰ ਵੀ ਘੱਟ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਵਿਅਕਤੀਆਂ ਨੇ ਕੋਵੀਸ਼ੀਲਡ ਦੀ ਪਹਿਲੀ ਖੁਰਾਕ ਲੈ ਲਈ ਹੈ, ਹੁਣ ਉਨ੍ਹਾਂ ਨੂੰ ਦੂਜੀ ਖੁਰਾਕ 12-16 ਹਫਤੇ ਦੇ ਫਰਕ ਨਾਲ ਲਗਾਈ ਜਾਵੇਗੀ। 

ਉਨ੍ਹਾਂ ਇਹ ਵੀ ਦੱਸਿਆ ਕਿ ਕੋ-ਵੈਕਸੀਨ ਟੀਕੇ ਸਬੰਧੀ ਦਿਸ਼ਾ-ਨਿਰਦੇਸ਼ਾਂ ਵਿਚ ਕੋਈ ਤਬਦੀਲੀ ਨਹੀਂ ਕੀਤੀ ਗਈ ਹੈ। ਕੋ-ਵੈਕਸੀਨ ਦੀ ਦੂਜੀ ਖੁਰਾਕ ਪਹਿਲਾਂ ਦੀ ਤਰ੍ਹਾਂ ਹੀ 4-6 ਹਫਤੇ ਦੇ ਫਰਕ ਨਾਲ ਲਗਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਕੇਵਲ ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਕੋ-ਵੈਕਸੀਨ ਦੀ ਦੂਜੀ ਖੁਰਾਕ ਲਗਾਈ ਜਾ ਰਹੀ ਹੈ।ਕੋਵਿਡ ਰੋਕੂ ਟੀਕਾਕਰਨ ਮੁਹਿੰਮ ਤਹਿਤ ਮੌਜੂਦਾ ਸਮੇਂ ਵਿਚ ਕਵਰ ਕੀਤੇ ਜਾ ਰਹੇ ਵੱਖ-ਵੱਖ ਉਮਰ ਵਰਗਾਂ ਸਬੰਧੀ ਜਾਣਕਾਰੀ ਦਿੰਦੇ ਹੋਏ ਡਾ. ਸਿੰਘ ਨੇ ਦੱਸਿਆ ਕਿ ਕੋਵਿਡ ਰੋਕੂ ਟੀਕਾਕਰਨ ਦੇ ਤੀਜੇ ਪੜਾਅ ਵਿਚ 18-44 ਸਾਲ ਉਮਰ ਵਰਗ ਦੇ ਉਸਾਰੀ ਕਾਮਿਆਂ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ, ਨਿਰਧਾਰਿਤ ਸਹਿ ਰੋਗਾਂ ਤੋਂ ਪੀੜਤ ਵਿਅਕਤੀਆਂਅਤੇ ਸਿਹਤ ਸੰਭਾਲ ਕਾਮਿਆਂ ਦੇ ਪਰਿਵਾਰਕ ਜੀਆਂ ਨੂੰ ਵੈਕਸੀਨ ਦਿੱਤੀ ਜਾ ਰਹੀ ਹੈ। ਇਸ ਤੋਂ ਪਹਿਲਾਂ 45-59 ਸਾਲ ਉਮਰ ਵਰਗ ਦੇ ਵਿਅਕਤੀਆਂ ਅਤੇ 60 ਸਾਲ ਤੋਂ ਵੱਧ ਉਮਰ ਦੇ ਸਾਰੇ ਸੀਨੀਅਰ ਸਿਟੀਜਨਾਂ ਨੂੰ ਟੀਕੇ ਲਗਾਏ ਜਾ ਰਹੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਸਹਿ ਰੋਗਾਂ ਤੋਂ ਪੀੜਤ ਵਿਅਕਤੀਆਂ ਆਪਣੀ ਨਵੀਂ ਜਾਂ ਪੁਰਾਣੀ ਓ.ਪੀ.ਡੀ. ਸਲਿੱਪ ਦਿਖਾ ਕੇ ਆਪਣਾ ਟੀਕਾਕਰਨ ਕਰਵ ਸਕਦੇ ਹਨ। ਇਨ੍ਹਾਂ ਵਰਗਾਂ ਤੋਂ ਇਲਾਵਾ ਫਿਲਹਾਲ ਹੋਰ ਕਿਸੇ ਵੀ ਵਰਗ ਨੂੰ ਟੀਕਾਕਰਨ ਦੇ ਘੇਰੇ ਵਿਚ ਨਹੀਂ ਲਿਆਂਦਾ ਗਿਆ ਹੈ। ਉਨ੍ਹਾਂ ਆਮ ਲੋਕਾਂ ਨੂੰ ਸਿਹਤ ਵਿਭਾਗ ਨਾਲ ਸਹਿਯੋਗ ਕਰਨ ਦੀ ਅਪੀਲ ਕਰਦੇ ਹੋਏ ਕਿਹਾ ਕਿ ਹਾਲ ਦੀ ਘੜੀ ਉਪਰੋਕਤ ਵਰਗਾਂ ਤੋਂ ਇਲਾਵਾ ਹੋਰ ਕਿਸੇ ਵੀ ਵਰਗ ਦੇ ਵਿਅਕਤੀਆਂ ਦੇ ਟੀਕੇ ਨਹੀਂ ਲਗਾਏ ਜਾ ਰਹੇ ਹਨ।ਉਨ੍ਹਾਂ ਟੀਕਾਕਰਨ ਕੇਂਦਰਾਂ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬਲਾਕ ਵਿਚ ਕੁੱਲ 5 ਟੀਕਾਕਰਨ ਕੇਂਦਰ ਕਾਰਜਸ਼ੀਲ ਹਨ, ਜਿੱਥੇ 45-59 ਸਾਲ ਉਮਰ ਵਰਗ ਦੇ ਵਿਅਕਤੀਆਂ ਤੇ 60 ਸਾਲ ਤੋਂ ਵੱਧ ਉਮਰ ਦੇ ਸੀਨੀਅਰ ਸਿਟੀਜਨਾਂ ਦੇ ਵੈਕਸੀਨ ਲਗਾਈ ਜਾ ਰਹੀ ਹੈ। 18 ਤੋਂ 44 ਸਾਲ ਉਮਰ ਵਰਗ ਦੇ ਉਸਾਰੀ ਕਾਮਿਆਂ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ, 18 ਸਾਲ ਤੋਂ 44 ਸਾਲ ਉਮਰ ਵਰਗ ਦੇ ਸਹਿ ਰੋਗਾਂ ਤੋਂ ਪੀੜਤ ਵਿਅਕਤੀਆਂ ਤੇ ਸਿਹਤ ਸੰਭਾਲ ਕਾਮਿਆਂ ਦੇ ਪਰਿਵਾਰਕ ਜੀਆਂ ਦਾ ਟੀਕਾਕਰਨ ਹਾਲ ਦੀ ਘੜੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਉਸਮਾਨਪੁਰ ਵਿਖੇ ਕੀਤਾ ਜਾ ਰਿਹਾ ਹੈ। 

 

Tags: Punjab Fights Corona , Coronavirus , COVID 19 , Novel Coronavirus , Fight Against Corona , Covaxin , Covishield , Covid-19 Vaccine , Oxygen , #OxygenCylinders , #oxygen , Oxygen Cylinders , SARS-CoV-2 , Sputnik V , Oxygen Plants , Pfizer , Astra Zeneca , Oxygen Concentrator , Remdesivir , Covifor , Oxygen supply , Liquid Medical Oxygen

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD