Sunday, 19 May 2024

 

 

ਖ਼ਾਸ ਖਬਰਾਂ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼

 

ਕਰੋਨਾ ਮੁਕਤ ਪਿੰਡ ਮੁਹਿੰਮ ਵਿੱਚ ਪੰਚਾਇਤਾਂ ਨੰਬਰਦਾਰ ਤੇ ਯੂਥ ਕਲੱਬ ਦੇਣ ਪੂਰਨ ਸਹਿਯੋਗ : ਡਿਪਟੀ ਕਮਿਸ਼ਨਰ

ਕਿਹਾ, ਕਰੋਨਾ ਟੈਸਟਿੰਗ ਵਿੱਚ ਢਿੱਲ ਮੱਠ ਨੂੰ ਨਹੀਂ ਕੀਤਾ ਜਾਵੇਗਾ ਬਰਦਾਸ਼ਤ

Web Admin

Web Admin

5 Dariya News

ਬਠਿੰਡਾ , 20 May 2021

ਜ਼ਿਲੇ ਦੇ ਡਿਪਟੀ ਕਮਿਸ਼ਨਰ ਸ੍ਰੀ ਬੀ.ਸ੍ਰੀਨਿਵਾਸਨ ਵੱਲੋਂ ਕਰੋਨਾ ਮਹਾਂਮਾਰੀ ਦੇ ਪ੍ਰਕੋਪ ਨਾਲ ਨਜਿੱਠਣ ਅਤੇ ਇਸ ਨੂੰ ਫੈਲਣ ਤੋਂ ਰੋਕਣ ਦੇ ਮੱਦੇਨਜ਼ਰ ਜ਼ਿਲੇ ਦੇ ਉੱਚ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ ਕੀਤੀ ਗਈ। ਰੋਜ਼ਾਨਾ ਕੀਤੀ ਜਾਣ ਵਾਲੀ ਇਸ ਰੀਵਿਊ ਮੀਟਿੰਗ ਦੌਰਾਨ ਉਨਾਂ ਜ਼ਿਲੇ ਵਿੱਚ ਕੋਵਿਡ ਨਾਲ ਸਬੰਧਤ ਅਤੇ ਇਸ ਭਿਆਨਕ ਮਹਾਂਮਾਰੀ ਨੂੰ ਰੋਕਣ ਲਈ ਕੀਤੀਆਂ ਜਾਣ ਵਾਲੀਆਂ ਸਮੂਹ ਗਤੀਵਿਧੀਆਂ ਦੀ ਬਾਰੀਕੀ ਨਾਲ ਸਮੀਖਿਆ ਕੀਤੀ। ਇਸ ਮੌਕੇ ਉਨਾਂ ਕੋਵਿਡ ਮੁਕਤ ਪਿੰਡ ਮੁਹਿੰਮ ਤਹਿਤ ਜ਼ਿਲੇ ਦੇ ਵੱਧ ਕਰੋਨਾ ਪ੍ਰਭਾਵਿਤ ਪਿੰਡਾਂ ਵਿੱਚ ਪਹਿਲ ਦੇ ਆਧਾਰ 'ਤੇ ਟੈਸਟਿੰਗ ਕਰਨ ਦੇ ਆਦੇਸ਼ ਦਿੱਤੇ। ਇਸ ਮੁਹਿੰਮ ਨੂੰ ਨੇਪਰੇ ਚੜਾਉਣ ਲਈ ਉਨਾਂ ਪਿੰਡਾਂ ਦੀਆਂ ਪੰਚਾਇਤਾਂ ਦੇ ਨਾਲ-ਨਾਲ ਨੰਬਰਦਾਰਾਂ, ਯੂਥ ਕਲੱਬਾਂ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਵੀ ਪੂਰਨ ਸਹਿਯੋਗ ਦੇਣ ਦੀ ਅਪੀਲ ਕੀਤੀ।ਜ਼ਿਲੇ ਵਿੱਚ ਕਰੋਨਾ ਮਰੀਜ਼ਾਂ ਦੇ ਇਲਾਜ ਲਈ ਵੱਖ-ਵੱਖ ਹਸਪਤਾਲਾਂ ਵਿੱਚ ਸਥਾਪਿਤ ਕੀਤੇ ਗਏ ਲੈਵਲ 2 ਤੇ ਲੈਵਲ 3 ਦੀ ਸਮਰੱਥਾ ਵਾਲੇ ਬੈੱਡਾਂ ਦੀ ਸਥਿਤੀ ਦਾ ਜਾਇਜਾ ਲੈਂਦਿਆ ਦੱਸਿਆ ਕਿ ਮੌਜੂਦਾ ਸਮੇਂ ਜ਼ਿਲੇ ਵਿੱਚ ਬੈੱਡਾਂ ਦੀ ਕੋਈ ਸਮੱਸਿਆ ਨਹੀਂ ਹੈ।  ਇਸ ਦੌਰਾਨ ਉਨਾਂ ਪੇਂਡੂ ਖੇਤਰ ਵਿੱਚ ਇਸ ਮਹਾਂਮਾਰੀ ਦੇ ਵੱਧ ਰਹੇ ਮਾਮਲਿਆਂ ਨਾਲ ਨਜਿੱਠਣ ਲਈ ਅਧਿਕਾਰੀਆਂ ਨੂੰ ਪਿੰਡਾਂ ਵਿੱਚ ਲਗਾਏ ਜਾ ਰਹੇ ਕੈਂਪਾਂ ਵਿੱਚ ਹੋਰ ਤੇਜੀ ਲਿਆਉਣ ਲਈ ਹਦਾਇਤ ਕੀਤੀ।ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਸਬੰਧਿਤ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਸ਼ਹਿਰੀ ਖੇਤਰ ਦੇ ਨਾਲ-ਨਾਲ ਪਿੰਡਾਂ ਵਿਚ ਵੀ ਵੱਡੀ ਪੱਧਰ 'ਤੇ ਕਰੋਨਾ ਟੈਸਟਿੰਗ ਕੀਤੀ ਜਾਵੇ। ਉਨਾਂ ਅਧਿਕਾਰੀਆਂ ਨੂੰ ਇਹ ਵੀ ਖਾਸ ਹਦਾਇਤ ਕੀਤੀ ਕਿ ਪਿੰਡਾਂ ਦੇ ਲੋਕਾਂ ਨੂੰ ਇਸ ਮਹਾਂਮਾਰੀ ਤੋਂ ਬਚਾਅ ਲਈ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ।  ਪਿੰਡ ਵਾਸੀਆਂ ਨੂੰ ਦੱਸਿਆ ਜਾਵੇ ਕਿ ਉਹ ਕਰੋਨਾ ਮਹਾਂਮਾਰੀ ਤੋਂ ਬਚਾਅ ਲਈ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ। ਜੇਕਰ ਉਨਾਂ ਨੂੰ ਖੰਘ, ਬੁਖਾਰ, ਜੁਕਾਮ ਆਦਿ ਲੱਛਣ ਦਿਖਾਈ ਦੇਣ ਤਾਂ ਉਹ ਤੁਰੰਤ ਆਪਣੇ ਟੈਸਟ ਕਰਵਾਉਣ। ਉਹ ਪਿੰਡ ਵਾਸੀਆਂ ਨੂੰ ਜਾਣੂ ਕਰਵਾਉਣ ਕਿ ਜੇਕਰ ਕੋਈ ਵਿਅਕਤੀ ਕਰੋਨਾ ਪਾਜੀਟਿਵ ਆਉਂਦਾ ਹੈ ਤਾਂ ਉਸਨੂੰ ਘਬਰਾਉਣ ਦੀ ਨਹੀਂ ਸਗੋਂ ਹੌਂਸਲੇ ਨਾਲ ਇਲਾਜ ਦੀ ਜ਼ਰੂਰਤ ਹੈ। ਇਸ ਨਾਲ ਜਿੱਥੇ ਉਹ ਮੁੱਢਲੇ ਪੜਾਅ 'ਤੇ ਹੀ ਇਸ ਬਿਮਾਰੀ ਤੇ ਕਾਬੂ ਪਾ ਸਕਦੇ ਹਨ, ਉੱਥੇ ਆਪਣੇ ਪਰਿਵਾਰ ਤੇ ਸਮਾਜ ਨੂੰ ਵੀ ਇਸ ਭਿਆਨਕ ਬਿਮਾਰੀ ਤੋਂ ਬਚਾਅ ਸਕਣਗੇ।ਇਸ ਉਪਰੰਤ ਡਿਪਟੀ ਕਮਿਸ਼ਨਰ ਨੇ ਇੱਕ ਹੋਰ ਵੱਖਰੀ ਮੀਟਿੰਗ ਦੌਰਾਨ ਜ਼ਿਲੇ ਅਧੀਨ ਪੈਂਦੇ ਸਮੂਹ ਐਸ.ਡੀ.ਐਮ., ਬੀ.ਡੀ.ਪੀ.ਓਜ਼ ਅਤੇ ਐਸ.ਐਮ.ਓਜ਼ ਨੂੰ ਆਦੇਸ਼ ਦਿੱਤੇ ਕਿ ਉਹ ਸਾਂਝੀ ਮੁਹਿੰਮ ਤਹਿਤ ਤੇ ਆਪਸੀ ਮਿਲਵਰਤਣ ਨਾਲ ਪਿੰਡਾਂ ਵਿੱਚ ਲਗਾਏ ਜਾ ਰਹੇ ਕੈਂਪਾਂ ਵਿੱਚ ਵੱਧ ਤੋਂ ਵੱਧ ਕਰੋਨਾ ਟੈਸਟਿੰਗ ਕਰਨ ਤਾਂ ਜੋ ਇਸ ਮਹਾਂਮਾਰੀ ਨੂੰ ਹੋਰ ਫੈਲਣ ਤੋਂ ਰੋਕਿਆ ਜਾ ਸਕੇ। ਇਸਦੇ ਨਾਲ ਹੀ ਉਨਾਂ ਸਬੰਧਿਤ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਉਹ ਇਹ ਯਕੀਨੀ ਬਣਾਉਣ ਕਿ ਪਿੰਡਾਂ ਵਿੱਚ ਆਰ.ਐਮ.ਪੀ. ਡਾਕਟਰ ਵਜੋਂ ਜੋ ਪ੍ਰੈਕਟਿਸ ਕਰ ਰਹੇ ਹਨ, ਜੇਕਰ ਉਨਾਂ ਕੋਲ ਕੋਈ ਲਗਾਤਾਰ ਬੁਖ਼ਾਰ, ਖੰਘ ਜਾਂ ਖਾਂਸੀ ਵਾਲਾ ਵਿਅਕਤੀ ਇਲਾਜ ਲਈ ਆ ਰਿਹਾ ਹੈ ਤਾਂ ਉਸ ਦਾ ਕਰੋਨਾ ਟੈਸਟ ਕਰਾਉਣਾ ਲਾਜ਼ਮੀ ਕੀਤਾ ਜਾਵੇ। ਉਨਾਂ ਜ਼ਿਲਾ ਸਿੱਖਿਆ ਅਫ਼ਸਰ ਐਲੀਮੈਂਟਰੀ ਤੇ ਸੈਕੰਡਰੀ ਨੂੰ ਖਾਸ ਹਦਾਇਤ ਕੀਤੀ ਕਿ ਉਹ ਪਿੰਡਾਂ ਵਿੱਚ ਲੱਗਣ ਵਾਲੇ ਕਰੋਨਾ ਟੈਸਟਿੰਗ ਕੈਂਪਾਂ ਲਈ ਸਕੂਲਾਂ ਵਿੱਚ ਢੁਕਵੇਂ ਪ੍ਰਬੰਧ ਕਰਨੇ ਲਾਜ਼ਮੀ ਬਣਾਉਣ। ਇਸ ਮੌਕੇ ਸਿਖਲਾਈ ਅਧੀਨ ਆਈ.ਏ.ਐਸ. ਸ਼੍ਰੀ ਨਿਕਾਸ ਕੁਮਾਰ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਰਾਜਦੀਪ ਸਿੰਘ ਬਰਾੜ, ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ, ਸਹਾਇਕ ਕਮਿਸ਼ਨਰ ਸ੍ਰੀ ਗੁਰਬੀਰ ਸਿੰਘ ਕੋਹਲੀ, ਸ੍ਰੀ ਬਬਨਦੀਪ ਸਿੰਘ ਵਾਲੀਆ, ਡੀ.ਐਸ.ਪੀ. ਜਸਪਾਲ ਸਿੰਘ, ਡਾ. ਯਾਦਵਿੰਦਰ ਸਿੰਘ, ਡਾ. ਪਾਮਿਲਾ, ਕਰੋਨਾ ਸੈੱਲ ਦੇ ਜ਼ਿਲਾ ਇੰਚਾਰਜ ਸ਼੍ਰੀ ਮਨਪ੍ਰੀਤ ਸਿੰਘ ਅਰਸ਼ੀ, ਡੀ.ਡੀ.ਪੀ.ਓ. ਮੈਡਮ ਨੀਰੂ ਗਰਗ ਅਤੇ ਡਾਟਾ ਸੈੱਲ ਦੇ ਇੰਚਾਰਜ ਸ੍ਰੀ ਨਵੀਨ ਗਡਵਾਲ ਤੋਂ ਇਲਾਵਾ ਜ਼ਿਲੇ ਨਾਲ ਸਬੰਧਿਤ ਸਮੂਹ ਐਸ.ਡੀ.ਐਮ, ਐਸ.ਐਮ.ਓਜ਼, ਬੀ.ਡੀ.ਪੀ.ਓਜ਼ ਤੇ ਹੋਰ ਵੱਖ-ਵੱਖ ਕਰੋਨਾ ਸੈੱਲਾਂ ਦੇ ਇੰਚਾਰਜ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।  

 

Tags: B Srinivasan , Bathinda , Punjab Fights Corona , Coronavirus , COVID 19 , Novel Coronavirus , Fight Against Corona , Covaxin , Covishield , Covid-19 Vaccine , Oxygen , Oxygen Cylinders , SARS-CoV-2 , Sputnik V , Oxygen Plants , Pfizer , Astra Zeneca , Oxygen Concentrator , Remdesivir , Covifor , Oxygen supply , Liquid Medical Oxygen

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD